KESARI VIRASAT

Latest news
ਮੋਰਾਰੀ ਬਾਪੂ ਨੇ ਧਰਮ ਪਰਿਵਰਤਨ ਦੀਆਂ ਸਾਜ਼ਿਸ਼ਾਂ ਦਾ ਕੀਤਾ ਪਰਦਾਫਾਸ਼: ਮੁਫਤ ਸਿੱਖਿਆ ਦੇ ਨਾਂ 'ਤੇ ਹਰ ਪਿੰਡ 'ਚ ਹੋ ਰਿਹ... ਜਲੰਧਰ 'ਚ ਯੂਟਿਊਬਰ ਦੇ ਘਰ 'ਤੇ ਗ੍ਰੇਨੇਡ ਹਮਲਾ: ਪਹਿਲੀ ਵਾਰ ਪਾਕਿਸਤਾਨੀ ਕੁਨੈਕਸ਼ਨ ਆਇਆ ਸਾਹਮਣੇ ਜ਼ੁਲਫਾਨ ਨੇ ਕੀਤਾ ਹਰਿਮੰਦਰ ਸਾਹਿਬ ਕੰਪਲੈਕਸ 'ਚ ਸ਼ਰਧਾਲੂਆਂ 'ਤੇ ਹਮਲਾ: 4 ਸੇਵਾਦਾਰ ਵੀ ਜ਼ਖਮੀ; ਮੁਲਜ਼ਮ ਦੀ ਬੁਰੀ ਤਰ੍ਹ... ਹੋਲੀ ਮੌਕੇ ਲਗਾਏ ਨਾਕੇ 'ਤੇ ਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਕੁਚਲਿਆ ਚੰਡੀਗੜ੍ਹ 'ਚ ਕਾਂਸਟੇਬਲ-ਹੋਮ ਗਾਰਡ ਸਮੇਤ 3 ਲੋਕਾਂ... ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਅਤੇ ਮਹਾਰਾਸ਼ਟਰ ‘ਚ ਸਿੱਖ ਆਨੰਦਕਾਰਜ ਮੈਰਿਜ ਐਕਟ ਲਾਗੂ ਕਰਨ ਲਈ ਸੰਤ ਗਿਆਨੀ ਹਰਨਾਮ ਸਿੰਘ ... SGPC ਪ੍ਰਧਾਨ ਹਰਜਿੰਦਰ ਧਾਮੀ ਅਸਤੀਫਾ ਵਾਪਸ ਨਾ ਲੈਣ ਦੀ ਗੱਲ 'ਤੇ ਅੜੇ: ਹਰਿਮੰਦਰ ਸਾਹਿਬ ਪਹੁੰਚੇ ਕਰਨਾਟਕ ਦੇ ਡੀਜੀਪੀ ਦੀ ਫਿਲਮੀ ਹੀਰੋਇਨ ਧੀ ਲਿਆਉਂਦੀ ਸੀ ਸਰੀਰ 'ਤੇ ਸੋਨਾ ਲਪੇਟ ਕੇ : ਸਾਲ 'ਚ 30 ਵਾਰ ਦੁਬਈ ਗਈ : ਇੱਕ ਸ... ਭੰਗ ਵਰਗੇ ਨਸ਼ੇ ਨਾਲ ਭਗਵਾਨ ਸ਼ਿਵ ਨੂੰ ਜੋੜਨਾ ਮਹਾ ਪਾਪ ਅਤੇ ਸਮਾਜ ਲਈ ਹਾਨੀਕਾਰਕ- ਅਮਰ ਸ੍ਰੀਵਾਸਤਵ ਹੁਣ 22 ਸਾਲਾ ਕੁੜੀ ਨੇ ਪਾਦਰੀ ਬਜਿੰਦਰ 'ਤੇ ਲਗਾਇਆ ਜਿਨਸੀ ਸ਼ੋਸ਼ਣ ਦਾ ਦੋਸ਼  ਜ਼ੇਲੇਂਸਕੀ ਨੂੰ ਬਹਿਸ ਤੋਂ ਬਾਅਦ ਵ੍ਹਾਈਟ ਹਾਊਸ ਤੋਂ ਕੱਢਿਆ : ਟਰੰਪ ਨਾਲ ਸਾਂਝੀ ਪ੍ਰੈਸ ਕਾਨਫਰੰਸ ਰੱਦ
You are currently viewing ਸਿੱਧੂ ਮੂਸੇਵਾਲਾ ਕਤਲਕਾਂਡ ਲਈ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਵਾਉਣ ਵਾਲੇ ਦੀ ਬਿਸ਼ਨੋਈ ਨੇ ਕਰਵਾਈ ਪਛਾਣ
sidhu moosewala murder case

