KESARI VIRASAT

ਕੇਸਰੀ ਵਿਰਾਸਤ

Latest news
ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵਲੋਂ ਕੇਂਦਰ ਨੂੰ ਜਲੰਧਰ ਖੇਤਰੀ ਪਾਸਪੋਰਟ ਦਫਤਰ 'ਚ ਭ੍ਰਿਸ਼ਟਾਚਾਰ ਦੀ ਸ਼ਿਕਾਇਤ: ਫਰਵਰੀ ਵ... DMA ਵਲੋਂ ਲਗਾਏ ਗਏ ਅੱਖਾਂ ਦੇ ਮੁਫ਼ਤ ਕੈਂਪ 'ਚ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਕੈਂਪ ਦਾ ਲਿਆ ਲਾਭ, Eye Drop... ਸਿੱਖਾਂ ਦੀ ਪਗੜੀ ਬਾਰੇ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਟਿੱਪਣੀ ਇਸ ਸੂਬੇ ਵਿੱਚ ਹੋਈ ਸੱਚ ਸਾਬਤ: ਲੱਗੀ ਪਾਬੰਦੀ ਜਲੰਧਰ ਨਗਰ ਨਿਗਮ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਦੀ ਗੁੰਡਾਗਰਦੀ!: ਦੁਕਾਨ 'ਚ ਦਾਖਲ ਹੋ ਕੇ ਮਜ਼ਦੂਰ 'ਤੇ ਜਾਨਲੇਵਾ ਹਮਲਾ ਕੇਂਦਰ ਸਰਕਾਰ ਨਹੀਂ ਬਣਾ ਸਕੇਗੀ ਤੱਥ ਜਾਂਚ ਯੂਨਿਟ : ਬੰਬੇ ਹਾਈ ਕੋਰਟ ਨੇ ਲਾਈ ਰੋਕ, ਕਿਹਾ- ਆਈਟੀ ਐਕਟ ਵਿੱਚ ਸੋਧ ਲੋਕਾਂ ... ਕੋਲਕਾਤਾ ਰੇਪ-ਕਤਲ 'ਤੇ  ਮਮਤਾ ਸਰਕਾਰ ਤੋਂ ਨਰਾਜ਼ ਸੈਕਸ ਵਰਕਰ ਦੁਰਗਾ ਦੀ ਮੂਰਤੀ ਲਈ ਮਿੱਟੀ ਨਹੀਂ ਦੇਣਗੇ: ਕਿਹਾ- ਇਨਸਾਫ਼... ਇਜ਼ਰਾਈਲ ਨੇ 15 ਸਾਲਾਂ ਤੋਂ ਪੇਜ਼ਰ ਧਮਾਕੇ ਦੀ ਯੋਜਨਾ ਬਣਾਈ: ਫਰਜ਼ੀ ਕੰਪਨੀ ਬਣਾਈ, ਪੇਜ਼ਰ 'ਚ 50 ਗ੍ਰਾਮ ਵਿਸਫੋਟਕ ਰੱਖਿਆ... HDB ਵਿੱਤੀ IPO ਲਾਂਚ ਕਰਨ ਦੀ ਯੋਜਨਾ: ਕੰਪਨੀ ਨੂੰ IPO ਲਈ ਬੋਰਡ ਤੋਂ ਮਨਜ਼ੂਰੀ ਮਿਲੀ, 2,500 ਕਰੋੜ ਰੁਪਏ ਦੇ ਨਵੇਂ ਸ਼ੇ... ਖਿਲਵਾੜ:  ਤਿਰੂਪਤੀ ਬਾਲਾਜੀ ਦੇ ਲੱਡੂ ਵਿੱਚ ਜਾਨਵਰਾਂ ਦੀ ਚਰਬੀ, ਮੱਛੀ ਦਾ ਤੇਲ: ਲੈਬ ਰਿਪੋਰਟ 24 ਵਾਰ ਨਿਸ਼ਾਨੇ 'ਤੇ ਆਈਆਂ ਭਾਰਤੀ ਰੇਲ ਗੱਡੀਆਂ: ਪਟੜੀ ਤੋਂ ਉਤਰਨ ਪਿੱਛੇ ਆਈਐਸਆਈ ਅਤੇ ਇਸਲਾਮਿਕ ਸਟੇਟ ਦਾ ਹੱਥ, ਐਨਆਈਏ ...
You are currently viewing ਪੰਜਾਬ ਭਰ ਵਿੱਚ 800 ਤੋਂ ਵੱਧ ਨਾਕਿਆਂ ਤੇ 10000 ਤੋਂ ਵੱਧ ਪੁਲਿਸ ਕਰਮੀ ਤਾਇਨਾਤ

