KESARI VIRASAT

Latest news
ਮੋਰਾਰੀ ਬਾਪੂ ਨੇ ਧਰਮ ਪਰਿਵਰਤਨ ਦੀਆਂ ਸਾਜ਼ਿਸ਼ਾਂ ਦਾ ਕੀਤਾ ਪਰਦਾਫਾਸ਼: ਮੁਫਤ ਸਿੱਖਿਆ ਦੇ ਨਾਂ 'ਤੇ ਹਰ ਪਿੰਡ 'ਚ ਹੋ ਰਿਹ... ਜਲੰਧਰ 'ਚ ਯੂਟਿਊਬਰ ਦੇ ਘਰ 'ਤੇ ਗ੍ਰੇਨੇਡ ਹਮਲਾ: ਪਹਿਲੀ ਵਾਰ ਪਾਕਿਸਤਾਨੀ ਕੁਨੈਕਸ਼ਨ ਆਇਆ ਸਾਹਮਣੇ ਜ਼ੁਲਫਾਨ ਨੇ ਕੀਤਾ ਹਰਿਮੰਦਰ ਸਾਹਿਬ ਕੰਪਲੈਕਸ 'ਚ ਸ਼ਰਧਾਲੂਆਂ 'ਤੇ ਹਮਲਾ: 4 ਸੇਵਾਦਾਰ ਵੀ ਜ਼ਖਮੀ; ਮੁਲਜ਼ਮ ਦੀ ਬੁਰੀ ਤਰ੍ਹ... ਹੋਲੀ ਮੌਕੇ ਲਗਾਏ ਨਾਕੇ 'ਤੇ ਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਕੁਚਲਿਆ ਚੰਡੀਗੜ੍ਹ 'ਚ ਕਾਂਸਟੇਬਲ-ਹੋਮ ਗਾਰਡ ਸਮੇਤ 3 ਲੋਕਾਂ... ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਅਤੇ ਮਹਾਰਾਸ਼ਟਰ ‘ਚ ਸਿੱਖ ਆਨੰਦਕਾਰਜ ਮੈਰਿਜ ਐਕਟ ਲਾਗੂ ਕਰਨ ਲਈ ਸੰਤ ਗਿਆਨੀ ਹਰਨਾਮ ਸਿੰਘ ... SGPC ਪ੍ਰਧਾਨ ਹਰਜਿੰਦਰ ਧਾਮੀ ਅਸਤੀਫਾ ਵਾਪਸ ਨਾ ਲੈਣ ਦੀ ਗੱਲ 'ਤੇ ਅੜੇ: ਹਰਿਮੰਦਰ ਸਾਹਿਬ ਪਹੁੰਚੇ ਕਰਨਾਟਕ ਦੇ ਡੀਜੀਪੀ ਦੀ ਫਿਲਮੀ ਹੀਰੋਇਨ ਧੀ ਲਿਆਉਂਦੀ ਸੀ ਸਰੀਰ 'ਤੇ ਸੋਨਾ ਲਪੇਟ ਕੇ : ਸਾਲ 'ਚ 30 ਵਾਰ ਦੁਬਈ ਗਈ : ਇੱਕ ਸ... ਭੰਗ ਵਰਗੇ ਨਸ਼ੇ ਨਾਲ ਭਗਵਾਨ ਸ਼ਿਵ ਨੂੰ ਜੋੜਨਾ ਮਹਾ ਪਾਪ ਅਤੇ ਸਮਾਜ ਲਈ ਹਾਨੀਕਾਰਕ- ਅਮਰ ਸ੍ਰੀਵਾਸਤਵ ਹੁਣ 22 ਸਾਲਾ ਕੁੜੀ ਨੇ ਪਾਦਰੀ ਬਜਿੰਦਰ 'ਤੇ ਲਗਾਇਆ ਜਿਨਸੀ ਸ਼ੋਸ਼ਣ ਦਾ ਦੋਸ਼  ਜ਼ੇਲੇਂਸਕੀ ਨੂੰ ਬਹਿਸ ਤੋਂ ਬਾਅਦ ਵ੍ਹਾਈਟ ਹਾਊਸ ਤੋਂ ਕੱਢਿਆ : ਟਰੰਪ ਨਾਲ ਸਾਂਝੀ ਪ੍ਰੈਸ ਕਾਨਫਰੰਸ ਰੱਦ
You are currently viewing New DGP Punjab : ਗੌਰਵ ਯਾਦਵ ਨੂੰ ਮਿਲਿਆ ਪੰਜਾਬ ਦੇ ਨਵੇਂ DGP ਦਾ ਜ਼ਿੰਮਾ
ਗੌਰਵ ਯਾਦਵ ਆਈਪੀਐਸ ਡੀਜੀਪੀ ਪੰਜਾਬ

