KESARI VIRASAT

ਕੇਸਰੀ ਵਿਰਾਸਤ

Latest news
ਸੁਰੱਖਿਆ ਬਲਾਂ ਨੇ ਛੱਤੀਸਗੜ੍ਹ ਵਿੱਚ 29 ਨਕਸਲੀ ਮਾਰੇ: 27-27 ਲੱਖ ਰੁਪਏ ਦੇ ਇਨਾਮ ਵਾਲੇ ਦੋ ਮਾਰੇ ਗਏ, 3 ਸਿਪਾਹੀ ਜ਼ਖ਼ਮ... ਹੇਮਾ ਮਾਲਿਨੀ 'ਤੇ ਕੀਤੀ ਵਿਵਾਦਿਤ ਟਿੱਪਣੀ : ਰਣਦੀਪ ਸੁਰਜੇਵਾਲਾ ਦੀ ਚੋਣ ਮੁਹਿੰਮ 'ਤੇ ਪਾਬੰਦੀ ਸ਼੍ਰੀ ਦੇਵੀ ਤਾਲਾਬ ਮੰਦਿਰ ਕੰਪਲੈਕਸ ਵਿਖੇ ਵਿਸ਼ੇਸ਼ ਧਿਆਨ ਅਤੇ ਯੋਗਾ ਵਰਕਸ਼ਾਪ 22 ਤੋਂ  ਪੰਜਾਬ 'ਚ ਭਾਜਪਾ ਦੇ 3 ਉਮੀਦਵਾਰਾਂ ਦਾ ਐਲਾਨ: ਸਾਬਕਾ ਅਕਾਲੀ ਮੰਤਰੀ ਦੀ IAS ਨੂੰਹ ਨੂੰ ਬਠਿੰਡਾ ਤੋਂ ਟਿਕਟ; ਕੇਂਦਰੀ ਮੰਤ... ਪਾਕਿਸਤਾਨ 'ਚ ਸਿੱਖ ਨੂੰ ਨੰਗਾ ਕਰਕੇ ਕੁੱਟਿਆ, ਵੀਡੀਓ ਹੋਈ ਵਾਇਰਲ; ਭਾਜਪਾ ਨੇਤਾ ਨੇ ਕਿਹਾ- ਕੱਟੜਪੰਥੀ ਸੰਗਠਨ TLP ਜ਼ਿੰਮ... ਭਾਜਪਾ ਦਾ ਚੋਣ ਮਨੋਰਥ ਪੱਤਰ ਕਿਸਾਨਾਂ ਦੇ ਸੁਨਹਿਰੇ ਭਵਿੱਖ ਦਾ ਵਾਅਦਾ ਕਰਦਾ ਹੈ: ਚੁੱਘ ਪੰਜਾਬ 'ਚ ਮਰੀਜ਼ ਨਾਲ ਬੈੱਡ 'ਤੇ ਪਈ ਰਹੀ ਲਾਸ਼: ਬਜ਼ੁਰਗ ਵਿਅਕਤੀ ਗੰਭੀਰ ਹਾਲਤ 'ਚ ਦਾਖਲ; ਮੌਤ ਤੋਂ ਬਾਅਦ ਵੀ ਕੋਈ ਸਿਹਤ ... ਆਪ ਦਾ ਨਾਅਰਾ ਬਦਲਾਅ ਸੀ ਜਾਂ ਬਦਲਾ? : ਸਰਕਾਰੀ ਇਮਾਰਤਾਂ ਦੀਆਂ ਕੰਧਾਂ 'ਤੇ ਲਿਖ ਕੇ ਵੇਚਿਆ ਜਾ ਰਿਹਾ ਚਿੱਟਾ ਅੰਮ੍ਰਿਤਸਰ ਦੀ ਟੈਕਸਟਾਈਲ ਇੰਡਸਟਰੀ ਨੂੰ ਮੁੜ ਪੈਰਾਂ 'ਤੇ ਖੜ੍ਹਾ ਕੀਤਾ ਜਾਵੇਗਾ- ਤਰਨਜੀਤ ਸਿੰਘ ਸੰਧੂ ਸਮੁੰਦਰੀ. ਇਸ ਖੁਫ਼ੀਆ ਰਿਪੋਰਟ ਕਾਰਨ ਮੋਦੀ ਨੂੰ 14 ਮਹੀਨੇ ਬਾਅਦ ਵਾਪਸ ਲੈਣੇ ਪਏ ਤਿੰਨ ਖੇਤੀ ਕਾਨੂੰਨ:'ਫੌਜ 'ਚ ਨਾਰਾਜ਼ਗੀ, ਦੰਗੇ ਦੀ...
You are currently viewing ਭਗਵੰਤ ਮਾਨ ਦਾ ਅਗਨੀਪੱਥ ਸਕੀਮ ਬਾਰੇ ਨਜ਼ਰੀਆ ਆਇਆ ਸਾਹਮਣੇ

