KESARI VIRASAT

Latest news
ਮੋਰਾਰੀ ਬਾਪੂ ਨੇ ਧਰਮ ਪਰਿਵਰਤਨ ਦੀਆਂ ਸਾਜ਼ਿਸ਼ਾਂ ਦਾ ਕੀਤਾ ਪਰਦਾਫਾਸ਼: ਮੁਫਤ ਸਿੱਖਿਆ ਦੇ ਨਾਂ 'ਤੇ ਹਰ ਪਿੰਡ 'ਚ ਹੋ ਰਿਹ... ਜਲੰਧਰ 'ਚ ਯੂਟਿਊਬਰ ਦੇ ਘਰ 'ਤੇ ਗ੍ਰੇਨੇਡ ਹਮਲਾ: ਪਹਿਲੀ ਵਾਰ ਪਾਕਿਸਤਾਨੀ ਕੁਨੈਕਸ਼ਨ ਆਇਆ ਸਾਹਮਣੇ ਜ਼ੁਲਫਾਨ ਨੇ ਕੀਤਾ ਹਰਿਮੰਦਰ ਸਾਹਿਬ ਕੰਪਲੈਕਸ 'ਚ ਸ਼ਰਧਾਲੂਆਂ 'ਤੇ ਹਮਲਾ: 4 ਸੇਵਾਦਾਰ ਵੀ ਜ਼ਖਮੀ; ਮੁਲਜ਼ਮ ਦੀ ਬੁਰੀ ਤਰ੍ਹ... ਹੋਲੀ ਮੌਕੇ ਲਗਾਏ ਨਾਕੇ 'ਤੇ ਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਕੁਚਲਿਆ ਚੰਡੀਗੜ੍ਹ 'ਚ ਕਾਂਸਟੇਬਲ-ਹੋਮ ਗਾਰਡ ਸਮੇਤ 3 ਲੋਕਾਂ... ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਅਤੇ ਮਹਾਰਾਸ਼ਟਰ ‘ਚ ਸਿੱਖ ਆਨੰਦਕਾਰਜ ਮੈਰਿਜ ਐਕਟ ਲਾਗੂ ਕਰਨ ਲਈ ਸੰਤ ਗਿਆਨੀ ਹਰਨਾਮ ਸਿੰਘ ... SGPC ਪ੍ਰਧਾਨ ਹਰਜਿੰਦਰ ਧਾਮੀ ਅਸਤੀਫਾ ਵਾਪਸ ਨਾ ਲੈਣ ਦੀ ਗੱਲ 'ਤੇ ਅੜੇ: ਹਰਿਮੰਦਰ ਸਾਹਿਬ ਪਹੁੰਚੇ ਕਰਨਾਟਕ ਦੇ ਡੀਜੀਪੀ ਦੀ ਫਿਲਮੀ ਹੀਰੋਇਨ ਧੀ ਲਿਆਉਂਦੀ ਸੀ ਸਰੀਰ 'ਤੇ ਸੋਨਾ ਲਪੇਟ ਕੇ : ਸਾਲ 'ਚ 30 ਵਾਰ ਦੁਬਈ ਗਈ : ਇੱਕ ਸ... ਭੰਗ ਵਰਗੇ ਨਸ਼ੇ ਨਾਲ ਭਗਵਾਨ ਸ਼ਿਵ ਨੂੰ ਜੋੜਨਾ ਮਹਾ ਪਾਪ ਅਤੇ ਸਮਾਜ ਲਈ ਹਾਨੀਕਾਰਕ- ਅਮਰ ਸ੍ਰੀਵਾਸਤਵ ਹੁਣ 22 ਸਾਲਾ ਕੁੜੀ ਨੇ ਪਾਦਰੀ ਬਜਿੰਦਰ 'ਤੇ ਲਗਾਇਆ ਜਿਨਸੀ ਸ਼ੋਸ਼ਣ ਦਾ ਦੋਸ਼  ਜ਼ੇਲੇਂਸਕੀ ਨੂੰ ਬਹਿਸ ਤੋਂ ਬਾਅਦ ਵ੍ਹਾਈਟ ਹਾਊਸ ਤੋਂ ਕੱਢਿਆ : ਟਰੰਪ ਨਾਲ ਸਾਂਝੀ ਪ੍ਰੈਸ ਕਾਨਫਰੰਸ ਰੱਦ
You are currently viewing ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਵਲੋਂ ਪੀਲੇ ਕਾਰਡਾਂ ਵਿਚ ਵਿਤਕਰੇਬਾਜ਼ੀ ਖਿਲਾਫ਼ ਸੰਘਰਸ਼ ਨੂੰ ਡੀਐਮਏ ਵਲੋਂ ਪੂਰਾ ਸਮਰਥਨ ਦੇਣ ਦਾ ਐਲਾਨ
Sikh Community had bowed its head in shame after the shooting-Chahal

ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਵਲੋਂ ਪੀਲੇ ਕਾਰਡਾਂ ਵਿਚ ਵਿਤਕਰੇਬਾਜ਼ੀ ਖਿਲਾਫ਼ ਸੰਘਰਸ਼ ਨੂੰ ਡੀਐਮਏ ਵਲੋਂ ਪੂਰਾ ਸਮਰਥਨ ਦੇਣ ਦਾ ਐਲਾਨ


ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਵਲੋਂ ਪੀਲੇ ਕਾਰਡਾਂ ਵਿਚ ਵਿਤਕਰੇਬਾਜ਼ੀ ਖਿਲਾਫ਼ ਸੰਘਰਸ਼ ਨੂੰ ਡੀਐਮਏ ਵਲੋਂ ਪੂਰਾ ਸਮਰਥਨ ਦੇਣ ਦਾ ਐਲਾਨ
ਜਲੰਧਰ 18 ਜੂਨ (ਕੇਸਰੀ ਨਿਊਜ਼ ਨੈਟਵਰਕ)-ਪੰਜਾਬ ਸਰਕਾਰ ਵੱਲੋ ਪੱਤਰਕਾਰ ਭਾਈਚਾਰੇ ਨਾਲ ਅਪਣਾਈ ਜਾ ਰਹੀ ਭੇਦਭਾਵ ਪੂਰਨ ਦੋਗਲੀ ਨੀਤੀ ਨੂੰ ਲੈ ਕੇ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਵਲੋਂ ਸਰਕਾਰ ਨੂੰ ਦਿੱਤੀ ਗਈ ਚਿਤਾਵਨੀ ਦਾ ਸੁਆਗਤ ਕਰਦੇ ਹੋਏ ਡਿਜੀਟਲ ਮੀਡੀਆ ਐਸੋਸੀਏਸ਼ਨ (ਡੀਐਮਏ) ਜਲੰਧਰ ਨੇ ਇਸ ਸੰਘਰਸ਼ ਵਿਚ ਪੱਤਰਕਾਰ ਭਾਈਚਾਰੇ ਦੇ ਹੱਕਾਂ ਲਈ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ।
ਇੱਥੇ ਜਾਰੀ ਇੱਕ ਬਿਆਨ ਵਿਚ ਡੀਐਮਏ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਚਾਹਲ ਨੇ ਕਿਹਾ ਕਿ ਜਲੰਧਰ ਦੇ ਜਿਲ੍ਹਾ ਲੋਕ ਸੰਪਰਕ ਅਫਸਰ ਵੱਲੋਂ ਵੈੱਬ ਪੋਰਟਲਾਂ/ਵੈੱਬ ਚੈਨਲਾਂ ਦੇ ਸਮੂਹ ਪੱਤਰਕਾਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਉਹਨਾ ਕਿਹਾ ਕਿ ਉਕਤ ਅਧਿਕਾਰੀ ਵਲੋਂ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸਐਸਪੀ ਆਦਿ ਅਧਿਕਾਰੀਆਂ ਦੇ ਪੱਤਰਕਾਰ ਸੰਮੇਲਨਾਂ ਵਿਚ ਮੀਡੀਆ ਕਰਮੀਆਂ ਨੂੰ ਸੱਦਾ ਦੇਣ ਦੌਰਾਨ ਇਸ ਪ੍ਰੈਸ ਕਾਨਫਰੰਸ ਵਿਚ ਸਿਰਫ ਪੀਲੇ ਕਾਰਡ ਅਤੇ ਐਕਰੀਡੇਸ਼ਨ ਕਾਰਡ ਧਾਰਕ ਪੱਤਰਕਾਰਾਂ ਦੇ ਹੀ ਸ਼ਾਮਲ ਹੋਣ ਬਾਰੇ ਵਿਸ਼ੇਸ਼ ਟਿੱਪਣੀ ਦਰਜ ਕੀਤੀ ਜਾਂਦੀ ਹੈ। ਇਹ ਪ੍ਰੈਸ ਦੀ ਅਜ਼ਾਦੀ ‘ਤੇ ਸਿੱਧਾ ਹਮਲਾ ਹੈ। ਜਿਸ ਨੂੰ ਡੀਐਮਏ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ।
