KESARI VIRASAT

ਕੇਸਰੀ ਵਿਰਾਸਤ

Latest news
ਪਾਕਿ ਅੱਤਵਾਦੀ ਹਾਫਿਜ਼ ਸਈਦ ਦਾ ਬੇਟਾ ਲਾਪਤਾ: ਮੀਡੀਆ ਰਿਪੋਰਟਾਂ ਦਾ ਦਾਅਵਾ - ਪੇਸ਼ਾਵਰ ਤੋਂ ਕਾਰ ਸਵਾਰਾਂ ਨੂੰ ਚੁੱਕਿਆ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਹਮਲੇ ਦਾ ਲਗਾਇਆ ਇਲਜ਼ਾਮ: ਪਾਕਿ ਸੈਨਾ ਟੀਟੀਪੀ, ਆਈਐਸਆਈਐਸ 'ਤੇ ਹਮਲੇ ਲਈ ਤਿਆਰ ਮਨੀਪੁਰ ਹਿੰਸਾ ਪਿੱਛੇ ਵੀ ਖਾਲਿਸਤਾਨੀ : ਕੈਨੇਡਾ ਵਿੱਚ ਪੰਨੂ ਨੂੰ ਮਿਲਿਆ ਕੁੱਕੀ ਆਗੂ; ਮਣੀਪੁਰ 'ਚ ਅੱਤਵਾਦੀਆਂ ਨੇ ਕਰੋੜਾ... ਬਰਤਾਨੀਆ 'ਚ ਭਾਰਤੀ ਹਾਈ ਕਮਿਸ਼ਨਰ 'ਤੇ ਹਮਲੇ ਦੀ ਕੋਸ਼ਿਸ਼: ਗੁਰੂਘਰ ਜਾਣ ਤੋਂ ਰੋਕਿਆ; ਖਾਲਿਸਤਾਨੀ ਸਮਰਥਕ ਬਾਹਰੋਂ ਆਏ ਡਿਕਸ਼ਨਰੀ ਵਿੱਚੋਂ ਓਮ ਸ਼ਬਦ ਹਟਾਉਣ ਦੀ ਤਿਆਰੀ: ਇਸਾਈਆਂ ਦੇ ਦਬਾਅ ਹੇਠ ਸਾਜ਼ਿਸ਼ ਦਾ ਦੋਸ਼ ਹਾਕੀ 'ਚ ਪਾਕਿਸਤਾਨ 'ਤੇ ਭਾਰਤ ਦੀ ਸਭ ਤੋਂ ਵੱਡੀ ਜਿੱਤ ਏਸ਼ੀਆਡ ਗਰੁੱਪ ਪੜਾਅ ਵਿੱਚ 10-2 ਨਾਲ ਹਰਾਇਆ ਅਭਿਨੇਤਾ ਵਿਸ਼ਾਲ ਦਾ ਸੈਂਸਰ ਬੋਰਡ ਉੱਪਰ ਗੰਭੀਰ ਇਲਜ਼ਾਮ: ਫਿਲਮ ਨੂੰ ਪਾਸ ਕਰਨ ਲਈ 6.5 ਲੱਖ ਰੁਪਏ ਲਏ ਵਿਜੀਲੈਂਸ ਨੇ ਸੀਨੀਅਰ ਅਕਾਲੀ ਆਗੂ ਜਰਨੈਲ ਵਾਹਿਦ ਨੂੰ ਕੀਤਾ ਗ੍ਰਿਫਤਾਰ: ਪਤਨੀ ਤੇ ਪੁੱਤਰ ਨੂੰ ਵੀ ਨਾਲ ਲੈ ਗਏ ਬੋਲਣ ਦੀ ਆਜ਼ਾਦੀ ਦੀ ਵਰਤੋਂ ਹਿੰਸਾ ਭੜਕਾਉਣ ਲਈ ਕਰਨਾ ਬਰਦਾਸ਼ਤ ਨਹੀਂ-ਐਸ. ਜੈਸ਼ੰਕਰ ਧੀ ਨੇ ਧੋਖੇ ਨਾਲ ਜ਼ਮੀਨ ਤੇ ਮਕਾਨ ਹੜੱਪੇ ਤਾਂ ਪਿਤਾ ਨੇ ਦੇ ਦਿੱਤੀ ਜਾਨ
You are currently viewing ਮਾਨ ਸਰਕਾਰ ਵੀ ਤੁਰੀ ਮੋਦੀ ਵਾਲੇ ਰਾਹ ? ਪੰਜਾਬ ਨੂੰ ਖੁੱਲ੍ਹੀ ਮੰਡੀ ਬਣਾਉਣ ਵਾਸਤੇ ਫੌਰੀ ਤੌਰ ’ਤੇ ਕਾਰਗੋ ਉਡਾਨਾਂ ਸ਼ੁਰੂ ’ਤੇ ਜ਼ੋਰ ਪਾਇਆ
QUESTION RAISED OVER NAME OF AAP's RAJYA SABHA MP ELECTED FROM PUNJAB

