KESARI VIRASAT

ਕੇਸਰੀ ਵਿਰਾਸਤ

Latest news
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਜਲੰਧਰ ਵਿਖੇ ਪੀੜਿਤ ਲੜਕੀ ਦਾ ਹਾਲ ਚਾਲ ਜਾਣਿਆ  ਕੈਨੇਡਾ 'ਚ ਚੋਣਾਂ ਤੋਂ ਇਕ ਸਾਲ ਪਹਿਲਾਂ ਡਿੱਗ ਸਕਦੀ ਹੈ ਸਰਕਾਰ : ਖਾਲਿਸਤਾਨ ਪੱਖੀ ਪਾਰਟੀ ਨੇ ਟਰੂਡੋ ਨੂੰ ਛੱਡਿਆ: ਢਾਈ ਸ... ਵਿਨੇਸ਼ ਫੋਗਾਟ-ਬਜਰੰਗ ਪੂਨੀਆ ਅੱਜ ਹੋਣਗੇ ਇਸ ਸਿਆਸੀ ਪਾਰਟੀ 'ਚ ਸ਼ਾਮਲ: ਜੁਲਾਨਾ ਜਾਂ ਦਾਦਰੀ ਤੋਂ ਵਿਨੇਸ਼ ਦੀ ਟਿਕਟ ਪੱਕੀ... ਲੁਧਿਆਣਾ ਪੁਲਿਸ ਨੇ ਬਸਤੀ ਸ਼ੇਖ ਦੇ ਇਲਾਕੇ ਵਿੱਚ ਸੁਸ਼ੀਲ ਮਲਹੋਤਰਾ ਨੂੰ ਕੀਤਾ ਗ੍ਰਿਫਤਾਰ ED ਦੀ ਸਾਬਕਾ ਮੁੱਖ ਮੰਤਰੀ ਖਿਲਾਫ਼ ਵੱਡੀ ਕਾਰਵਾਈ: ਮਨੀ ਲਾਂਡਰਿੰਗ ਮਾਮਲੇ 'ਚ 834 ਕਰੋੜ ਦੀ ਜਾਇਦਾਦ ਕੁਰਕ *ਡ੍ਰੀਮਵਰਕਸ ਐਜੂਕੇਸ਼ਨ ਵਿਖੇ ਪੂਰੇ ਉਤਸਾਹ ਨਾਲ ਮਨਾਈ ਗਈ ਜਨਮ ਅਸ਼ਟਮੀ* ਮੋਦੀ ਨਾਲ ਮੀਟਿੰਗ ਤੋਂ ਪਹਿਲਾਂ ਪੰਜਾਬ ਵਿੱਚ ਪੁਲਿਸ-ਕਿਸਾਨਾਂ ਵਿਚਾਲੇ ਝੜਪ: ਜੰਮੂ-ਕਟੜਾ ਐਕਸਪ੍ਰੈਸਵੇਅ ਲਈ ਜ਼ਮੀਨ ਐਕੁਆਇ... ਫੋਰਟਿਸ ਮੋਹਾਲੀ ਨੇ ਲਿਆਂਦੀ ਖੇਡਾਂ ਨਾਲ ਸਬੰਧਿਤ ਗਿੱਟੇ ਅਤੇ ਪੈਰਾਂ ਦੀਆਂ ਸੱਟਾਂ ਦੇ ਇਲਾਜ ਵਿੱਚ ਕ੍ਰਾਂਤੀ  ਡਿਜੀਟਲ ਮੀਡੀਆ ਐਸੋਸੀਏਸ਼ਨ (ਡੀ.ਐੱਮ.ਏ.) ਦੇ ਨਵੇਂ ਅਹੁਦੇਦਾਰਾਂ ਦਾ ਐਲਾਨ: ਪੱਤਰਕਾਰਾਂ ਨੂੰ ਸੌਂਪੀਆਂ ਵੱਡੀਆਂ ਜ਼ਿੰਮੇਵਾ... ਚਾਰਾ ਮੰਡੀ ਵਿਖੇ ਕਤਲ ਕਰਨ ਦੇ ਦੋਸ਼ ਵਿੱਚ ਕਮਿਸ਼ਨਰੇਟ ਪੁਲਿਸ  ਵਲੋਂ ਚਾਰ ਗ੍ਰਿਫਤਾਰ: ਹਥਿਆਰ ਬਰਾਮਦ 
You are currently viewing ਕੇ.ਐਮ.ਵੀ. ਵਿਖੇ ਹਰਭਜਨ ਮਾਨ ਅਤੇ ਉੱਘੇ ਪੰਜਾਬੀ ਕਲਾਕਾਰਾਂ ਦੀ ਮੰਚ ਤੇ ਸ਼ਾਨਦਾਰ ਪੇਸ਼ਕਾਰੀ

ਕੇ.ਐਮ.ਵੀ. ਵਿਖੇ ਹਰਭਜਨ ਮਾਨ ਅਤੇ ਉੱਘੇ ਪੰਜਾਬੀ ਕਲਾਕਾਰਾਂ ਦੀ ਮੰਚ ਤੇ ਸ਼ਾਨਦਾਰ ਪੇਸ਼ਕਾਰੀ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


