ਇਹ ਗੱਲਾਂ ਸਾਬਕਾ ਚੇਅਰਮੈਨ ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਸਿਮਰਨਜੀਤ ਸਿੰਘ ਮਾਨ ਵੱਲੋਂ ਦੇਸ਼ ਦੇ ਗੌਰਵ ਅਤੇ ਨੌਜਵਾਨਾਂ ਦੇ ਪ੍ਰੇਰਨਾ ਸਰੋਤ ਸ਼ਹੀਦੇ ਆਜ਼ਮ ਭਗਤ ਸਿੰਘ ਤੇ ਦਿੱਤੇ ਵਿਵਾਦਤ ਬਿਆਨ ਦੀ ਨਿਖੇਧੀ ਕਰਦਿਆਂ ਕਹਿਆ।
ਖੋਜੇਵਾਲ ਨੇ ਇਸ ਨੂੰ ਰਾਸ਼ਟਰ ਦਾ ਅਪਮਾਨ ਕਰਾਰ ਦਿੰਦਿਆਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਨੂੰ ਆਪਣੇ ਵਿਵਾਦਤ ਬਿਆਨ ਲਈ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ।ਖੋਜੇਵਾਲ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਵਿਵਾਦਿਤ ਬਿਆਨ ਦੇ ਕੇ ਪਬਲੀਸਿਟੀ ਚਾਹੁੰਦੇ ਹਨ।
ਸਿਮਰਨਜੀਤ ਸਿੰਘ ਮਾਨ ਦੇ ਬਿਆਨ ਨਾਲ ਕਰੋੜਾਂ ਭਾਰਤੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।ਮਾਨ ਨੂੰ ਤੁਰੰਤ ਆਪਣੇ ਬਿਆਨ ਲਈ ਪੂਰੇ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ।ਖੋਜੇਵਾਲ ਨੇ ਕਿਹਾ ਕਿ 23 ਸਾਲਾ ਦੇ ਸ਼ਹੀਦ ਭਗਤ ਸਿੰਘ ਨੌਜਵਾਨਾਂ ਦੇ ਦਿਲਾਂ ਵਿੱਚ ਅੱਜ ਵੀ ਜਵਾਨ ਹਨ।ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ।ਨੌਜਵਾਨਾਂ ਨੂੰ ਦੇਸ਼ ਲਈ ਕੁਝ ਕਰਨ ਦਾ ਬਲ ਅਤੇ ਹੌਂਸਲਾ ਦਿੰਦਾ ਹਨ।ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜੀਵਨ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ।ਉਨ੍ਹਾਂ ਕਿਹਾ ਕਿ ਛੋਟੀ ਉਮਰ ਵਿੱਚ ਹੀ ਉਨ੍ਹਾਂ ਨੇ ਦੇਸ਼ ਲਈ ਕੁਰਬਾਨੀ ਦਿੱਤੀ ਸੀ।
ਉਨ੍ਹਾਂ ਕਿਹਾ ਕਿ ਅੱਜ ਅਸੀਂ ਕ੍ਰਾਂਤੀਕਾਰੀਆਂ ਅਤੇ ਸ਼ਹੀਦਾਂ ਦੀ ਬਦੌਲਤ ਹੀ ਖੁੱਲ੍ਹੀ ਹਵਾ ਵਿੱਚ ਸਾਹ ਲੈ ਰਹੇ ਹਾਂ।ਸਾਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ।ਉਨ੍ਹਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।