KESARI VIRASAT

Latest news
ਪੰਜਾਬ ਵਿੱਚ ਹਰ ਪਾਸੇ ਪੱਗਾਂ ਵਾਲੇ ਈਸਾਈਆਂ ਦਾ ਮੱਕੜ ਜਾਲ : ਲੁਕਵੇਂ ਹਥਿਆਰ ਅਤੇ ਆਪਣੇਪਨ ਦੀ ਢਾਲ ਨਾਲ ਲੜੀ ਜਾ ਰਹੀ ਧਰਮ... ਮਹਾਕੁੰਭ 'ਚ ਇੱਕ ਹੋਰ ਮਹਾਮੰਡਲੇਸ਼ਵਰ 'ਤੇ ਜਾਨਲੇਵਾ ਹਮਲਾ: ਆਸ਼ੀਰਵਾਦ ਲੈਣ ਦੇ ਬਹਾਨੇ ਛੋਟੀ ਮਾਂ ਦੀ ਕਾਰ ਰੋਕੀ ਅਤੇ ਚਾਕ... ਰਾਜੇਸ਼ਵਰੀ ਧਾਮ ਦਾ 56ਵਾਂ ਸਥਾਪਨਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਆਈਡੀਪੀ ਵੱਲੋਂ ਯੂ.ਕੇ ਅਤੇ ਅਮਰੀਕਾ ਦਾ ਅੰਤਰਰਾਸ਼ਟਰੀ ਸਿੱਖਿਆ ਮੇਲਾ ਭਲਕੇ ਜਲੰਧਰ ਦਫ਼ਤਰ ਵਿਖੇ  ਮਹਾਕੁੰਭ - ਮਾਘ ਪੂਰਨਿਮਾ 'ਤੇ 1.30 ਕਰੋੜ ਲੋਕਾਂ ਨੇ ਕੀਤਾ ਇਸ਼ਨਾਨ : 15 ਕਿਲੋਮੀਟਰ ਤੱਕ ਭੀੜ; ਸ਼ਰਧਾਲੂਆਂ 'ਤੇ 25 ਕੁਇ... ਭਗਤੀ ਹੀ ਨਹੀਂ ਯੋਗਿਕ ਸਾਹ ਵੀ ਹੈ ਹਨੂੰਮਾਨ ਚਾਲੀਸਾ ਦਾ ਪਾਠ ਦੁੱਧ ਚੁੰਘ ਰਹੇ 3 ਮਹੀਨੇ ਦੇ ਬੱਚੇ ਦੀ ਮੌਤ: ਗੁਆਂਢਣ ਨੇ ਪੁਲਿਸ ਬੁਲਾਈ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਦੀ ਅਗਵਾਈ ਹੇਠ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਵਸ 'ਤੇ ਕੱਢੀ ਗਈ ਸ਼ੋਭਾ... ਮੋਦੀ ਨੇ ਫਰਾਂਸ ਵਿੱਚ ਕਿਹਾ - AI ਮਨੁੱਖਤਾ ਦਾ ਕੋਡ ਲਿਖ ਰਿਹਾ ਹੈ: ਭਾਰਤ ਕੋਲ ਸਭ ਤੋਂ ਵੱਡਾ AI ਪ੍ਰਤਿਭਾ ਪੂਲ ਹੈ, ਅਸੀ... ਸਹੁਰੇ ਘਰ 'ਚ ਨੰਗਾ ਹੋ ਕੇ 'ਸੁੰਨਤ' ਦਿਖਾਉਣ ਲਈ ਮਜ਼ਬੂਰ ਕੀਤਾ ਵਿਅਕਤੀ ਬਣਿਆ 'ਮੁਖਬਰ': 4000 ਤੋਂ ਵੱਧ ਘੁਸਪੈਠੀਆਂ ਨੂੰ...
You are currently viewing ਜਲੰਧਰ ਪੁਲਿਸ ਵਲੋਂ 01 ਕਿੱਲੋ  200 ਗ੍ਰਾਮ ਅਫੀਮ ਸਮੇਤ ਇਕ ਨਸ਼ਾ ਤਸਕਰ ਗ੍ਰਿਫਤਾਰ
District Jalandhar C. I. A staff police arrested 01 drug smuggler with 01 kg 200 grams of opium

