KESARI VIRASAT

Latest news
ਮੋਰਾਰੀ ਬਾਪੂ ਨੇ ਧਰਮ ਪਰਿਵਰਤਨ ਦੀਆਂ ਸਾਜ਼ਿਸ਼ਾਂ ਦਾ ਕੀਤਾ ਪਰਦਾਫਾਸ਼: ਮੁਫਤ ਸਿੱਖਿਆ ਦੇ ਨਾਂ 'ਤੇ ਹਰ ਪਿੰਡ 'ਚ ਹੋ ਰਿਹ... ਜਲੰਧਰ 'ਚ ਯੂਟਿਊਬਰ ਦੇ ਘਰ 'ਤੇ ਗ੍ਰੇਨੇਡ ਹਮਲਾ: ਪਹਿਲੀ ਵਾਰ ਪਾਕਿਸਤਾਨੀ ਕੁਨੈਕਸ਼ਨ ਆਇਆ ਸਾਹਮਣੇ ਜ਼ੁਲਫਾਨ ਨੇ ਕੀਤਾ ਹਰਿਮੰਦਰ ਸਾਹਿਬ ਕੰਪਲੈਕਸ 'ਚ ਸ਼ਰਧਾਲੂਆਂ 'ਤੇ ਹਮਲਾ: 4 ਸੇਵਾਦਾਰ ਵੀ ਜ਼ਖਮੀ; ਮੁਲਜ਼ਮ ਦੀ ਬੁਰੀ ਤਰ੍ਹ... ਹੋਲੀ ਮੌਕੇ ਲਗਾਏ ਨਾਕੇ 'ਤੇ ਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਕੁਚਲਿਆ ਚੰਡੀਗੜ੍ਹ 'ਚ ਕਾਂਸਟੇਬਲ-ਹੋਮ ਗਾਰਡ ਸਮੇਤ 3 ਲੋਕਾਂ... ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਅਤੇ ਮਹਾਰਾਸ਼ਟਰ ‘ਚ ਸਿੱਖ ਆਨੰਦਕਾਰਜ ਮੈਰਿਜ ਐਕਟ ਲਾਗੂ ਕਰਨ ਲਈ ਸੰਤ ਗਿਆਨੀ ਹਰਨਾਮ ਸਿੰਘ ... SGPC ਪ੍ਰਧਾਨ ਹਰਜਿੰਦਰ ਧਾਮੀ ਅਸਤੀਫਾ ਵਾਪਸ ਨਾ ਲੈਣ ਦੀ ਗੱਲ 'ਤੇ ਅੜੇ: ਹਰਿਮੰਦਰ ਸਾਹਿਬ ਪਹੁੰਚੇ ਕਰਨਾਟਕ ਦੇ ਡੀਜੀਪੀ ਦੀ ਫਿਲਮੀ ਹੀਰੋਇਨ ਧੀ ਲਿਆਉਂਦੀ ਸੀ ਸਰੀਰ 'ਤੇ ਸੋਨਾ ਲਪੇਟ ਕੇ : ਸਾਲ 'ਚ 30 ਵਾਰ ਦੁਬਈ ਗਈ : ਇੱਕ ਸ... ਭੰਗ ਵਰਗੇ ਨਸ਼ੇ ਨਾਲ ਭਗਵਾਨ ਸ਼ਿਵ ਨੂੰ ਜੋੜਨਾ ਮਹਾ ਪਾਪ ਅਤੇ ਸਮਾਜ ਲਈ ਹਾਨੀਕਾਰਕ- ਅਮਰ ਸ੍ਰੀਵਾਸਤਵ ਹੁਣ 22 ਸਾਲਾ ਕੁੜੀ ਨੇ ਪਾਦਰੀ ਬਜਿੰਦਰ 'ਤੇ ਲਗਾਇਆ ਜਿਨਸੀ ਸ਼ੋਸ਼ਣ ਦਾ ਦੋਸ਼  ਜ਼ੇਲੇਂਸਕੀ ਨੂੰ ਬਹਿਸ ਤੋਂ ਬਾਅਦ ਵ੍ਹਾਈਟ ਹਾਊਸ ਤੋਂ ਕੱਢਿਆ : ਟਰੰਪ ਨਾਲ ਸਾਂਝੀ ਪ੍ਰੈਸ ਕਾਨਫਰੰਸ ਰੱਦ
You are currently viewing ਗ਼ੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ਾਂ ਤਹਿਤ ਭੋਆ ਦਾ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਗ੍ਰਿਫਤਾਰ
EX MLA JOGINDERPAL BHOA

ਗ਼ੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ਾਂ ਤਹਿਤ ਭੋਆ ਦਾ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਗ੍ਰਿਫਤਾਰ


