Latest news
ਮੀਰਾ ਦੀ ਸ਼ਰਧਾ 'ਚ ਰੰਗਿਆ ਪੰਚਕੂਲਾ, ਅਗਰਵਾਲ ਭਵਨ 'ਚ 'ਸਰਵ ਸਮਾਜ ਬੰਧੂਤਵ' ਸਾਂਝੀਵਾਲਤਾ ਯਾਤਰਾ- 2022 ਦਾ ਸ਼ਾਨਦਾਰ ਸਵ... वरिष्ठ पत्रकार जसविंदर सिंह आजाद DMA के चीफ एडवाइजर व मोहित सेखड़ी सेक्रेटरी नियुक्त  ਐਨ.ਆਈ.ਟੀ.ਟੀ.ਟੀ.ਆਰ.-ਚੰਡੀਗੜ੍ਹ ਵਿੱਚ ਆਯੋਜਿਤ ਹੋਵੇਗੀ ਮੀਡੀਆ ਚੌਪਾਲ-2022 इस बार एनआईटीटीटीआर-चंडीगढ़ में लगेगा मीडिया चौपाल ਧਾਰਮਿਕ ਪ੍ਰੋਗਰਾਮਾਂ ਨਾਲ ਵਧਦੀ ਹੈ ਭਾਈਚਾਰਕ ਸਾਂਝ:ਰਣਜੀਤ ਸਿੰਘ ਖੋਜੇਵਾਲ ਅਕਾਲੀ ਦਲ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ ਨਿਯਤ ਕਰਨ ਦੀ ਮੰਗ ’ਤੇ ਸੁਖਬੀਰ ਬਾਦਲ ਨੂੰ ਘੇਰਿਆ *ਪੱਤਰਕਾਰ ਅਜੀਤ ਸਿੰਘ ਬੁਲੰਦ ਡਿਜੀਟਲ ਮੀਡੀਆ ਐਸੋਸੀਏਸ਼ਨ ਦੇ ਜਨਰਲ ਸਕੱਤਰ ਬਣੇ, ਪ੍ਰਧਾਨ ਅਮਨ ਬੱਗਾ ਅਤੇ ਚੇਅਰਮੈਨ ਪ੍ਰਦੀ... ਸਾਂਝੀਵਾਲਤਾ ਯਾਤਰਾ-2022 ਦਾ ਡੇਰਾ ਸੰਤ ਗੋਪਾਲ ਨੰਦ ਜੀ ਅਗੰਮ ਪੁਰ ਵਿਖੇ ਭਰਵਾਂ ਸਵਾਗਤ ਸਾਂਝੀਵਾਲਤਾ ਯਾਤਰਾ-2022 ਦਾ ਭੀਖੀ ਵਿੱਚ ਭਰਵਾਂ ਸਵਾਗਤ, ਅੱਜ ਪੁੱਜੇਗੀ ਸੰਗਰੂਰ ਐਨ ਆਰ ਆਈ ਸਭਾ ਦੀ ਕਾਰਗੁਜ਼ਾਰੀ ਤੋਂ ਅਸੰਤੁਸ਼ਟ ਪ੍ਰਵਾਸੀ ਭਾਰਤੀ: ਨਾਪਾ

ਕੇਸਰੀ ਵਿਰਾਸਤ

ਕੇ.ਐਮ.ਵੀ. ਦੀਆਂ ਵਿਦਿਆਰਥਣਾਂ ਨੇ ਸਿਵਲ ਸੇਵਾਵਾਂ ਪ੍ਰੀਖਿਆਵਾਂ ਦੀ ਤਿਆਰੀ ਸਬੰਧੀ ਹਾਸਿਲ ਕੀਤੀ ਜਾਣਕਾਰੀ

