KESARI VIRASAT

Latest news
ਪੰਜਾਬ ਵਿੱਚ ਹਰ ਪਾਸੇ ਪੱਗਾਂ ਵਾਲੇ ਈਸਾਈਆਂ ਦਾ ਮੱਕੜ ਜਾਲ : ਲੁਕਵੇਂ ਹਥਿਆਰ ਅਤੇ ਆਪਣੇਪਨ ਦੀ ਢਾਲ ਨਾਲ ਲੜੀ ਜਾ ਰਹੀ ਧਰਮ... ਮਹਾਕੁੰਭ 'ਚ ਇੱਕ ਹੋਰ ਮਹਾਮੰਡਲੇਸ਼ਵਰ 'ਤੇ ਜਾਨਲੇਵਾ ਹਮਲਾ: ਆਸ਼ੀਰਵਾਦ ਲੈਣ ਦੇ ਬਹਾਨੇ ਛੋਟੀ ਮਾਂ ਦੀ ਕਾਰ ਰੋਕੀ ਅਤੇ ਚਾਕ... ਰਾਜੇਸ਼ਵਰੀ ਧਾਮ ਦਾ 56ਵਾਂ ਸਥਾਪਨਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਆਈਡੀਪੀ ਵੱਲੋਂ ਯੂ.ਕੇ ਅਤੇ ਅਮਰੀਕਾ ਦਾ ਅੰਤਰਰਾਸ਼ਟਰੀ ਸਿੱਖਿਆ ਮੇਲਾ ਭਲਕੇ ਜਲੰਧਰ ਦਫ਼ਤਰ ਵਿਖੇ  ਮਹਾਕੁੰਭ - ਮਾਘ ਪੂਰਨਿਮਾ 'ਤੇ 1.30 ਕਰੋੜ ਲੋਕਾਂ ਨੇ ਕੀਤਾ ਇਸ਼ਨਾਨ : 15 ਕਿਲੋਮੀਟਰ ਤੱਕ ਭੀੜ; ਸ਼ਰਧਾਲੂਆਂ 'ਤੇ 25 ਕੁਇ... ਭਗਤੀ ਹੀ ਨਹੀਂ ਯੋਗਿਕ ਸਾਹ ਵੀ ਹੈ ਹਨੂੰਮਾਨ ਚਾਲੀਸਾ ਦਾ ਪਾਠ ਦੁੱਧ ਚੁੰਘ ਰਹੇ 3 ਮਹੀਨੇ ਦੇ ਬੱਚੇ ਦੀ ਮੌਤ: ਗੁਆਂਢਣ ਨੇ ਪੁਲਿਸ ਬੁਲਾਈ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਦੀ ਅਗਵਾਈ ਹੇਠ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਵਸ 'ਤੇ ਕੱਢੀ ਗਈ ਸ਼ੋਭਾ... ਮੋਦੀ ਨੇ ਫਰਾਂਸ ਵਿੱਚ ਕਿਹਾ - AI ਮਨੁੱਖਤਾ ਦਾ ਕੋਡ ਲਿਖ ਰਿਹਾ ਹੈ: ਭਾਰਤ ਕੋਲ ਸਭ ਤੋਂ ਵੱਡਾ AI ਪ੍ਰਤਿਭਾ ਪੂਲ ਹੈ, ਅਸੀ... ਸਹੁਰੇ ਘਰ 'ਚ ਨੰਗਾ ਹੋ ਕੇ 'ਸੁੰਨਤ' ਦਿਖਾਉਣ ਲਈ ਮਜ਼ਬੂਰ ਕੀਤਾ ਵਿਅਕਤੀ ਬਣਿਆ 'ਮੁਖਬਰ': 4000 ਤੋਂ ਵੱਧ ਘੁਸਪੈਠੀਆਂ ਨੂੰ...
You are currently viewing ਮੁੱਖ  ਮੰਤਰੀ  ਵੱਲੋਂ  ਖਾਨਗੀ ਤਕਸੀਮ ਦਰਜ ਕਰਨ ਲਈ ਵੈੱਬਸਾਈਟ ਲਾਂਚ ਕਰਦਿਆਂ ਇਕ ਹੋਰ ਨਾਗਰਿਕ ਕੇਂਦਰਿਤ ਪਹਿਲਕਦਮੀ ਦੀ ਸ਼ੁਰੂਆਤ
Gift of development projects worth 100 crore rupees to Jalandhar residents - Chief Minister

ਮੁੱਖ ਮੰਤਰੀ ਵੱਲੋਂ ਖਾਨਗੀ ਤਕਸੀਮ ਦਰਜ ਕਰਨ ਲਈ ਵੈੱਬਸਾਈਟ ਲਾਂਚ ਕਰਦਿਆਂ ਇਕ ਹੋਰ ਨਾਗਰਿਕ ਕੇਂਦਰਿਤ ਪਹਿਲਕਦਮੀ ਦੀ ਸ਼ੁਰੂਆਤ