 ਚੰਡੀਗੜ (ਕੇਸਰੀ ਨਿਊਜ਼ ਨੈੱਟਵਰਕ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭਿ੍ਰਸ਼ਟਾਚਾਰ ਅਤੇ ਗੈਰ-ਕਾਨੂੰਨੀ ਅਭਿਆਸਾਂ ਵਿਰੁੱਧ ਜੀਰੋ ਟਾਲਰੈਂਸ ਨੀਤੀ ਦੀ ਵਚਨਬੱਧਤਾ ਦੁਹਰਾਉਂਦਿਆਂ ਭੋਆ ਤੋਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਨੂੰ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਪਾਏ ਜਾਣ ਤੋਂ ਬਾਅਦ ਸੁੱਕਰਵਾਰ ਨੂੰ ਗਿ੍ਰਫਤਾਰ ਕੀਤਾ ਹੈ। ਪਠਾਨਕੋਟ ਪੁਲੀਸ ਨੇ ਵਿਧਾਇਕ ਨੂੰ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ਹੇਠ ਗਿ੍ਰਫਤਾਰ ਕੀਤਾ ਹੈ।
ਉਨਾਂ ਦੱਸਿਆ ਕਿ ਪੁਲੀਸ ਟੀਮਾਂ ਨੇ ਮੌਕੇ ਤੋਂ ਪੋਕਲੇਨ ਜੇ.ਸੀ.ਬੀ ਅਤੇ ਟਰੈਕਟਰ-ਟਰਾਲੀ ਨੂੰ ਬਰਾਮਦ ਕਰ ਲਿਆ ਹੈ, ਜਦਕਿ ਪੋਕਲੇਨ ਚਾਲਕ ਜਿਸਦੀ ਪਛਾਣ ਸੁਨੀਲ ਕੁਮਾਰ ਵਜੋਂ ਹੋਈ ਹੈ ਅਤੇ ਕਰੱਸ਼ਰ ਦਾ ਨੁਮਾਇੰਦਾ ਜਿਸਦੀ ਦੀ ਪਛਾਣ ਪ੍ਰਕਾਸ਼ ਵਜੋਂ ਹੋਈ ਹੈ, ਮੌਕੇ ਤੋਂ ਫਰਾਰ ਹੋ ਗਏ। ਬਰਾਰਮਦ ਕੀਤੀ ਹੋਈ ਪੋਕਲੇਨ ਜੇਸੀਬੀ ਤਾਰਾਗੜ ਦੇ ਪਿੰਡ ਕੀੜੀ ਖੁਰਦ ਦੇ ਕਿ੍ਰਸ਼ਨਾ ਵਾਸ਼ਡ ਸਟੋਨ ਕਰੱਸ਼ਰ ਦੇ ਨਾਂ ’ਤੇ ਰਜਿਸਟਰਡ ਪਾਈ ਗਈ।
advertise with kesari virasat
advertise with kesari virasat
ਇਸ ਉਪਰੰਤ ਪੁਲਿਸ ਵਲੋਂ ਐਫਆਈਆਰ ਨੰਬਰ 49 ਮਿਤੀ 08/06/2022 ਨੂੰ ਖਣਨ ਅਤੇ ਖਣਿਜ (ਵਿਕਾਸ ਅਤੇ ਰੈਗੂਲੇਸ਼ਨ) ਐਕਟ ਦੀ ਧਾਰਾ 21 (1) ਦੇ ਤਹਿਤ ਪਠਾਨਕੋਟ ਦੇ ਤਾਰਾਗੜ ਪੁਲਿਸ ਸਟੇਸ਼ਨ ਵਿੱਚ ਦਰਜ ਕਰ ਲਈ ਗਈ ਸੀ।
ਐਸ.ਐਸ.ਪੀ. ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਕਿ ਕਿ੍ਰਸ਼ਨਾ ਵਾਸ਼ਡ ਸਟੋਨ ਕਰਸ਼ਰ ਵਿੱਚ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੀ 50 ਫੀਸਦੀ ਹਿੱਸੇਦਾਰੀ ਹੈ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਜ਼ੀਰੋ ਟੌਲਰੈਂਸ ਨੀਤੀ ‘ਤੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਭਿ੍ਰਸ਼ਟਾਚਾਰ ਦੇ ਦੋਸ਼ਾਂ ਤਹਿਤ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਰਾਜ ਮੰਤਰੀ ਮੰਡਲ ਤੋਂ ਵੀ ਬਰਖਾਸਤ  ਕੀਤਾ  ਸੀ ਅਤੇ ਉਹ ਹਾਲੇ ਤੱਕ ਸਲਾਖਾਂ ਪਿੱਛੇ ਹਨ।   

Leave a Reply