KMV Stunning performance on stage by Harbhajan Mann and eminent Punjabi artists

ਜਲੰਧਰ (ਕੇਸਰੀ ਨਿਊਜ਼ ਨੈੱਟਵਰਕ)-ਭਾਰਤ ਦੀ ਵਿਰਾਸਤ ਸੰਸਥਾ ਕੰਨਿਆ ਮਹਾ ਵਿਦਿਆਲਾ, ਆਟੋਨਾਮਸ ਕਾਲਜ, ਜਲੰਧਰ ਵਿਖੇ ਇੱਕ ਵਿਸ਼ੇਸ਼ ਸੰਗੀਤਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।

ਪੰਜਾਬੀ ਗਾਇਕੀ ਦੇ ਨਾਲ-ਨਾਲ ਪੰਜਾਬੀ ਫਿਲਮ ਇੰਡਸਟਰੀ ਵਿਚ ਆਪਣਾ ਨਾਮਨਾ ਖੱਟਣ ਵਾਲੇ ਗਾਇਕ ਅਤੇ ਕਲਾਕਾਰ ਹਰਭਜਨ ਮਾਨ ਅਤੇ ਅਮਰਨੂਰੀ ਦੇ ਨਾਲ-ਨਾਲ ਡੇਲਬਰ ਆਰੀਆ ਨੇ ਇਸ ਪ੍ਰੋਗਰਾਮ ‘ਚ ਆਪਣੀ ਸ਼ਿਰਕਤ ਕੀਤੀ। ਕਲਾਕਾਰਾਂ ਦਾ ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਨਿੱਘਾ ਸੁਆਗਤ ਕੀਤਾ।

advertise with kesari virasat
advertise with kesari virasat

ਇਸਤੋਂ ਉਪਰੰਤ ਗਾਇਕ ਹਰਭਜਨ ਮਾਨ ਵੱਲੋਂ ਗਾਏ ਬੇਹੱਦ ਪ੍ਰਸਿੱਧ ਗੀਤਾਂ ਨੇ ਸਮੂਹ ਕੇ.ਐਮ.ਵੀ. ਦੀਆਂ ਵਿਦਿਆਰਥਣਾਂ ਨੂੰ ਝੂੰਮਣ ਲਗਾ ਦਿੱਤਾ। ਕਈ ਮਹੱਤਵਪੂਰਨ ਸਨਮਾਨ ਹਾਸਿਲ ਕਰਨ ਵਾਲੇ ਹਰਭਜਨ ਮਾਨ ਅਤੇ ਅਮਰਨੂਰੀ ਵੱਲੋਂ ਦਿੱਲ ਖਿੱਚਵੇਂ ਅੰਦਾਜ਼ ‘ਚ ਵੱਖ-ਵੱਖ ਗੀਤ ਦੀ ਤਾੜੀਆਂ ਦੀ ਗੜਗੜਾਹਟ ‘ਚ ਕੀਤੀ ਗਈ ਪੇਸ਼ਕਾਰੀ ਨੇ ਖੂਬ ਵਾਹ-ਵਾਹੀ ਖੱਟੀ।

ਇਸਦੇ ਨਾਲ ਹੀ ਉਹਨਾਂ ਨੇ ਆਪਣੀ ਆਉਣ ਵਾਲੀ ਪੰਜਾਬੀ ਫਿਲਮ ਪੀ.ਆਰ. ਸੰਬੰਧੀ ਵੀ ਗੱਲ ਕਰਦਿਆਂ ਹੋਇਆਂ ਇਸ ਵਿਚ ਫਿਲਮਾਏ ਗੀਤਾਂ ਦੇ ਬੋਲ ਵੀ ਪ੍ਰੋਗਰਾਮ ਦੌਰਾਨ ਸਾਂਝੇ ਕੀਤੇ। ਮੈਡਮ ਪਿ੍ਰੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਇਸ ਸੁਰਮਈ ਪ੍ਰੋਗਰਾਮ ਦੇ ਸਫਲ ਆਯੋਜਨ ਲਈ ਸਮੂਹ ਡਾ. ਮਧੁਮੀਤ, ਡਾ. ਗੁਰਜੋਤ, ਡਾ. ਪ੍ਰਦੀਪ ਅਰੋੜਾ, ਸ਼੍ਰੀਮਤੀ ਵੀਨਾ ਦੀਪਕ ਅਤੇ ਸ਼੍ਰੀਮਤੀ ਆਨੰਦ ਪ੍ਰਭਾ ਅਤੇ ਮੈਡਮ ਗੀਤਿਕਾ ਸਿੰਘ ਦੇ ਨਾਲ-ਨਾਲ ਸਮੂਹ ਆਯੋਜਕ ਮੰਡਲ ਨੂੰ ਵਧਾਈ ਦਿੱਤੀ।

Leave a Reply