Latest news
ਮੀਰਾ ਦੀ ਸ਼ਰਧਾ 'ਚ ਰੰਗਿਆ ਪੰਚਕੂਲਾ, ਅਗਰਵਾਲ ਭਵਨ 'ਚ 'ਸਰਵ ਸਮਾਜ ਬੰਧੂਤਵ' ਸਾਂਝੀਵਾਲਤਾ ਯਾਤਰਾ- 2022 ਦਾ ਸ਼ਾਨਦਾਰ ਸਵ... वरिष्ठ पत्रकार जसविंदर सिंह आजाद DMA के चीफ एडवाइजर व मोहित सेखड़ी सेक्रेटरी नियुक्त  ਐਨ.ਆਈ.ਟੀ.ਟੀ.ਟੀ.ਆਰ.-ਚੰਡੀਗੜ੍ਹ ਵਿੱਚ ਆਯੋਜਿਤ ਹੋਵੇਗੀ ਮੀਡੀਆ ਚੌਪਾਲ-2022 इस बार एनआईटीटीटीआर-चंडीगढ़ में लगेगा मीडिया चौपाल ਧਾਰਮਿਕ ਪ੍ਰੋਗਰਾਮਾਂ ਨਾਲ ਵਧਦੀ ਹੈ ਭਾਈਚਾਰਕ ਸਾਂਝ:ਰਣਜੀਤ ਸਿੰਘ ਖੋਜੇਵਾਲ ਅਕਾਲੀ ਦਲ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ ਨਿਯਤ ਕਰਨ ਦੀ ਮੰਗ ’ਤੇ ਸੁਖਬੀਰ ਬਾਦਲ ਨੂੰ ਘੇਰਿਆ *ਪੱਤਰਕਾਰ ਅਜੀਤ ਸਿੰਘ ਬੁਲੰਦ ਡਿਜੀਟਲ ਮੀਡੀਆ ਐਸੋਸੀਏਸ਼ਨ ਦੇ ਜਨਰਲ ਸਕੱਤਰ ਬਣੇ, ਪ੍ਰਧਾਨ ਅਮਨ ਬੱਗਾ ਅਤੇ ਚੇਅਰਮੈਨ ਪ੍ਰਦੀ... ਸਾਂਝੀਵਾਲਤਾ ਯਾਤਰਾ-2022 ਦਾ ਡੇਰਾ ਸੰਤ ਗੋਪਾਲ ਨੰਦ ਜੀ ਅਗੰਮ ਪੁਰ ਵਿਖੇ ਭਰਵਾਂ ਸਵਾਗਤ ਸਾਂਝੀਵਾਲਤਾ ਯਾਤਰਾ-2022 ਦਾ ਭੀਖੀ ਵਿੱਚ ਭਰਵਾਂ ਸਵਾਗਤ, ਅੱਜ ਪੁੱਜੇਗੀ ਸੰਗਰੂਰ ਐਨ ਆਰ ਆਈ ਸਭਾ ਦੀ ਕਾਰਗੁਜ਼ਾਰੀ ਤੋਂ ਅਸੰਤੁਸ਼ਟ ਪ੍ਰਵਾਸੀ ਭਾਰਤੀ: ਨਾਪਾ

ਕੇਸਰੀ ਵਿਰਾਸਤ

ਖੇਡ ਮੰਤਰੀ ਮੀਤ ਹੇਅਰ ਨੇ ਹਰਮਨਪ੍ਰੀਤ ਸਿੰਘ ਨੂੰ ਵਿਸ਼ਵ ਦਾ ਸਰਵੋਤਮ ਖਿਡਾਰੀ ਚੁਣੇ ਜਾਣ ਉੱਤੇ ਦਿੱਤੀ ਮੁਬਾਰਕਬਾਦ

ਚੰਡੀਗੜ੍ਹ, 8 ਅਕਤੂਬਰ (ਕੇਸਰੀ ਨਿਊਜ਼ ਨੈੱਟਵਰਕ) – ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਹਾਕੀ ਟੀਮ ਦੇ ਉਪ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਕੌਮਾਂਤਰੀ ਹਾਕੀ ਫੈਡਰੇਸ਼ਨ (ਐਫ.ਆਈ.ਐਚ.) ਵੱਲੋਂ ਸਾਲ 2021-22 ਲਈ ਵਿਸ਼ਵ ਦਾ ਸਰਵੋਤਮ ਹਾਕੀ ਖਿਡਾਰੀ ਚੁਣੇ ਜਾਣ ਉੱਤੇ ਮੁਬਾਰਕਬਾਦ ਦਿੱਤੀ ਹੈ। ਭਾਰਤੀ ਹਾਕੀ ਟੀਮ ਦੇ ਡਿਫੈਂਡਰ ਤੇ ਮਾਹਿਰ ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਨੂੰ ਲਗਾਤਾਰ ਦੂਜੇ ਸਾਲ ਐਫ.ਆਈ.ਐਚ. ਪਲੇਅਰ ਆਫ ਦਾ ਯੀਅਰ ਚੁਣਿਆ ਗਿਆ।

