Did Bhagwant Mann implicate Health Minister Vijay Singla?
ਕੇਸਰੀ ਨਿਊਜ਼ ਨੈੱਟਵਰਕ-ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ (Health Minister Vijay Singla) ਨੂੰ ਕੈਬਨਿਟ ਤੋਂ ਬਾਹਰ ਕਰ ਦਿੱਤਾ ਹੈ। ਨਾਲ ਹੀ ਪੁਲਿਸ ਨੂੰ ਮੰਤਰੀ ਖਿਲਾਫ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਹ ਮੰਤਰੀ ਕਿਵੇਂ ਅੜਿੱਕੇ ਆਇਆ, ਹੁਣ ਇਸ ਬਾਰੇ ਜਾਣਕਾਰੀ ਸਾਹਮਣੇ ਆਈ ਹੈ। ਪਤਾ ਲੱਗਾ ਹੈ ਕਿ ਟੈਂਡਰਾਂ ਬਦਲੇ ਕਮਿਸ਼ਨ ਮੰਗਣ ਦੀ ਸ਼ਿਕਾਇਤ 10 ਦਿਨ ਪਹਿਲਾਂ ਆਈ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਦੇ ਹੁਕਮਾਂ ਉਤੇ ਇਕ ਸਟਿੰਗ ਆਪਰੇਸ਼ਨ ਹੋਇਆ ਸੀ। ਇੱਕ ਅਧਿਕਾਰੀ ਨੇ ਤਕਰੀਬਨ ਦਸ ਦਿਨ ਪਹਿਲਾਂ ਮੁੱਖ ਮੰਤਰੀ ਦਫ਼ਤਰ ਨੂੰ ਵਿਜੇ ਸਿੰਗਲਾ ਦੁਆਰਾ ਕੀਤੇ ਜਾ ਰਹੇ ਕਥਿਤ ਭ੍ਰਿਸ਼ਟਾਚਾਰ ਦੀ ਜਾਣਕਾਰੀ ਦਿੱਤੀ।
ਇਸ ਰਿਕਾਰਡਿੰਗ ਤੋਂ ਬਾਅਦ ਪੂਰੇ ਸਬੂਤ ਮਿਲਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਰਵਾਈ ਕੀਤੀ ਅਤੇ ਅਧਿਕਾਰੀਆਂ ਨੂੰ ਆਖਿਆ ਕਿ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਹੋਵੇਗਾ।
ਦਾਅਵਾ ਕੀਤਾ ਜਾ ਰਿਹਾ ਹੈ ਕਿ ਜਦੋਂ ਮੁੱਖ ਮੰਤਰੀ ਨੇ ਰਿਕਾਰਡਿੰਗ ਵਿਖਾਈ ਤਾਂ ਮੰਤਰੀ ਕਮਿਸ਼ਨ ਦੀ ਮੰਗ ਕਰਨ ਵਾਲੀ ਗੱਲ ਮੰਨ ਗਏ।