ਪੰਜਾਬ ਭਰ ਵਿੱਚ 800 ਤੋਂ ਵੱਧ ਨਾਕਿਆਂ ਤੇ 10000 ਤੋਂ ਵੱਧ ਪੁਲਿਸ ਕਰਮੀ ਤਾਇਨਾਤ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਸੂਬਾ ਪੱਧਰੀ ਵਿਸ਼ੇਸ਼ ਵਾਹਨ ਚੈਕਿੰਗ ਅਭਿਆਨ: ਡੀਜੀਪੀ ਗੌਰਵ ਯਾਦਵ ਨੇ ਰੋਪੜ ਵਿਖੇ ਨਾਕਿਆਂ ’ਤੇ ਕੀਤੀ ਅਚਨਚੇਤ ਚੈਕਿੰਗ

– ਪੰਜਾਬ ਨੂੰ ਅਪਰਾਧ-ਮੁਕਤ ਅਤੇ ਸੁਰੱਖਿਅਤ ਬਣਾਇਆ ਜਾਵੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮ

– ਏ.ਡੀ.ਜੀ.ਪੀ./ਆਈ.ਜੀ.ਪੀ. ਰੈਂਕ ਅਫਸਰਾਂ ਨੇ ਹਰੇਕ ਪੁਲਿਸ ਜ਼ਿਲੇ ਵਿੱਚ ਇਸ ਵਿਸ਼ੇਸ਼ ਕਾਰਵਾਈ ਦੀ ਨਿੱਜੀ ਤੌਰ ‘ਤੇ ਕੀਤੀ ਨਿਗਰਾਨੀ 

– ਇਹਨਾਂ ਅਪਰੇਸ਼ਨਾਂ ਨੂੰ ਚਲਾਉਣ ਦਾ ਮੂਲ ਉਦੇਸ਼ ਫੀਲਡ ਵਿੱਚ ਪੁਲਿਸ ਦੀ ਮੌਜੂਦਗੀ ਦਰਸਾਉਣਾ ਅਤੇ ਆਮ ਜਨਤਾ ਦਾ ਪੁਲਿਸ ਵਿੱਚ ਵਿਸਵਾਸ ਵਧਾਉਣਾ ਹੈ: ਡੀ.ਜੀ.ਪੀ ਗੌਰਵ ਯਾਦਵ

 ਡੀ.ਜੀ.ਪੀ. ਪੰਜਾਬ ਨੇ ਦੁਹਰਾਇਆ ਕਿ ਪੰਜਾਬ ਨੂੰ ਨਸ਼ਿਆਂ ਅਤੇ ਗੈਂਗਸਟਰਾਂ ਤੋਂ ਮੁਕਤ ਕੀਤਾ ਜਾਵੇਗਾ, ਸਮਾਜ ਵਿਰੋਧੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ

