KESARI VIRASAT

ਕੇਸਰੀ ਵਿਰਾਸਤ

Latest news
ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਮਿਲਕ ਪਲਾਂਟ ਦੇ ਮੈਨੇਜਰ ਕੋਲੋਂ ਨਕਦੀ ਸੋਨੇ ਦੇ ਗਹਿਣੇ ਮਹਿੰਗੀਆਂ ਘੜੀਆਂ ਜਾਇ... ਖਾਲਿਸਤਾਨੀ ਅੱਤਵਾਦੀ ਲਖਬੀਰ ਰੋਡੇ ਦੀ ਪਾਕਿਸਤਾਨ 'ਚ ਮੌਤ: ਬੈਨ ਸੰਗਠਨ KLF ਦਾ ਮੁਖੀ ਸੀ ਜਰਨੈਲ ਸਿੰਘ ਭਿੰਡਰਾਂਵਾਲੇ ਦਾ ... ਅੰਮ੍ਰਿਤਸਰ ਏਅਰਪੋਰਟ ਤੋਂ ਅੱਤਵਾਦੀ ਲਖਬੀਰ ਰੋਡੇ ਦਾ ਸਾਥੀ ਪਰਮਜੀਤ ਢਾਡੀ ਗ੍ਰਿਫਤਾਰ: ਇੰਗਲੈਂਡ ਭੱਜਣ ਦੀ ਫਿਰਾਕ ਵਿੱਚ ਸੀ ਬੰਦੀ ਸਿੰਘਾਂ ਦੇ ਮਾਮਲੇ ਤੇ ਦਿੱਲੀ ਗੁਰਦੁਆਰਾ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਦੇ ਰਾਹ ਹੋਏ ਵੱਖ ਜਲੰਧਰ ਦਿਹਾਤੀ ਦੇ ਥਾਣਾ ਬਿਲਗਾ ਦੀ ਪੁਲਿਸ ਵੱਲੋਂ ਔਰਤ ਸਮੇਤ ਦੋ ਨਸ਼ਾ ਤਸਕਰ 12 ਗ੍ਰਾਮ ਹੈਰੋਇਨ 40 ਖੁੱਲੀਆ ਨਸ਼ੀਲੀਆ ਗੋ... ਪੰਨੂ ਦੇ ਕਤਲ ਦੀ ਸਾਜ਼ਿਸ਼ ਦਾ ਇਸ ਤਰ੍ਹਾਂ ਹੋਇਆ ਪਰਦਾਫਾਸ਼ : ਨਿਖਿਲ ਗੁਪਤਾ ਨੇ ਜੋ ਸ਼ੂਟਰ ਹਾਇਰ ਕੀਤਾ ਉਹ ਨਿਕਲਿਆ ਅੰਡਰ... ਸਿੱਖ ਪਰਿਵਾਰ ਦੀ ਲੁੱਟ ਦੀ ਘਟਨਾ ਨੇ ਸਾਬਤ ਕੀਤਾ ਕਿ ਪਾਕਿਸਤਾਨ ਨੇ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਦਾ ਕੋਈ ਪੁਖ਼ਤਾ ਇੰਤਜ਼ਾ... ਦਿਨੇਸ਼ ਢੱਲ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਨਿਯੁਕਤ, ਵਰਕਰਾਂ ਵਿੱਚ ਭਾਰੀ ਉਤਸ਼ਾ... ਗੈਂਗਸਟਰ ਸੋਨੂੰ ਖੱਤਰੀ ਦਾ ਸਾਥੀ ਪੁਲਿਸ ਵਲੋਂ ਗਿ੍ਫ਼ਤਾਰ : ਮਾਂ-ਧੀ ਦੇ ਦੋਹਰੇ ਕਤਲ ਦਾ ਮੁੱਖ ਮੁਲਜ਼ਮ; 2 ਪਿਸਤੌਲ, 8 ਕਾ... ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਰੁਕ-ਰੁਕ ਕੇ ਮੀਂਹ: ਯੈਲੋ ਅਲਰਟ ਜਾਰੀ

ਆਪ ਸਰਕਾਰ ਵਿਚ ਮੰਤਰੀਆਂ ਨੂੰ ਜ਼ਿਲੇ ਅਲਾਟ ਕਰਦਿਆਂ ਵਿਕਾਸ ਕਾਰਜਾਂ ਤੇ ਲੋਕ ਭਲਾਈ ਸਕੀਮਾਂ ਲਾਗੂ ਕਰਨ ਦੀ ਸੌਂਪੀ ਜ਼ਿੰਮੇਵਾਰੀ 

