ਯੂਕਰੇਨ ਸੰਕਟ ਤੋਂ ਇਲਾਵਾ ਦੋਹਾਂ ਦੇਸ਼ਾਂ ਨੇ ਦੁਵੱਲੇ ਵਪਾਰ ਸਮੇਤ ਹੋਰ ਵਿਸ਼ਵ ਮੁੱਦਿਆਂ ‘ਤੇ ਚਰਚਾ ਕੀਤੀ। ਇਸ ਦੇ ਨਾਲ ਹੀ ਅੱਜ ਦੀ ਗੱਲਬਾਤ ਦੌਰਾਨ ਪੁਤਿਨ ਦੀ ਭਾਰਤ ਫੇਰੀ ਦੌਰਾਨ ਲਏ ਗਏ ਫੈਸਲਿਆਂ ਨੂੰ ਲਾਗੂ ਕਰਨ ਦੀ ਵੀ ਸਮੀਖਿਆ ਕੀਤੀ ਗਈ।
ਦੱਸਣਯੋਗ ਹੈ ਕਿ ਪੁਤਿਨ ਦਸੰਬਰ 2021 ਵਿੱਚ ਭਾਰਤ ਆਏ ਸਨ। ਇਸ ਦੌਰੇ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ 2+2 ਮੰਤਰੀ ਪੱਧਰੀ ਗੱਲਬਾਤ ਹੋਈ। ਦੋਹਾਂ ਦੇਸ਼ਾਂ ਦੇ ਸਦੀਆਂ ਪੁਰਾਣੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਇਸ ਵਾਰਤਾ ‘ਚ ਕਈ ਅਹਿਮ ਫੈਸਲੇ ਲਏ ਗਏ ਸਨ।