ਚੰਡੀਗੜ (ਕੇਸਰੀ ਨਿਊਜ਼ ਨੈੱਟਵਰਕ)- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਸੂਬੇ ਵਿੱਚ ਕੋਈ ਥਾਂ ਨਾ ਹੋਣ ਦਾ ਜੋਰਦਾਰ ਅਤੇ ਸਪੱਸ਼ਟ ਸੁਨੇਹਾ ਦੇਣ ਦੇ ਉਦੇਸ਼ ਨਾਲ ਇੱਕ ਹੋਰ ਕਦਮ ਚੁੱਕਦਿਆਂ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿਆਂ ਵਿੱਚ ਵਿਸ਼ੇਸ਼ ਵਾਹਨ ਚੈਕਿੰਗ ਅਭਿਆਨ ਚਲਾਇਆ। ਇਸ ਦੌਰਾਨ ਰੋਪੜ ਰੇਂਜ ਦੇ ਵੱਖ-ਵੱਖ ਨਾਕਿਆਂ  ਦੀ ਅਚਨਚੇਤ ਚੈਕਿੰਗ ਕਰਨ ਲਈ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਖੁਦ ਫੀਲਡ ਵਿੱਚ ਪਹੁੰਚੇ।

ਪੰਜਾਬ ਨੂੰ ਨਸ਼ਿਆਂ ਅਤੇ ਗੈਂਗਸਟਰ ਮੁਕਤ ਬਣਾਉਣ ਦੇ ਉਦੇਸ਼ ਨਾਲ ਸੂਬੇ ਵਿੱਚ 800 ਤੋਂ ਵੱਧ ਸੁਚੱਜੇ ਤਾਲਮੇਲ ਵਾਲੇ ਨਾਕੇ ਜਿਨਾਂ ਵਿੱਚ 56 ਅੰਤਰ-ਰਾਜੀ, 250 ਅੰਤਰ-ਜਿਲਾ, 53 ਹਾਈ-ਟੈਕ ਅਤੇ 427 ਸ਼ਹਿਰ ਦੀ ਨਾਕਾਬੰਦੀ, ਜਿਨਾਂ ਵਿੱਚ 10000 ਤੋਂ ਵੱਧ ਪੁਲਿਸ ਮੁਲਾਜਮ ਸ਼ਾਮਲ ਹਨ, ਲਗਾਏ ਗਏ ਸਨ। 

ਇਹ ਆਪ੍ਰੇਸ਼ਨ ਸੂਭਾ ਭਰ ਵਿੱਚ ਸ਼ਾਮ 4 ਵਜੇ ਤੋਂ ਸ਼ਾਮ 7 ਵਜੇ ਤੱਕ ਪੜਾਅਵਾਰ ਢੰਗ ਨਾਲ ਚਲਾਇਆ ਗਿਆ ਅਤੇ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਿਸ ਜਿਲੇ ਵਿੱਚ ਨਿੱਜੀ ਤੌਰ ‘ਤੇ ਕਾਰਵਾਈ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਸੀ। ਸਾਰੇ ਸੀਪੀਜ/ਐਸਐਸਪੀਜ ਨੂੰ ਗਜਟਿਡ ਅਫਸਰਾਂ/ਐਸਐਚਓਜ ਦੀ ਨਿਗਰਾਨੀ ਹੇਠ ਜਿਲਾ/ਸ਼ਹਿਰ ਦੇ ਸੀਲਿੰਗ ਪੁਆਇੰਟਾਂ ‘ਤੇ ਮਜਬੂਤ ‘ਨਾਕੇ ‘ ਲਗਾਉਣ ਲਈ ਇਸ ਕਾਰਵਾਈ ਲਈ ਵੱਧ ਤੋਂ ਵੱਧ ਅਧਿਕਾਰੀਆਂ ਅਤੇ ਮੈਨਪਾਵਰ ਨੂੰ ਲਾਮਬੰਦ ਕਰਨ ਲਈ ਕਿਹਾ ਗਿਆ ਸੀ।

