KESARI VIRASAT

ਕੇਸਰੀ ਵਿਰਾਸਤ

Latest news
ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵਲੋਂ ਕੇਂਦਰ ਨੂੰ ਜਲੰਧਰ ਖੇਤਰੀ ਪਾਸਪੋਰਟ ਦਫਤਰ 'ਚ ਭ੍ਰਿਸ਼ਟਾਚਾਰ ਦੀ ਸ਼ਿਕਾਇਤ: ਫਰਵਰੀ ਵ... DMA ਵਲੋਂ ਲਗਾਏ ਗਏ ਅੱਖਾਂ ਦੇ ਮੁਫ਼ਤ ਕੈਂਪ 'ਚ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਕੈਂਪ ਦਾ ਲਿਆ ਲਾਭ, Eye Drop... ਸਿੱਖਾਂ ਦੀ ਪਗੜੀ ਬਾਰੇ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਟਿੱਪਣੀ ਇਸ ਸੂਬੇ ਵਿੱਚ ਹੋਈ ਸੱਚ ਸਾਬਤ: ਲੱਗੀ ਪਾਬੰਦੀ ਜਲੰਧਰ ਨਗਰ ਨਿਗਮ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਦੀ ਗੁੰਡਾਗਰਦੀ!: ਦੁਕਾਨ 'ਚ ਦਾਖਲ ਹੋ ਕੇ ਮਜ਼ਦੂਰ 'ਤੇ ਜਾਨਲੇਵਾ ਹਮਲਾ ਕੇਂਦਰ ਸਰਕਾਰ ਨਹੀਂ ਬਣਾ ਸਕੇਗੀ ਤੱਥ ਜਾਂਚ ਯੂਨਿਟ : ਬੰਬੇ ਹਾਈ ਕੋਰਟ ਨੇ ਲਾਈ ਰੋਕ, ਕਿਹਾ- ਆਈਟੀ ਐਕਟ ਵਿੱਚ ਸੋਧ ਲੋਕਾਂ ... ਕੋਲਕਾਤਾ ਰੇਪ-ਕਤਲ 'ਤੇ  ਮਮਤਾ ਸਰਕਾਰ ਤੋਂ ਨਰਾਜ਼ ਸੈਕਸ ਵਰਕਰ ਦੁਰਗਾ ਦੀ ਮੂਰਤੀ ਲਈ ਮਿੱਟੀ ਨਹੀਂ ਦੇਣਗੇ: ਕਿਹਾ- ਇਨਸਾਫ਼... ਇਜ਼ਰਾਈਲ ਨੇ 15 ਸਾਲਾਂ ਤੋਂ ਪੇਜ਼ਰ ਧਮਾਕੇ ਦੀ ਯੋਜਨਾ ਬਣਾਈ: ਫਰਜ਼ੀ ਕੰਪਨੀ ਬਣਾਈ, ਪੇਜ਼ਰ 'ਚ 50 ਗ੍ਰਾਮ ਵਿਸਫੋਟਕ ਰੱਖਿਆ... HDB ਵਿੱਤੀ IPO ਲਾਂਚ ਕਰਨ ਦੀ ਯੋਜਨਾ: ਕੰਪਨੀ ਨੂੰ IPO ਲਈ ਬੋਰਡ ਤੋਂ ਮਨਜ਼ੂਰੀ ਮਿਲੀ, 2,500 ਕਰੋੜ ਰੁਪਏ ਦੇ ਨਵੇਂ ਸ਼ੇ... ਖਿਲਵਾੜ:  ਤਿਰੂਪਤੀ ਬਾਲਾਜੀ ਦੇ ਲੱਡੂ ਵਿੱਚ ਜਾਨਵਰਾਂ ਦੀ ਚਰਬੀ, ਮੱਛੀ ਦਾ ਤੇਲ: ਲੈਬ ਰਿਪੋਰਟ 24 ਵਾਰ ਨਿਸ਼ਾਨੇ 'ਤੇ ਆਈਆਂ ਭਾਰਤੀ ਰੇਲ ਗੱਡੀਆਂ: ਪਟੜੀ ਤੋਂ ਉਤਰਨ ਪਿੱਛੇ ਆਈਐਸਆਈ ਅਤੇ ਇਸਲਾਮਿਕ ਸਟੇਟ ਦਾ ਹੱਥ, ਐਨਆਈਏ ...
You are currently viewing ਪੰਜਾਬ ਪੁਲਿਸ ਨੇ ਜੇਲ੍ਹ ਵਿੱਚ ਬੰਦ ਦੋ ਗੈਂਗਸਟਰਾਂ ਵੱਲੋਂ ਦੱਸੇ ਟਿਕਾਣਿਆਂ ਤੋਂ ਛੇ ਪਿਸਤੌਲ ਕੀਤੇ ਬਰਾਮਦ

