Latest news
ਅਕਾਲੀ ਦਲ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ ਨਿਯਤ ਕਰਨ ਦੀ ਮੰਗ ’ਤੇ ਸੁਖਬੀਰ ਬਾਦਲ ਨੂੰ ਘੇਰਿਆ *ਪੱਤਰਕਾਰ ਅਜੀਤ ਸਿੰਘ ਬੁਲੰਦ ਡਿਜੀਟਲ ਮੀਡੀਆ ਐਸੋਸੀਏਸ਼ਨ ਦੇ ਜਨਰਲ ਸਕੱਤਰ ਬਣੇ, ਪ੍ਰਧਾਨ ਅਮਨ ਬੱਗਾ ਅਤੇ ਚੇਅਰਮੈਨ ਪ੍ਰਦੀ... ਸਾਂਝੀਵਾਲਤਾ ਯਾਤਰਾ-2022 ਦਾ ਡੇਰਾ ਸੰਤ ਗੋਪਾਲ ਨੰਦ ਜੀ ਅਗੰਮ ਪੁਰ ਵਿਖੇ ਭਰਵਾਂ ਸਵਾਗਤ ਸਾਂਝੀਵਾਲਤਾ ਯਾਤਰਾ-2022 ਦਾ ਭੀਖੀ ਵਿੱਚ ਭਰਵਾਂ ਸਵਾਗਤ, ਅੱਜ ਪੁੱਜੇਗੀ ਸੰਗਰੂਰ ਐਨ ਆਰ ਆਈ ਸਭਾ ਦੀ ਕਾਰਗੁਜ਼ਾਰੀ ਤੋਂ ਅਸੰਤੁਸ਼ਟ ਪ੍ਰਵਾਸੀ ਭਾਰਤੀ: ਨਾਪਾ ਡੀਏਵੀ ਯੂਨੀਵਰਸਿਟੀ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਵਿੱਚ ਸੁਰਿੰਦਰ ਪਾਲ ਵਲੋਂ ਗੈਸਟ ਲੈਕਚਰ ਬਾਦਲਕਿਆਂ ਨੂੰ ਆਕਸੀਜਨ ਦੇਣ ਲਈ ਹੈ ਗੱਠਜੋੜ ਦਾ ਖ਼ਿਆਲੀ ਪਲਾਉ : ਪ੍ਰੋ: ਸਰਚਾਂਦ ਸਿੰਘ ਖਿਆਲਾ ਭਾਜਪਾ ਨੂੰ ਬਦਨਾਮ ਕਰਨ ਦੀ ਥਾਂ ਬਾਦਲਕੇ ਸਵੈ-ਪੜਚੋਲ ਕਰਨ : ਪ੍ਰੋ: ਸਰਚਾਂਦ ਸਿੰਘ ਖਿਆਲਾ ਸ਼ਹਿਰ ਦੇ ਰੇਲਵੇ ਸਟੇਸ਼ਨ ਵਿਖੇ ਬੈਗ ਵਿੱਚੋਂ ਮਿਲੀ ਲਾਸ਼ ਫੈਲੀ ਸਨਸਨੀ मुख्यमंत्री मनोहर लाल ने हांसी में बाबा बंदा सिंह बहादुर की स्मृति में आयोजित वार्षिक दीवान में टेका...

ਕੇਸਰੀ ਵਿਰਾਸਤ

ਵਿਜੀਲੈਂਸ ਬਿਊਰੋ ਨੇ ਨਾਇਬ ਕੋਰਟ ਏ.ਐਸ.ਆਈ ਅਵਤਾਰ ਸਿੰਘ ਨੂੰ 7000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Chandigarh August 01: (Kesari News Network)- Keeping in view the zero tolerance policy against corruption adopted by the Punjab Chief Minister Bhagwant Mann led state government, the Punjab Vigilance Bureau during its ongoing campaign on Monday nabbed ASI Avtar Singh posted as Naib Court in court complex Samrala, Ludhiana district red handed accepting bribe of Rs.7,000.

