KESARI VIRASAT

ਕੇਸਰੀ ਵਿਰਾਸਤ

Latest news
ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ (ਐੱਨਸੀਪੀਸੀਆਰ) ਵਲੋਂ ਸਾਰੇ ਸੂਬਿਆਂ ਨੂੰ ਚਿੱਠੀ : ਮਦਰੱਸਿਆਂ ਨੂੰ ... ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵਲੋਂ ਕੇਂਦਰ ਨੂੰ ਜਲੰਧਰ ਖੇਤਰੀ ਪਾਸਪੋਰਟ ਦਫਤਰ 'ਚ ਭ੍ਰਿਸ਼ਟਾਚਾਰ ਦੀ ਸ਼ਿਕਾਇਤ: ਫਰਵਰੀ ਵ... DMA ਵਲੋਂ ਲਗਾਏ ਗਏ ਅੱਖਾਂ ਦੇ ਮੁਫ਼ਤ ਕੈਂਪ 'ਚ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਕੈਂਪ ਦਾ ਲਿਆ ਲਾਭ, Eye Drop... ਸਿੱਖਾਂ ਦੀ ਪਗੜੀ ਬਾਰੇ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਟਿੱਪਣੀ ਇਸ ਸੂਬੇ ਵਿੱਚ ਹੋਈ ਸੱਚ ਸਾਬਤ: ਲੱਗੀ ਪਾਬੰਦੀ ਜਲੰਧਰ ਨਗਰ ਨਿਗਮ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਦੀ ਗੁੰਡਾਗਰਦੀ!: ਦੁਕਾਨ 'ਚ ਦਾਖਲ ਹੋ ਕੇ ਮਜ਼ਦੂਰ 'ਤੇ ਜਾਨਲੇਵਾ ਹਮਲਾ ਕੇਂਦਰ ਸਰਕਾਰ ਨਹੀਂ ਬਣਾ ਸਕੇਗੀ ਤੱਥ ਜਾਂਚ ਯੂਨਿਟ : ਬੰਬੇ ਹਾਈ ਕੋਰਟ ਨੇ ਲਾਈ ਰੋਕ, ਕਿਹਾ- ਆਈਟੀ ਐਕਟ ਵਿੱਚ ਸੋਧ ਲੋਕਾਂ ... ਕੋਲਕਾਤਾ ਰੇਪ-ਕਤਲ 'ਤੇ  ਮਮਤਾ ਸਰਕਾਰ ਤੋਂ ਨਰਾਜ਼ ਸੈਕਸ ਵਰਕਰ ਦੁਰਗਾ ਦੀ ਮੂਰਤੀ ਲਈ ਮਿੱਟੀ ਨਹੀਂ ਦੇਣਗੇ: ਕਿਹਾ- ਇਨਸਾਫ਼... ਇਜ਼ਰਾਈਲ ਨੇ 15 ਸਾਲਾਂ ਤੋਂ ਪੇਜ਼ਰ ਧਮਾਕੇ ਦੀ ਯੋਜਨਾ ਬਣਾਈ: ਫਰਜ਼ੀ ਕੰਪਨੀ ਬਣਾਈ, ਪੇਜ਼ਰ 'ਚ 50 ਗ੍ਰਾਮ ਵਿਸਫੋਟਕ ਰੱਖਿਆ... HDB ਵਿੱਤੀ IPO ਲਾਂਚ ਕਰਨ ਦੀ ਯੋਜਨਾ: ਕੰਪਨੀ ਨੂੰ IPO ਲਈ ਬੋਰਡ ਤੋਂ ਮਨਜ਼ੂਰੀ ਮਿਲੀ, 2,500 ਕਰੋੜ ਰੁਪਏ ਦੇ ਨਵੇਂ ਸ਼ੇ... ਖਿਲਵਾੜ:  ਤਿਰੂਪਤੀ ਬਾਲਾਜੀ ਦੇ ਲੱਡੂ ਵਿੱਚ ਜਾਨਵਰਾਂ ਦੀ ਚਰਬੀ, ਮੱਛੀ ਦਾ ਤੇਲ: ਲੈਬ ਰਿਪੋਰਟ
You are currently viewing ਡਿਪਟੀ ਕਮਿਸ਼ਨਰ ਜਲੰਧਰ ਵਲੋਂ ਡਿਜੀਟਲ ਮੀਡੀਆ ਦੇ ਪੱਤਰਕਾਰਾਂ ਦੀ ਮੰਗ ‘ਤੇ DPRO ਜਲੰਧਰ ਨੂੰ ਤੁਰੰਤ ਹਦਾਇਤ ਜਾਰੀ