ਪੰਜਾਬ ਪੁਲਿਸ ਨੇ ਜੇਲ੍ਹ ਵਿੱਚ ਬੰਦ ਦੋ ਗੈਂਗਸਟਰਾਂ ਵੱਲੋਂ ਦੱਸੇ ਟਿਕਾਣਿਆਂ ਤੋਂ ਛੇ ਪਿਸਤੌਲ ਕੀਤੇ ਬਰਾਮਦ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਬਰਾਮਦ ਕੀਤੇ ਪਿਸਤੌਲ ਪਾਕਿਸਤਾਨ ਤੋਂ ਆਈਐਸਵਾਈਐਫ ਦੇ ਮੁਖੀ ਲਖਬੀਰ ਰੋਡੇ ਵੱਲੋਂ ਭੇਜੀ ਹਥਿਆਰਾਂ ਦੀ ਖੇਪ ਦਾ ਹਿੱਸਾ ਹਨ: ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ

ਚੰਡੀਗੜ੍ਹ/ਫਤਿਹਗੜ੍ਹ ਸਾਹਿਬ, 14 ਅਕਤੂਬਰ:ਕੇਸਰੀ ਨਿਊਜ਼ ਨੈੱਟਵਰਕ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਵੱਲੋਂ ਅੱਜ ਜੇਲ੍ਹ ‘ਚ ਬੰਦ ਦੋ ਗੈਂਗਸਟਰਾਂ ਵੱਲੋਂ ਦੱਸੇ ਵੱਖ-ਵੱਖ ਟਿਕਾਣਿਆਂ ਤੋਂ ਦੋ ਵਿਦੇਸ਼ੀ ਪਿਸਤੌਲਾਂ ਸਮੇਤ ਛੇ ਪਿਸਤੌਲ ਬਰਾਮਦ ਕੀਤੇ ਗਏ ਹਨ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਆਸਟ੍ਰੀਆ ਦਾ ਬਣਿਆ 9ਐਮ.ਐਮ. ਗਲੌਕ ਪਿਸਤੌਲ, ਚੀਨ ਦਾ ਬਣਿਆ ਸੀਐਫ-98 ਪਿਸਤੌਲ ਅਤੇ ਚਾਰ ਦੇਸੀ .315 ਬੋਰ ਦੇ ਪਿਸਤੌਲਾਂ ਸਮੇਤ 12 ਜਿੰਦਾ ਕਾਰਤੂਸ ਸ਼ਾਮਲ ਹਨ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀ.ਆਈ.ਜੀ.) ਰੋਪੜ ਰੇਂਜ-ਕਮ-ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਤਰਨਜੋਤ ਸਿੰਘ ਉਰਫ਼ ਤੰਨਾ ਨੂੰ ਥਾਣਾ ਸਰਹਿੰਦ ਵਿਖੇ ਧਾਰਾ 384, 120ਬੀ ਅਤੇ 25/54/59 ਤਹਿਤ ਦਰਜ ਐਫਆਈਆਰ ਨੰਬਰ 117 ਮਿਤੀ 29.07.2022 ਵਿੱਚ ਨਾਮਜ਼ਦ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਇਹ ਖੁਲਾਸਾ ਹੋਇਆ ਕਿ ਤੰਨਾ ਨੂੰ ਪਾਕਿਸਤਾਨ ਸਥਿਤ ਆਈਐਸਵਾਈਐਫ ਦੇ ਮੁਖੀ ਲਖਬੀਰ ਸਿੰਘ ਰੋਡੇ ਉਰਫ਼ ਬਾਬਾ ਵੱਲੋਂ ਸਰਹੱਦ ਪਾਰੋਂ ਭੇਜੀ 11 ਆਧੁਨਿਕ ਹਥਿਆਰਾਂ ਦੀ ਖੇਪ ਮਿਲੀ ਸੀ, ਜਿਸ ਵਿੱਚੋਂ ਪੁਲਿਸ ਨੇ 9 ਹਥਿਆਰ ਬਰਾਮਦ ਕੀਤੇ ਹਨ ਅਤੇ ਦੋ ਅਜੇ ਵੀ ਉਸ ਕੋਲ ਸਨ।