ਭਗਵੰਤ ਮਾਨ ਦਾ ਅਗਨੀਪੱਥ ਸਕੀਮ ਬਾਰੇ ਨਜ਼ਰੀਆ ਆਇਆ ਸਾਹਮਣੇ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਚੰਡੀਗੜ੍ਹ (ਕੇਸਰੀ ਨਿਊਜ਼ ਨੈੱਟਵਰਕ)-ਕੌਮੀ ਜਮਹੂਰੀ ਗਠਜੋੜ (ਐਨ.ਡੀ.ਏ.) ਦੀ ਸਰਕਾਰ ਵੱਲੋਂ ਭਾਰਤੀ ਫੌਜ ਵਿੱਚ ‘ਅਗਨੀਪਥ’ ਸਕੀਮ ਲਾਗੂ ਕਰਨ ਦੇ ਹਾਲੀਆ ਫੈਸਲੇ ਨੂੰ ਪਿਛਾਂਹ ਖਿੱਚੂ ਕਦਮ ਦੱਸ ਕੇ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਨੂੰ ਰਾਸ਼ਟਰ ਤੇ ਨੌਜਵਾਨਾਂ ਦੇ ਵਡੇਰੇ ਹਿੱਤ ਵਿੱਚ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਲਈ ਕਿਹਾ ਹੈ।

ਇਸ ਕਦਮ ਦੀ ਨੁਕਤਾਚੀਨੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨੀ ਤੋਂ ਬਾਅਦ ਜਵਾਨੀ ਉਤੇ ਇਹ ਗੰਭੀਰ ਹਮਲਾ ਹੈ, ਜਿਹੜਾ ਗ਼ੈਰ-ਵਾਜਬ ਅਤੇ ਨਾਜਾਇਜ਼ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬੀ ਨੌਜਵਾਨਾਂ, ਜਿਹੜੇ ਫੌਜ ਵਿੱਚ ਸ਼ਾਮਲ ਹੋ ਕੇ ਹਮੇਸ਼ਾ ਆਪਣੀ ਮਾਤ-ਭੂਮੀ ਦੀ ਸੇਵਾ ਲਈ ਤਿਆਰ ਰਹਿੰਦੇ ਹਨ, ਦਾ ਵੱਡਾ ਨੁਕਸਾਨ ਹੈ।