New DGP Punjab : ਗੌਰਵ ਯਾਦਵ ਨੂੰ ਮਿਲਿਆ ਪੰਜਾਬ ਦੇ ਨਵੇਂ DGP ਦਾ ਜ਼ਿੰਮਾ


ਜਲੰਧਰ (ਕੇਸਰੀ ਨਿਊਜ਼ ਨੈੱਟਵਰਕ)- ਗੌਰਵ ਯਾਦਵ ਆਈ.ਪੀ.ਐਸ ਨੂੰ ਕਾਰਜਕਾਰੀ DGP ਦਾ ਚਾਰਜ ਮਿਲ ਗਿਆ ਹੈ ਅਤੇ ਉਨ੍ਹਾਂ ਅੱਜ ਹੀ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਪੰਜਾਬ ਦੇ ਡੀਜੀਪੀ ਵੀਰੇਸ਼ ਕੁਮਾਰ ਭਾਵੜਾ ਅੱਜ ਚਾਰ ਵਜੇ ਤੋਂ ਦੋ ਮਹੀਨਿਆਂ ਦੀ ਛੁੱਟੀ ’ਤੇ ਚਲੇ ਗਏ ਹਨ। 

ਸਰਕਾਰ ਵੱਲੋਂ ਬੀਤੇ ਦਿਨੀਂ ਉਨ੍ਹਾਂ ਦੀ ਛੁੱਟੀ ਮਨਜ਼ੂਰ ਕੀਤੀ ਗਈ ਸੀ। ਭਾਵੜਾ ਨੇ ਕੇਂਦਰ ’ਚ ਡੈਪੂਟੇਸਨ ’ਤੇ ਜਾਣ ਦੀ ਇੱਛਾ ਪ੍ਰਗਟਾਈ ਸੀ ਜਿਸ ਨੂੰ ਮਨਜ਼ੂਰ ਕਰ ਲਿਆ ਗਿਆ। ਨਵੇਂ ਡੀਜੀਪੀ ਲਈ ਦੌੜ ਸ਼ੁਰੂ ਹੋ ਚੁੱਕੀ ਹੈ ਤੇ ਇਸ ਲਈ ਛੇਤੀ ਹੀ ਸਰਕਾਰ ਪੈਨਲ ਭੇਜੇਗੀ। ਪਰ ਡੀਜੀਪੀ ਦੀ ਸਥਾਈ ਨਿਯੁਕਤੀ ਤੋਂ ਪਹਿਲਾਂ ਸਰਕਾਰ ਨੂੰ ਕਾਰਜਕਾਰੀ ਡੀਜੀਪੀ ਲਾਉਣਾ ਪਵੇਗਾ। ਇਸ ਦੌੜ ’ਚ ਹਰਪ੍ਰੀਤ ਸਿੰਘ ਸਿੱਧੂ ਤੇ ਗੌਰਵ ਯਾਦਵ ਸਭ ਤੋਂ ਉਪਰ ਚੱਲ ਰਹੇ ਹਨ ਪਰ ਸਰਕਾਰ ਨੇ ਅਜੇ ਕਿਸੇ ਦੇ ਨਾਂ ਦਾ ਐਲਾਨ ਨਹੀਂ ਕੀਤਾ।

ਗੌਰਵ ਯਾਦਵ ਨੂੰ ਕੁਝ ਸਮਾਂ ਪਹਿਲਾਂ ਮੁੱਖ ਮੰਤਰੀ ਦਾ ਵਿਸ਼ੇਸ਼ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਸੀ। ਸਿੱਧੂ ਐਸਟੀਐਫ ਮੁਖੀ ਦੀ ਕਮਾਨ ਸੰਭਾਲ ਰਹੇ ਹਨ। ਇਸ ਤੋਂ ਇਲਾਵਾ ਆਈਪੀਐਸ ਸ਼ਰਦ ਸੱਤਿਆ ਚੌਹਾਨ, ਸੰਜੀਵ ਕਾਲੜਾ ਵੀ ਦੌੜ ਵਿੱਚ ਸ਼ਾਮਲ ਹਨ।