ਉਹਨਾਂ ਅੱਗੇ ਕਿਹਾ ਕਿ ਇਸ ਉਪਰੰਤ ਲੋਪੋਕੇ, ਅੰਮ੍ਰਿਤਸਰ ਵਿੱਚ ਉਸਦੇ ਦੋਸਤ ਦੇ ਘਰੋਂ ਇੱਕ ਸੀਐਫ-98 ਪਿਸਤੌਲ ਅਤੇ ਦੋ .315. ਬੋਰ ਦੇ ਪਿਸਤੌਲ ਬਰਾਮਦ ਕੀਤੇ ਗਏ। 

ਐਸਐਸਪੀ ਫ਼ਤਿਹਗੜ੍ਹ ਸਾਹਿਬ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਤਰਨਜੋਤ ਤੰਨਾ ਦੇ ਖੁਲਾਸੇ ‘ਤੇ ਪੁਲਿਸ ਵੱਲੋਂ ਕਪੂਰਥਲਾ ਜੇਲ੍ਹ ਤੋਂ ਇੱਕ ਹੋਰ ਗੈਂਗਸਟਰ ਜਸਪਾਲ ਸਿੰਘ ਉਰਫ਼ ਜੱਸੀ ਨੂੰ ਵੀ ਲਿਆਂਦਾ ਗਿਆ ਅਤੇ ਹੁਸ਼ਿਆਰਪੁਰ ਤੋਂ ਉਸਦੇ ਇੱਕ ਸਾਥੀ ਲਾਡੀ ਦੇ ਘਰੋਂ ਦੋ ਦੇਸੀ ਪਿਸਤੌਲਾਂ ਸਮੇਤ ਬਾਕੀ ਰਹਿੰਦਾ ਗਲੌਕ ਪਿਸਤੌਲ ਬਰਾਮਦ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਬਰਾਮਦਗੀ ਨਾਲ ਸੀਆਈਏ ਫਤਿਹਗੜ੍ਹ ਸਾਹਿਬ ਦੀ ਟੀਮ ਨੇ ਲਖਬੀਰ ਰੋਡੇ ਵੱਲੋਂ ਪਾਕਿਸਤਾਨ ਤੋਂ ਭੇਜੀ ਗਈ ਹਥਿਆਰਾਂ ਦੀ ਖੇਪ ਵਿੱਚ ਸ਼ਾਮਲ ਸਾਰੇ ਹਥਿਆਰਾਂ ਨੂੰ ਬਰਾਮਦ ਕਰ ਲਿਆ ਹੈ।