ਮਾਨ ਸਰਕਾਰ ਵੀ ਤੁਰੀ ਮੋਦੀ ਵਾਲੇ ਰਾਹ ? ਪੰਜਾਬ ਨੂੰ ਖੁੱਲ੍ਹੀ ਮੰਡੀ ਬਣਾਉਣ ਵਾਸਤੇ ਫੌਰੀ ਤੌਰ ’ਤੇ ਕਾਰਗੋ ਉਡਾਨਾਂ ਸ਼ੁਰੂ ’ਤੇ ਜ਼ੋਰ ਪਾਇਆ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


The Mann government also followed the path of Modi ?

ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਨੂੰ ਖੁੱਲ੍ਹੀ ਮੰਡੀ ਬਣਾਉਣ ਵਾਸਤੇ ਫੌਰੀ ਤੌਰ ’ਤੇ ਕਾਰਗੋ ਉਡਾਨਾਂ ਸ਼ੁਰੂ ’ਤੇ ਜ਼ੋਰ ਪਾਇਆ

ਭਗਵੰਤ ਮਾਨ ਵੱਲੋਂ ਸ਼ਹਿਰੀ ਹਵਾਬਾਜ਼ੀ ਵਿਭਾਗ ਨੂੰ ਚੰਡੀਗੜ੍ਹ ਤੋਂ ਕੈਨੇਡਾ, ਅਮਰੀਕਾ ਅਤੇ ਯੂ.ਕੇ. ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਨਾਂ ਤੁਰੰਤ ਸ਼ੁਰੂ ਕਰਨ ਲਈ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਅਤੇ ਏ.ਏ.ਆਈ. ਨਾਲ ਤਾਲਮੇਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 23 ਮਈ (ਕੇਸਰੀ ਨਿਊਜ਼ ਨੈੱਟਵਰਕ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਸ਼ਹਿਰੀ ਹਵਾਬਾਜ਼ੀ ਵਿਭਾਗ ਨੂੰ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਿੱਧੀਆਂ ਅੰਤਰਰਾਸ਼ਟਰੀ ਉਡਾਨਾਂ ਖਾਸ ਕਰਕੇ ਕੈਨੇਡਾ, ਅਮਰੀਕਾ ਅਤੇ ਯੂ.ਕੇ. ਲਈ ਸ਼ੁਰੂ ਕਰਨ ਵਾਸਤੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਅਤੇ ਏਅਰਪੋਰਟ ਅਥਾਰਟੀ ਆਫ਼ ਇੰਡੀਆ (ਏ.ਏ.ਆਈ.) ਨਾਲ ਤੁਰੰਤ ਤਾਲਮੇਲ ਕਰਨ ਦੇ ਨਿਰਦੇਸ਼ ਦਿੱਤੇ।

advertise with kesari virasat
advertise with kesari virasat

ਜ਼ਿਕਰਯੋਗ ਹੈ ਕਿ ਇਸ ਸਮੇਂ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੁਬਈ ਅਤੇ ਸ਼ਾਰਜਾਹ ਲਈ ਸਿਰਫ਼ ਦੋ ਅੰਤਰਰਾਸ਼ਟਰੀ ਉਡਾਨਾਂ ਹੀ ਚੱਲ ਰਹੀਆਂ ਹਨ।

