KESARI VIRASAT

Latest news
ਧਰਮ ਸੰਸਦ 'ਚ ਯਤੀ ਨਰਸਿਮਹਾਨੰਦ ਦੀ ਚਿਤਾਵਨੀ: ਨਾ ਸਮਝੇ ਤਾਂ 2035 ਤੱਕ ਮੁਸਲਮਾਨ ਹੋਵੇਗਾ ਪ੍ਰਧਾਨ ਮੰਤਰੀ; ਹਿੰਦੂਆਂ ਦੀ ... ਅੱਗੇ ਮੌਤ ਖੜੀ! ਅੱਗ ਲੱਗਣ ਦੀ ਅਫਵਾਹ ਕਾਰਨ ਯਾਤਰੀਆਂ ਨੇ ਮਾਰੀ ਛਾਲ: ਦੂਜੇ ਟ੍ਰੈਕ 'ਤੇ ਆ ਰਹੀ ਟਰੇਨ ਨੇ ਕੁਚਲੇ; 11 ਮਰੇ... ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਖਾਲਿਸਤਾਨੀ ਅੱਤਵਾਦੀ ਪੰਨੂ ਦੇ ਦਿਖਾਈ ਦੇਣ ਨਾਲ ਛਿੜੀ ਨਵੀਂ ਬਹਿਸ: ਦਰਸ਼ਕਾਂ 'ਚ ਘੁੰਮਦਾ... ਮਹਾਕੁੰਭ ਤੋਂ ਵਿਸ਼ੇਸ਼ ਕਵਰੇਜ: ਗੰਗਾ ਜਲ ਦੀ ਪਰਖ ਕਰਨ ਲਈ ATS ਮੈਦਾਨ ਵਿੱਚ; ਉਦਯੋਗਪਤੀ ਅਡਾਨੀ ਇਸਕਾਨ ਦੇ ਭੰਡਾਰੇ ਵਿਚ ਹੋ... ਪੰਜਾਬ ਦੇ ਕਿਸਾਨਾਂ ਜਾਂ ਪੰਜਾਬ ਦਾ ਧਰਨੇ,ਭੁਖ ਹੜਤਾਲ ਜਾਂ ਮਰਨ ਵਰਤ ਕਰਨ ਨਾਲ ਸੁਧਾਰ ਜਾਂ ਭਲਾ ਨਹੀਂ ਹੋ ਸਕਦਾ  ਮਹਾਕੁੰਭ ਵਿੱਚ ਸਿਹਤ ਤੋਂ ਇਲਾਵਾ ਮੁਫਤ ਭੋਜਨ ਅਤੇ ਵਾਈ-ਫਾਈ ਦੀ ਸੁਵਿਧਾ: ਸ਼ਰਧਾਲੂਆਂ ਲਈ ਕੁੰਭ ਨਾਲ ਜੁੜੀ ਵਿਸ਼ੇਸ਼ ਜਾਣਕਾਰੀ ਸੈਫ ਅਲੀ ਖਾਨ ਉੱਪਰ ਹਮਲੇ ਦੇ ਦੋਸ਼ ਵਿੱਚ ਬੰਗਲਾਦੇਸ਼ੀ ਗ੍ਰਿਫਤਾਰ ; ਅਦਾਲਤ ਨੇ 5 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਨਿਰਜਾਨ ਅਤੇ ਚਿਰਾਗ ਕਲੋਈਆ ਵਲੋਂ ਰਿਕਾਰਡ ਲੇਬਲ 'Jazzbaat Melodies' ਅਤੇ ਯੂਟਿਊਬ ਚੈਨਲ ਉੱਪਰ ਪਹਿਲਾ ਗਾਣਾ 'Feeling... ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਮੈਂਬਰ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ:  ਪਿਤਾ ਨੇ ਕਿਹਾ- ਜਲਦੀ ਸ਼ੁਰੂ ਹੋਵੇਗੀ ਮੈਂਬਰ... ਪਾਦਰੀਆਂ ਵਲੋਂ ਦਸਤਾਰਧਾਰੀਆਂ ਦਾ ਧਰਮ ਪਰਿਵਰਤਨ ਕਰਨ ਦੀ ਵੱਡੀ ਸਾਜਿਸ਼: ਪੰਜਾਬ 'ਚ 2 ਸਾਲਾਂ 'ਚ 3.5 ਲੱਖ ਲੋਕ ਬਣੇ ਇਸਾਈ...
You are currently viewing ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਨੇ ਲੋਕ ਸੰਪਰਕ ਵਿਭਾਗ ਵੱਲੋ ਪੀਲੇ ਕਾਰਡ ਬਣਾਉਣ ਵਿੱਚ ਕੀਤੀ ਜਾ ਰਹੀ ਵਿਤਕਰੇਬਾਜ਼ੀ ਦਾ ਲਿਆ ਗੰਭੀਰ ਨੋਟਿਸ
chandigarh punjab journalists association

ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਨੇ ਲੋਕ ਸੰਪਰਕ ਵਿਭਾਗ ਵੱਲੋ ਪੀਲੇ ਕਾਰਡ ਬਣਾਉਣ ਵਿੱਚ ਕੀਤੀ ਜਾ ਰਹੀ ਵਿਤਕਰੇਬਾਜ਼ੀ ਦਾ ਲਿਆ ਗੰਭੀਰ ਨੋਟਿਸ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਅੰਮ੍ਰਿਤਸਰ 17 ਜੂਨ (ਕੇਸਰੀ ਨਿਊਜ਼ ਨੈੱਟਵਰਕ)- ਪੰਜਾਬ ਸਰਕਾਰ ਵੱਲੋ ਪੱਤਰਕਾਰ ਭਾਈਚਾਰੇ ਦੀਆਂ ਮੰਗਾਂ ਸਬੰਧੀ ਅਪਣਾਈ ਗਈ ਬੇਗਾਨਗੀ ਵਾਲੀ ਨੀਤੀ ਨੂੰ ਲੈ ਕੇ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਨੇ ਰੋਸ ਪ੍ਰਗਟ ਕਰਦਿਆ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇੱਕ ਹਫਤੇ ਦੇ ਅੰਦਰ ਅੰਦਰ ਪੱਤਰਕਾਰਾਂ ਦੇ ਮਸਲੇ ਹੱਲ ਨਾ ਕੀਤੇ ਗਏ ਤਾਂ ਐਸੋਸੀਏਸ਼ਨ ਵੱਲੋਂ ਵੱਖ ਵੱਖ ਸ਼ਹਿਰਾਂ ਵਿੱਚ ਰੋਸ ਮੁਜ਼ਾਹਰੇ ਕਰਨ ਦੇ ਨਾਲ ਨਾਲ ਮੰਤਰੀਆਂ ਦੇ ਘਿਰਾਉ ਵੀ ਕੀਤੇ ਜਾਣਗੇ।

ਜਾਰੀ ਇੱਕ ਬਿਆਨ ਰਾਹੀ ਐਸੋਸੀਏਸ਼ਨ ਦੇ ਪ੍ਰਧਾਨ ਜਸਬੀਰ ਸਿੰਘ ਪੱਟੀ ਨੇ ਕਿਹਾ ਕਿ ਐਸੋਸੀਏਸ਼ਨ ਦੇ ਜਲੰਧਰ ਯੁਨਿਟ ਤੋਂ ਜਾਣਕਾਰੀ ਮਿਲੀ ਹੈ ਕਿ ਜਲੰਧਰ ਦੇ ਜਿਲ੍ਹਾ ਲੋਕ ਸੰਪਰਕ ਅਫਸਰ ਵੱਲੋਂ ਵੈੱਬ ਪੋਰਟਲਾਂ/ ਵੈੱਬ ਚੈਨਲਾਂ ਦੇ ਸਮੂਹ ਪੱਤਰਕਾਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਦਿਆਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ ਐਸ ਪੀ ਆਦਿ ਦੀਆ ਪ੍ਰੈਸ ਕਾਨਫਰੰਸਾਂ `ਚ ਸ਼ਾਮਲ ਹੋਣ ਤੋਂ ਰੋਕਣ ਲਈ ਡੀਪੀਆਰਓ ਜਲੰਧਰ ਵਲੋਂ ਆਪਣੇ ਗਰੁੱਪ ਚ ਮੈਸਜ ਪਾਇਆ ਜਾਂਦਾ ਹੈ ਕਿ ਇਸ ਪ੍ਰੈਸ ਕਾਨਫਰੰਸ ਵਿਚ ਸਿਰਫ ਪੀਲੇ ਕਾਰਡ ਅਤੇ ਐਕਰੀਡੇਸ਼ਨ ਕਾਰਡ ਧਾਰਕ ਹੀ ਸ਼ਾਮਲ ਹੋਣ, ਜੋ ਕਿ ਪ੍ਰੈਸ ਦੀ ਅਜ਼ਾਦੀ ‘ਤੇ ਹਮਲਾ ਹੈ।

ਆਪਣਾ ਬਿਆਨ ਜਾਰੀ ਰੱਖਦਿਆ ਸ੍ਰ. ਪੱਟੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੁਰਜ਼ੋਰ ਮੰਗ ਕੀਤੀ ਕਿ ਜਿਨ੍ਹਾਂ ਪੱਤਰਕਾਰਾਂ ਨੇ ਆਰਐਨਆਈ ਤੋਂ ਆਪਣੇ ਹਫਤਾਵਰੀ, ਪੰਦਰਵਾੜਾ, ਮਹੀਨਾਵਾਰ ਅਖਬਾਰਾਂ ਜਾਂ ਮੈਗਜ਼ੀਨ ਰਜਿਸਟਰ ਕਰਵਾਏ ਹਨ, ਉਨ੍ਹਾਂ ਨੇ ਪੀਲੇ ਕਾਰਡ ਵੀ ਪਹਿਲ ਦੇ ਅਧਾਰ ਤੇ ਬਣਾਏ ਜਾਣ। ਜੇਕਰ ਭਾਰਤ ਸਰਕਾਰ ਦਾ ਆਰਐਨਆਈ ਵਿਭਾਗ ਉਨ੍ਹਾਂ ਨੂੰ ਅਖਬਾਰ ਜਾਂ ਮੈਗਜ਼ੀਨ ਛਾਪਣ ਲਈ ਰਜਿਸਟਰ ਕਰ ਰਿਹਾ ਹੈ ਤਾਂ ਪੰਜਾਬ ਸਰਕਾਰ ਇਸ ਮਾਨਤਾ ਨੂੰ ਚੁਨੌਤੀ ਨਹੀ ਦੇ ਸਕਦੀ।

