Latest news
ਬੈਂਕ ਤੋ 25 ਲੱਖ ਰੁਪਏ ਦਾ ਕਰਜਾ ਲੈ ਕੇ ਫਰਾਡ ਕਰਨ ਵਾਲਾ ਭਗੋੜਾ ਦੋਸ਼ੀ ਵਿਜੀਲੈਂਸ ਬਿਉਰੋ ਵੱਲੋਂ ਕਾਬੂ ਬਰਖ਼ਾਸਤ ਇੰਸਪੈਕਟਰ ਪਰਮਿੰਦਰ ਬਾਜਵਾ ਵੱਲੋਂ ਟੈਕਸੀ ਡਰਾਈਵਰ ਕੋਲੋਂ ਜ਼ਬਤ ਕੀਤੇ 86 ਲੱਖ ਰੁਪਏ ਵਿੱਚੋਂ 30 ਲੱਖ ਰੁਪਏ ਕੀਤੇ... ਆਲ ਇੰਡੀਆ ਸਿੱਖ ਗੁਰਦੁਆਰਾ ਐਕਟ ਰਾਹੀਂ ਸਿੱਖ ਸੰਸਥਾਵਾਂ ਨੂੰ ਮਜ਼ਬੂਤ ਕਰਨ ਦੀ ਲੋੜ 1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ Expert Talk on ‘Strategies for HEIs NEP2022’ @ GNA University ਪੰਜਾਬ ਪੁਲਿਸ ਨੇ ਅਰੁਣਾਚਲ ਪ੍ਰਦੇਸ਼ ਤੋਂ ਇੱਕ ਫੌਜੀ ਨੂੰ ਕੀਤਾ ਗ੍ਰਿਫਤਾਰ ਚੰਡੀਗੜ ਯੂਨੀਵਰਸਿਟੀ ਕੇਸ ਵਿੱਚ ਇਹ ਚੌਥਾ ਮੁਲਜ... ਫੂਡ ਸੇਫਟੀ ਵਿੰਗ ਨੇ ਮਿਲਾਵਟਖੋਰੀ ‘ਤੇ ਕੱਸਿਆ ਸ਼ਿਕੰਜਾ ਘਟੀਆ ਦਰਜੇ ਦੇ ਖਾਧ-ਪਦਾਰਥਾਂ ਦੀ ਵਿਕਰੀ ‘ਤੇ ਰੱਖੀ ਜਾ ਰਹੀ ਹੈ ... ਚੰਡੀਗੜ ਹਵਾਈ ਅੱਡੇ ਨੂੰ ਸ਼ਹੀਦ ਭਗਤ ਸਿੰਘ ਦਾ ਮਿਲਿਆ ਨਾਂ, ਸਿਹਰਾ ਲੈਣ ਦੀ ਹੋੜ ਸ਼ੁਰੂ *ਵੱਡੀ ਖ਼ਬਰ: ਪੁਲਿਸ ਦੇ ਡਿਪਟੀ ਕਮਿਸ਼ਨਰ ਖ਼ਿਲਾਫ਼ ਹੋਇਆ ਮੁਕੱਦਮਾ ਦਰਜ਼* ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਕੁਮਾਰ ਠਾਕੁਰ ਭਾਜਪਾ ਵਿੱਚ ਸ਼ਾਮਲ

ਕੇਸਰੀ ਵਿਰਾਸਤ

Advertisements

ਅੰਤਰਰਾਸ਼ਟਰੀ ਸਾਇਬਰ ਫਰਾਡ ਰੈਕਿਟ ਬੇਨਕਾਬ, ਦੋ ਨਾਇਜੀਰੀਅਨ ਦਿੱਲੀ ਤੋਂ ਕਾਬੂ

 

 ਆਪਣੇ ਵਟਸਐਪ ਪ੍ਰੋਫਾਈਲਾਂ ‘ਤੇ ੇ ਵੀ.ਵੀ.ਆਈ.ਪੀਜ਼ ਦੇ ਨਾਮ ਅਤੇ ਡੀਪੀ ਲਗਾ ਕੇ ਸਰਕਾਰੀ ਅਧਿਕਾਰੀਆਂ ਅਤੇ ਆਮ ਲੋਕਾਂ ਤੋਂ ਠੱਗਦੇ ਸਨ ਪੈਸੇ