ਅੱਜ ਸਵੇਰੇ ਇੱਥੇ ਆਪਣੇ ਸਰਕਾਰੀ ਨਿਵਾਸ ਸਥਾਨ ‘ਤੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕੈਨੇਡਾ, ਅਮਰੀਕਾ, ਯੂ.ਕੇ., ਨਿਊਜ਼ੀਲੈਂਡ ਅਤੇ ਆਸਟ੍ਰੇਲੀਆ ਸਮੇਤ ਵੱਖ-ਵੱਖ ਦੇਸ਼ਾਂ ਵਿੱਚ ਪੰਜਾਬੀ ਵਸੋਂ ਦਾ ਵੱਡਾ ਹਿੱਸਾ ਵੱਸਦਾ ਹੈ ਜਿਸ ਕਰਕੇ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਪੰਜਾਬ ਵਿੱਚ ਆਪਣੇ ਜੱਦੀ ਸਥਾਨਾਂ ਉਤੇ ਬਿਨਾਂ ਕਿਸੇ ਦਿੱਕਤ ਤੋਂ ਜਾਣ ਲਈ ਇਹ ਉਪਰਾਲਾ ਹੋਰ ਵੀ ਸੁਵਿਧਾਜਨਕ ਸਾਬਤ ਹੋਵੇਗਾ।

ਸੂਬੇ ਵਿੱਚ ਖੇਤੀ ਤੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਨੇ ਵਿਭਾਗ ਨੂੰ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕਾਰਗੋ ਉਡਾਨਾਂ ਤੁਰੰਤ ਸ਼ੁਰੂ ਕਰਨ ਲਈ ਵੀ ਆਖਿਆ ਤਾਂ ਜੋ ਪੰਜਾਬ ਨੂੰ ਖੁੱਲ੍ਹੀ ਮੰਡੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਹਿਤੈਸ਼ੀ ਇਹ ਕਦਮ ਦੁਨੀਆ ਭਰ ਵਿੱਚ ਖੁਰਾਕੀ ਵਸਤਾਂ ਦੀ ਬਰਾਮਦ ਨੂੰ ਅਤਿ ਲੋੜੀਂਦਾ ਹੁਲਾਰਾ ਦੇਣ ਅਤੇ ਖਾਸ ਕਰਕੇ ਸੂਬੇ ਦੇ ਕਿਸਾਨਾਂ ਦੀ ਆਮਦਨ ਕਈ ਗੁਣਾ ਵਧਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ।

ਇਸੇ ਤਰ੍ਹਾਂ ਮੁੱਖ ਮੰਤਰੀ ਨੇ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਮੋਹਾਲੀ ਰੱਖਣ ਵਾਸਤੇ ਵਿਆਪਕ ਰੂਪ ਵਿਚ ਸਹਿਮਤੀ ਬਣਾਉਣ ਲਈ ਵਿਭਾਗ ਨੂੰ ਤੁਰੰਤ ਹਰਿਆਣਾ ਸ਼ਹਿਰੀ ਹਵਾਬਾਜ਼ੀ ਵਿਭਾਗ ਨਾਲ ਮੀਟਿੰਗ ਕਰਨ ਲਈ ਕਿਹਾ।  

ਸੂਬਾ ਭਰ ਵਿੱਚ ਸਨਅਤੀਕਰਨ ਨੂੰ ਅੱਗੇ ਵਧਾਉਣ ਲਈ ਸ਼ਹਿਰੀ ਹਵਾਬਾਜ਼ੀ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਹਲਵਾਰਾ ਵਿਖੇ ਅੰਤਰਰਾਸ਼ਟਰੀ ਸਿਵਲ ਇਨਕਲੇਵ ਨੂੰ ਛੇਤੀ ਤੋਂ ਛੇਤੀ ਚਾਲੂ ਕਰਨ ਲਈ ਆਖਿਆ ਜਿਸ ਨਾਲ ਸੂਬੇ ਦੇ ਉਦਯੋਗਿਕ ਧੁਰੇ-ਲੁਧਿਆਣਾ ਦੇ ਆਸ-ਪਾਸ ਵਪਾਰਕ ਅਤੇ ਉਦਯੋਗਿਕ ਗਤੀਵਿਧੀਆਂ ਸ਼ੁਰੂ ਹੋਣ ਨਾਲ ਇਸ ਨੂੰ ਵੱਡਾ ਹੁਲਾਰਾ ਮਿਲ ਸਕਦਾ ਹੈ।