ਦੱਸਣਯੋਗ ਹੈ ਕਿ ਤਰਨਜੋਤ ਤੰਨਾ ਦਾ ਨਾਂ ਹਾਲ ਹੀ ਵਿੱਚ ਜ਼ਿਲ੍ਹਾ ਬਠਿੰਡਾ ਨਾਲ ਸਬੰਧਤ ਇੱਕ ਫਿਰੌਤੀ ਕੇਸ ਵਿੱਚ ਵੀ ਸਾਹਮਣੇ ਆਇਆ ਸੀ, ਜਿਸ ਵਿੱਚ ਗੋਲਡੀ ਬਰਾੜ, ਮਨਪ੍ਰੀਤ ਉਰਫ਼ ਮੰਨਾ ਅਤੇ ਤਰਨਜੋਤ ਉਰਫ਼ ਤੰਨਾ ਨੇ ਬਠਿੰਡਾ ਦੇ ਇੱਕ ਕਾਰੋਬਾਰੀ ਤੋਂ ਫਿਰੌਤੀ ਲਈ ਸੀ। ਇਸ ਮਾਮਲੇ ਵਿੱਚ ਦਿੱਲੀ ਸਪੈਸ਼ਲ ਸੈੱਲ ਵੱਲੋਂ ਗ੍ਰਿਫ਼ਤਾਰ ਕੀਤੇ ਸ਼ੂਟਰਾਂ ਨੇ ਤੰਨਾ ਦਾ ਨਾਂ ਉਜਾਗਰ ਕੀਤਾ ਸੀ।

ਜ਼ਿਕਰਯੋਗ ਹੈ ਕਿ ਸਰਹੱਦ ਪਾਰ ਉਨ੍ਹਾਂ ਦੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।     

 

PUNJAB POLICE RECOVERS SIX PISTOLS FROM LOCATIONS PINPOINTED BY TWO JAILED GANGSTERS

— RECOVERED PISTOLS ARE PART OF WEAPON CONSIGNMENT SMUGGLED BY ISYF CHIEF LAKHBIR RODE FROM PAKISTAN, SAYS DIG GURPREET SINGH BHULLAR

CHANDIGARH/FATEHGARH SAHIB, October 14:          Amidst the ongoing war against anti-social elements launched on the directions of Chief Minister Bhagwant Mann, Punjab Police on Friday recovered six pistols including two foreign-made from different locations pinpointed by two Jailed Gangsters. The recovered pistols include one Austrian made 9mm Glock pistol, one made in China CF-98 pistol and along with four country-made .315 bore pistols with 12 live cartridges.

          Disclosing this, Deputy Inspector General of Police (DIG) Ropar Range-cum-Anti-Gangster Task Force (AGTF) Gurpreet Singh Bhullar said that Taranjot Singh alias Tanna was nominated as accused in case FIR no 117 u/s 384, 120b and 25/54/59 dated 29.07.2022 of Police Station, Sirhind. Upon his interrogation, it was revealed that Tanna had received consignment of 11 sophisticated weapons smuggled from across-border by Pakistan based ISYF Chief Lakhbir Singh Rode alias Baba, of which the Police had recovered nine weapons and two are still with him, he said.

advertise with kesari virasat

          “Following this one CF-98 pistol and two .315. bore pistols were recovered from his friend’s house in Lopoke, Amritsar,” he said.

          SSP Fatehgarh Sahib Dr Ravjot Grewal said that on disclosure of Taranjot Tanna, the Police have also brought another Gangster Jaspal Singh alias Jassi from Kapurthala Jail and recovered the remaining Glock pistol along with two-country made pistols from a his associate Laadi’s home from Hoshiarpur.

She said that with this recovery, CIA Fatehgarh Sahib team has managed to recover the entire chunk of the weapon consignment sent by Lakhbir Rode from Pakistan.

          Pertinently, Taranjot Tanna’s name was also figured in a recent Extortion case belonging to District Bathinda, wherein, Goldy Brar, Manpreet alias Manna and Taranjot alias Tanna recently have extorted money from Bathinda-based businessman. In this case, shooters arrested by Delhi Special Cell revealed Tanna’s name.