ਕੇਸਰੀ ਨਿਊਜ਼ ਨੈੱਟਵਰਕ: ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਸਦਾ ਆਪਣੀਆਂ ਵਿਦਿਆਰਥਣਾਂ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਰਹਿੰਦਾ ਹੈ। ਵਿਦਿਆਲਾ ਦੁਆਰਾ ਵਿਦਿਆਰਥਣਾਂ ਨੂੰ ਸਮੇਂ ਦਰ ਸਮੇਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਜਾਂਦੀ ਹੈ ਤਾਂ ਜੋ ਉਹ ਸੀ.ਏ., ਆਈ.ਸੀ.ਡਬਲਿਊ.ਏ., ਯੂ.ਜੀ.ਸੀ-ਨੈੱਟ, ਗੇਟ, ਬੈਂਕ, ਪੀ.ਓ., ਰੇਲਵੇ ਆਦਿ ਜਿਹੀਆਂ ਵਿਭਿੰਨ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰਦੇ ਹੋਏ ਵਿਦਿਆਲਾ ਦਾ ਨਾਮ ਰੌਸ਼ਨ ਕਰ ਸਕਣ। ਇਸ ਹੀ ਕੜੀ ਦੇ ਅੰਤਰਗਤ ਵਿਦਿਆਲਾ ਦੀ ਸੈਂਟਰ ਫਾਰ ਕੰਪੀਟੀਟਿਵ ਐਗਜ਼ਾਮੀਨੇਸ਼ਨਜ਼ ਦੁਆਰਾ ਹਾਊ ਟੂ ਪ੍ਰੀਪੇਅਰ ਫਾਰ ਸਿਵਲ ਸਰਵਿਸਿਜ਼ ਐਗਜ਼ਾਮਸ ਵਿਸ਼ੇ 'ਤੇ ਇਕ ਵਰਕਸ਼ਾਪ ਦਾ ਆਯੋਜਨ ਕਰਵਾਇਆ ਗਿਆ।

ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਪੋਲੀਟੀਕਲ ਸਾਇੰਸ ਵਿਭਾਗ ਤੋਂ ਸਾਬਕਾ ਪ੍ਰੋਫ਼ੈਸਰ ਅਤੇ ਡਾਇਰੈਕਟਰ, ਸੈਂਟਰ ਫੌਰ ਕੰਪੈਟਿਟਵਿ ਐਗਜ਼ਾਮ ਡਾ.ਕੁਲਦੀਪ ਸਿੰਘ ਨੇ ਇਸ ਵਰਕਸ਼ਾਪ ਦੇ ਵਿੱਚ ਬਤੌਰ ਸਰੋਤ ਬੁਲਾਰਾ ਸ਼ਿਰਕਤ ਕੀਤੀ। ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦੇ ਹੋਏ ਡਾ. ਕੁਲਦੀਪ ਸਿੰਘ ਨੇ ਅਜੋਕੇ ਸੰਦਰਭ ਵਿੱਚ ਸਿਵਲ ਸੇਵਾਵਾਂ ਦੀ ਸਾਰਥਕਤਾ ਬਾਰੇ ਵਿਸਥਾਰ ਸਹਿਤ ਗੱਲ ਕੀਤੀ ਅਤੇ ਕਿਹਾ ਕਿ ਕਿਸੇ ਵੀ ਮੁਕਾਬਲੇ ਦੀ ਪ੍ਰੀਖਿਆ ਨੂੰ ਪਾਸ ਕਰਨ ਦੇ ਲਈ ਮੁੱਖ ਤੌਰ ਤੇ ਵਿਦਿਆਰਥੀ ਦਾ ਵਚਨਬੱਧ ਅਤੇ ਜਨੂੰਨੀ ਹੋਣਾ ਬੇਹੱਦ ਲਾਜ਼ਮੀ ਹੈ। ਉਨ੍ਹਾਂ ਇਸ ਗੱਲ ਤੇ ਵੀ ਜ਼ੋਰ ਦਿੱਤਾ ਕਿ ਸਿਵਲ ਸੇਵਾਵਾਂ ਪ੍ਰੀਖਿਆਵਾਂ ਦੀ ਤਿਆਰੀ ਸ਼ੁਰੂ ਕਰਨ ਤੋਂ ਪਹਿਲਾਂ ਇਸ ਦੇ ਸਿਲੇਬਸ ਦਾ ਚੰਗੀ ਤਰ੍ਹਾਂ ਵਿਸ਼ਲੇਸ਼ਣ ਕਰਨਾ ਚਾਹੀਦਾ ਹੈ ਅਤੇ ਨਾਲ ਹੀ ਉਨ੍ਹਾਂ ਨੇ ਤਿਆਰੀ ਲਈ ਅਧਿਐਨ ਸਮੱਗਰੀ ਦੇ ਸਰੋਤ ਦੀ ਭਰੋਸੇਯੋਗਤਾ ਵੱਲ ਵੀ ਇਸ਼ਾਰਾ ਕੀਤਾ। ਇਸ ਸਬੰਧੀ ਵਿਦਿਆਰਥੀਆਂ ਦੇ ਸੁਭਾਅ, ਜੀਵਨਸ਼ੈਲੀ ਅਤੇ ਅਨੁਸ਼ਾਸਨ ਦੀ ਜ਼ਰੂਰਤ ਬਾਰੇ ਚਰਚਾ ਕਰਦਿਆਂ ਹੋਇਆਂ ਉਨ੍ਹਾਂ ਨੇ ਅਧਿਆਪਕਾਂ ਦੀ ਮਹੱਤਵਪੂਰਨ ਭੂਮਿਕਾ ਤੇ ਵੀ ਜ਼ੋਰ ਦਿੱਤਾ ਅਤੇ ਨਾਲ ਹੀ ਵਿਦਿਆਰਥਣਾਂ ਦੁਆਰਾ ਪੁੱਛੇ ਗਏ ਵੱਖ-ਵੱਖ ਸਵਾਲਾਂ ਦੇ ਤਸੱਲੀਬਖ਼ਸ਼ ਜਵਾਬ ਵੀ ਦਿੱਤੇ। ਵਿਦਿਆਲਾ
ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਵਿਸ਼ੇ ਦੀ ਮਹੱਤਵਪੂਰਨ ਜਾਣਕਾਰੀ ਵਿਦਿਆਰਥਣਾਂ ਨੂੰ ਪ੍ਰਦਾਨ ਕਰਨ ਲਈ ਡਾ. ਕੁਲਦੀਪ ਸਿੰਘ ਪ੍ਰਤੀ ਧੰਨਵਾਦ ਵਿਅਕਤ ਕੀਤਾ ਅਤੇ ਨਾਲ ਹੀ ਵਿਦਿਆਰਥਣਾਂ ਨੂੰ ਜਾਗਰੂਕਤਾ ਅਤੇ ਪਲੇਸਮੈਂਟ ਡਰਾਈਵ ਵਿਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਕਾਲਜ ਦੁਆਰਾ ਪ੍ਰਦਾਨ ਕੀਤੇ ਜਾਂਦੇ ਵੱਖ-ਵੱਖ ਮੌਕਿਆਂ ਦਾ ਲਾਭ ਪ੍ਰਾਪਤ ਕਰਨ ਦੇ
ਲਈ ਵੀ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਸਫਲ ਆਯੋਜਨ ਦੇ ਲਈ ਡਾ. ਸਬੀਨਾ ਬੱਤਰਾ, ਇੰਚਾਰਜ ,ਸੈਂਟਰ ਫਾਰ ਕੰਪੀਟੇਟਿਵ ਐਗਜ਼ਾਮ ਅਤੇ ਡਾ. ਇਕਬਾਲ ਸਿੰਘ ਦੇ ਨਾਲ-ਨਾਲ ਸਮੂਹ ਆਯੋਜਕ ਮੰਡਲ ਦੁਆਰਾ ਕੀਤੇ ਗਏ ਯਤਨਾਂ ਦੀ ਵੀ ਸ਼ਲਾਘਾ ਕੀਤੀ।