     ਡੈਬਿਟ ਕਾਰਡ, ਗੈਜੇਟਸ, ਮੋਬਾਈਲ ਫੋਨ, ਲੈਪਟਾਪ, ਕੀਮਤੀ ਘੜੀਆਂ, ਪਾਸਪੋਰਟ ਅਤੇ 108 ਜੀ.ਬੀ ਡਾਟਾ ਵੀ ਕੀਤਾ ਜ਼ਬਤ

ਚੰਡੀਗੜ, 7 ਜੁਲਾਈ (ਕੇਸਰੀ ਨਿਊਜ਼ ਨੈੱਟਵਰਕ)- ਦਿੱਲੀ ਤੋਂ ਦੋ ਨਾਈਜੀਰੀਅਨ ਵਿਅਕਤੀਆਂ ਦੀ ਗਿ੍ਰਫਤਾਰੀ ਦੇ ਨਾਲ, ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਨੇ ਇੱਕ ਅੰਤਰਰਾਸ਼ਟਰੀ ਸਾਈਬਰ ਫਰਾਡ ਰੈਕੇਟ, ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਰੈਕਟ ਵਿੱਚ ਧੋਖਾਧੜੀ ਕਰਨ ਵਾਲੇ ਆਪਣੇ ਵਟਸਐਪ ਪ੍ਰੋਫਾਈਲਾਂ ‘ਤੇ ਵੀ.ਵੀ.ਆਈ.ਪੀਜ਼ ਦੀਆਂ ਡੀਪੀਜ਼ ਅਤੇ ਨਾਮ ਵਰਤਕੇ ਸਰਕਾਰੀ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਠੱਗ ਰਹੇ ਸਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਦਿੱਤੀ।

 ਜਾਲਸਾਜ਼ੀ ਕਰਨ ਵਾਲੇ ਇਹ ਵਿਅਕਤੀ ਬੇਕਸੂਰ ਲੋਕਾਂ , ਜ਼ਿਆਦਾਤਰ ਸਰਕਾਰੀ ਅਧਿਕਾਰੀਆਂ ਨੂੰ ਨਿੱਜੀ  ਸੰਦੇਸ਼ ਭੇਜ ਕੇ, ਐਮਾਜਾਨ ਗਿਫਟ ਕਾਰਡ, ਪੇ.ਟੀ.ਐਮ., ਜਾਂ ਕਿਸੇ ਹੋਰ ਡਿਜੀਟਲ ਪਲੈਟਫਾਰਮ ਰਾਹੀਂ ਪੈਸੇ ਭੇਜਣ ਦੀ ਮੰਗ ਕਰਦੇ ਸਨ ਸੀ। ਪਿਛਲੇ ਕੁਝ ਮਹੀਨਿਆਂ ਦੌਰਾਨ, ਇਹ ਜਾਲਸਾਜ਼ਾਂ ਨੇ ਕੈਬਨਿਟ ਮੰਤਰੀਆਂ, ਡੀ.ਜੀ.ਪੀ. ਪੰਜਾਬ, ਮੁੱਖ ਸਕੱਤਰ ਪੰਜਾਬ, ਅਤੇ ਹੋਰ ਆਈਏਐਸ/ਆਈਪੀਐਸ ਅਫਸਰਾਂ ਦਾ ਨਾਮ ਵਰਤ ਕੇ ਬਹੁਤ ਸਾਰੇ ਲੋਕਾਂ ਨੂੰ ਠੱਗਿਆ ਹੈ।

ਡੀ.ਜੀ.ਪੀ. ਗੌਰਵ ਯਾਦਵ ਨੇ ਖੁਲਾਸਾ ਕੀਤਾ ਕਿ ਇਨਾਂ ਗਿ੍ਰਫਤਾਰੀਆਂ ਦੇ ਨਾਲ, ਪੰਜਾਬ ਪੁਲਿਸ ਨੇ ਇੱਕ ਹੋਰ ਵੱਡੀ ਕਾਮਯਾਬੀ ਦਰਜ ਕੀਤੀ  ਹੈ, ਜਿਸ ਨਾਲ ਦਿੱਲੀ ਤੋਂ ਫੈਲੇ ਹੋਏ ਸਾਈਬਰ ਜਾਲਸਾਜ਼ੀ ਦੇ ਗਠਜੋੜ ਦੀ ਡੂੰਘੀਆਂ ਜੜਾਂ ਜੋ ਮੁੱਖ ਤੌਰ ‘ਤੇ ਨਾਈਜੀਰੀਅਨ ਵਿਅਕਤੀਆਂ ਦੇ ਕੁਝ ਭਾਰਤੀ ਸਾਥੀਆਂ ਨਾਲ ਸਬੰਧਾਂ, ਨੂੰ ਜੱਗ ਜ਼ਾਹਰ ਕੀਤਾ ਹੈ।

