Latest news
ਭਾਰਤ ਦੇ ਨੌਜਵਾਨ ਕਹਿੰਦੇ ਹਨ: ...  ਸਾਨੂੰ 2002 ਵਿੱਚ ਨਹੀਂ ਸਿਰਫ 2022 ਅਤੇ ਭਵਿੱਖ ਵਿੱਚ ਹੈ ਦਿਲਚਸਪੀ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (PSSSB) ਨੇ ਗਗਰੁੱਪ C ਦੀਆਂ 1317 ਅਸਾਮੀਆਂ ਕੱਢੀਆਂ ਅਮਿਤ ਸ਼ਾਹ ਨੇ PM ਮੋਦੀ ਦੀ ਤਾਰੀਫ ਕਰਦਿਆ ਕਿਹਾ 'ਹਰ ਕਿਸੇ ਨੂੰ ਪ੍ਰਧਾਨ ਮੰਤਰੀ ਮੋਦੀ ਵਾਂਗ ਆਪਣੇ ਦੇਸ਼ ਲਈ ਜਿਉਣਾ ਚਾਹੀ... ਰਾਜਸਥਾਨ ਦੇ ਭਰਤਪੂ ਵਿੱਚ ਇੱਕ ਚਾਰਟਰਡ ਜਹਾਜ਼ ਹਾਦਸਾਗ੍ਰਸਤ ਜਾਅਲੀ ਇੰਤਕਾਲ ਕਰਨ ਤੇ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ ਪੰਜਾਬ ਦੇ ਮਾਡਲ ਸ਼ਹਿਰ ਮੋਹਾਲੀ ਦੇ ਸੁੰਦਰੀਕਰਨ ਅਤੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ 'ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ ਫ੍ਰੀਡਮ ਫਾਈਟਰ ਪਰਿਵਾਰਾਂ ਨੂੰ ਸਰਦਾਰ ਖੋਜੇਵਾਲ ਵਲੋਂ ਸਿਰਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀ ਬਣਦਾ ਜੇ ਕਿਸੇ ਭਾਰਤੀ ਨੇ ਇਹ ਲਿਖਿਆ ਹੁੰਦਾ... ਕੀ ਕੋਈ ਹਜਮ ਕਰ ਪਾਉਂਦਾ? ਪ੍ਰਧਾਨ ਮੰਤਰੀ ਨੇ ਜਲ ਜੀਵਨ ਮਿਸ਼ਨ ਦੇ ਤਹਿਤ 11 ਕਰੋੜ ਟੂਟੀ ਵਾਟਰ ਕਨੈਕਸ਼ਨਾਂ ਦੀ ਪ੍ਰਾਪਤੀ ਦੀ ਸ਼ਲਾਘਾ ਕੀਤੀ ਭਾਰਤ ਅਤੇ ਮਿਸਰ ਦੇਸ਼ਾਂ ਦਰਮਿਆਨ ਦੁਵੱਲੇ ਵਪਾਰ ਨੂੰ 12 ਬਿਲੀਅਨ ਡਾਲਰ ਤੱਕ ਲੈ ਜਾਣ ਦਾ ਫ਼ੈਸਲਾ

