KESARI VIRASAT

ਕੇਸਰੀ ਵਿਰਾਸਤ

Latest news
ਪੰਜਾਬ 'ਚ ਬੱਚੀ ਨੂੰ ਜ਼ਿੰਦਾ ਦਫ਼ਨਾਉਣ 'ਤੇ ਔਰਤ ਨੂੰ ਫਾਂਸੀ ਦੀ ਸਜ਼ਾ: ਉਸ ਨੇ ਰੋਂਦੇ ਹੋਏ ਕਿਹਾ-ਮੇਰੇ 2 ਬੱਚੇ, ਰਹਿਮ ਕ... ਸ਼ਰਮਾਅ ਗਿਆ ਸ਼ੈਤਾਨ! ਈਡੀ ਦਾ ਇਲਜ਼ਾਮ - ਕੇਜਰੀਵਾਲ ਜਾਣਬੁੱਝ ਕੇ ਅੰਬ, ਮਠਿਆਈਆਂ ਖਾ ਰਿਹਾ ਹੈ ਤਾਂ ਜੋ ਬਲੱਡ ਸ਼ੂਗਰ ਵਧੇ ਅ... ਈਡੀ ਨੇ ਮਨੀ ਲਾਂਡਰਿੰਗ ਮਾਮਲੇ 'ਚ 97 ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ: ਸ਼ਿਲਪਾ ਸ਼ੈੱਟੀ ਦਾ ਫਲੈਟ ਅਟੈਚ; ਰਾਜ ਕੁੰਦਰ... ਸੁਰੱਖਿਆ ਬਲਾਂ ਨੇ ਛੱਤੀਸਗੜ੍ਹ ਵਿੱਚ 29 ਨਕਸਲੀ ਮਾਰੇ: 27-27 ਲੱਖ ਰੁਪਏ ਦੇ ਇਨਾਮ ਵਾਲੇ ਦੋ ਮਾਰੇ ਗਏ, 3 ਸਿਪਾਹੀ ਜ਼ਖ਼ਮ... ਹੇਮਾ ਮਾਲਿਨੀ 'ਤੇ ਕੀਤੀ ਵਿਵਾਦਿਤ ਟਿੱਪਣੀ : ਰਣਦੀਪ ਸੁਰਜੇਵਾਲਾ ਦੀ ਚੋਣ ਮੁਹਿੰਮ 'ਤੇ ਪਾਬੰਦੀ ਸ਼੍ਰੀ ਦੇਵੀ ਤਾਲਾਬ ਮੰਦਿਰ ਕੰਪਲੈਕਸ ਵਿਖੇ ਵਿਸ਼ੇਸ਼ ਧਿਆਨ ਅਤੇ ਯੋਗਾ ਵਰਕਸ਼ਾਪ 22 ਤੋਂ  ਪੰਜਾਬ 'ਚ ਭਾਜਪਾ ਦੇ 3 ਉਮੀਦਵਾਰਾਂ ਦਾ ਐਲਾਨ: ਸਾਬਕਾ ਅਕਾਲੀ ਮੰਤਰੀ ਦੀ IAS ਨੂੰਹ ਨੂੰ ਬਠਿੰਡਾ ਤੋਂ ਟਿਕਟ; ਕੇਂਦਰੀ ਮੰਤ... ਪਾਕਿਸਤਾਨ 'ਚ ਸਿੱਖ ਨੂੰ ਨੰਗਾ ਕਰਕੇ ਕੁੱਟਿਆ, ਵੀਡੀਓ ਹੋਈ ਵਾਇਰਲ; ਭਾਜਪਾ ਨੇਤਾ ਨੇ ਕਿਹਾ- ਕੱਟੜਪੰਥੀ ਸੰਗਠਨ TLP ਜ਼ਿੰਮ... ਭਾਜਪਾ ਦਾ ਚੋਣ ਮਨੋਰਥ ਪੱਤਰ ਕਿਸਾਨਾਂ ਦੇ ਸੁਨਹਿਰੇ ਭਵਿੱਖ ਦਾ ਵਾਅਦਾ ਕਰਦਾ ਹੈ: ਚੁੱਘ ਪੰਜਾਬ 'ਚ ਮਰੀਜ਼ ਨਾਲ ਬੈੱਡ 'ਤੇ ਪਈ ਰਹੀ ਲਾਸ਼: ਬਜ਼ੁਰਗ ਵਿਅਕਤੀ ਗੰਭੀਰ ਹਾਲਤ 'ਚ ਦਾਖਲ; ਮੌਤ ਤੋਂ ਬਾਅਦ ਵੀ ਕੋਈ ਸਿਹਤ ...