ਵੈੱਬਸਾਈਟ ਨੂੰ ਲਾਂਚ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਸੂਬੇ ਦੇ ਵਸਨੀਕਾਂ ਦੀ ਸਹੂਲਤ ਲਈ ਇਕ ਕ੍ਰਾਂਤੀਕਾਰੀ ਫੈਸਲਾ ਦੱਸਿਆ, ਜਿਸ ਨਾਲ ਖਾਨਗੀ ਤਕਸੀਮ ਨੂੰ ਦਰਜ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਇਸ ਵੈੱਬਸਾਈਟ ਰਾਹੀਂ ਖਾਨਗੀ ਤਕਸੀਮ ਲਈ ਲੋਕਾਂ ਦੀਆਂ ਅਰਜ਼ੀਆਂ ਇਕ ਕਲਿੱਕ ਰਾਹੀਂ ਆਸਾਨੀ ਨਾਲ ਜਮਾਂ ਹੋ ਸਕਣਗੀਆਂ। ਭਗਵੰਤ ਮਾਨ ਨੇ ਦੱਸਿਆ ਕਿ ਨਾਗਰਿਕ ਇਸ ਵੈੱਬਸਾਈਟ ’ਤੇ ਆਪਣਾ ਨਾਮ, ਪਿਤਾ/ਪਤੀ ਦਾ ਨਾਮ, ਪਿੰਡ ਦਾ ਨਾਮ, ਸਬ-ਤਹਿਸੀਲ/ਤਹਿਸੀਲ, ਜ਼ਿਲਾ, ਖਾਤਾ ਅਤੇ ਖੇਵਟ ਨੰਬਰ ਦੇ ਵੇਰਵਿਆਂ ਸਮੇਤ ਅਰਜ਼ੀ ਦੇ ਕੇ ਅਪਲਾਈ ਕਰ ਸਕਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਬਿਨੈਕਾਰ ਨੂੰ ਜ਼ਮੀਨ ਦੇ ਸਾਰੇ ਹਿੱਸੇਦਾਰਾਂ ਦੁਆਰਾ ਦਸਤਖਤ ਕੀਤਾ ਪ੍ਰਸਤਾਵਿਤ ਵੰਡ ਦਾ ਇਕ ਮੈਮੋਰੰਡਮ ਅਤੇ ਜ਼ਮੀਨ ਦੀ ਵੰਡ ਨੂੰ ਦਰਸਾਉਂਦਾ ਫੀਲਡ ਮੈਪ ਵੀ ਸੌਂਪਣਾ ਹੋਵੇਗਾ। ਭਗਵੰਤ ਮਾਨ ਨੇ ਦੱਸਿਆ ਕਿ ਸਬੰਧਤ ਸਰਕਲ ਮਾਲ ਅਫ਼ਸਰ ਵੱਲੋਂ ਕਾਰਵਾਈ ਕਰਨ ਉਪਰੰਤ ਇਹ ਆਨਲਾਈਨ ਅਰਜ਼ੀਆਂ ਕਾਨੂੰਨਗੋ ਇੰਚਾਰਜ ਅਤੇ ਫਿਰ ਸਬੰਧਤ ਪਟਵਾਰੀ ਨੂੰ ਭੇਜੀਆਂ ਜਾਣਗੀਆਂ। ਉਨਾਂ ਕਿਹਾ ਕਿ ਮਾਲ ਰਿਕਾਰਡ ਨਾਲ ਮੈਮੋਰੰਡਮ ਦੇ ਸਾਰੇ ਤੱਥਾਂ ਦੀ ਤਸਦੀਕ ਕਰਨ ਤੋਂ ਬਾਅਦ, ਪਟਵਾਰੀ ਸਬੰਧਤ ਧਿਰਾਂ ਨੂੰ ਕਾਰਵਾਈ ਲਈ ਨਿੱਜੀ ਤੌਰ ’ਤੇ ਹਾਜ਼ਰ ਹੋਣ ਅਤੇ ਇੰਤਕਾਲ ਦਰਜ ਕਰਨ ਲਈ ਬੁਲਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇੰਤਕਾਲ ਦਰਜ ਕਰਨ ਤੋਂ ਬਾਅਦ ਸਬੰਧਤ ਪਟਵਾਰੀ ਇਸ ਨੂੰ ਤਸਦੀਕ ਲਈ ਕਾਨੂੰਨਗੋ ਕੋਲ ਪੇਸ਼ ਕਰਨਗੇ ਅਤੇ ਫਿਰ ਅੰਤਿਮ ਹੁਕਮਾਂ ਲਈ ਸਬੰਧਤ ਸੀਆਰਓ (ਸਹਾਇਕ ਕੁਲੈਕਟਰ ਗ੍ਰੇਡ-2) ਅੱਗੇ ਪੇਸ਼ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਇੰਤਕਾਲ ਦੀ ਤਸਦੀਕ ਕਰਨ ਤੋਂ ਬਾਅਦ ਹਰੇਕ ਅਰਜ਼ੀ ਲਈ ਪੋਰਟਲ ’ਤੇ ਸੰਖੇਪ ਆਰਡਰ ਦਰਜ ਕੀਤਾ ਜਾਵੇਗਾ। ਉਨਾਂ ਕਿਹਾ ਕਿ ਇਹ ਨਾਗਰਿਕ ਕੇਂਦਰਿਤ ਪਹਿਲਕਦਮੀ ਹੱਦਬੰਦੀ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਵਿੱਚ ਅਹਿਮ ਸਾਬਤ ਹੋਵੇਗੀ ਅਤੇ ਇਸ ਨਾਲ ਵਿਵਾਦਾਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਕੀਤਾ ਜਾ ਸਕੇਗਾ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਪ੍ਰਕਿਰਿਆ ਸੁਖਾਲੇ ਢੰਗ ਨਾਲ ਜ਼ਮੀਨ ਦੀ ਖਰੀਦ-ਵੇਚ ਤੋਂ ਇਲਾਵਾ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਪ੍ਰਾਪਤ ਕਰਨ ਅਤੇ ਜਮਾਂਬੰਦੀ ਦੀ ਨਕਲ ਆਸਾਨੀ ਨਾਲ ਪ੍ਰਾਪਤ ਕਰਨ ਲਈ ਸਹਾਈ ਸਿੱਧ ਹੋਵੇਗੀ।    

Leave a Reply