            Disclosing this here today, a spokesman of Punjab Vigilance Bureau (VB) said the accused ASI Avtar Singh has been arrested on the complaint of Sandeep Kumar of Gianpura in Uttar Pradesh, now residing in Nagra Colony, Macchiwara.

            Giving details he informed that the complainant has lodged a complaint in the VB office Ludhiana and alleged that an accident case is pending in the court against him to which compromise has been affected between the parties. He further alleged that Naib Court Avtar Singh is demanding Rs 20,000 in the name of Assistant Public Prosecutor for recording his statement in the court to execute the compromise but the deal was struck at Rs 7,000.

            The spokesperson added that after verification of the facts made in the complaint, a VB team caught Naib Court Avtar Singh ASI red handed while accepting bribe of Rs. 7,000 from the complainant at judicial complex Samrala in the presence of two official witnesses. In this regard a case FIR  No. 10 dated 01.08.2022 u/s 7, Prevention of Corruption Act has been registered at VB police station Ludhiana and further investigation is under progress.

advertise with kesari virasat
advertise with kesari virasat

ਚੰਡੀਗੜ੍ਹ, 01 ਅਗਸਤ (ਕੇਸਰੀ ਨਿਊਜ਼ ਨੈੱਟਵਰਕ)- : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਸ਼ੀਲਤਾ ਦੀ ਨੀਤੀ ਨੂੰ ਮੁੱਖ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਅਦਾਲਤੀ ਕੰਪਲੈਕਸ ਸਮਰਾਲਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ. ਅਵਤਾਰ ਸਿੰਘ ਨਾਇਬ ਕੋਰਟ ਨੂੰ 7000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

          ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏ.ਐਸ.ਆਈ. ਅਵਤਾਰ ਸਿੰਘ ਨੂੰ ਸੰਦੀਪ ਕੁਮਾਰ ਵਾਸੀ ਗਿਆਨਪੁਰਾ, ਉੱਤਰ ਪ੍ਰਦੇਸ਼, ਜੋ ਕਿ ਹੁਣ ਮਾਛੀਵਾੜਾ ਦੀ ਨਾਗਰਾ ਕਲੋਨੀ ਵਿੱਚ ਰਹਿ ਰਿਹਾ ਹੈ, ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

          ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਦੇ ਦਫ਼ਤਰ ਲੁਧਿਆਣਾ ਵਿਖੇ ਪਹੁੰਚ ਕੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਖ਼ਿਲਾਫ਼ ਅਦਾਲਤ ਵਿੱਚ ਚਲਦੇ ਇੱਕ ਦੁਰਘਟਨਾ ਦਾ ਕੇਸ ਵਿੱਚ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਹੋ ਗਿਆ ਹੈ ਪਰ ਉਕਤ ਨਾਇਬ ਕੋਰਟ ਇਸ ਸਮਝੌਤੇ ਨੂੰ ਨੇਪਰੇ ਚੜ੍ਹਾਉਣ ਲਈ ਅਦਾਲਤ ਵਿੱਚ ਉਸਦੇ ਬਿਆਨ ਦਰਜ ਕਰਵਾਉਣ ਖਾਤਰ ਸਹਾਇਕ ਸਰਕਾਰੀ ਵਕੀਲ ਦੇ ਨਾਂ ’ਤੇ 20,000 ਰੁਪਏ ਦੀ ਮੰਗ ਕਰ ਰਿਹਾ ਹੈ ਅਤੇ ਸੌਦਾ 7,000 ਰੁਪਏ ਵਿੱਚ ਤੈਅ ਹੋ ਗਿਆ ਹੈ।

          ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਵਿੱਚ ਦਰਜ ਤੱਥਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਜੁਡੀਸ਼ੀਅਲ ਕੰਪਲੈਕਸ ਸਮਰਾਲਾ ਵਿੱਚ ਨਾਇਬ ਕੋਰਟ ਅਵਤਾਰ ਸਿੰਘ ਏ.ਐਸ.ਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜਮ ਖਿਲਾਫ ਮੁਕੱਦਮਾ ਨੰ: 10 ਮਿਤੀ 01.08.2022 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

Leave a Reply

Your email address will not be published.