ਡਿਪਟੀ ਕਮਿਸ਼ਨਰ ਜਲੰਧਰ ਵਲੋਂ ਡਿਜੀਟਲ ਮੀਡੀਆ ਦੇ ਪੱਤਰਕਾਰਾਂ ਦੀ ਮੰਗ ‘ਤੇ DPRO ਜਲੰਧਰ ਨੂੰ ਤੁਰੰਤ ਹਦਾਇਤ ਜਾਰੀ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਵਲੋਂ ਜਲੰਧਰ ‘ਚ ਪੁਤਲਾ ਸਾੜ ਰੋਸ ਮੁਜ਼ਾਹਰਾ ਮੁਲਤਵੀ

ਡਿਪਟੀ ਕਮਿਸ਼ਨਰ ਜਲੰਧਰ ਵਲੋਂ ਡਿਜੀਟਲ ਮੀਡੀਆ ਦੇ ਪੱਤਰਕਾਰਾਂ ਦੀ ਮੰਗ ‘ਤੇ DPRO ਜਲੰਧਰ ਨੂੰ ਤੁਰੰਤ ਹਦਾਇਤ ਜਾਰੀ

ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਅਤੇ ਡਿਜੀਟਲ ਮੀਡੀਆ ਐਸੋਸੀਏਸ਼ਨ ਵਲੋਂ ਡਿਪਟੀ ਕਮਿਸ਼ਨਰ ਜਲੰਧਰ ਸ਼੍ਰੀ ਘਨਸ਼ਿਆਮ ਥੋਰੀ ਦਾ ਧੰਨਵਾਦ

ਅੰਮ੍ਰਿਤਸਰ/ ਜਲੰਧਰ – 26 ਜੂਨ (ਕੇਸਰੀ ਨਿਊਜ਼ ਨੈਟਵਰਕ)-ਪੰਜਾਬ ਸਰਕਾਰ ਵੱਲੋ ਪੱਤਰਕਾਰ ਭਾਈਚਾਰੇ ਦੀਆਂ ਮੰਗਾਂ ਸਬੰਧੀ ਅਪਨਾਈ ਗਈ ਬੇਗਾਨਗੀ ਵਾਲੀ ਨੀਤੀ ਨੂੰ ਲੈ ਕੇ ਬੀਤੇ ਦਿਨੀ ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਨੇ ਰੋਸ ਪ੍ਰਗਟ ਕਰਦਿਆ ਮਾਨ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ ਕਿ ਜੇਕਰ ਪੱਤਰਕਾਰਾਂ ਦੇ ਮਸਲੇ ਹੱਲ ਨਾ ਕੀਤੇ ਜਾਣ ਤੇ ਐਸੋਸੀਏਸ਼ਨ ਵੱਲੋਂ ਪੰਜਾਬ ਭਰ ‘ਚ ਰੋਸ ਮੁਜ਼ਾਹਰੇ ਕਰਨ ਅਤੇ ਜਲੰਧਰ ਦੇ ਜਿਲ੍ਹਾ ਲੋਕ ਸੰਪਰਕ ਅਫਸਰ ਵੱਲੋਂ ਡਿਜੀਟਲ ਮੀਡੀਆ /ਵੈੱਬ ਪੋਟਲਾ / ਵੈੱਬ ਚੈਨਲਾਂ ਦੇ ਸਮੂਹ ਪੱਤਰਕਾਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦੇ ਵਿਰੋਧ ‘ਚ 27 ਜੂਨ ਨੂੰ ਡਿਪਟੀ ਕਮਿਸ਼ਨਰ ਜਲੰਧਰ ਦੇ ਦਫਤਰ ਬਾਹਰ ਭਾਰੀ ਰੋਸ ਪ੍ਰਦਰਸ਼ਨ ਕਰਨ ਅਤੇ ਡੀ ਪੀ ਆਰ ਓ ਜਲੰਧਰ ਦੇ ਪੁਤਲੇ ਸਾੜਣ ਦਾ ਐਲਾਨ ਕੀਤਾ ਸੀ।

ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਜਸਬੀਰ ਸਿੰਘ ਪੱਟੀ ਅਤੇ ਜਿਲ੍ਹਾ ਜਲੰਧਰ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਚਾਹਲ ਨੇ ਪ੍ਰੈਸ ਨੂੰ ਸਾਂਝਾਂ ਬਿਆਨ ਜਾਰੀ ਦਸਿਆ ਕਿ ਬੀਤੇ ਦਿਨੀ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਦੇ ਜਿਲ੍ਹਾ ਪ੍ਰਧਾਨ
ਸ਼ਿੰਦਰਪਾਲ ਸਿੰਘ ਚਾਹਲ, ਡਿਜੀਟਲ ਮੀਡੀਆ ਐਸੋਸੀਏਸ਼ਨ ਦੇ ਸੀਨੀਅਰ ਪੱਤਰਕਾਰ ਅਮਨ ਬਗਾ ਚੇਅਰਮੈਨ , ਗੁਰਪ੍ਰੀਤ ਸਿੰਘ ਸੰਧੂ ਸੀ.ਕੁਆਡੀਨੇਟਰ,ਪਰਦੀਪ ਵਰਮਾ ਵਾਇਸ ਚੇਅਰਮੈਨ, ਧਰਮਿੰਦਰ ਸੌਂਧੀ ਪੀ.ਆਰ. ਓ. ਆਦਿ ਦੀ ਉਕਤ ਮਾਮਲੇ ਸੰਬਧੀ ਡਿਪਟੀ ਕਮਿਸ਼ਨਰ ਜਲੰਧਰ ਸ਼੍ਰੀ ਘਨਸ਼ਿਆਮ ਥੋਰੀ ਨਾਲ ਵਿਸ਼ੇਸ਼ ਮੀਟਿੰਗ ਹੋਈ ਜਿਸ ਤੇ ਡਿਪਟੀ ਕਮਿਸ਼ਨਰ ਵਲੋਂ ਤੁਰੰਤ ਐਕਸ਼ਨ ਲੈਂਦੇ ਹੋਏ ਡੀ ਪੀ ਆਰ ਓ ਜਲੰਧਰ ਨੂੰ ਹਦਾਇਤ ਜਾਰੀ ਕੀਤੀ ਕਿ ਅਗੇ ਤੋਂ ਡਿਜੀਟਲ ਮੀਡੀਆ ਦੇ ਸਮੂਹ ਪੱਤਰਕਾਰਾਂ ਨੂੰ ਪ੍ਰੈਸ ਕਾਨਫਰੰਸਾਂ ਦੇ ਸਦੇ ਦੌਰਾਨ ਬਰਾਬਰਤਾ ਦਿਤੀ ਜਾਵੇ ਅਤੇ ਕਿਸੇ ਨਾਲ ਭੇਦਭਾਵ ਨਾ ਕੀਤਾ ਜਾਵੇ।
ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਜਸਬੀਰ ਸਿੰਘ ਪੱਟੀ ਅਤੇ ਜਿਲ੍ਹਾ ਜਲੰਧਰ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਚਾਹਲ ਨੇ ਉਕਤ ਮਾਮਲੇ ਨੂੰ ਤੁਰੰਤ ਹੱਲ ਕਰਨ ਤੇ ਡਿਪਟੀ ਕਮਿਸ਼ਨਰ ਜਲੰਧਰ ਦਾ ਧੰਨਵਾਦ ਕੀਤਾ ਅਤੇ ਜਲੰਧਰ ‘ਚ 27 ਜੂਨ ਨੂੰ ਕੀਤੇ ਜਾਣ ਵਾਲੇ ਪੁਤਲਾ ਸਾੜ ਰੋਸ ਪ੍ਰਦਰਸ਼ਨ ਨੂੰ ਮੁਲਤਵੀ ਕਰ ਦਿੱਤਾ ਗਿਆ।
ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਜਸਬੀਰ ਸਿੰਘ ਪੱਟੀ ਅਤੇ ਡਿਜੀਟਲ ਮੀਡੀਆ ਐਸੋਸੀਏਸ਼ਨ ਦੇ ਮੁੱਖ ਤਾਲਮੇਲ ਕਰਤਾ ਗੁਰਪ੍ਰੀਤ ਸਿੰਘ ਸੰਧੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੁਰਜ਼ੋਰ ਮੰਗ ਕਰਦਿਆਂ ਕਿਹਾ ਕਿ ਆਰ ਐਨ ਆਈ ਤੋਂ ਰਜਿਸਟਰ ਹਫਤਾਵਰੀ, ਪੰਦਰਵਾੜਾ, ਮਹੀਨਾਵਾਰ ਅਖਬਰਾਂ, ਮੈਗਜ਼ੀਨ ਅਤੇ ਡਿਜੀਟਲ ਮੀਡੀਆ ਦੇ ਵੈੱਬ ਪੋਟਲਾ / ਵੈੱਬ ਚੈਨਲਾਂ ਦੇ ਪੱਤਰਕਾਰਾਂ ਦੇ ਪੀਲੇ ਕਾਰਡ ਪਹਿਲ ਦੇ ਅਧਾਰ ਤੇ ਤੁਰੰਤ ਬਣਾਏ ਜਾਣ। ਉਨ੍ਹਾਂ ਕਿਹਾ ਕਿ ਜੇਕਰ ਭਾਰਤ ਸਰਕਾਰ ਦਾ ਆਰ ਐਨ ਆਈ ਵਿਭਾਗ ਹਫਤਾਵਰੀ, ਪੰਦਰਵਾੜਾ, ਮਹੀਨਾਵਾਰ ਅਖਬਾਰ ਜਾਂ ਮੈਗਜ਼ੀਨ ਛਾਪਣ ਲਈ ਰਜਿਸਟਰ ਕਰ ਰਿਹਾ ਹੈ ਤਾ ਪੰਜਾਬ ਸਰਕਾਰ ਉਨਾਂ ਦੀ ਮਾਨਤਾ ਨੂੰ ਚੁਣੌਤੀ ਕਿਉਂ ਦੇ ਰਹੀ ਹੈ ਜੋ ਕਿ ਪ੍ਰੈਸ ਦੀ ਅਜ਼ਾਦੀ ਤੇ ਸਿੱਧਾ ਹਮਲਾ ਹੈ।
ਜਸਵੀਰ ਸਿੰਘ ਪੱਟੀ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਹਫਤਾਵਰੀ, ਪੰਦਰਵਾੜਾ, ਮਹੀਨਾਵਾਰ ਅਖਬਰਾਂ, ਮੈਗਜ਼ੀਨ ਅਤੇ ਡਿਜੀਟਲ ਮੀਡੀਆ ਦੇ ਵੈੱਬ ਪੋਟਲਾ / ਵੈੱਬ ਚੈਨਲਾਂ ਦੇ ਸੀਨੀਅਰ ਪੱਤਰਕਾਰਾਂ ਦੇ ਪੀਲੇ ਕਾਰਡ 15 ਦਿਨ ਦੇ ਅੰਦਰ ਅੰਦਰ ਨਾ ਬਣਾਏ ਗਏ ਤਾ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਦੇ ਸਮੂਹ ਪੱਤਰਕਾਰ ਭਾਈਚਾਰੇ ਵਲੋਂ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਕਾਲੇ ਝੰਡੇ ਲੈ ਕੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਉਹਨਾਂ ਕਿਹਾ ਨੇ ਕਿਹਾ ਕਿ ਜਦੋਂ ਦੀ ਮਾਨ ਸਰਕਾਰ ਨੇ ਕੁਰਸੀ ਸੰਭਾਲੀ ਹੈ ਉਸ ਵੇਲੇ ਤੋਂ ਹੀ ਜਿਥੇ ਪੰਜਾਬ ਦਾ ਮਾਹੌਲ ਇੱਕ ਵਾਰੀ ਫਿਰ ਅੱਤਵਾਦ ਦਾ ਰੂਪ ਧਾਰਨ ਕਰਦਾ ਜਾ ਰਿਹਾ ਹੈ ਉਥੇ ਪੱਤਰਕਾਰਾਂ ਤੇ ਹਮਲੇ ਤੇਜ ਹੋਏ ਹਨ ਜੋ ਚਿੰਤਾ ਦਾ ਵਿਸ਼ਾ ਹਨ ਪਰ ਸਰਕਾਰ ਵੱਲੋ ਪੱਤਰਕਾਰ ਭਾਈਚਾਰੇ ਦੀ ਸੁਰੱਖਿਆਂ ਲਈ ਕੋਈ ਉਪਰਾਲਾ ਨਹੀ ਕੀਤਾ ਗਿਆ ਜਿਸ ਨੂੰ ਲੈ ਕੇ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

Leave a Reply