KESARI VIRASAT

Latest news
ਨੇਪਾਲ ਵਲੋਂ ਚੜ੍ਹੀ ਕਾਂਗ ਵਿੱਚ ਵਹਿ ਗਏ ਪੀਲੀਭੀਤ ਦੇ 3000 ਸਿੱਖ ਪਾਕਿਸਤਾਨ ਨੇ ਰਚੀ ਭਾਰਤ ਖਿਲਾਫ਼ ਰਸਾਇਣਿਕ ਹਥਿਆਰਾਂ ਨਾਲ ਹਮਲਾ ਕਰਨ ਦੀ ਸਾਜਿਸ਼! ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ...
You are currently viewing ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ਼ ਰਾਜਾ ਵੜਿੰਗ ਨੇ ਡੀਜੀਪੀ ਨੂੰ ਲਿਖੀ ਚਿੱਠੀ
Raja Waring wrote a letter to DGP against Waris Punjab chief Amritpal Singh

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ਼ ਰਾਜਾ ਵੜਿੰਗ ਨੇ ਡੀਜੀਪੀ ਨੂੰ ਲਿਖੀ ਚਿੱਠੀ


ਚੰਡੀਗੜ੍ਹ, (ਕੇਸਰੀ ਨਿਊਜ਼ ਨੈਟਵਰਕ)- ਕਈ ਧਾਰਮਿਕ ਆਗੂਆਂ ਤੋਂ ਬਾਅਦ ਹੁਣ ਕਾਂਗਰਸ ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਵਿਰੋਧ ਵਿਚ ਉਤਰ ਆਈ ਹੈ। ਤਿੱਖਾ ਬੋਲਣ ਕਰ ਕੇ ਕੁਝ ਹੀ ਸਮੇਂ ਵਿਚ ਚਰਚਾ ਵਿਚ ਆਏ ਅੰਮ੍ਰਿਤਪਾਲ ਸਿੰਘ ਨੂੰ ਕਈਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ ਸਿੱਖ ਜਥੇਬੰਦੀਆਂ ਉਨ੍ਹਾਂ ਦੀ ਹਮਾਇਤ ਵਿਚ ਹਨ

ਦਰਅਸਲ, ਅੰਮ੍ਰਿਤਪਾਲ ਸਿੰਘ ਵੱਲੋਂ ਲਗਾਤਾਰ ਖਾਲਿਸਤਾਨ ਬਾਰੇ ਦਿੱਤੇ ਜਾ ਰਹੇ ਬਿਆਨਾਂ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਨ੍ਹਾਂ ਖਿ਼ਲਾਫ਼ ਡੀਜੀਪੀ ਪੰਜਾਬ ਨੂੰ ਸ਼ਿਕਾਇਤ ਕੀਤੀ ਹੈ।ਉਨ੍ਹਾਂ ਕਿਹਾ ਕਿ ਅੰਮਿ੍ਤਪਾਲ ਸਿੰਘ ਵਲੋਂ ਖਾਲਿਸਤਾਨ ਬਾਰੇ ਦਿੱਤੇ ਜਾ ਰਹੇ ਬਿਆਨਾਂ ਦੀ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅੰਮਿ੍ਤਪਾਲ ਸਿੰਘ ਨੌਜਵਾਨਾਂ ਨੂੰ ਗੁਮਰਾਹ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਅਸੀਂ ਫਿਰ ਤੋਂ ਪੰਜਾਬ ਨੂੰ ਵੱਖਵਾਦ ਤੇ ਮੌਤਾਂ ਦੇ ਦੌਰ ਵਿਚ ਨਹੀਂ ਧੱਕ ਸਕਦੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਜਾਨ ਤੇ ਖੂਨ ਬਹੁਤ ਪਵਿੱਤਰ ਹਨ ਜੋ ਡੋਲੇ ਨਹੀਂ ਜਾ ਸਕਦੇ ਤੇ ਨਾ ਹੀ ਕਾਲਪਨਿਕ ਸ਼ਿਕਾਇਤਾਂ ਕਾਰਨ ਬਰਬਾਦ ਕੀਤੇ ਜਾ ਸਕਦੇ ਹਨ।

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖ ਕੇ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਦਾ ਨੋਟਿਸ ਲੈਣ ਵਾਸਤੇ ਕਿਹਾ ਹੈ।

Leave a Reply