ਗਿ੍ਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਨੀਓਕ ਹਾਈਗਿਨਸ ਓਕਵੁਡੀਲੀ ਉਰਫ ਪੋਕਾ ਅਤੇ ਫਰੈਂਕਲਿਨ ਉਰਫ ਵਿਲੀਅਮ ਵਜੋਂ ਹੋਈ ਹੈ, ਦੋਵੇਂ ਨਾਈਜੀਰੀਆ ਦੇ ਲਾਗੋਸ ਦੇ ਰਹਿਣ ਵਾਲੇ ਹਨ ਅਤੇ ਇਸ ਸਮੇਂ ਦਿੱਲੀ ਵਿੱਚ ਰਹਿ ਰਹੇ ਹਨ। ਪੁਲਿਸ ਨੇ ਕੈਨਰਾ ਬੈਂਕ ਦਾ ਇੱਕ ਡੈਬਿਟ ਕਾਰਡ, ਵੱਖ-ਵੱਖ ਗੈਜਿਟ, ਮੋਬਾਈਲ ਫੋਨ, ਲੈਪਟਾਪ, ਕੀਮਤੀ ਘੜੀਆਂ ਅਤੇ ਪਾਸਪੋਰਟ ਵੀ ਬਰਾਮਦ ਕੀਤੇ ਹਨ।

ਇਸ ਆਪ੍ਰੇਸ਼ਨ ਬਾਰੇ ਹੋਰ ਜਾਣਕਾਰੀ ਦਿੰਦਿਆਂ ਆਈ.ਜੀ. ਸਾਈਬਰ ਕ੍ਰਾਈਮ ਆਰ.ਕੇ. ਜੈਸਵਾਲ ਨੇ ਕਿਹਾ ਕਿ ਇੱਕ ਵਿਆਪਕ ਹਾਈ-ਟੈਕ ਜਾਂਚ ਅਤੇ ਵਟਸਐਪ ਵਲੋਂ ਭਰੋਸੇਯੋਗ ਜਾਣਕਾਰੀ ਹਾਸਲ ਕਰਨ ਉਪਰੰਤ , ਸਟੇਟ ਸਾਈਬਰ ਸੈੱਲ ਨੂੰ ਕੁਝ ਵੱਡੀਆਂ ਲੀਡਾਂ ਮਿਲੀਆਂ ਸਨ, ਜਿਸ ਤੋਂ ਬਾਅਦ ਤਿੰਨ ਵੱਖ-ਵੱਖ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਅਤੇ ਦੋਸ਼ੀਆਂ ਦੀ ਪੜਤਾਲ ਅਤੇ ਗਿ੍ਰਫਤਾਰੀ ਨੂੰ ਅੰਜਾਮ ਦੇਣ ਲਈ ਫੀਲਡ ਵਰਕ ਦੇ ਵਿੱਤੀ, ਤਕਨੀਕੀ ਦੇ ਕਾਰਜ ਸੌਂਪੇ ਗਏ ।  ਉਨਾਂ ਦੱਸਿਆ ਕਿ ਡੀ.ਐਸ.ਪੀ. ਸਾਈਬਰ ਕ੍ਰਾਈਮ ਸਮਰਪਾਲ ਸਿੰਘ ਦੀ ਨਿਗਰਾਨੀ ਹੇਠ ਪੁਲੀਸ ਟੀਮ ਜਿਸ ਵਿੱਚ ਦੋ ਇੰਸਪੈਕਟਰ ਅਤੇ ਹੋਰ ਪੁਲੀਸ ਮੁਲਾਜ਼ ਸ਼ਾਮਲ ਸਨ,  ਨੂੰ ਦਿੱਲੀ ਭੇਜਿਆ ਗਿਆ ।

ਆਈ.ਜੀ.ਪੀ. ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਦਿੱਲੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋਸ਼ੀ ਅਨੀਓਕ ਉਰਫ ਪੋਕਾ ਨੂੰ ਉਸ ਸਮੇਂ ਰੰਗੇ ਹੱਥੀਂ ਕਾਬੂ ਕੀਤਾ ਜਦੋਂ ਉਹ ਨਵੀਂ ਦਿੱਲੀ ਦੇ ਵਿਕਾਸ ਪੁਰੀ ਨੇੜੇ ਸਥਿਤ ਏ.ਟੀ.ਐਮ. ਤੋਂ ਪੈਸੇ ਕਢਵਾ ਰਿਹਾ ਸੀ।

advertise with kesari virasat
advertise with kesari virasat

 

