ਜਾਣਕਾਰੀ ਮੁਤਾਬਕ ਸੋਮਵਾਰ ਸ਼ਾਮ ਨੂੰ ਭਾਰੀ ਪੁਲਿਸ ਫੋਰਸ ਮੀਕਾ ਸਿੰਘ ਦੇ ਹੋਟਲ ‘ਚ ਪਹੁੰਚੀ। ਸ਼ੂਟਿੰਗ ਦੌਰਾਨ ਉੱਥੇ ਆਡਿਟ ਲਿਆ ਗਿਆ। ਕੁਝ ਪੁਲਿਸ ਕਰਮਚਾਰੀ ਹੋਟਲ ਦੇ ਅੰਦਰ ਸਨ ਜਦਕਿ ਕੁਝ ਹਥਿਆਰਬੰਦ ਪੁਲਿਸ ਕਰਮਚਾਰੀ ਬਾਹਰ ਤਾਇਨਾਤ ਸਨ। ਇਸ ਦੇ ਨਾਲ ਹੀ ਪੁਲਿਸ ਪੂਰੇ ਹੋਟਲ ‘ਤੇ ਡਰੋਨ ਨਾਲ ਨਜ਼ਰ ਰੱਖ ਰਹੀ ਹੈ। ਡੀਸੀਪੀ ਭੁਵਨ ਭੂਸ਼ਣ ਯਾਦਵ ਨੇ ਦੱਸਿਆ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਤੋਂ ਬਾਅਦ ਇਹਤਿਆਤ ਵਜੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਹਾਲਾਂਕਿ, ਮੀਕਾ ਵੱਲੋਂ ਇਹ ਮੰਗ ਨਹੀਂ ਕੀਤੀ ਗਈ ਸੀ। ਦੱਸ ਦਈਏ ਕਿ ਮੀਕਾ ਨੇ ਸੋਸ਼ਲ ਮੀਡੀਆ ‘ਤੇ ਸਿੱਧੂ ਦੇ ਕਤਲ ਦੀ ਨਿੰਦਾ ਕੀਤੀ ਸੀ। ਉਨ੍ਹਾਂ ਸਿੱਧੂ ਦੇ ਕਤਲ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗਾਇਕ ਅਤੇ ਕਾਂਗਰਸੀ ਨੇਤਾ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੂਰੇ ਦੇਸ਼ ‘ਚ ਹਲਚਲ ਮਚ ਗਈ ਹੈ। ਦੱਸਿਆ ਜਾਂਦਾ ਹੈ ਕਿ ਪੁਲਿਸ ਨੂੰ ਅਹਿਮ ਸਬੂਤ ਮਿਲੇ ਹਨ। ਇਸ ਸਬੂਤ ਵਿੱਚ ਇੱਕ ਸੀਸੀਟੀਵੀ ਫੁਟੇਜ ਵੀ ਸ਼ਾਮਲ ਹੈ। ਇਸ ਫੁਟੇਜ ‘ਚ ਸੱਤ ਸ਼ੱਕੀ ਵਿਅਕਤੀ ਦਿਖਾਈ ਦੇ ਰਹੇ ਹਨ, ਜੋ ਇਕ ਢਾਬੇ ‘ਤੇ ਖਾਣਾ ਖਾ ਰਹੇ ਹਨ। ਪੁਲਿਸ ਨੇ ਇਨ੍ਹਾਂ ‘ਚੋਂ ਕੁਝ ਦੀ ਪਛਾਣ ਕਰ ਲਈ ਹੈ। ਪੁਲਿਸ ਜਾਂਚ ਵਿੱਚ ਕਈ ਅਜਿਹੇ ਨਾਮ ਸਾਹਮਣੇ ਆਏ ਹਨ, ਜਿਨ੍ਹਾਂ ਦਾ ਸਿੱਧੂ ਦੇ ਕਤਲ ਨਾਲ ਸਬੰਧ ਹੋਣ ਦਾ ਸ਼ੱਕ ਹੈ।