advertise with kesari virasat
advertise with kesari virasat

ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਨਾਲ ਮੁਲਕ ਵਿੱਚ ਚੱਲ ਰਹੀ ਮੰਦਭਾਗੀ ਸਥਿਤੀ ਦਾ ਝਲਕਾਰਾ ਮਿਲਦਾ ਹੈ ਕਿਉਂਕਿ ਸੱਤਾ ਵਿਚਲੀ ਪਾਰਟੀ ਬਿਨਾਂ ਨੌਜਵਾਨਾਂ ਦੀ ਪਰਵਾਹ ਕੀਤੇ ਬੇਪ੍ਰਵਾਹੀ ਨਾਲ ਮੁਲਕ ਨੂੰ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਸਮਝੀ ਭਰੇ ਫੈਸਲੇ ਨੇ ਮੁਲਕ ਨੂੰ ਬਲਦੀ ਦੇ ਬੂਥੇ ਦੇ ਦਿੱਤਾ ਹੈ ਕਿਉਂਕਿ ਦੇਸ਼ ਦਾ ਨੌਜਵਾਨ ਸੜਕਾਂ ਉਤੇ ਆ ਕੇ ਕੇਂਦਰ ਸਰਕਾਰ ਦੇ ਇਸ ਗ਼ੈਰ-ਜ਼ਿੰਮੇਵਾਰਾਨਾ ਫੈਸਲੇ ਖ਼ਿਲਾਫ਼ ਪ੍ਰਦਰਸ਼ਨ ਕਰ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਇਸ ਫੈਸਲੇ ਦੀ ਜ਼ੋਰਦਾਰ ਖ਼ਿਲਾਫ਼ਤ ਕਰਦੀ ਹੈ, ਜਿਹੜਾ ਨੌਜਵਾਨਾਂ ਨੂੰ ਉਮਰ ਭਰ ਦੇਸ਼ ਦੀ ਸੇਵਾ ਦੇ ਮੌਕੇ ਤੋਂ ਵਾਂਝਾ ਕਰ ਕੇ ਸਿਰਫ਼ ਚਾਰ ਸਾਲ ਮਗਰੋਂ ਉਨ੍ਹਾਂ ਨੂੰ ਬੇਕਾਰ ਕਰਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਕੇਂਦਰ ਸਰਕਾਰ ਨੇ ਪਿਛਲੇ ਦੋ ਸਾਲਾਂ ਦੌਰਾਨ ਇਕ ਵੀ ਨੌਜਵਾਨ ਨੂੰ ਫੌਜ ਵਿੱਚ ਨੌਕਰੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਹੁਣ ‘ਅਗਨੀਪਥ’ ਸਕੀਮ ਰਾਹੀਂ ਕੇਂਦਰ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਚਾਰ ਸਾਲਾਂ ਲਈ ਫੌਜ ਵਿੱਚ ਸੇਵਾ ਕਰਨ ਦੀ ਇਜਾਜ਼ਤ ਦਿੱਤੀ ਹੈ, ਉਹ ਵੀ ਪੈਨਸ਼ਨ ਤੋਂ ਬਗ਼ੈਰ। ਭਗਵੰਤ ਮਾਨ ਨੇ ਕਿਹਾ ਕਿ ਇਹ ਉਸ ਭਾਰਤੀ ਫੌਜ ਦੀ ਘੋਰ ਨਿਰਾਦਰੀ ਹੈ, ਜਿਸ ਦੀ ਬਹਾਦਰੀ, ਬਲੀਦਾਨ ਤੇ ਨਿਰਸਵਾਰਥ ਸੇਵਾ ਰਾਹੀਂ ਦੇਸ਼ ਦੀ ਸੇਵਾ ਵਿਰਾਸਤ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਕਦਮ ਨਾਲ ਦੇਸ਼ ਦੇ ਨੌਜਵਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦਾ ਗੁੱਸਾ ਕੇਂਦਰ ਸਰਕਾਰ ਦੇ ਇਸ ਨਾਸਮਝੀ ਵਾਲੇ ਕਦਮ ਦਾ ਹੀ ਨਤੀਜਾ ਹੈ। ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਮੁਲਕ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੇ ਵਡੇਰੇ ਹਿੱਤ ਵਿੱਚ ਇਸ ਫੈਸਲੇ ਨੂੰ ਫੌਰੀ ਵਾਪਸ ਲਿਆ ਜਾਵੇ।

Leave a Reply