You are currently viewing ਪੰਜਾਬ ਪੁਲਿਸ ਵੱਲੋਂ ਆਰਪੀਜੀ ਹਮਲੇ ਦਾ ਮੁੱਖ ਦੋਸ਼ੀ ਮੁੰਬਈ ਤੋਂ ਗ੍ਰਿਫਤਾਰ
The main accused of the RPG attack was arrested from Mumbai by the Punjab Police

ਪੰਜਾਬ ਪੁਲਿਸ ਵੱਲੋਂ ਆਰਪੀਜੀ ਹਮਲੇ ਦਾ ਮੁੱਖ ਦੋਸ਼ੀ ਮੁੰਬਈ ਤੋਂ ਗ੍ਰਿਫਤਾਰ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਚੰਡੀਗੜ੍ਹ, 13 ਅਕਤੂਬਰ (ਕੇਸਰੀ ਨਿਊਜ਼ ਨੈੱਟਵਰਕ) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਜੰਗ ‘ਚ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਨੇ ਕੇਂਦਰੀ ਏਜੰਸੀ ਅਤੇ ਏ.ਟੀ.ਐੱਸ. ਮਹਾਰਾਸ਼ਟਰ ਦੇ ਨਾਲ ਸਾਂਝੇ ਆਪ੍ਰੇਸ਼ਨ ‘ਚ ਰਾਕੇਟ ਪ੍ਰੋਪੈਲਡ ਗ੍ਰੇਨੇਡ(ਆਰ.ਪੀ.ਜੀ.) ਹਮਲੇ ਦੇ ਮੁੱਖ ਦੋਸ਼ੀ ਚੜ੍ਹਤ ਸਿੰਘ ਨੂੰ ਅੱਜ ਸਵੇਰੇ ਮੁੰਬਈ ਤੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਇਕ ਹੋਰ ਵੱਡੀ ਸਫ਼ਲਤਾ ਹਾਸਲ ਕੀਤੀ। ਇਹ  ਆਰਪੀਜੀ ਹਮਲਾ 9 ਮਈ, 2022 ਨੂੰ ਮੋਹਾਲੀ ਵਿੱਚ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਲਗਭਗ 19:45 ਵਜੇ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਮੁਲਜ਼ਮ ਚੜ੍ਹਤ ਨੇ ਲੰਡਾ ਦੀ ਮਦਦ ਨਾਲ ਸੂਬੇ ਭਰ ਵਿੱਚ ਇੱਕ ਮਜ਼ਬੂਤ ਅਪਰਾਧ ਨੈੱਟਵਰਕ ਬਣਾਇਆ ਹੋਇਆ ਸੀ ਅਤੇ ਆਰਪੀਜੀ ਹਮਲੇ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਨੂੰ ਲੌਜਿਸਟਿਕ ਸਹਾਇਤਾ ਅਤੇ ਪਨਾਹ ਪ੍ਰਦਾਨ ਕਰ ਰਿਹਾ ਸੀ। ਚੜ੍ਹਤ ਨੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਰਾਹੀਂ ਪਾਕਿਸਤਾਨ ਆਈਐਸਆਈ ਦੇ ਸਰਗਰਮ ਸਮਰਥਨ ਨਾਲ ਸਰਹੱਦ ਪਾਰੋਂ ਇੱਕ ਆਰਪੀਜੀ, ਏਕੇ-47 ਅਤੇ ਹੋਰ ਹਥਿਆਰ ਵੀ ਮੰਗਵਾਏ ਸਨ।
ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮੁਲਜ਼ਮ ਚੜ੍ਹਤ ਸਿੰਘ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ, ਜਦੋਂ ਕਿ ਹਮਲੇ ਵਿੱਚ ਸ਼ਾਮਲ ਇੱਕ ਹੋਰ ਨਾਬਾਲਗ ਮੁਲਜ਼ਮ ਦੀ ਦਿੱਲੀ ਪੁਲਿਸ ਵੱਲੋਂ ਹਾਲ ਹੀ ਵਿੱਚ ਕੀਤੀ ਗਈ ਗ੍ਰਿਫਤਾਰੀ ਨਾਲ ਇਸ ਮਾਮਲੇ ਵਿੱਚ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ ਨੌਂ ਹੋ ਗਈ ਹੈ।
