ਉੱਤਰ ਪ੍ਰਦੇਸ਼ ਵਿੱਚ ਵਪਾਰਕ ਸਿਲੰਡਰ ਦੀ ਕੀਮਤ
ਕੀਮਤਾਂ ‘ਚ ਕਟੌਤੀ ਦੇ ਐਲਾਨ ਤੋਂ ਬਾਅਦ ਦੇਸ਼ ਦੇ ਸਭ ਤੋਂ ਵੱਡੇ ਸੂਬੇ ਉੱਤਰ ਪ੍ਰਦੇਸ਼ ‘ਚ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 25 ਰੁਪਏ ਘੱਟ ਕੇ 1,859 ਰੁਪਏ ‘ਤੇ ਆ ਗਈ ਹੈ। ਦੱਸ ਦਈਏ ਕਿ ਅੰਤਰਰਾਸ਼ਟਰੀ ਬਾਜ਼ਾਰ ‘ਚ ਗੈਸ ਦੀਆਂ ਕੀਮਤਾਂ ‘ਚ ਵਾਧੇ ਕਾਰਨ ਦੇਸ਼ ਦੀ ਰਾਜਧਾਨੀ ਦਿੱਲੀ ‘ਚ ਮਈ ‘ਚ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ 2,355 ਰੁਪਏ ‘ਤੇ ਪਹੁੰਚ ਗਈ ਸੀ, ਜਿਸ ਤੋਂ ਬਾਅਦ ਸਰਕਾਰ ਲਗਾਤਾਰ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ‘ਚ ਕਟੌਤੀ ਕਰ ਰਹੀ ਹੈ।
ਘਰੇਲੂ LPG ਸਿਲੰਡਰ
14.2 ਕਿਲੋ ਦੇ ਘਰੇਲੂ ਸਿਲੰਡਰ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਦੇਸ਼ ਦੀ ਰਾਜਧਾਨੀ ਲਖਨਊ ‘ਚ 14.2 ਕਿਲੋ ਦੇ ਘਰੇਲੂ ਸਿਲੰਡਰ ਦੀ ਕੀਮਤ 1090 ਰੁਪਏ ਹੈ। ਆਖਰੀ ਵਾਰ ਘਰੇਲੂ ਸਿਲੰਡਰ ਦੀ ਕੀਮਤ ਜੁਲਾਈ ‘ਚ ਬਦਲੀ ਗਈ ਸੀ।