Jathedar should convey the message of Gurbani for the welfare of all and not from house to house
ਕੇਸਰੀ ਨਿਊਜ਼ ਨੈੱਟਵਰਕ- ਸ੍ਰੀ ਅਕਾਲ ਤਖ਼ਤ ਸਾਹਿਬ (AKal Takhat Sahib) ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ਜਿਸ ਵਿਚ ਉਹਨਾ ਨੇ ਸਿੱਖਾਂ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਅਪੀਲ ਕੀਤੀ ਹੈ। ਜਥੇਦਾਰ ਨੇ ਕਿਹਾ ਕਿ ਹਰ ਸਿੱਖ ਲਾਇਸੈਂਸੀ ਮਾਡਰਨ ਹਥਿਆਰ ਰੱਖੇ। ਉਨ੍ਹਾਂ ਕਿਹਾ ਹਾਲਾਤ ਨੂੰ ਦੇਖਦਿਆਂ ਸਿੱਖ ਹਥਿਆਰ ਰੱਖਣ।
ਉਧਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਬਾਰੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਕਿਹਾ ਹੈ ਕਿ ਜਥੇਦਾਰ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ। ਉਨ੍ਹਾਂ ਨੇ ਟਵੀਟ ਕੀਤਾ- ‘ਮਾਣਯੋਗ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ. ਤੁਹਾਡਾ ਹਥਿਆਰਾਂ ਵਾਲਾ ਬਿਆਨ ਸੁਣਿਆਂ… ਜਥੇਦਾਰ ਸਾਹਿਬ ਜੀ ਤੁਸੀਂ ਸਰਬੱਤ ਦਾ ਭਲਾ ਮੰਗਣ ਵਾਲੀ ਗੁਰਬਾਣੀ ਨੂੰ ਘਰ-ਘਰ ਪਹੁੰਚਾਉਣ ਦਾ ਸੰਦੇਸ਼ ਦਿਓ ਨਾ ਕਿ ਹਥਿਆਰ ਰੱਖਣ ਦਾ, ਜਥੇਦਾਰ ਸਾਹਿਬ ਆਪਾਂ ਪੰਜਾਬ ਵਿੱਚ ਸ਼ਾਂਤੀ, ਭਾਈਚਾਰੇ ਅਤੇ ਮਾਡਰਨ ਤਰੱਕੀ ਦੇ ਸੁਨੇਹੇ ਦੇਣੇ ਨੇ ਨਾ ਕਿ ਮਾਡਰਨ ਹਥਿਆਰਾਂ ਦੇ..
ਇਸ ਦੌਰਾਨ ਭਾਜਪਾ ਆਗੂ ਹਰਜੀਤ ਗਰੇਵਾਲ ਨੇ ਕਿਹਾ ਹੈ ਕਿ ਜਥੇਦਾਰ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ।ਗਰੇਵਾਲ ਨੇ ਆਖਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ। ਉਨ੍ਹਾਂ ਨੂੰ ਆਪਣੇ ਬਿਆਨਾਂ ਉਤੇ ਗੌਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਦੇ ਜਥੇਦਾਰ ਬਾਦਲ ਪਰਿਵਾਰ ਬਾਰੇ ਸੋਚਦੇ ਹਨ ਕਿਉਂਕਿ ਉਹ ਸਿਆਸਤ ਵਿਚੋਂ ਬਾਹਰ ਹੋ ਰਹੇ ਹਨ।