ਡੀਜੀਪੀ ਨੇ ਕਿਹਾ ਕਿ ਇਸ ਅਪ੍ਰੇਸ਼ਨ ਦੌਰਾਨ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਬਾਰੀਕਬੀਨੀ ਨਾਲ ਤਲਾਸ਼ੀ ਕੀਤੀ ਗਈ ਅਤੇ ਆਮ ਲੋਕਾਂ ਦੀ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਗਿਆ। ਉਨਾਂ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜਮਾਂ ਨੂੰ ਸਖਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਆਪ੍ਰੇਸ਼ਨ ਦੌਰਾਨ ਹਰੇਕ ਯਾਤਰੀ ਨਾਲ ਦੋਸਤਾਨਾ ਅਤੇ ਨਿਮਰਤਾ ਨਾਲ ਪੇਸ਼ ਆਉਣ ਅਤੇ ਉਨਾਂ ਦੇ ਵਾਹਨਾਂ ਦੀ ਚੈਕਿੰਗ ਕਰਨ।

ਡੀ.ਜੀ.ਪੀ. ਗੌਰਵ ਯਾਦਵ, ਜੋ ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਨਰੇਸ਼ ਅਰੋੜਾ ਅਤੇ ਐਸ.ਐਸ.ਪੀ. ਰੋਪੜ ਸੰਦੀਪ ਗਰਗ ਦੇ ਨਾਲ ਰੋਪੜ ਵਿੱਚ ਵਾਹਨਾਂ ਦੀ ਚੈਕਿੰਗ ਦੀ ਖੁਦ ਨਿਗਰਾਨੀ ਕਰਨ ਲਈ ਸ਼ਾਮਲ ਹੋਏ ਸਨ, ਨੇ ਕਿਹਾ ਕਿ ਉਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰੇ ਸਮਾਜ ਵਿਰੋਧੀ ਅਨਸਰਾਂ ਨੂੰ ਜੜੋਂ ਪੁੱਟਣ ਲਈ ਸਖਤ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ  ਪੰਜਾਬ ਨੂੰ ਅਪਰਾਧ  ਅਤੇ ਗੈਂਸਗਸਟਰ ਮੁਕਤ ਸੂਬਾ ਬਣਾਇਆ ਜਾ ਸਕੇ। ਉਨਾਂ ਕਿਹਾ ਕਿ ਅਜਿਹੇ ਆਪ੍ਰੇਸ਼ਨ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਪੰਜਾਬ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਦਾ ਸਫਾਇਆ ਨਹੀਂ ਹੋ ਜਾਂਦਾ।

ਉਨਾਂ ਸਮੂਹ ਸਮਾਜ ਵਿਰੋਧੀ ਅਨਸਰਾਂ ਨੂੰ ਆਪਣੀ ਮਰਜੀ ਨਾਲ ਰਾਜ ਛੱਡਣ ਦੀ ਚੇਤਾਵਨੀ ਦੁਹਰਾਉਂਦਿਆਂ ਕਿਹਾ ਕਿ ਅਜਿਹੇ ਤੱਤ ਛੇਤੀ ਤੋਂ ਛੇਤੀ ਸੂਬਾ ਛੱਡ ਦੇਣ ਨਹੀਂ ਤਾਂ ਪੰਜਾਬ ਪੁਲਿਸ ਕਿਸੇ ਵੀ ਕੀਮਤ ‘ਤੇ ਉਨਾਂ ਨੂੰ  ਨਹੀਂ ਬਖਸ਼ੇਗੀ । ਉਨਾਂ ਕਿਹਾ ਕਿ ਇਸ ਤਰਾਂ ਦੀਆਂ ਕਾਰਵਾਈਆਂ ਬੁਨਿਆਦੀ ਪੁਲਿਸਿੰਗ ਦਾ ਹਿੱਸਾ ਹਨ ਜਿਸ ਵਿੱਚ ਸੰਵੇਦਨਸ਼ੀਲ ਥਾਵਾਂ ‘ਤੇ ਚੌਕਸੀ ਰੱਖਣਾ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਅਗਾਊਂ ਤਿਆਰੀ ਸ਼ਾਮਲ ਹੈ।

