Latest news
ਭਾਰਤ ਦੇ ਨੌਜਵਾਨ ਕਹਿੰਦੇ ਹਨ: ...  ਸਾਨੂੰ 2002 ਵਿੱਚ ਨਹੀਂ ਸਿਰਫ 2022 ਅਤੇ ਭਵਿੱਖ ਵਿੱਚ ਹੈ ਦਿਲਚਸਪੀ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (PSSSB) ਨੇ ਗਗਰੁੱਪ C ਦੀਆਂ 1317 ਅਸਾਮੀਆਂ ਕੱਢੀਆਂ ਅਮਿਤ ਸ਼ਾਹ ਨੇ PM ਮੋਦੀ ਦੀ ਤਾਰੀਫ ਕਰਦਿਆ ਕਿਹਾ 'ਹਰ ਕਿਸੇ ਨੂੰ ਪ੍ਰਧਾਨ ਮੰਤਰੀ ਮੋਦੀ ਵਾਂਗ ਆਪਣੇ ਦੇਸ਼ ਲਈ ਜਿਉਣਾ ਚਾਹੀ... ਰਾਜਸਥਾਨ ਦੇ ਭਰਤਪੂ ਵਿੱਚ ਇੱਕ ਚਾਰਟਰਡ ਜਹਾਜ਼ ਹਾਦਸਾਗ੍ਰਸਤ ਜਾਅਲੀ ਇੰਤਕਾਲ ਕਰਨ ਤੇ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ ਪੰਜਾਬ ਦੇ ਮਾਡਲ ਸ਼ਹਿਰ ਮੋਹਾਲੀ ਦੇ ਸੁੰਦਰੀਕਰਨ ਅਤੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ 'ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ ਫ੍ਰੀਡਮ ਫਾਈਟਰ ਪਰਿਵਾਰਾਂ ਨੂੰ ਸਰਦਾਰ ਖੋਜੇਵਾਲ ਵਲੋਂ ਸਿਰਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀ ਬਣਦਾ ਜੇ ਕਿਸੇ ਭਾਰਤੀ ਨੇ ਇਹ ਲਿਖਿਆ ਹੁੰਦਾ... ਕੀ ਕੋਈ ਹਜਮ ਕਰ ਪਾਉਂਦਾ? ਪ੍ਰਧਾਨ ਮੰਤਰੀ ਨੇ ਜਲ ਜੀਵਨ ਮਿਸ਼ਨ ਦੇ ਤਹਿਤ 11 ਕਰੋੜ ਟੂਟੀ ਵਾਟਰ ਕਨੈਕਸ਼ਨਾਂ ਦੀ ਪ੍ਰਾਪਤੀ ਦੀ ਸ਼ਲਾਘਾ ਕੀਤੀ ਭਾਰਤ ਅਤੇ ਮਿਸਰ ਦੇਸ਼ਾਂ ਦਰਮਿਆਨ ਦੁਵੱਲੇ ਵਪਾਰ ਨੂੰ 12 ਬਿਲੀਅਨ ਡਾਲਰ ਤੱਕ ਲੈ ਜਾਣ ਦਾ ਫ਼ੈਸਲਾ

ਕੇਸਰੀ ਵਿਰਾਸਤ

ਜਲੰਧਰ ਪ੍ਰਸਾਸ਼ਨ ਵਲੋਂ 1.08 ਕਰੋੜ ਦੀ ਲਾਗਤ ਨਾਲ ਹੜ੍ਹਾਂ ਤੋਂ ਬਚਾਓ ਸਬੰਧੀ ਚਾਰ ਪ੍ਰਾਜੈਕਟ ਮੁਕੰਮਲ

