KESARI VIRASAT

Latest news
ਪੰਜਾਬ ਦੇ ਕਿਸਾਨਾਂ ਜਾਂ ਪੰਜਾਬ ਦਾ ਧਰਨੇ,ਭੁਖ ਹੜਤਾਲ ਜਾਂ ਮਰਨ ਵਰਤ ਕਰਨ ਨਾਲ ਸੁਧਾਰ ਜਾਂ ਭਲਾ ਨਹੀਂ ਹੋ ਸਕਦਾ  ਮਹਾਕੁੰਭ ਵਿੱਚ ਸਿਹਤ ਤੋਂ ਇਲਾਵਾ ਮੁਫਤ ਭੋਜਨ ਅਤੇ ਵਾਈ-ਫਾਈ ਦੀ ਸੁਵਿਧਾ: ਸ਼ਰਧਾਲੂਆਂ ਲਈ ਕੁੰਭ ਨਾਲ ਜੁੜੀ ਵਿਸ਼ੇਸ਼ ਜਾਣਕਾਰੀ ਸੈਫ ਅਲੀ ਖਾਨ ਉੱਪਰ ਹਮਲੇ ਦੇ ਦੋਸ਼ ਵਿੱਚ ਬੰਗਲਾਦੇਸ਼ੀ ਗ੍ਰਿਫਤਾਰ ; ਅਦਾਲਤ ਨੇ 5 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਨਿਰਜਾਨ ਅਤੇ ਚਿਰਾਗ ਕਲੋਈਆ ਵਲੋਂ ਰਿਕਾਰਡ ਲੇਬਲ 'Jazzbaat Melodies' ਅਤੇ ਯੂਟਿਊਬ ਚੈਨਲ ਉੱਪਰ ਪਹਿਲਾ ਗਾਣਾ 'Feeling... ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਮੈਂਬਰ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ:  ਪਿਤਾ ਨੇ ਕਿਹਾ- ਜਲਦੀ ਸ਼ੁਰੂ ਹੋਵੇਗੀ ਮੈਂਬਰ... ਪਾਦਰੀਆਂ ਵਲੋਂ ਦਸਤਾਰਧਾਰੀਆਂ ਦਾ ਧਰਮ ਪਰਿਵਰਤਨ ਕਰਨ ਦੀ ਵੱਡੀ ਸਾਜਿਸ਼: ਪੰਜਾਬ 'ਚ 2 ਸਾਲਾਂ 'ਚ 3.5 ਲੱਖ ਲੋਕ ਬਣੇ ਇਸਾਈ... ਛਲ ਫਰੇਬ ਅਤੇ ਲਾਲਚ ਰਾਹੀਂ ਧਰਮ ਤਬਦੀਲੀ ਦੀ ਕਹਾਣੀ ਸਾਬਕਾ ਪਾਸਟਰ ਅਸ਼ੋਕ ਕੁਮਾਰ ਦੀ ਜੁਬਾਨੀ ਫਿਲਮ ਅਭਿਨੇਤਾ ਸੈਫ ਅਲੀ ਖਾਨ 'ਤੇ ਘਰ ਵੜ ਕੇ ਹਮਲਾ ਅਕਾਲੀ ਦਲ ਵਾਰਸ ਪੰਜਾਬ ਦੇ’ ਨਾਲ ਪੰਥਕ ਰਾਜਨੀਤੀ ਵਿਚ ਸ਼ੁਰੂ ਹੋਈ ਨਵੀਂ ਸਫ਼ਬੰਦੀ  ਫੋਰਟਿਸ ਮੋਹਾਲੀ ਵਿੱਚ ਰੋਬੋਟਿਕ ਏਡਿਡ ਸਰਜਰੀ ਰਾਹੀਂ 79 ਸਾਲਾ ਔਰਤ ਦਾ ਸਟੇਜ 3 ਟੌਨਸਿਲ ਕੈਂਸਰ ਦਾ ਸਫਲਤਾਪੂਰਵਕ ਇਲਾਜ 
You are currently viewing ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਹਰਵਿੰਦਰ ਰਿੰਦਾ ਦੀ ਹਮਾਇਤ ਵਾਲੇ 11 ਮੈਂਬਰੀ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼
anti gagnster task force

ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਹਰਵਿੰਦਰ ਰਿੰਦਾ ਦੀ ਹਮਾਇਤ ਵਾਲੇ 11 ਮੈਂਬਰੀ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਕੇਸਰੀ ਨਿਊਜ਼ ਨੈੱਟਵਰਕ- ਪੰਜਾਬ ਪੁਲਿਸ ਨੇ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਹਰਵਿੰਦਰ ਰਿੰਦਾ ਦੀ ਹਮਾਇਤ ਵਾਲੇ ਇੱਕ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸ ਦੇ 11 ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਤੋਂ 9 ਹਥਿਆਰ ਅਤੇ ਪੰਜ ਖੋਹੇ ਹੋਏ ਵਾਹਨ ਬਰਾਮਦ ਕੀਤੇ ਹਨ। ਇਹ ਕਾਰਵਾਈ ਜਲੰਧਰ ਦਿਹਾਤੀ ਪੁਲਿਸ ਵੱਲੋਂ ਕੀਤੀ ਗਈ। ਇਹ ਜਾਣਕਾਰੀ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਦੇ ਮੁਖੀ ਪ੍ਰਮੋਦ ਬਾਨ ਨੇ ਅੱਜ ਇੱਥੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਤੀ। 

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਕੋਦਰ ਦੇ ਮੁਹੰਮਦ ਯਾਸੀਨ ਅਖ਼ਤਰ ਉਰਫ਼ ਜੈਸੀ ਪੁਰੇਵਾਲ; ਮੋਹਾਲੀ ਦੇ ਨਵਾਂ ਸ਼ਹਿਰ ਬਡਾਲਾ ਦੇ ਸਾਗਰ ਸਿੰਘ; ਸਮਰਾਲਾ ਦੇ ਅਮਰ ਮਲਿਕ; ਲੋਹੀਆਂ ਦਾ ਨਵੀ; ਨਕੋਦਰ ਦੇ ਅੰਕੁਸ਼ ਸੱਭਰਵਾਲ ਉਰਫ ਪਾਯਾ; ਊਨਾ ਹਿਮਾਚਲ ਦੇ ਸੁਮਿਤ ਜਸਵਾਲ ਉਰਫ਼ ਕਾਕੂ; ਫਿਲੌਰ ਦਾ ਅਮਨਦੀਪ ਉਰਫ਼ ਸ਼ੂਟਰ; ਫਿਲੌਰ ਦੇ ਸ਼ਿਵ ਕੁਮਾਰ ਉਰਫ ਸ਼ਿਵ; ਵਿਸ਼ਾਲ ਉਰਫ਼ ਫ਼ੌਜੀ ਵਾਸੀ ਨਕੋਦਰ, ਊਨਾ  ਦੇ ਅਰੁਣ ਕੁਮਾਰ ਉਰਫ ਮਨੀ ਰਾਣਾ ਅਤੇ ਕਪੂਰਥਲਾ ਦੇ ਅਨੂੰ ਉਰਫ ਪਹਿਲਵਾਨ ਵਜੋਂ ਹੋਈ ਹੈ। ਗ੍ਰਿਫਤਾਰ ਕੀਤੇ ਗਏ ਸਾਰੇ ਵਿਅਕਤੀਆਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਜੋ ਘਿਨਾਉਣੇ ਅਪਰਾਧਾਂ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਹਨ।

