– ਆਈ.ਜੀ.ਪੀ. ਪਟਿਆਲਾ ਰੇਂਜ ਦੀ ਪ੍ਰਧਾਨਗੀ ਹੇਠ ਗਠਿਤ ਕੀਤੀ ਗਈ ਐਸ.ਆਈ.ਟੀ.; ਐਸ.ਐਸ.ਪੀ. ਮਾਨਸਾ, ਏ.ਆਈ.ਜੀ. ਏ.ਜੀ.ਟੀ.ਐਫ. ਅਤੇ ਡੀ.ਐਸ.ਪੀ. ਏਜੀਟੀਐਫ ਐਸ.ਆਈ.ਟੀ. ਵਿੱਚ ਮੈਂਬਰਾਂ ਵਜੋਂ ਸ਼ਾਮਲ
ਚੰਡੀਗੜ, 4 ਅਕਤੂਬਰ, ਕੇਸਰੀ ਨਿਊਜ਼ ਨੈੱਟਵਰਕ:ਡੀਜੀਪੀ ਪੰਜਾਬ ਗੌਰਵ ਯਾਦਵ ਨੇ ਅੱਜ ਮਾਨਸਾ ਵਿੱਚ ਗੈਂਗਸਟਰ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋਣ ਦੀ ਸਾਰੀ ਸਾਜਿਸ਼ ਦਾ ਪਰਦਾਫਾਸ ਕਰਨ ਅਤੇ ਇਸ ਮਾਮਲੇ ਦੀ ਪ੍ਰਭਾਵਸ਼ਾਲੀ ਅਤੇ ਤੇਜ਼ੀ ਨਾਲ ਜਾਂਚ ਨੂੰ ਯਕੀਨੀ ਬਣਾਉਣ ਲਈ ਇੱਕ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਹੈ।
ਐਸ.ਆਈ.ਟੀ. ਵਿੱਚ ਪਟਿਆਲਾ ਰੇਂਜ ਦੇ ਆਈ.ਜੀ.ਪੀ. ਐਮ.ਐਸ. ਛੀਨਾ ਨੂੰ ਚੇਅਰਪਰਸਨ ਵਜੋਂ ਸ਼ਾਮਲ ਕੀਤਾ ਗਿਆ ਹੈ, ਜਦੋਂ ਕਿ ਤਿੰਨ ਮੈਂਬਰਾਂ ਵਿੱਚ ਏ.ਆਈ.ਜੀ. ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਓਪਿੰਦਰਜੀਤ ਸਿੰਘ, ਐਸਐਸਪੀ ਮਾਨਸਾ ਗੌਰਵ ਤੂਰਾ ਅਤੇ ਡੀਐਸਪੀ ਏਜੀਟੀਐਫ ਬਿਕਰਮਜੀਤ ਸਿੰਘ ਬਰਾੜ ਸ਼ਾਮਲ ਹਨ। ਸਟੇਸ਼ਨ ਹਾਊਸ ਅਫਸਰ (ਐਸ.ਐਚ.ਓ.) ਪੁਲਿਸ ਥਾਣਾ ਸਿਟੀ-1 ਮਾਨਸਾ ਵੱਲੋਂ ਐਸ.ਆਈ.ਟੀ. ਨੂੰ ਪੂਰਾ ਸਹਿਯੋਗ ਹੋਵੇਗਾ । ਲੋੜ ਪੈਣ ਤੇ ਬਠਿੰਡਾ ਅਤੇ ਪਟਿਆਲਾ ਰੇਂਜ ਦੇ ਕਿਸੇ ਹੋਰ ਅਧਿਕਾਰੀ ਨੂੰ ਵੀ ਐਸ.ਆਈ.ਟੀ. ਦੀ ਸਹਾਇਤਾ ਲਈ ਚੁਣਿਆ ਜਾ ਸਕਦਾ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਪੂਰੇ ਜ਼ੋਰਾਂ ’ਤੇ ਚੱਲ ਰਹੀ ਹੈ ਅਤੇ ਪੁਲਿਸ ਦੀਆਂ ਕਈ ਟੀਮਾਂ ਫਰਾਰ ਹੋਏ ਗੈਂਗਸਟਰ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ।
ਸਰਗਰਮ ਪਹੁੰਚ ਅਪਣਾਉਂਦਿਆਂ ਪੰਜਾਬ ਪੁਲਿਸ ਵੱਲੋਂ ਮਾਨਸਾ ਦੇ ਸੀ.ਆਈ.ਏ. ਇੰਚਾਰਜ ਪਿ੍ਰਤਪਾਲ ਸਿੰਘ ਨੂੰ ਤੁਰੰਤ ਮੁਅੱਤਲ ਕਰਕੇ ਗਿ੍ਰਫਤਾਰ ਕਰ ਲਿਆ ਗਿਆ ਸੀ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਦੇ ਦੋਸ਼ ਵਿੱਚ ਉਸ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਗਈ ਸੀ । ਦੋਸ਼ੀ ਪੁਲਿਸ ਮੁਲਾਜ਼ਮ ਨੂੰ ਧਾਰਾ 311 ਤਹਿਤ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ।
ਡੀ.ਜੀ.ਪੀ. ਨੇ ਕਿਹਾ ਕਿ ਐਸ.ਆਈ.ਟੀ. ਇਸ ਮਾਮਲੇ ਦੀ ਰੋਜ਼ਾਨਾ ਅਧਾਰ ’ਤੇ ਜਾਂਚ ਕਰੇਗੀ ਅਤੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਗਿ੍ਰਫਤਾਰ ਕੀਤਾ ਜਾਵੇਗਾ ਅਤੇ ਪੁਲੀਸ ਵੱਲੋਂ ਉਨਾਂ ਖਿਲਾਫ ਸਬੰਧਤ ਅਦਾਲਤ ਵਿੱਚ ਰਿਪੋਰਟ ਪੇਸ਼ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਐਸ.ਆਈ.ਟੀ. ਨੂੰ ਜਾਂਚ ਪ੍ਰੀਕਿਰਿਆ ਵਿੱਚ ਤੇਜ਼ੀ ਨਾਲ ਨੇਪਰੇ ਚੜਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