ਕੇਸਰੀ ਵਿਰਾਸਤ

ਗਾਇਕ ਨਿੱਕੂ ਦਾ ਪੰਜਾਬੀ ਸੰਗੀਤ ਜਗਤ ਬਾਰੇ ਵੱਡਾ ਬਿਆਨ ਚਰਚਾ ਵਿਚ

ਚੰਡੀਗੜ੍ਹ : (Kesari News Network)-  ਪੰਜਾਬੀ ਗਾਇਕ ਇੰਦਰਜੀਤ ਨਿੱਕੂ ਵਲੋਂ ਦਿੱਤੇ ਗਏ ਵੱਡੇ ਬਿਆਨ ਕਾਰਨ ਪੰਜਾਬੀ ਇੰਡਸਟਰੀ ‘ਚ ਨਵੀਂ ਚਰਚਾ ਛਿੜ ਗਈ ਹੈ। ਉਨ੍ਹਾਂ ਨੇ ਨਿਊਜ਼-18 ਨਾਲ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਗੱਲਬਾਤ ਕਰਦਿਆਂ ਕਿਹਾ ਹੈ ਕਿ ਗੈਂਗਸਟਰਵਾਦ ਲਈ ਪੰਜਾਬੀ ਇੰਡਸਟਰੀ ਜ਼ਿੰਮੇਵਾਰ ਹੈ। ਪੰਜਾਬੀ ਗਾਣਿਆਂ ਵਿਚਲਾ ਗੈਂਗਵਾਰ ਕਲਚਰ ਜ਼ਿੰਮੇਵਾਰ ਹੈ। ਗੈਂਗਵਾਰ ਵਾਲੇ ਗਾਣਿਆਂ ਨਾਲ ਪੀੜ੍ਹੀਆਂ ਖ਼ਤਮ ਹੋ ਰਹੀਆਂ ਹਨ।

ਗਾਇਕ ਨਿੱਕੂ ਨੇ ਕਿਹਾ ਕਿ ਪੰਜਾਬੀ ਫਿਲਮ ਇੰਡਸਟਰੀ ਦਾ ਫਰਜ ਹੈ  ਪੰਜਾਬ ਮਾਂ ਬੋਲੀ ਨੂੰ ਪੂਰੀ ਦੁਨੀਆਂ ਨਾਲ ਜੋੜਣਾ। ਵਿਦੇਸ਼ਾਂ ਵਿੱਚ ਪੰਜਾਬੀਆਂ ਦੀ ਨਵੀਂ ਪੀੜੀ ਗਾਣਿਆਂ ਰਾਹੀਂ ਹੀ ਪੰਜਾਬੀ ਸਭਿਆਚਾਰ ਨਾਲ ਜੁੜਦੀ ਹੈ। ਪਰ ਜੇਕਰ ਪੰਜਾਬ ਗਾਣਿਆਂ ਵਿੱਚ ਭ੍ਰਿਸ਼ਟਾਚਾਰ ਤੇ ਗੈਂਗਵਾਰ ਆ ਜਾਵੇਗਾ ਤਾਂ ਵਿਦੇਸ਼ਾਂ ਦੇ ਨਾਲ ਪੰਜਾਬ ਵਿੱਚ ਬੈਠੇ ਬੱਚਿਆਂ ਤੇ ਵੀ ਮਾੜਾ ਪ੍ਰਭਾਵ ਪਵੇਗਾ। ਜੇ ਗੀਤਾਂ ਵਿੱਚ ਗੈਂਗਵਾਰ ਰਹੇਗਾ ਤਾਂ ਵਿਦੇਸ਼ਾਂ ਵਿੱਚ ਪੰਜਾਬੀ ਪੀੜੀ ਸਾਡੇ ਅਸਲ ਪੰਜਾਬੀ ਸਭਿਆਚਾਰ ਤੋਂ ਜਾਣੂ ਨਹੀਂ ਹੋ ਸਕੇਗੀ। ਇਸ ਕੰਮ ਲਈ ਪੰਜਾਬੀ ਇੰਡਸਟਰੀ ਜਿੰਮੇਵਾਰ ਹੈ।

advertise with kesari virasat
advertise with kesari virasat

ਪੰਜਾਬੀ ਗੀਤਾਂ ਦਾ ਪੰਜਾਬੀ ਮਾਂ ਬੋਲੀ ਨੂੰ ਵਿਸ਼ਵ ਪੱਧਰ ਉੱਤੇ ਲੈ ਕੇ ਜਾਣ ਵਿੱਚ ਅਹਿਮ ਯੋਗਦਾਨ ਹੈ। ਇਸ ਲਈ ਗੈਂਗਵਾਰ ਨੂੰ ਉਤਸ਼ਾਹਿਤ ਕਰਨ ਦੀ ਥਾਂ ਚੰਗੇ ਤੇ ਮਿਆਰੀ ਗੀਤ ਗਾਉਣੇ ਚਾਹੀਦੇ ਹਨ।

Leave a Reply

Your email address will not be published. Required fields are marked *