ਮੀਤ ਹੇਅਰ ਨੇ ਹਰਮਨਪ੍ਰੀਤ ਸਿੰਘ ਨੂੰ ਨਿੱਜੀ ਤੌਰ ਉੱਤੇ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਸਾਡੇ ਖਿਡਾਰੀ ਨੂੰ ਲਗਾਤਾਰ ਦੂਜੇ ਸਾਲ ਵਿਸ਼ਵ ਦਾ ਬਿਹਤਰੀਨ ਖਿਡਾਰੀ ਚੁਣਿਆ ਗਿਆ ਹੈ। ਪਿਛਲੇ ਸਾਲ ਵੀ ਹਰਮਨਪ੍ਰੀਤ ਸਿੰਘ ਨੂੰ ਇਹ ਮਾਣ ਮਿਲਿਆ ਸੀ। ਅੰਮ੍ਰਿਤਸਰ ਜ਼ਿਲੇ ਦੇ ਪਿੰਡ ਤਿੰਮੋਵਾਲ ਦਾ ਰਹਿਣ ਵਾਲੇ ਹਰਮਨਪ੍ਰੀਤ ਸਿੰਘ ਨੇ ਪਿਛਲੇ ਸਾਲ ਟੋਕੀਓ ਓਲੰਪਿਕ ਖੇਡਾਂ ਵਿੱਚ 6 ਗੋਲ ਅਤੇ ਇਸ ਸਾਲ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ 9 ਗੋਲ ਕੀਤੇ ਸਨ। ਓਲੰਪਿਕਸ ਵਿੱਚ ਭਾਰਤ ਨੇ 41 ਸਾਲ ਬਾਅਦ ਕਾਂਸੀ ਦਾ ਤਮਗਾ ਜਿੱਤਿਆ ਸੀ ਜਦੋਂਕਿ ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਮਗਾ ਜਿੱਤਿਆ ਸੀ। ਹਰਮਨਪ੍ਰੀਤ ਸਿੰਘ ਨੇ ਭਾਰਤ ਵੱਲੋਂ ਹੁਣ ਤੱਕ 155 ਕੌਮਾਂਤਰੀ ਮੈਚ ਖੇਡੇ ਹਨ ਤੇ ਕੁੱਲ 115 ਗੋਲ ਕੀਤੇ ਹਨ।

ਖੇਡ ਮੰਤਰੀ ਨੇ ਕਿਹਾ ਕਿ ਭਾਰਤ ਲਈ ਮਾਣ ਵਾਲੀ ਗੱਲ ਹੈ ਕਿ ਹਰਮਨਪ੍ਰੀਤ ਸਿੰਘ ਤੋਂ ਇਲਾਵਾ ਭਾਰਤੀ ਪੁਰਸ਼ ਟੀਮ ਦੇ ਗੋਲਕੀਪਰ ਪੀ ਆਰ ਸ੍ਰੀਜੇਸ਼ ਤੇ ਮਹਿਲਾ ਟੀਮ ਦੀ ਗੋਲ ਕੀਪਰ ਸਵਿਤਾ ਪੂਨੀਆ ਨੂੰ ਵੀ ਕ੍ਰਮਵਾਰ ਪੁਰਸ਼ ਤੇ ਮਹਿਲਾ ਵਰਗ ਵਿੱਚ ਐਫ.ਆਈ.ਐਚ. ਗੋਲ ਕੀਪਰ ਆਫ ਦਾ ਯੀਅਰ ਚੁਣਿਆ ਗਿਆ। ਮੀਤ ਹੇਅਰ ਨੇ ਕਿਹਾ ਕਿ ਭਾਰਤੀ ਖਿਡਾਰੀਆਂ ਦੀ ਇਸ ਮਾਣਮੱਤੀ ਪ੍ਰਾਪਤੀ ਨਾਲ ਦੇਸ਼ ਵਿੱਚ ਹਾਕੀ ਖਿਡਾਰੀਆਂ ਨੂੰ ਹੋਰ ਵੀ ਚੰਗਾ ਖੇਡਣ ਦੀ ਪ੍ਰੇਰਨਾ ਮਿਲੇਗੀ।

 Punjab Sports Minister Gurmeet Singh Meet Hayer has congratulated Indian Hockey team vice-captain Harmanpreet Singh for being selected as the best hockey player in the world for the year 2021-22 by the International Hockey Federation (FIH). Indian hockey team defender and ace drag flicker Harmanpreet Singh have been chosen FIH Player of the Year for the second consecutive year.

Meet Hayer personally congratulated Harmanpreet Singh and said that it is a matter of pride for Punjab that our player has been selected as the best player in the world for the second year in a row. Harmanpreet Singh got this honour last year too.

Harmanpreet Singh, a resident of Timmowal village in Amritsar district, scored 6 goals in Tokyo Olympic Games last year and 9 goals in Birmingham Commonwealth Games this year. India won the bronze medal after 41 years at the Olympics while winning the silver medal at the Commonwealth Games. Harmanpreet Singh has played 155 international matches for India so far and has scored a total of 115 goals.

The Sports Minister said that it is a matter of pride for India that apart from Harmanpreet Singh, Indian men’s team goalkeeper P.  Sreejesh and women’s team goalkeeper Savita Punia have also been chosen FIH Goal Keeper of the Year in men’s and women’s categories respectively. Meet Hayer said that with this proud achievement of the Indian players, budding hockey players in the country will be inspired.

Leave a Reply

Your email address will not be published.