FOUR-MEMBER SIT CONSTITUTED TO UNRAVEL CONSPIRACY OF GANGSTER TINU’S ESCAPE FROM POLICE CUSTODY
— SIT CONSTITUTED UNDER CHAIRMANSHIP OF IGP PATIALA RANGE; COMPRISES SSP MANSA, AIG AGTF AND DSP AGTF AS MEMBERS
— ERRANT MANSA CIA INCHARGE ALREADY DISMISSED AND APPREHENDED FOR DERELICTION IN DUTY
CHANDIGARH, OCTOBER 4: Director General of Police (DGP) Punjab Gaurav Yadav on Tuesday constituted a four-member Special Investigation Team (SIT) to unravel the entire conspiracy of escape of Gangster Deepak Tinu from police custody in Mansa and to ensure effective and speedy investigation into this case.
The SIT comprises Inspector General of Police (IGP) Patiala range MS Chhina as Chairperson, while, three members include AIG Anti-Gangster Task Force (AGTF) Opinderjit Singh, SSP Mansa Gaurav Toora and DSP AGTF Bikramjeet Singh Brar. Station House Officer (SHO) Police Station City-1 Mansa shall offer complete assistance to the SIT, while, the SIT can also co-opt any other officer from Bathinda and Patiala Ranges for assistance.
DGP Gaurav Yadav apprised that investigations into this case are going on at full pace and several Police teams are on manhunt to nab the escapee.
Adopting a proactive approach, Punjab Police had immediately suspended and apprehended the errant Mansa CIA Incharge Pritpal Singh and First Information Report (FIR) was registered against him for dereliction in duty. The accused cop was also dismissed from the service under article 311.
The DGP said that the SIT will conduct a day-to-day investigation into this case and all persons against whom evidence comes on record will be arrested and a police report against them will be submitted in the concerned court of trial.
Meanwhile, the SIT has been directed to conclude the investigation in an expeditious manner.