          Meanwhile, further investigation is going on to ascertain their cross border links.

 बरामद किये गए पिस्तौल पाकिस्तान से आईएसवाईएफ के प्रमुख लखबीर रोडे द्वारा भेजी गई हथियारों की खेप का हिस्सा हैं: डीआईजी गुरप्रीत सिंह भुल्लर  
  
चंडीगढ़/फतेहगढ़ साहिब, 14 अक्तूबर: मुख्यमंत्री भगवंत मान के दिशा-निर्देशों पर समाज विरोधी तत्वों के विरुद्ध शुरु की गई जंग के दौरान पंजाब पुलिस द्वारा आज जेल में बंद दो गैंगस्टरों द्वारा बताए गए अलग-अलग ठिकानों से दो विदेशी पिस्तौलों समेत छह पिस्तौल बरामद किये गए हैं। बरामद किये गए पिस्तौलों में ऑस्ट्रिया का बना 9 एम.एम. ग्लौक पिस्तौल, चीन का बना सीएफ-98 पिस्तौल और चार देसी .315 बोर के पिस्तौलों समेत 12 जिंदा कारतूस शामिल हैं।  
 इस सम्बन्धी जानकारी देते हुए डिप्टी इंस्पेक्टर जनरल ऑफ पुलिस (डी.आई.जी.) रोपड़ रेंज-कम-एंटी गैंगस्टर टास्क फोर्स (ए.जी.टी.एफ.) गुरप्रीत सिंह भुल्लर ने बताया कि तरनजोत सिंह उर्फ तन्ना को थाना सरहिन्द में धारा 384, 120बी और 25/54/59 के अंतर्गत दर्ज एफआईआर नंबर 117 तारीख़ 29.07.2022 में नामज़द किया गया था। उन्होंने बताया कि पूछताछ के दौरान यह खुलासा हुआ कि तन्ना को पाकिस्तान स्थित आईएसवाईएफ के प्रमुख लखबीर सिंह रोडे उर्फ बाबा द्वारा सरहद पार से भेजी गई 11 आधुनिक हथियारों की खेप मिली थी, जिसमें से पुलिस ने 9 हथियार बरामद किये हैं और दो अभी भी उसके पास थे।  
 उन्होंने आगे कहा कि इसके उपरांत लोपोके, अमृतसर में उसके दोस्त के घर से एक सीएफ-98 पिस्तौल और दो .315 बोर के पिस्तौल बरामद किये गए।  
 एसएसपी फ़तेहगढ़ साहिब डॉ. रवजोत गरेवाल ने बताया कि तरनजोत तन्ना के खुलासे पर पुलिस द्वारा कपूरथला जेल से एक और गैंगस्टर जसपाल सिंह उर्फ जस्सी को भी लाया गया और होशियारपुर से उसके एक साथी लाडी के घर से दो देसी पिस्तौलों समेत बाकी बचा ग्लौक पिस्तौल बरामद किया गया है।  
 उन्होंने बताया कि इस बरामदगी के साथ सीआईए फतेहगढ़ साहिब की टीम ने लखबीर रोडे द्वारा पाकिस्तान से भेजी गई हथियारों की खेप में शामिल सभी हथियारों को बरामद कर लिया है।  
 गौरतलब है कि तरनजोत तन्ना का नाम हाल ही में जि़ला बठिंडा से सम्बन्धित एक फिरौती केस में भी सामने आया था, जिसमें गोल्डी बराड़, मनप्रीत उर्फ मन्ना और तरनजोत उर्फ तन्ना ने बठिंडा के एक कारोबारी से फिरौती ली थी। इस मामले में दिल्ली स्पेशल सैल द्वारा गिरफ़्तार किये गए शूटरों ने तन्ना का नाम उजागर किया था।  
 जि़क्रयोग्य है कि सरहद पार उनके संबंधों का पता लगाने के लिए अगली जांच जारी है।

Leave a Reply