ਡਿਪਟੀ ਕਮਿਸ਼ਨਰ ਵੱਲੋਂ ਬਾਕੀ ਰਹਿੰਦੇ ਹੜ੍ਹ ਰੋਕੂ ਕਾਰਜ ਇਸ ਹਫ਼ਤੇ ਦੇ ਅਖੀਰ ਤੱਕ ਪੂਰਾ ਕਰਨ ਦੀਆਂ ਹਦਾਇਤਾਂ
ਜਲੰਧਰ, 6 ਜੁਲਾਈ (ਕੇਸਰੀ ਨਿਊਜ਼ ਨੈੱਟਵਰਕ)- ਮਾਨਸੂਨ ਦੇ ਸੀਜ਼ਨ ਵਿੱਚ ਹੜ੍ਹਾਂ ਤੋਂ ਬਚਾਅ ਲਈ ਜ਼ਿਲ੍ਹੇ ਵਿੱਚ 5.62 ਕਰੋੜ ਰੁਪਏ ਦੀ ਲਾਗਤ ਨਾਲ ਵਿੱਢੇ ਗਏ ਹੜ੍ਹ ਰੋਕੂ ਪ੍ਰਾਜੈਕਟਾਂ ਵਿੱਚੋਂ 1.08 ਕਰੋੜ ਦੀ ਲਾਗਤ ਨਾਲ ਹੜ੍ਹਾਂ ਤੋਂ ਸੁਰੱਖਿਆ ਸਬੰਧੀ ਚਾਰ ਪ੍ਰਾਜੈਕਟ ਮੁਕੰਮਲ ਕੀਤੇ ਜਾ ਚੁੱਕੇ ਹਨ।  
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 5.62 ਕਰੋੜ ਦੀ ਲਾਗਤ ਨਾਲ ਜੰਗੀ ਪੱਧਰ ’ਤੇ ਹੜ੍ਹ ਰੋਕੂ ਕਾਰਜ ਸ਼ੁਰੂ ਕੀਤੇ ਗਏ ਸਨ, ਜਿਨ੍ਹਾਂ ਵਿੱਚ 4.12 ਕਰੋੜ ਦੀ ਲਾਗਤ ਨਾਲ ਹੜ੍ਹਾਂ ਤੋਂ ਸੁਰੱਖਿਆ ਸਬੰਧੀ ਪ੍ਰਾਜੈਕਟ ਅਤੇ 1.50 ਕਰੋੜ ਦੀ ਲਾਗਤ ਵਾਲੇ ਡਰੇਨੇਜ ਸਬੰਧੀ ਕਾਰਜ ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਵਿੱਚੋਂ ਇਸਮਾਇਲਪੁਰ ਅਤੇ ਭਾਨੇਵਾਲ ਵਿਖੇ ਸਤਲੁਜ ਦੇ ਨਾਲ-ਨਾਲ ਬੰਨ੍ਹਾਂ ਨੂੰ ਮਜ਼ਬੂਤ ਕਰਨ ਸਬੰਧੀ ਚਾਰ ਕਾਰਜ 1.08 ਕਰੋੜ ਦੀ ਲਾਗਤ ਨਾਲ ਨੇਪਰੇ ਚਾੜ੍ਹੇ ਜਾ ਚੁੱਕੇ ਹਨ।

ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਬਾਕੀ ਰਹਿੰਦੇ ਪ੍ਰਾਜੈਕਟ ਇਸ ਹਫ਼ਤੇ ਅਖੀਰ ਤੱਕ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਬਰਸਾਤ ਦੇ ਸੀਜ਼ਨ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਬੰਨ੍ਹਾਂ ਦਾ ਹਰ ਹਫ਼ਤੇ ਦੌਰਾ ਕਰਨ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਸੂਰਤ ਵਿੱਚ ਜਾਨੀ-ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ।
ਘਨਸ਼ਿਆਮ ਥੋਰੀ ਨੇ ਕਿਹਾ ਕਿ ਹੜ੍ਹਾਂ ਦੀ ਸਥਿਤੀ ਵਿੱਚ ਨਿਕਾਸੀ ਯੋਜਨਾ ਪਹਿਲਾਂ ਹੀ ਤਿਆਰ ਕੀਤੀ ਜਾ ਚੁੱਕੀ ਹੈ ਅਤੇ ਸੰਵੇਦਨਸ਼ੀਲ ਥਾਵਾਂ ਦੇ ਨਾਲ-ਨਾਲ ਸੁਰੱਖਿਅਤ ਥਾਵਾਂ ਦੀ ਪਛਾਣ ਵੀ ਕਰ ਲਈ ਗਈ ਹੈ, ਜਿਥੇ ਲੋੜ ਪੈਣ ‘ਤੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਵਸਨੀਕਾਂ ਨੂੰ ਤਬਦੀਲ ਕੀਤਾ ਜਾਵੇਗਾ।
ਐਸ.ਡੀ.ਐਮ. ਸ਼ਾਹਕੋਟ ਲਾਲ ਵਿਸ਼ਵਾਸ ਬੈਂਸ ਵੱਲੋਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਅੱਜ ਇਸਮਾਇਲਪੁਰ ਵਿਖੇ ਹੜ੍ਹਾਂ ਤੋਂ ਸੁਰੱਖਿਆ ਸਬੰਧੀ ਨੇਪਰੇ ਚਾੜ੍ਹੇ ਗਏ ਪ੍ਰਾਜੈਕਟ ਦਾ ਮੌਕੇ ’ਤੇ ਜਾ ਕੇ ਨਿਰੀਖਣ ਵੀ ਕੀਤਾ ਗਿਆ।

Leave a Reply

Your email address will not be published. Required fields are marked *