ਇਸ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ ਨਿਸ਼ਾਨ ਸਿੰਘ, ਜਗਦੀਪ ਸਿੰਘ, ਬਲਜਿੰਦਰ ਸਿੰਘ ਰੈਂਬੋ, ਕੰਵਰਜੀਤ ਸਿੰਘ ਬਾਠ, ਅਨੰਤਦੀਪ ਸਿੰਘ ਸੋਨੂੰ, ਬਲਜੀਤ ਕੌਰ ਸੁੱਖੀ, ਲਵਪ੍ਰੀਤ ਸਿੰਘ ਵਿੱਕੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਇਸ ਮਾਮਲੇ ਦੇ ਆਖ਼ਰੀ ਦੋਸ਼ੀ ਦੀਪਕ ਕੁਮਾਰ ਵਾਸੀ ਝੱਜਰ, ਹਰਿਆਣਾ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀਆਂ ਹਨ, ਜਿਸ ਨੇ ਆਰਪੀਜੀ ਹਮਲਾ ਕੀਤਾ ਸੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਆਈਜੀਪੀ ਸੁਖਚੈਨ ਗਿੱਲ ਨੇ ਦੱਸਿਆ ਕਿ ਮੁਲਜ਼ਮ ਚੜ੍ਹਤ ਇੱਕ ਆਦਤਨ ਅਪਰਾਧੀ ਹੈ ਅਤੇ ਉਹ ਪੰਜਾਬ ਵਿੱਚ ਕਤਲ, ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਤਹਿਤ ਕਈ ਘਿਨਾਉਣੇ ਅਪਰਾਧਾਂ ਦੇ ਕੇਸਾਂ ਦਾ ਸਾਹਮਣਾ ਕਰ ਰਿਹਾ ਹੈ। ਮੁਲਜ਼ਮ ਇੱਕ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਸੀ ਅਤੇ ਆਰਪੀਜੀ ਹਮਲੇ ਸਮੇਂ ਉਹ ਪੈਰੋਲ ’ਤੇ ਬਾਹਰ ਸੀ। ਉਹਨਾਂ ਅੱਗੇ ਦੱਸਿਆ ਕਿ ਚੜ੍ਹਤ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਮਾਰਚ 2015 ਵਿੱਚ ਤਰਨਤਾਰਨ ਦੇ ਖੇਮਕਰਨ ਵਿੱਚ ਇੱਕ ਦੁਕਾਨਦਾਰ ਸ਼ਸ਼ੀ ਕਪੂਰ ਦਾ ਕਤਲ ਕਰ ਦਿੱਤਾ ਸੀ।
ਆਈਜੀਪੀ ਨੇ ਕਿਹਾ ਕਿ ਚੜਤ ਨੇ ਆਪਣੀ ਪੈਰੋਲ ਦੌਰਾਨ, ਆਰਪੀਜੀ ਹਮਲਾ ਜਿਸਦਾ ਉਦੇਸ਼ ਸੂਬੇ ਵਿੱਚ ਫਿਰਕੂ ਸਦਭਾਵਨਾ ਅਤੇ ਸ਼ਾਂਤੀ ਨੂੰ ਭੰਗ ਕਰਨਾ ਸੀ, ਨੂੰ ਅੰਜਾਮ ਦੇਣ ਲਈ ਤਰਨਤਾਰਨ ਖੇਤਰ ਤੋਂ ਨਿਸ਼ਾਨ ਕੁੱਲਾ ਅਤੇ ਹੋਰਨਾਂ ਸਮੇਤ ਆਪਣੇ ਸਾਥੀਆਂ ਨੂੰ ਦੁਬਾਰਾ ਇਕੱਠਾ ਕੀਤਾ।
ਜਿਕਰਯੋਗ ਹੈ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ਅਪਰਾਧ ਮੁਕਤ ਬਣਾਉਣ ਲਈ ਯਤਨਸ਼ੀਲ ਹੈ।    

Leave a Reply