ਜਲੰਧਰ ਪੁਲਿਸ ਵਲੋਂ 01 ਕਿੱਲੋ 200 ਗ੍ਰਾਮ ਅਫੀਮ ਸਮੇਤ ਇਕ ਨਸ਼ਾ ਤਸਕਰ ਗ੍ਰਿਫਤਾਰ


ਜਾਲੰਧਰ, 14 ਅਕਤੂਬਰ (ਕੇਸਰੀ ਨਿਊਜ਼ ਨੈੱਟਵਰਕ) – ਸ਼੍ਰੀ ਸਵਰਨਦੀਪ ਸਿੰਘ ਪੀ ਪੀ ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਭੈੜੇ ਅਨਸਰਾਂ/ਨਸ਼ਾ ਤਸਕਰ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਉਪ ਪੋਲਿਸ਼ ਕਪਤਾਨ, ਇਨਵੇਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ਼੍ਰੀ ਜਸਵਿੰਦਰ ਸਿੰਘ ਚਾਹਲ ਪੀ.ਪੀ.ਐਸ ਉਪ-ਪੁਲਿਸ ਕਪਤਾਨ, ਡਿਟੈਕਟਿਵ ਜਲੰਧਰ ਦਿਹਾਤੀ ਦੀ ਅਗਵਾਈ ਹੇਠ ਇੰਸਪੈਕਟਰ ਸੁਖਜੀਤ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਜਲੰਧਰ ਦਿਹਾਤੀ ਦੀ ਪੁਲਿਸ ਵਲੋਂ 1 ਕਿਲੋ 200 ਗ੍ਰਾਮ ਅਫੀਮ ਸਮੇਤ ਇਕ ਨਸ਼ਾ ਤਸਕਰ ਨੂੰ ਕੀਤਾ ਗ੍ਰਿਫਤਾਰ।

ਇਸ ਸੰਬੰਧ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ ਐੱਸ ਪੁਲਿਸ ਕਪਤਾਨ, ਇਨਵੇਸਟੀਗੇਸ਼ਨ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਮਿਤੀ 11 ਅਕਤੂਬਰ 2022 ਨੂੰ ਏ.ਐੱਸ.ਆਈ. ਗੁਰਮੀਤ ਰਾਮ ਨੇ ਬਾ-ਹੱਦ ਰਕਬਾ ਗੇਟ ਪਿੰਡ ਬੇਗ਼ਮਪੁਰਾ ਏਰੀਆ ਥਾਣਾ ਪਤਾਰਾ ਤੋਂ ਇਕ ਵਿਅਕਤੀ ਕੁਲਵੀਰ ਚੰਦ ਉਰਫ ਕਾਲਾ ਪੁੱਤਰ ਗੁਰਦੇਵ ਚੰਦ ਵਾਸੀ ਗੰਨਾ ਪਿੰਡ ਥਾਣਾ ਫਿਲੌਰ ਜਿਲਾ ਜਲੰਧਰ ਦਿਹਾਤੀ ਨੂੰ ਗਿਰਫ਼ਤਾਰ ਕਰਕੇ ਉਸਦੇ ਕਬਜੇ ਵਿੱਚ 1 ਕਿਲੋ 200 ਗ੍ਰਾਮ ਅਫੀਮ ਅਤੇ ਇਕ ਮੋਟਰਸਾਈਕਲ ਬ੍ਰਾਮਦ ਕੀਤਾ ਸੀ।

ਜਿਸਤੇ ਦੋਸ਼ੀ ਦੇ ਖਿਲਾਫ ਮੁਕਦਮਾ ਨੰਬਰ 79 ਮਿਤੀ 11 ਅਕਤੂਬਰ 2022 ਜੁਰਮ 18-ਬੀ-61-85-NDPS Act ਥਾਣਾ ਪਤਾਰਾ ਜਿਲਾ ਜਲੰਧਰ ਦਿਹਾਤੀ ਦਰਜ ਰਜਿਸਟਰ ਕੀਤਾ ਗਿਆ ਹੈ। ਦੋਸ਼ੀ ਪਾਸੋ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਅਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

Leave a Reply