ਇਨ੍ਹਾਂ ‘ਚੋਂ 4 ਨੌਜਵਾਨ ਪਾਣੀ ‘ਚੋਂ ਬਾਹਰ ਆ ਗਏ ਪਰ 7 ਨੌਜਵਾਨ ਡੁੱਬ ਗਏ। ਸੂਚਨਾ ਮਿਲਦੇ ਹੀ ਪੁਲਿਸ ਅਤੇ ਆਫ਼ਤ ਪ੍ਰਬੰਧਨ ਟੀਮ ਮੌਕੇ ਉਤੇ ਪਹੁੰਚੀ ਅਤੇ ਗੋਤਾਖੋਰਾਂ ਦੀ ਮਦਦ ਨਾਲ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਲੋਕਾਂ ਨੇ ਨੌਜਵਾਨਾਂ ਨੂੰ ਲੱਭਣ ਦੀ ਕਾਫੀ ਕੋਸ਼ਿਸ਼ ਵੀ ਕੀਤੀ ਪਰ ਉਨ੍ਹਾਂ ਦਾ ਕਿਧਰੇ ਵੀ ਪਤਾ ਨਹੀਂ ਲੱਗ ਸਕਿਆ। ਇਸ ਦੇ ਨਾਲ ਹੀ ਹੁਣ ਪੁਲਿਸ ਅਤੇ ਗੋਤਾਖੋਰਾਂ ਦੀ ਟੀਮ ਲਗਾਤਾਰ ਪਾਣੀ ‘ਚ ਨੌਜਵਾਨਾਂ ਦੀ ਭਾਲ ਕਰ ਰਹੀ ਹੈ।