KESARI VIRASAT

ਕੇਸਰੀ ਵਿਰਾਸਤ

Latest news
ਬਾਲਮੀਕੀ ਸਮਾਜ ਨੇ ਤਰਨਜੀਤ ਸਿੰਘ ਸੰਧੂ ਨੂੰ ਭਾਰੀ ਵੋਟਾਂ ਨਾਲ ਜਿੱਤ ਦਿਵਾਉਣ ਦਾ ਦਿੱਤਾ ਭਰੋਸਾ। 21 ਰਾਜਾਂ ਦੀਆਂ 102 ਸੀਟਾਂ 'ਤੇ ਵੋਟਿੰਗ ਸਮਾਪਤ: ਸ਼ਾਮ 5 ਵਜੇ ਤੱਕ ਮੱਧ ਪ੍ਰਦੇਸ਼ ਵਿੱਚ 63% , ਰਾਜਸਥਾਨ ਵਿੱਚ 50% ਵੋਟ... ਵਿਆਹੁਤਾ ਔਰਤ ਨੂੰ ਲਾ ਦਿੱਤੀ ਵਿਧਵਾ ਪੈਨਸ਼ਨ: ਦਲਾਲ ਡੇਢ ਸਾਲ ਤੱਕ ਔਰਤ ਦਾ ਸਰੀਰਕ ਸ਼ੋਸ਼ਣ ਕਰਦਾ ਰਿਹਾ; ਧੀ ਵੱਲ ਦੇਖਿਆ ... ਇਜ਼ਰਾਈਲ ਦਾ ਜਵਾਬੀ ਹਮਲਾ: ਇਸਫਾਹਾਨ ਵਿੱਚ ਧਮਾਕੇ ਜਿਸ ਵਿੱਚ ਪ੍ਰਮਾਣੂ ਟਿਕਾਣੇ ਹਨ, ਹਵਾਈ ਰੱਖਿਆ ਪ੍ਰਣਾਲੀ ਸਰਗਰਮ; ਬਹੁਤ... ਪੰਜਾਬ 'ਚ ਘਰਵਾਲੀ ਨੇ ਕੀਤੀ ਬਾਹਰਵਾਲੀ ਦੀ ਕੁੱਟਮਾਰ: ਬਾਂਹ ਅਤੇ ਸਿਰ 'ਤੇ ਮਾਰੀਆਂ ਇੱਟਾਂ , ਪਤੀ ਵੀ ਸੀ ਨਾਲ ; ਵੀਡੀਓ ਸ... ਪੰਜਾਬ 'ਚ ਬੱਚੀ ਨੂੰ ਜ਼ਿੰਦਾ ਦਫ਼ਨਾਉਣ 'ਤੇ ਔਰਤ ਨੂੰ ਫਾਂਸੀ ਦੀ ਸਜ਼ਾ: ਉਸ ਨੇ ਰੋਂਦੇ ਹੋਏ ਕਿਹਾ-ਮੇਰੇ 2 ਬੱਚੇ, ਰਹਿਮ ਕ... ਸ਼ਰਮਾਅ ਗਿਆ ਸ਼ੈਤਾਨ! ਈਡੀ ਦਾ ਇਲਜ਼ਾਮ - ਕੇਜਰੀਵਾਲ ਜਾਣਬੁੱਝ ਕੇ ਅੰਬ, ਮਠਿਆਈਆਂ ਖਾ ਰਿਹਾ ਹੈ ਤਾਂ ਜੋ ਬਲੱਡ ਸ਼ੂਗਰ ਵਧੇ ਅ... ਈਡੀ ਨੇ ਮਨੀ ਲਾਂਡਰਿੰਗ ਮਾਮਲੇ 'ਚ 97 ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ: ਸ਼ਿਲਪਾ ਸ਼ੈੱਟੀ ਦਾ ਫਲੈਟ ਅਟੈਚ; ਰਾਜ ਕੁੰਦਰ... ਸੁਰੱਖਿਆ ਬਲਾਂ ਨੇ ਛੱਤੀਸਗੜ੍ਹ ਵਿੱਚ 29 ਨਕਸਲੀ ਮਾਰੇ: 27-27 ਲੱਖ ਰੁਪਏ ਦੇ ਇਨਾਮ ਵਾਲੇ ਦੋ ਮਾਰੇ ਗਏ, 3 ਸਿਪਾਹੀ ਜ਼ਖ਼ਮ... ਹੇਮਾ ਮਾਲਿਨੀ 'ਤੇ ਕੀਤੀ ਵਿਵਾਦਿਤ ਟਿੱਪਣੀ : ਰਣਦੀਪ ਸੁਰਜੇਵਾਲਾ ਦੀ ਚੋਣ ਮੁਹਿੰਮ 'ਤੇ ਪਾਬੰਦੀ
You are currently viewing ਆਸਮਾਨੀ ਬਿਜਲੀ ਨੇ ਲਈਆਂ 14 ਜਾਨਾਂ, 16 ਝੁਲਸੇ
AAsmani Bijli