ਡੀਐਮਏ ਦੇ ਚੀਫ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਸੰਧੂ ਨੇ ਚੰਡੀਗੜ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਦੇ ਪ੍ਰਧਾਨ ਜਸਬੀਰ ਸਿੰਘ ਪੱਟੀ ਦੇ ਉਸ ਬਿਆਨ ਦਾ ਸੁਆਗਤ ਕੀਤਾ ਹੈ ਜਿਸ ਵਿਚ ਉਹਨਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਕੇਂਦਰ ਸਰਕਾਰ ਦੇ ਆਰਐਨਆਈ ਵਿਭਾਗ ਤੋਂ ਰਜਿਸਟਰਡ ਹਫਤਾਵਰੀ, ਪੰਦਰਵਾੜਾ, ਮਹੀਨਾਵਾਰ ਅਖਬਾਰਾਂ/ ਮੈਗਜ਼ੀਨ ਆਦਿ ਨਾਲ ਸਬੰਧਤ ਨੁਮਾਇੰਦਿਆਂ ਦੇ ਪੀਲੇ ਕਾਰਡ ਪਹਿਲ ਦੇ ਅਧਾਰ ਤੇ ਬਣਾਏ ਜਾਣ ਦੀ ਮੰਗ ਕੀਤੀ ਹੈ। ਸ੍ਰ. ਸੰਧੂ ਨੇ ਕਿਹਾ ਕਿ ਡੀਪੀਆਰਓ ਜਲੰਧਰ ਵਲੋਂ ਪੀਲੇ ਕਾਰਡ ਬਣਾਉਣ ਲਈ ਪੰਜਾਬ ਸਰਕਾਰ ਦੀ ਸਿਰਫ ਡੀਏਵੀਪੀ ਨੂੰ ਆਧਾਰ ਬਣਾਉਣ ਦੀ ਨੀਤੀ ਦਾ ਹਵਾਲਾ ਦੇ ਕੇ ਪੱਤਰਕਾਰਾਂ ਦੇ ਸਨਮਾਨ ਨੂੰ ਵੀ ਠੇਸ ਪਹੁੰਚਾਉਣਾ ਬਿਲਕੁਲ ਜਾਇਜ਼ ਨਹੀਂ। ਉਹਨਾ ਕਿਹਾ ਕਿ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਜੋ ਕੋਈ ਪੱਤਰਕਾਰ ਬੀਤੇ ਸਮੇਂ ਦੌਰਾਨ ਕਿਸੇ ਵੀ ਅਦਾਰੇ ਵਲੋਂ ਇੱਕ ਜਾਂ ਵਧੇਰੇ ਵਾਰ ਪੀਲੇ ਕਾਰਡ ਦਾ ਧਾਰਕ ਰਹਿ ਚੁੱਕਾ ਹੈ ਅਤੇ ਬੇਸ਼ੱਕ ਹੁਣ ਉਸਨੇ ਆਪਣਾ ਨਵਾਂ ਪੋਰਟਲ ਜਾਂ ਕਿਸੇ ਵੀ ਅਵਧੀ ਦਾ ਅਖ਼ਬਾਰ ਸ਼ੁਰੂ ਕੀਤਾ ਹੈ ਤਾਂ ਉਸਦਾ ਪੀਲਾ ਕਾਰਡ ਬਿਨਾ ਕਿਸੇ ਹੀਲ ਹੁੱਜਤ ਦੇ ਬਣ ਜਾਵੇ। ਉਹਨਾਂ ਕਿਹਾ ਕਿ ਸਰਕਾਰ ਨੂੰ ਜਲੰਧਰ ਦੇ ਜਿਲ੍ਹਾ ਲੋਕ ਸੰਪਰਕ ਅਫਸਰ ਰਾਹੀਂ ਵੈੱਬ ਪੋਰਟਲਾਂ/ ਵੈੱਬ ਚੈਨਲਾਂ ਅਤੇ ਹਫਤਾਵਾਰੀ/ ਪੰਦਰਵਾੜਾ/ ਮਾਸਿਕ ਅਖ਼ਬਾਰ/ ਮੈਗਜੀਨ ਨਾਲ ਸਬੰਧਤ ਪੱਤਰਕਾਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਹਫਤੇ ਦੇ ਅੰਦਰ-ਅੰਦਰ ਬੰਦ ਕਰ ਦੇਣਾ ਚਾਹੀਦਾ ਹੈ, ਨਹੀਂ ਤਾਂ ਡੀਐਮਏ ਵਲੋਂ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਦੇ ਐਲਾਨ ਅਨੁਸਾਰ 27 ਜੂਨ ਨੂੰ ਡਿਪਟੀ ਕਮਿਸ਼ਨਰ ਦਫਤਰ ਜਲੰਧਰ ਮੂਹਰੇ ਭਾਰੀ ਰੋਸ ਅਤੇ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਮੌਕੇ ਚੇਅਰਮੈਨ ਅਮਨ ਬੱਗਾ, ਵਾਈਸ ਚੇਅਰਮੈਨ ਪ੍ਰਦੀਪ ਵਰਮਾ, ਜਨਰਲ ਸਕੱਤਰ ਅਜੀਤ ਸਿੰਘ ਬੁਲੰਦ ਅਤੇ ਹੋਰ ਅਹੁਦੇਦਾਰ ਵੀ ਹਾਜ਼ਰ ਸਨ।

Leave a Reply