ਉਹਨਾਂ ਕਿਹਾ ਕਿ ਜੇਕਰ ਜਲੰਧਰ ਦੇ ਜਿਲ੍ਹਾ ਲੋਕ ਸੰਪਰਕ ਅਫਸਰ ਵੱਲੋਂ ਵੈੱਬ ਪੋਰਟਲਾਂ / ਵੈੱਬ ਚੈਨਲਾਂ ਦੇ ਸਮੂਹ ਪੱਤਰਕਾਰਾਂ ਨਾਲ ਕੀਤਾ ਜਾ ਰਿਹਾ ਮਤਰੇਈ ਮਾਂ ਵਾਲਾ ਸਲੂਕ ਹਫਤੇ ਦੇ ਅੰਦਰ ਅੰਦਰ ਬੰਦ ਨਾ ਕੀਤਾ ਗਿਆ ਤਾਂ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਵੱਲੋ 27 ਜੂਨ ਨੂੰ ਡਿਪਟੀ ਕਮਿਸ਼ਨਰ ਦਫਤਰ ਜਲੰਧਰ ਦੇ ਅੱਗੇ ਭਾਰੀ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਅਤੇ ਡੀਪੀਆਰਓ ਜਲੰਧਰ ਦੇ ਪੁਤਲੇ ਸਾੜੇ ਜਾਣਗੇ।

advertise with kesari virasat
advertise with kesari virasat

ਸ੍ਰ ਪੱਟੀ ਨੇ ਕਿਹਾ ਕਿ ਇਸ ਮੌਕੇ ਮੁੱਖ ਮੰਤਰੀ ਦੇ ਨਾਮ ਤੇ ਡਿਪਟੀ ਕਮਿਸ਼ਨਰ ਜਲੰਧਰ ਨੂੰ ਮੰਗ ਪੱਤਰ ਦੇ ਕੇ ਹਫਤਾਵਰੀ, ਪੰਦਰਵਾੜਾ, ਮਹੀਨਾਵਾਰ ਅਖਬਾਰਾਂ ਅਤੇ ਵੈੱਬ ਪੋਰਟਲਾਂ / ਵੈੱਬ ਚੈਨਲਾਂ ਦੇ ਪੱਤਰਕਾਰਾਂ ਦੇ ਪੀਲੇ ਕਾਰਡ ਬਣਾਉਣ ਅਤੇ ਪੱਤਰਕਾਰ ਭਾਈਚਾਰੇ ਨਾਲ ਵਿਤਕਰਾ ਕਰਨ ਵਾਲੇ ਜਿਲ੍ਹਾ ਲੋਕ ਸੰਪਰਕ ਅਫਸਰ ਜਲੰਧਰ ਨੂੰ ਤੁਰੰਤ ਮੁਅੱਤਲ ਕਰਕੇ ਵਿਭਾਗੀ ਕਾਰਵਾਈ ਕਰਨ ਦੀ ਮੰਗ ਕੀਤੀ ਜਾਵੇਗੀ।

ਉਹਨਾਂ ਕਿਹਾ ਨੇ ਕਿਹਾ ਕਿ ਜਦੋਂ ਦੀ ਮਾਨ ਸਰਕਾਰ ਨੇ ਕੁਰਸੀ ਸੰਭਾਲੀ ਹੈ ਉਸ ਵੇਲੇ ਤੋਂ ਹੀ ਜਿਥੇ ਪੰਜਾਬ ਦਾ ਮਾਹੌਲ ਇੱਕ ਵਾਰੀ ਫਿਰ ਅੱਤਵਾਦ ਦਾ ਰੂਪ ਧਾਰਨ ਕਰਦਾ ਜਾ ਰਿਹਾ ਹੈ ਉਥੇ ਪੱਤਰਕਾਰਾਂ ਤੇ ਹਮਲੇ ਤੇਜ ਹੋਏ ਹਨ ਜੋ ਚਿੰਤਾ ਦਾ ਵਿਸ਼ਾ ਹਨ। ਪਰ ਸਰਕਾਰ ਵੱਲੋ ਪੱਤਰਕਾਰ ਭਾਈਚਾਰੇ ਦੀ ਸੁਰੱਖਿਆ ਲਈ ਕੋਈ ਓੁਪਰਾਲਾ ਨਹੀਂ ਕੀਤਾ ਗਿਆ ਜਿਸ ਕਾਰਨ ਪੱਤਰਕਾਰ ਭਾਈਚਾਰੇ ਚ ਰੋਸ ਪਾਇਆ ਜਾ ਰਿਹਾ ਹੈ।

Leave a Reply