ਏਡੀਜੀਪੀ ਪ੍ਰਮੋਦ ਬਾਨ ਜਿਹਨਾਂ ਨਾਲ ਐਸਐਸਪੀ ਜਲੰਧਰ ਦਿਹਾਤੀ ਸਵਪਨ ਸ਼ਰਮਾ ਵੀ ਮੌਜੂਦ ਸਨ, ਨੇ ਦੱਸਿਆ ਕਿ ਇਹ ਗਿਰੋਹ ਕਈ ਗੁਆਂਢੀ ਸੂਬਿਆਂ ਵਿੱਚ ਸਰਗਰਮ ਹੈ ਅਤੇ ਕਤਲ, ਕਤਲ ਦੀ ਕੋਸ਼ਿਸ਼, ਹਥਿਆਰਬੰਦ ਡਕੈਤੀ, ਸੰਗਠਿਤ ਫਿਰੌਤੀ, ਡਕੈਤੀ ਅਤੇ ਨਸ਼ਾ ਤਸਕਰੀ ਜਿਹੇ ਅਪਰਾਧਾਂ ਵਿੱਚ ਸ਼ਾਮਲ ਸੀ। ਉਹਨਾਂ ਅੱਗੇ ਕਿਹਾ,“ਇਨ੍ਹਾਂ ਦੀ ਗ੍ਰਿਫਤਾਰੀ ਨਾਲ ਪੰਜਾਬ ਪੁਲਿਸ ਨੇ ਘੱਟੋ-ਘੱਟ ਸੱਤ ਕਤਲ, ਦੋ ਪੁਲਿਸ ਹਿਰਾਸਤ ਤੋਂ ਭਜਾਉਣ ਅਤੇ ਚਾਰ ਹਥਿਆਰਬੰਦ ਡਕੈਤੀਆਂ ਨੂੰ ਨਾਕਾਮ ਕਰ ਦਿੱਤਾ ਹੈ।”

ਏ.ਡੀ.ਜੀ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਇਸ ਗਿਰੋਹ ਨੂੰ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਨਿਰਦੇਸ਼ਾਂ ‘ਤੇ ਗੋਲਡੀ ਬਰਾੜ ਦਾ ਸਾਥੀ ਵਿਕਰਮ ਬਰਾੜ ਚਲਾ ਰਿਹਾ ਸੀ। ਜ਼ਿਕਰਯੋਗ ਹੈ ਕਿ ਰਾਜਸਥਾਨ ਦੇ ਹਨੂੰਮਾਨਗੜ੍ਹ ਦਾ ਰਹਿਣ ਵਾਲਾ ਬਰਾੜ ਇਸ ਸਮੇਂ ਵਿਦੇਸ਼ ‘ਚ ਰਹਿ ਰਿਹਾ ਹੈ ਅਤੇ ਉਹ ਛੇ ਰਾਜਾਂ ਦੀ ਪੁਲਿਸ ਨੂੰ ਲੋੜੀਂਦਾ ਹੈ। ਉਹ ਲਾਰੈਂਸ ਬਿਸ਼ਨੋਈ ਦਾ ਜਮਾਤੀ ਹੈ ਅਤੇ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਹੈ।

ਗ੍ਰਿਫ਼ਤਾਰ ਕੀਤੇ ਵਿਅਕਤੀਆਂ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਸਵਪਨ ਸ਼ਰਮਾ ਨੇ ਦੱਸਿਆ ਕਿ ਮੁਹੰਮਦ ਯਾਸੀਨ ਅਖਤਰ ਉਰਫ਼ ਜੈਸੀ ਇੱਕ ਸਾਲ ਤੋਂ ਲਾਪਤਾ ਹੈ। ਉਹਨਾਂ ਅੱਗੇ ਦੱਸਿਆ ਕਿ ਕਿ ਬਰਾੜ ਅਤੇ ਲਾਰੈਂਸ ਦਾ ਨੇੜਲਾ ਸਾਥੀ ਜੈਸੀ ਘੱਟੋ-ਘੱਟ 16 ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਇਕ ਹੋਰ ਵਿਅਕਤੀ ਜਿਸ ਦੀ ਪਛਾਣ ਅੰਕੁਸ਼ ਸਭਰਵਾਲ ਉਰਫ਼ ਪਾਯਾ ਵਜੋਂ ਹੋਈ ਹੈ, ਦੇ ਖਿਲਾਫ ਛੇ ਅਪਰਾਧਿਕ ਮਾਮਲੇ ਦਰਜ ਹਨ। ਅੰਕੁਸ਼ 2014 ਵਿਚ ਨਕੋਦਰ ਦੇ ਇਕ ਆਈਲੈਟਸ ਸੈਂਟਰ ਵਿਚ ਵਿਕਰਮ ਬਰਾੜ ਦਾ ਵਿਦਿਆਰਥੀ ਸੀ ਅਤੇ ਮਹਾਰਾਸ਼ਟਰ ਦੇ ਸੌਰਵ ਮਹਾਕਾਲ, ਜਿਸ ਨੂੰ ਪੁਣੇ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ, ਨੂੰ ਸੁਰੱਖਿਅਤ ਪਨਾਹ ਮੁਹੱਈਆ ਕਰਵਾ ਰਿਹਾ ਸੀ। ਮਹਾਕਾਲ ਦੇ ਸੂਬੇ ਵਿੱਚ ਦੋ ਮਹੀਨੇ ਮੌਜੂਦ ਰਹਿਣ ਦੇ ਸਮੇਂ ਦੌਰਾਨ ਉਸ ਨੇ ਮਹਾਕਾਲ ਨਾਲ ਮਿਲ ਕੇ ਪੰਜਾਬ ਵਿੱਚ ਤਿੰਨ ਅਪਰਾਧਾਂ ਨੂੰ ਅੰਜਾਮ ਵੀ ਦਿੱਤਾ ਸੀ।