 ਪੁੱਛਗਿੱਛ ਦੌਰਾਨ ਦੋਸ਼ੀ ਅਨੀਓਕੇ ਉਰਫ ਪੋਕਾ ਨੇ ਦੱਸਿਆ ਕਿ ਵਟਸਐਪ ਖਾਤੇ ਨਾਈਜੀਰੀਆ ਤੋਂ ਹੈਕ ਕੀਤੇ ਗਏ ਸਨ ਅਤੇ ਉਹ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਫਰਜ਼ੀ ਦਸਤਾਵੇਜਾਂ ਦੀ ਵਰਤੋਂ ਕਰਕੇ ਖੋਲੇ ਗਏ ਬੈਂਕ ਖਾਤਿਆਂ ਦੇ ਏ.ਟੀ.ਐਮ. ਕਾਰਡਾਂ ਤੋਂ ਪੈਸੇ ਕਢਵਾਉਂਦਾ ਸੀ  ਅਤੇ ਫਿਰ ਉਹ ਪੈਸੇ ਆਪਣੇ ਸਰਗਨਾ ਫਰੈਂਕਲਿਨ ਉਰਫ ਵਿਲੀਅਮ ਨੂੰ ਸੌਂਪਦਾ ਸੀ, ਜੋ ਅੱਗੇ ਨਾਈਜੀਰੀਆ ਨੂੰ ਇਲੈਕਟ੍ਰਾਨਿਕ ਢੰਗ ਨਾਲ ਪੈਸੇ ਟ੍ਰਾਂਸਫਰ ਕਰਦਾ ਸੀ।  ਉਨਾਂ ਦੱਸਿਆ ਕਿ  ਲੰਮੀ ਜੱਦੋ ਜਹਿਦ ਪਿੱਛੋਂ ਪੁਲਿਸ ਟੀਮਾਂ ਨੇ ਫਰੈਂਕਲਿਨ ਨੂੰ ਵੀ ਗਿ੍ਰਫਤਾਰ ਕਰ ਲਿਆ ਹੈ।    

ਆਈਜੀ ਆਰ. ਕੇ. ਜੈਸਵਾਲ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਸਟੇਟ ਸਾਈਬਰ ਡਵੀਜਨ ਨੇ ਇਨਾਂ ਧੋਖਾਧੜੀਆਂ ਦੇ ਸਬੰਧ ਵਿੱਚ ਇਹ ਪੂਰੇ ਭਾਰਤ ਭਰ ’ਚ ਪਹਿਲੀ ਗਿ੍ਰਫਤਾਰੀ ਕੀਤੀ ਹੈ ਅਤੇ ਇਸ ਬਾਬਤ ਇੱਕ ਹੋਰ ਸਨਸਨੀਖੇਜ਼ ਪੱਖ ਇਹ ਹੈ ਕਿ ਇਸ ਚਿਟ ਕੱਪੜੀਆ ਅਪਰਾਧ ਵਿੱਚ ਨਾਈਜੀਰੀਅਨ ਲੋਕ ਵੀ ਜੁੜੇ ਹੋਏ ਹਨ।

ਜ਼ਿਕਰਯੋਗ ਹੈ ਕਿ ਸਟੇਟ ਸਾਈਬਰ ਕ੍ਰਾਈਮ ਸੈੱਲ ਦੀ ਟੀਮ ਨੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਅਸਾਮ, ਬਿਹਾਰ, ਐਮ.ਪੀ., ਉੱਤਰਾਖੰਡ, ਯੂ.ਪੀ., ਜੀਂਦ ਅਤੇ ਅਲਵਰ ਸਮੇਤ ਕਈ ਸੂਬਿਆਂ ਵਿੱਚ ਛਾਪੇਮਾਰੀ ਵੀ ਕੀਤੀ ਸੀ।