ਆਸਮਾਨੀ ਬਿਜਲੀ ਨੇ ਲਈਆਂ 14 ਜਾਨਾਂ, 16 ਝੁਲਸੇ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਕੇਸਰੀ ਨਿਊਜ਼ ਨੈੱਟਵਰਕ- ਉੱਤਰ ਪ੍ਰਦੇਸ਼ ‘ਚ ਮੌਸਮ ਨੇ ਅਜਿਹਾ ਕਰਵਟ ਲੈ ਲਿਆ ਹੈ ਕਿ ਕੁਝ ਲੋਕਾਂ ਦੀ ਜਾਨ ਦਾ ਖੌ ਬਣ ਗਿਆ ਹੈ। ਉੱਤਰ ਪ੍ਰਦੇਸ਼ ਦੇ ਵੱਖ-ਵੱਖ ਇਲਾਕਿਆਂ ‘ਚ ਮੀਂਹ ਨੇ ਰਾਹਤ ਦੇ ਨਾਲ-ਨਾਲ ਤਬਾਹੀ ਵੀ ਮਚਾਈ ਹੈ। ਉੱਤਰ ਪ੍ਰਦੇਸ਼ ਦੇ ਵੱਖ-ਵੱਖ ਜ਼ਿਲਿਆਂ ‘ਚ ਬੁੱਧਵਾਰ ਨੂੰ ਅਸਮਾਨੀ ਬਿਜਲੀ ਡਿੱਗਣ ਨਾਲ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ 16 ਹੋਰ ਜ਼ਖਮੀ ਹੋ ਗਏ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸਾਰੇ ਮ੍ਰਿਤਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

AAsmani Bijli

ਰਾਹਤ ਕਮਿਸ਼ਨਰ ਦਫ਼ਤਰ, ਉੱਤਰ ਪ੍ਰਦੇਸ਼ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਵਿੱਚ ਬਿਜਲੀ ਡਿੱਗਣ ਦੀਆਂ ਘਟਨਾਵਾਂ ਵਿੱਚ ਕੁੱਲ 14 ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਇਨ੍ਹਾਂ ਵਿੱਚੋਂ ਸਭ ਤੋਂ ਵੱਧ ਚਾਰ ਲੋਕਾਂ ਦੀ ਮੌਤ ਬਾਂਦਾ ਵਿੱਚ ਹੋਈ ਹੈ। ਇਸ ਤੋਂ ਇਲਾਵਾ ਫਤਿਹਪੁਰ ਵਿੱਚ ਦੋ ਅਤੇ ਬਲਰਾਮਪੁਰ, ਚੰਦੌਲੀ, ਬੁਲੰਦਸ਼ਹਿਰ, ਰਾਏਬਰੇਲੀ, ਅਮੇਠੀ, ਕੌਸ਼ਾਂਬੀ, ਸੁਲਤਾਨਪੁਰ ਅਤੇ ਚਿਤਰਕੂਟ ਜ਼ਿਲ੍ਹਿਆਂ ਵਿੱਚ ਇੱਕ-ਇੱਕ ਵਿਅਕਤੀ ਦੀ ਮੌਤ ਹੋਈ ਹੈ।

ਇਸ ਤੋਂ ਇਲਾਵਾ ਵੱਖ-ਵੱਖ ਜ਼ਿਲਿਆਂ ‘ਚ ਬਿਜਲੀ ਡਿੱਗਣ ਦੀਆਂ ਘਟਨਾਵਾਂ ‘ਚ ਕੁੱਲ 16 ਲੋਕ ਜ਼ਖਮੀ ਵੀ ਹੋਏ ਹਨ। ਰਾਜ ਸਰਕਾਰ ਵੱਲੋਂ ਜਾਰੀ ਬਿਆਨ ਅਨੁਸਾਰ ਅਸਮਾਨੀ ਬਿਜਲੀ ਡਿੱਗਣ ਕਾਰਨ ਹੋਈ ਮੌਤ ‘ਤੇ ਦੁੱਖ ਪ੍ਰਗਟ ਕਰਦਿਆਂ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸਬੰਧਤ ਜ਼ਿਲ੍ਹਾ ਮੈਜਿਸਟ੍ਰੇਟਾਂ ਨੂੰ ਮ੍ਰਿਤਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਸਹਾਇਤਾ ਦੇਣ ਦੇ ਨਿਰਦੇਸ਼ ਦਿੱਤੇ ਹਨ।

Leave a Reply