ਜ਼ਿਕਰਯੋਗ ਹੈ ਅਜਿਹੇ ਆਪ੍ਰੇਸ਼ਨ ਫੀਲਡ ਵਿੱਚ ਪੁਲਿਸ ਦੀ ਮੌਜੂਦਗੀ ਨੂੰ ਦਰਸਾਉਣ ਅਤੇ ਆਮ ਲੋਕਾਂ ਵਿੱਚ ਵਿਸਵਾਸ ਵਧਾਉਣ ਵਿੱਚ ਵੀ ਸਹਾਈ ਹੋਣਗੇ।

advertise with kesari virasat
advertise with kesari virasat

STATE-WIDE SPECIAL VEHICLE CHECKING OPERATION: DGP GAURAV YADAV CONDUCTS SURPRISE CHECKING AT NAKAS IN ROPAR

 

— 800+ NAKAS INVOLVING OVER 10000 POLICE PERSONNEL DEPUTED ACROSS THE STATE

 

— TO MAKE PUNJAB CRIME-FREE & SAFE, CM BHAGWANT MANN INSTRUCTED PUNJAB POLICE TO WIPE OUT ALL ANTI-SOCIAL ELEMENTS FROM STATE

 

– ADGP/IGP RANK OFFICERS PERSONALLY SUPERVISED THIS SPECIAL OPERATION IN EACH POLICE DISTRICT

 

– BASIC PURPOSE OF CONDUCTING THESE OPERATIONS TO SHOW POLICE PRESENCE IN FIELD & BOOST CONFIDENCE AMONG GENERAL PUBLIC: DGP GAURAV YADAV

 

– DGP PUNJAB REITERATES THAT PUNJAB WILL BE FREED FROM DRUGS & GANGS,  ANTI-SOCIAL ELEMENTS WON’T BE SPARED

Chandigarh (KESARI NEWS NETWORK)- In yet another move aimed at giving loud and clear message of the Punjab Chief Minister Bhagwant Mann to anti-social elements that they have no place in the state, Punjab Police, on Saturday, have conducted a Special Vehicle Checking Operations in all the 28 Police districts. Director General of Police (DGP) Punjab Gaurav Yadav has himself gone in the field to conduct random checking of different Naka Points in Ropar Range.

Over 800 well-coordinated Nakas— including 56 Inter-State, 250 Inter-District, 53 Hi-Tech and 427 City sealing, involving over 10000 Police Personnel, were set-up in the state with an aim to make Punjab free from Drugs and Gangsters.

The operation was conducted in a synchronised manner from 4pm to 7pm across the state and ADGP/IGP/DIG rank officers from Punjab Police Headquarters were deputed in each Police district to personally supervise the operation. All the CPs/SSPs were asked to mobilise a maximum number of officers and manpower for this operation to lay strong ‘nakas’ at district/city sealing points under the supervision of Gazetted officers/SHOs. 

The DGP said that during an operation, a thorough search of suspected vehicles/persons was ensured while ensuring minimum inconvenience was caused to the general public. “We had strictly instructed all the Police Personnel to deal with every commuter in a friendly and polite manner while checking their vehicle during the course of this operation,” he added.

DGP Gaurav Yadav, who had joined ADGP Law and Order Naresh Arora and SSP Ropar Sandeep Garg in Ropar to personally supervise the checking of vehicles, said that they have strict directions from Punjab Chief Minister Bhagwant Mann to root out all the anti-social elements from the state to make Punjab a crime-free state. “Such operations would continue till the menace of drugs and Gangsters wiped out from Punjab,” he said.

He reiterated his warning to all the anti-social elements to voluntarily leave the state otherwise the Punjab Police will not spare them at any cost. These types of operations are part of the basic policing which includes keeping vigil in vulnerable spots and advance preparation to tackle any untoward situation, he added.

Meanwhile, such operations will also help in showing the police presence in the field and boost confidence among common people.

 

Leave a Reply