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਚੰਡੀਗੜ੍ਹ, 17 ਜੁਲਾਈ (ਕੇਸਰੀ ਨਿਊਜ਼ ਨੈੱਟਵਰਕ)-ਸੂਬੇ ਵਿੱਚ ਚੱਲ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਪੁਖ਼ਤਾ ਨਿਗਰਾਨੀ ਅਤੇ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੰਤਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਸੌਂਪੀ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਇਹ ਮੰਤਰੀ ਇਨ੍ਹਾਂ ਜ਼ਿਲ੍ਹਿਆਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਕਰਨਗੇ ਅਤੇ ਲੋਕ ਭਲਾਈ ਅਤੇ ਵਿਕਾਸ ਮੁਖੀ ਸਰਕਾਰੀ ਸਕੀਮਾਂ ਦਾ ਲਾਭ ਸਬੰਧਤ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਇਹ ਮੰਤਰੀ ਇਨ੍ਹਾਂ ਜ਼ਿਲ੍ਹਿਆਂ ਵਿੱਚ ਵਿਕਾਸ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਲੋਕਾਂ ਦੀਆਂ ਸ਼ਿਕਾਇਤਾਂ ਦਾ ਫੌਰੀ ਨਿਪਟਾਰਾ ਕੀਤੇ ਜਾਣਾ ਵੀ ਯਕੀਨੀ ਬਣਾਉਣਗੇ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਹੋਣਗੇ, ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਇੰਚਾਰਜ ਹੋਣਗੇ, ਸਮਾਜਿਕ ਸੁਰੱਖਿਆ ਮੰਤਰੀ ਡਾ: ਬਲਜੀਤ ਕੌਰ ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਦੀ ਨਿਗਰਾਨੀ ਕਰਨਗੇ ਜਦਕਿ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਫਿਰੋਜ਼ਪੁਰ ਅਤੇ ਮੋਗਾ ਜ਼ਿਲ੍ਹਿਆਂ ਦੇ ਇੰਚਾਰਜ ਹੋਣਗੇ। ਇਸੇ ਤਰ੍ਹਾਂ ਉਨ੍ਹਾਂ ਦੱਸਿਆ ਕਿ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਲੁਧਿਆਣਾ ਜ਼ਿਲ੍ਹੇ ਦੇ ਇੰਚਾਰਜ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹੇ ਦੇ ਇੰਚਾਰਜ ਹੋਣਗੇ ਜਦਕਿ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਸੰਗਰੂਰ ਜ਼ਿਲ੍ਹੇ ਦੇ ਇੰਚਾਰਜ ਹੋਣਗੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮਾਲ ਮੰਤਰੀ ਬ੍ਰਮ ਸ਼ੰਕਰ ਰੋਪੜ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਜ਼ਿਲ੍ਹਿਆਂ ਦੀ ਨਿਗਰਾਨੀ ਕਰਨਗੇ, ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਹੁਸ਼ਿਆਰਪੁਰ ਜ਼ਿਲ੍ਹੇ ਦੇ ਇੰਚਾਰਜ ਹੋਣਗੇ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਫ਼ਤਹਿਗੜ੍ਹ ਸਾਹਿਬ ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੇ ਇੰਚਾਰਜ ਹੋਣਗੇ।ਉਨ੍ਹਾਂ ਅੱਗੇ ਦੱਸਿਆ ਕਿ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਜਲੰਧਰ ਜ਼ਿਲ੍ਹੇ ਦੇ ਇੰਚਾਰਜ ਹੋਣਗੇ ਅਤੇ ਰੱਖਿਆ ਸੇਵਾਵਾਂ ਮੰਤਰੀ ਫ਼ੌਜਾ ਸਿੰਘ ਫ਼ਰੀਦਕੋਟ ਤੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਇੰਚਾਰਜ ਹੋਣਗੇ। ਭਗਵੰਤ ਮਾਨ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਮਲੇਰਕੋਟਲਾ ਤੇ ਬਰਨਾਲਾ ਦੇ ਇੰਚਾਰਜ ਹੋਣਗੇ ਜਦਕਿ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਇੰਚਾਰਜ ਹੋਣਗੇ।

advertise with kesari virasat
advertise with kesari virasat

Leave a Reply