advertise with kesari virasat
advertise with kesari virasat

Kanya Maha Vidyalaya (Autonomous) has been striving tirelessly for the holistic growth of students. The College has a sustained record of Excellence in Placements and many students have successfully cleared various Competitive exams for CA, ICWA, UGC NET, GATE, Bank PO, Railways and many more due to the untiring and ceaseless efforts by the Centre for Competitive Exams of KMV.
The Centre for Competitive Exam under the aegis of Kanya Maha Vidyalaya has been organizing various workshops, extension lectures and seminars for its young aspiring minds. Keeping with this trend, a workshop was organized on How to Prepare for Civil Services Exams. Dr. Kuldip Singh, Former Professor, Department of Political Science, Guru Nanak Dev University, Amritsar and Director, Centre for Competitive Exams was the resource person for this workshop.

Dr. Kuldip Singh addressing the students highlighted the relevance of
civil services in the present context. He reiterated that the students should primarily have a passion and commitment for clearing any competitive exam. They should thoroughly analyze the syllabus of civil services exams before starting with its preparation. Besides, there is a need to create temperament, lifestyle and discipline & the source of study material for preparation should be credible. Dr. Singh further
stated that the role of teachers is very vital throughout the whole process for the preparation, which includes hard work and commitment both on the part of the teachers and students. Principal Prof. Dr. Atima Sharma Dwivedi inspired the students to actively participate in all awareness and Placement drives and avail of the opportunities provided to them on the college campus. She averred that civil services are the backbone for the success of democratic regimes of the world. It is because of the constant control and expertise of civil servants, that  democracy is flourishing in India despite the mounting challenges and pressures. Dr Iqbal Singh presented a formal Vote of Thanks. Madam Principal lauded the efforts of Dr Sabina Batra, Incharge, Centre for Competitive Exams for successfully organizing the workshop.

Leave a Reply

Your email address will not be published.