ਪੰਜਾਬ ਰਾਜ ਸ਼ਹਿਰੀ ਹਵਾਬਾਜ਼ੀ ਕੌਂਸਲ (ਪੀ.ਐਸ.ਸੀ.ਏ.ਸੀ.) ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ ਭਗਵੰਤ ਮਾਨ ਨੇ ਸ਼ਹਿਰੀ ਹਵਾਬਾਜ਼ੀ ਦੇ ਸਕੱਤਰ ਨੂੰ ਪੇਸ਼ੇਵਰ ਸਿਖਲਾਈ ਪ੍ਰਾਪਤ ਪਾਇਲਟਾਂ ਵਜੋਂ ਪੂਰੀ ਤਰ੍ਹਾਂ ਲੈਸ ਹੋਣ ਲਈ ਉਡਾਨਾਂ ਦੀ ਸਿਖਲਾਈ ਦੇਣ ਵਿਚ ਸੂਬੇ ਦੇ ਨੌਜਵਾਨਾਂ ਨੂੰ ਤਰਜੀਹ ਦੇਣ ਵਾਸਤੇ ਰੂਪ-ਰੇਖਾ ਤਿਆਰ ਕਰਨ ਲਈ ਵੀ ਕਿਹਾ। ਇਸ ਤਰ੍ਹਾਂ ਇਹ ਕੌਂਸਲ ਸਥਾਨਕ ਨੌਜਵਾਨਾਂ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਉਡਾਨ ਦੀ ਸਿਖਲਾਈ ਦੇਣ ਵਿੱਚ ਸਹਾਈ ਸਿੱਧ ਹੋਵੇਗੀ। ਭਗਵੰਤ ਮਾਨ ਨੇ ਕਿਹ ਕਿ ਇਸ ਤੋਂ ਪਹਿਲਾਂ ਨੌਜਵਾਨਾਂ ਨੂੰ ਫਲਾਇੰਗ ਟ੍ਰੇਨਿੰਗ ਲਈ ਦੇਸ਼ ਦੇ ਹੋਰ ਹਿੱਸਿਆਂ ਅਤੇ ਇੱਥੋਂ ਤੱਕ ਕਿ ਵਿਦੇਸ਼ਾਂ ਵਿਚ ਜਾਣਾ ਪੈਂਦਾ ਸੀ ਪਰ ਹੁਣ ਉਨ੍ਹਾਂ ਨੂੰ ਇਸ ਨਾਲ ਆਪਣੇ ਹੀ ਸੂਬੇ ਦੇ ਅੰਦਰ ਕਿਫਾਇਤੀ ਦਰਾਂ ‘ਤੇ ਇਹ ਸਿਖਲਾਈ  ਮੁਹੱਈਆ ਕਰਵਾਈ ਜਾਵੇਗੀ।

ਮੁੱਖ ਮੰਤਰੀ ਨੇ ਵਿਭਾਗ ਨੂੰ ਸੀ.ਏ.ਟੀ.-2 ਨੂੰ ਅਗਾਂਹਵਧੂ ਸਿਸਟਮ ਕੇ.ਏ.ਟੀ.-3 ਵਿੱਚ ਅੱਪਗ੍ਰੇਡ ਕਰਨ ਲਈ ਆਪਣੇ ਯਤਨਾਂ ਨੂੰ ਤੇਜ਼ ਕਰਨ ਲਈ ਕਿਹਾ ਹੈ ਤਾਂ ਜੋ ਖਾਸ ਕਰਕੇ ਸਰਦੀਆਂ ਵਿਚ ਸੰਘਣੀ ਧੁੰਦ ਦੌਰਾਨ ਦੂਰ ਤੱਕ ਦੇਖਣ ਦੀ ਸਮਰੱਥਾ ਘਟ ਜਾਣ ਕਰਕੇ ਉਡਾਨ ਦੇ ਸੰਚਾਲਨ ਦੀ ਸਹੂਲਤ ਦਿੱਤੀ ਜਾ ਸਕੇ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਏ.ਵੇਨੂੰ ਪ੍ਰਸਾਦ, ਸਕੱਤਰ ਸ਼ਹਿਰੀ ਹਵਾਬਾਜ਼ੀ ਐਮ.ਐਸ ਜੱਗੀ, ਡਾਇਰੈਕਟਰ ਸ਼ਹਿਰੀ ਹਵਾਬਾਜ਼ੀ ਸੁਮੀਤ ਜਾਰੰਗਲ ਅਤੇ ਸਲਾਹਕਾਰ ਸ਼ਹਿਰੀ ਹਵਾਬਾਜ਼ੀ ਕੈਪਟਨ ਅਭੈ ਚੰਦਰਾ ਹਾਜ਼ਰ ਸਨ।

Leave a Reply