ਚੰਡੀਗੜ, 7 ਜੁਲਾਈ (ਕੇਸਰੀ ਨਿਊਜ਼ ਨੈੱਟਵਰਕ)-: ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਪੀ.ਐਸ.ਪੀ.ਸੀ.ਐਲ ਦੇ ਲੁਧਿਆਣਾ ਜਿਲ੍ਹੇ ਵਿਚ ਲੱਖੋਵਾਲ, ਕੋਹਾੜਾ ਦਫਤਰ ‘ਚ ਤਾਇਨਾਤ ਮਾਲੀਆ ਸਹਾਇਕ ਪਰਮਜੀਤ ਸਿੰਘ ਨੂੰ ਬਿਜਲੀ ਕੁਨੈਕਸ਼ਨ ਤਬਦੀਲ ਕਰਨ ਬਦਲੇ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਮਾਲੀਆ ਸਹਾਇਕ (ਆਰ.ਏ.) ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਲੱਖੋਵਾਲ ਦੇ ਵਸਨੀਕ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਹੈ। ਸ਼ਿਕਾਇਤਕੲਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਗਿਆ ਕਿ ਮੁਲਜ਼ਮ ਪਰਮਜੀਤ ਸਿੰਘ ਉਸ ਦੇ ਪਿਤਾ ਦੇ ਨਾਂ ’ਤੇ ਦਰਜ ਟਿਊਬਵੈੱਲ ਦੇ ਬਿਜਲੀ ਕੁਨੈਕਸ਼ਨ ਨੂੰ ਉਸ ਦੇ ਨਾਂ ‘ਤੇ ਤਬਦੀਲ ਕਰਨ ਲਈ 50,000 ਰੁਪਏ ਦੀ ਮੰਗ ਕਰ ਰਿਹਾ ਸੀ ਅਤੇ ਸੌਦਾ 30,000 ਰੁਪਏ ਵਿੱਚ ਹੋਇਆ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਥਾਣਾ ਵਿਜੀਲੈਂਸ ਬਿਊਰੋ ਲੁਧਿਆਣਾ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।
————–
PSPCL employee caught red handed by Vigilance Bureau for taking Rs 10000 bribe
Chandigarh July 7 : The Vigilance Bureau Punjab on Thursday nabbed Paramjit Singh, Revenue Assistant, posted at PSPCL Lakhowal, Kohara office in Ludhiana district red handed while accepting bribe of Rs 10000 for transfer of power connection.
Disclosing this a spokesperson of state vigilance bureau said the accused Revenue Assistant (RA) has been arrested on the complaint of a resident of village Lakhowal, Ludhiana district against corruption. The complaint informed the VB that accused Paramjit Singh was demanding Rs 50,000 to transfer a tubewell power connection in his name which was on his father’s name and the deal was struck at Rs 30,000.
After verification of alleged facts, a team of Vigilance Bureau (EOW), Punjab, Ludhiana has caught Paramjit Singh red handed while accepting bribe money of Rs 10000 in the presence of two official witnesses, he added.
The spokesperson further informed that in this case, a FIR under section 7, Prevention of Corruption Act has been registered at police station VB Ludhiana and further investigation is under progress.