ਉਕਤ ਮਾਮਲੇ ਦੀ ਤਫ਼ਤੀਸ਼ ਸਬੰਧੀ ਹੋਰ ਖੁਲਾਸਾ ਕਰਦਿਆਂ ਡੀ.ਆਈ.ਜੀ. ਸਾਈਬਰ ਕ੍ਰਾਈਮ ਨੀਲਾਂਬਰੀ ਜਗਦਲੇ ਨੇ ਕਿਹਾ ਕਿ ਲਗਭਗ 108 ਜੀ.ਬੀ ਡਾਟਾ ਦੀ ਰਿਕਵਰੀ ਦੇ ਨਾਲ ਮੁੱਖ ਦੋਸ਼ੀ ਦੀ ਗਿ੍ਰਫਤਾਰੀ ਨੇ ਹਰ ਰੋਜ ਲੱਖਾਂ ਰੁਪਏ ਦੇ ਵੱਡੇ ਵਿੱਤੀ ਲੈਣ-ਦੇਣ ਸਬੰਧੀ ਜਾਣਕਾਰੀ ਸਾਹਮਣੇ ਲਿਆਂਦੀ  ਹੈ। ਉਹਨਾਂ ਕਿਹਾ ਕਿ ਇਹ ਜੋ ਬਰਾਮਦਗੀ ਹੋਈ ਇਸ ਵਿੱਚ ਕਥਿਤ ਤੌਰ ‘ਤੇ ਜਾਅਲੀ ਵਟਸਐਪ ਆਈ.ਡੀ ਦੇ ਸਕਰੀਨਸ਼ਾਟ ਅਤੇ ਬਰਾਮਦ ਕੀਤੇ ਗਏ ਕਰੋੜਾਂ ਰੁਪਏ ਦੇ ਲੈਣ-ਦੇਣ ਦੇ ਸਕਰੀਨਸ਼ਾਟ ਸਬੰਧੀ ਜਾਣਕਾਰੀ ਨੂੰ ਡਰੱਗ ਲਿੰਕੇਜ, ਹਵਾਲਾ ਲੈਣ-ਦੇਣ ਅਤੇ ਹੋਰ ਜਾਂਚ ਲਈ ਫੋਰੈਂਸਿਕ ਵਿਸ਼ਲੇਸ਼ਣ ਲਈ ਭੇਜਿਆ ਗਿਆ ਹੈ।

ਡੀ.ਆਈ.ਜੀ. ਨੇ ਕਿਹਾ ਕਿ ਜਾਂਚ ਦੌਰਾਨ ਪਹਿਲਾਂ ਦੋ ਬੈਂਕ ਖਾਤਿਆਂ ਦੀ ਸ਼ਨਾਖਤ ਕੀਤੀ ਗਈ, ਬਾਅਦ ਵਿੱਚ ਸ਼ੱਕੀ ਬੈਂਕ ਖਾਤਿਆਂ ਦੀ ਬੈਂਕ ਸਟੇਟਮੈਂਟ ਤੋਂ ਇਹ ਗੱਲ ਸਾਹਮਣੇ ਆਈ ਕਿ ਇਨਾਂ ਬੈਂਕ ਖਾਤਿਆਂ ਤੋਂ 4 ਬੈਂਕ ਖਾਤਿਆਂ ਵਿੱਚ ਪੈਸੇ ਭੇਜੇ ਜਾ ਰਹੇ ਸਨ ਅਤੇ ਉਸ ਤੋਂ ਬਾਅਦ 11 ਬੈਂਕ ਖਾਤਿਆਂ ਵਿੱਚ ਪੈਸੇ ਭੇਜ ਕੇ ਇਕ ਵਿਆਪਕ ਨੈਟਵਰਕ ਸਥਾਪਤ ਕੀਤਾ ਹੋਇਆ ਸੀ। ਉਹਨਾਂ ਅੱਗੇ ਕਿਹਾ ਕਿ ਇਸ ਨੈਟਵਰਕ ਨੂੰ ਤੋੜਨ ਉਪਰੰਤ ਇਹ ਪਤਾ ਲੱਗਾ ਕਿ ਨਵੀਂ ਦਿੱਲੀ ਦੇ ਵਿਕਾਸ ਪੁਰੀ, ਗਣੇਸ਼ ਨਗਰ, ਤਿਲਕ ਨਗਰ ਅਤੇ ਨੰਗਲੋਈ ਦੇ ਕਈ ਏ.ਟੀ.ਐਮਾਂ ਤੋਂ ਪੈਸੇ ਕਢਵਾਏ ਜਾ ਰਹੇ ਸਨ।

ਜ਼ਿਕਰਯੋਗ ਹੈ ਕਿ ਸਾਈਬਰ ਕ੍ਰਾਈਮ ਸੈੱਲ ਵੱਲੋਂ ਹਾਲ ਹੀ ਵਿੱਚ ਵਾਪਰੀਆਂ ਅਜਿਹੀਆਂ ਧੋਖਾਧੜੀਆਂ ਤੇ ਫਰੇਬਖੋੋਈਆਂ ਲਈ ਪਹਿਲਾਂ ਹੀ ਚਾਰ ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ।