ਛੇ ਮਹੀਨਿਆਂ ਵਿੱਚ ਪੰਜਾਬ ਵਿੱਚ ਚੌਥਾ ਡੀਜੀਪੀ ਬਦਲਿਆ ਜਾਵੇਗਾ। ਦਿਨਕਰ ਗੁਪਤਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਡੀਜੀਪੀ ਸਨ, ਪਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਬਾਅਦ ਗੁਪਤਾ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ।

ਚੰਨੀ ਦੀ ਸਰਕਾਰ ਆਉਣ ਤੋਂ ਬਾਅਦ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਕਾਰਜਕਾਰੀ ਡੀ.ਜੀ.ਪੀ. ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਤਤਕਾਲੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਕਬਾਲ ਪ੍ਰੀਤ ਸਹੋਤਾ ਖਿਲਾਫ ਮੋਰਚਾ ਖੋਲ੍ਹ ਦਿੱਤਾ ਸੀ। ਇਸ ਤੋਂ ਬਾਅਦ ਆਖਰੀ ਸਮੇਂ ‘ਤੇ ਸਿਧਾਰਥ ਚਟੋਪਾਧਿਆਏ ਨੂੰ ਡੀਜੀਪੀ ਦੀ ਕਮਾਨ ਸੌਂਪੀ ਗਈ।

advertise with kesari virasat
advertise with kesari virasat

ਇਸ ਤੋਂ ਬਾਅਦ ਚੰਨੀ ਸਰਕਾਰ ਵਲੋਂ ਪੈਨਲ UPSC ਨੂੰ ਭੇਜਿਆ ਗਿਆ। ਭਾਵੜਾ ਨੂੰ ਪਿਛਲੇ ਸਾਲ ਜਨਵਰੀ ਵਿੱਚ ਡੀਜੀਪੀ ਨਿਯੁਕਤ ਕੀਤਾ ਗਿਆ ਸੀ ਜਦੋਂ ਉਨ੍ਹਾਂ ਦਾ ਨਾਂ ਪੈਨਲ ਵਿੱਚੋਂ ਆਇਆ ਸੀ। ਹੁਣ ਭਾਵੜਾ ਪੰਜਾਬ ਦੇ ਡੀਜੀਪੀ ਵਜੋਂ ਬਣੇ ਰਹਿਣਾ ਨਹੀਂ ਚਾਹੁੰਦੇ ਹਨ। ਡੀਜੀਪੀ ਨੇ ਕੇਂਦਰ ਅਤੇ ਰਾਜ ਸਰਕਾਰ ਨੂੰ ਪੱਤਰ ਲਿਖ ਕੇ ਕੇਂਦਰੀ ਕੇਡਰ ਵਿੱਚ ਜਾਣ ਦੀ ਇੱਛਾ ਜ਼ਾਹਰ ਕੀਤੀ ਹੈ।

ਭਾਵੜਾ ਕੇਂਦਰੀ ਕੇਡਰ ਵਿਚ ਜਾਣਗੇ ਜਾਂ ਨਹੀਂ, ਇਹ ਅਜੇ ਸਪੱਸ਼ਟ ਨਹੀਂ ਹੈ ਪਰ ਭਾਵੜਾ ਨੇ ਇਸ ਦੌਰਾਨ ਦੋ ਮਹੀਨਿਆਂ ਦੀ ਛੁੱਟੀ ‘ਤੇ ਜਾਣ ਦੀ ਇਜਾਜ਼ਤ ਮੰਗੀ ਹੈ, ਜਿਸ ਨੂੰ ਸੂਬਾ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕਾਰਜਕਾਰੀ ਡੀਜੀਪੀ ਗੌਰਵ ਯਾਦਵ ਆਪਣੇ ਮਿਲਣਸਾਰ ਸੁਭਾਅ ਕਾਰਨ ਜਾਣੇ ਜਾਂਦੇ ਹਨ।

Leave a Reply