ਸਿੱਧੂ ਮੂਸੇਵਾਲਾ ਕਤਲਕਾਂਡ ਲਈ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਵਾਉਣ ਵਾਲੇ ਦੀ ਬਿਸ਼ਨੋਈ ਨੇ ਕਰਵਾਈ ਪਛਾਣ


Bishnoi identifies supplier of weapons to shooters for Sidhu Musewala massacre

ਅੰਮ੍ਰਿਤਸਰ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਕਤਲ ‘ਚ ਸ਼ਾਮਿਲ ਇੱਕ ਹੋਰ ਮੁਲਜ਼ਮ ਦੀ ਪਛਾਣ ਹੋ ਗਈ ਹੈ। ਸਤਬੀਰ ਸਿੰਘ ਦਾ ਨਾਂਅ ਆਇਆ ਸਾਹਮਣੇ, ਜਿਸ ਨੇ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਵਾਏ ਸਨ। ਉਹ ਅਜਨਾਲਾ ਦੇ ਪਿੰਡ ਤਲਵੰਡੀ ਰਾਏਦਾਦੂ ਦਾ ਰਹਿਣ ਵਾਲਾ ਹੈ। ਸਤਵੀਰ ਸਿੰਘ ਨੇ ਆਪਣੀ ਫਾਰਚੂਨਰ ਗੱਡੀ ‘ਤੇ ਸ਼ੂਟਰਾਂ ਨੂੰ ਹਥਿਆਰ ਸਪਲਾਈ ਕੀਤੇ ਸਨ। ਸਤਬੀਰ ਨੂੰ ਲਾਰੇਂਸ ਬਿਸ਼ਨੋਈ ਦੀ ਨਿਸ਼ਾਨਦੇਹੀ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।  ਲਾਰੇਂਸ ਬਿਸ਼ਨੋਈ ਅੰਮ੍ਰਿਤਸਰ ਪੁਲਿਸ ਦੇ ਸਾਹਮਣੇ ਵੱਡੇ ਖੁਲਾਸੇ ਕਰ ਰਿਹੈ ਹੈ। ਰਾਣਾ ਕੰਧੋਵਾਲੀਆ ਕਤਲ ਕੇਸ ‘ਚ ਲਾਰੈਂਸ ਬਿਸ਼ਨੋਈ 8 ਦਿਨ ਦੇ ਰਿਮਾਂਡ ‘ਤੇ ਹੈ।

ਪੰਜਾਬ ਪੁਲਿਸ ਨੂੰ ਜੱਗੂ ਭਗਵਾਨਪੁਰੀਆ ਦਾ ਮਾਨਸਾ ਕੋਰਟ ਤੋਂ ਸੱਤ ਦਿਨਾਂ ਦਾ ਰਿਮਾਂਡ ਮਿਲਿਆ ਹੈ। ਪੁਲਿਸ ਨੇ 10 ਦਿਨਾਂ ਦਾ ਰਿਮਾਂਡ ਮੰਗਿਆ ਸੀ। ਪੁਲਿਸ ਬੁਲੇਟ ਪਰੂਫ਼ ਗੱਡੀ ‘ਚ ਮਾਨਸਾ ਕੋਰਟ ਲਿਆਈ। ਮੂਸੇਵਾਲਾ ਕਤਲਕਾਂਡ ‘ਚ ਪੁੱਛਗਿੱਛ ਹੋਵੇਗੀ। ਲਾਰੈਂਸ ਬਿਸ਼ਨੋਈ ਦੇ ਸਾਹਮਣੇ ਬਿਠਾ ਕੇ ਪੁੱਛਗਿੱਛ ਹੋਵੇਗੀ। ਜੱਗੂ ‘ਤੇ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਨ ਦੇ ਇਲਜ਼ਾਮ ਹਨ।

Leave a Reply