———–

PUNJAB POLICE BUSTS INTERNATIONAL CYBER FRAUD RACKET, KINGPIN AMONG TWO NIGERIAN MEN HELD FROM DELHI

 

– Imposters used to dupe Govt officials and common people by putting DP and name of VVIPs on their WhatsApp profiles

 

– Debit Card, Gadgets, mobile phones, laptops, expensive watches, passports, and 108 GB of data recovered

 

Chandigarh, July 7 (Kesari News Network)- With the arrest of two Nigerian Men from Delhi, the Cyber Crime Cell of the Punjab Police has successfully managed to bust an International Cyber Fraud Racket wherein imposters were using profiles pictures and names of VVIPs on their WhatsApp profiles to dupe Government officials and common people, said Director General of Police (DGP) Punjab Gaurav Yadav here on Thursday.

          The modus operandi used by imposters was sending personal WhatsApp messages to innocent people mostly Government officials, asking for financial favors in form of Amazon gift cards, Paytm, or any other digital payment method. In last few months, fraudsters have duped numerous people by impersonating as Cabinet Ministers, DGP Punjab, Chief Secretary Punjab, and other IAS/IPS Officers.

 

          With these arrests, the Punjab Police has dug up another trail, leading to deep-rooted cyber fraud nexus spreading from Delhi and involving mainly Nigerian with a sprinkling of Indian associates, DGP Gaurav Yadav disclosed.

 

          Those arrested have been identified as Anioke Hyginus Okwudili alias Poka and Franklyn alias William, both residents of Lagos in Nigeria and currently residing in Delhi. The Police have also recovered one Canara Bank Debit Card, various gadgets, mobile phones, laptops, expensive watches, and passports.

          Divulging more details about the operation, IG Cyber Crime RK Jaiswal said after an extensive hi-tech investigation and reliable information from WhatsApp, the State Cyber Cell has got some major leads following which three different Police teams were constituted and assigned tasks of Financial, Technical and Fieldwork to investigate and nab the accused persons. He said that the Police team under the supervision of Deputy Superintendent of Police (DSP) Cyber Crime Samarpal Singh comprising of two inspectors and other police personnel sent to Delhi.

          The IGP said that the Police teams in a joint operation with the Delhi Police managed to catch the accused Anioke alias Poka red-handed while he was withdrawing money from the ATM located near Vikas Puri in New Delhi.

advertise with kesari virasat
advertise with kesari virasat

          During interrogation, the accused Anioke alias Poka revealed that WhatsApp accounts were hacked from Nigeria and he used to withdraw the money from the ATM cards of bank accounts opened using fake documents in different parts of the country and then used to handover the money to their kingpin namely Franklin alias William, who further used to electronically transfer the money to Nigeria, he said, while adding that the Police teams have also arrested Franklyn after a hot chase.

 

          “The State Cyber division of Punjab Police has made first arrests across India relating to these frauds and another startling aspect is Nigerians being associated with such finesse level of White Collar Crimes,” IG RK Jaiswal said.

 

          Pertinently, the team of the State Cyber Crime Cell had also conducted raids in the states including Assam, Bihar, M.P., Uttarakhand, U.P., Jind, and Alwar to nab the culprits.

 

          Revealing further investigations, DIG Cyber Crime Nilambari Jagadale said that the arrest of the kingpin with the recovery of almost 108GB of data opened a realm of information revealing the magnanimity of the financial transactions amounting to lakhs of rupees every day. The information containing screenshots of the allegedly impersonated IDs and transactions amounting to crores of rupees recovered has been sent for forensic analysis for further probe into drug linkage, Hawala transactions, and modus operandi of the entire realm of operations, she said.

 

          During the course of investigations, two bank accounts were identified initially, which later it was revealed from the bank statement of suspect bank accounts that the money from these bank accounts is further siphoned to four bank accounts and thereafter to 11 bank accounts thereby putting a network of extensive layering, the DIG said, adding that after breaking this mesh layering network, it was found that the money was being withdrawn from multiple ATMs from the area of Vikas Puri, Ganesh Nagar, Tilak Nagar and Nangloi in New Delhi.

 

          Meanwhile, the Cyber Crime Cell had already registered four FIRs for such kind of fraud that took place recently.

Leave a Reply

Your email address will not be published.