ਐਸਐਸਪੀ ਨੇ ਦੱਸਿਆ ਕਿ ਅਰੁਣ ਕੁਮਾਰ ਉਰਫ਼ ਮਨੀ ਰਾਣਾ ਜੇਲ੍ਹ ਵਿੱਚ ਬੰਦ ਗੈਂਗਸਟਰ ਹੈ ਅਤੇ ਲਾਰੈਂਸ-ਜੱਗੂ ਭਗਵਾਨਪੁਰੀਆ ਗਰੁੱਪ ਦੇ ਇਸ਼ਾਰੇ ’ਤੇ ਕਾਰਵਾਈ ਕਰ ਰਿਹਾ ਹੈ। ਉਹਨਾਂ ਅੱਗੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਗਿਰੋਹ ਨੇ ਊਨਾ, ਹਿਮਾਚਲ ਪ੍ਰਦੇਸ਼ ਵਿੱਚ ਇੱਕ ਅਦਾਲਤੀ ਸੁਣਵਾਈ ਦੌਰਾਨ ਮਨੀ ਰਾਣਾ ਦੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਯੋਜਨਾ ਬਣਾਈ ਸੀ। ਉਹਨਾਂ ਦੱਸਿਆ ਕਿ ਸੁਮਿਤ ਜਸਵਾਲ ਉਰਫ਼ ਕਾਕੂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਕਿਉਂਕਿ ਉਹ ਭੱਜਣ ਦੀ ਇਸ ਕੋਸ਼ਿਸ਼ ਲਈ ਰੇਕੀ ਕਰਨ ਅਤੇ ਲੌਜਿਸਟਿਕਸ ਦਾ ਪ੍ਰਬੰਧ ਕਰਨ ਵਿੱਚ ਸਰਗਰਮੀ ਨਾਲ ਸ਼ਾਮਲ ਸੀ।

ਉਨ੍ਹਾਂ ਕਿਹਾ ਕਿ ਇਸ ਗਿਰੋਹ ਦੀ ਗ੍ਰਿਫਤਾਰੀ ਨਾਲ ਦੋਆਬਾ ਖੇਤਰ ਅਤੇ ਖਾਸ ਕਰਕੇ ਜਲੰਧਰ ਵਿੱਚ ਸੰਗਠਿਤ ਅਪਰਾਧਿਕ ਗਤੀਵਿਧੀਆਂ ਨੂੰ ਵੱਡੀ ਸੱਟ ਵੱਜੀ ਹੈ।

ਜਿਕਰਯੋਗ ਹੈ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਜਲੰਧਰ ਦਿਹਾਤੀ ਪੁਲਿਸ ਨੇ ਸੂਬੇ ਭਰ ਵਿੱਚ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਨਾਲ ਸਬੰਧਤ 32 ਗੈਂਗ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 38 ਹਥਿਆਰ ਬਰਾਮਦ ਕੀਤੇ ਹਨ।

Leave a Reply