KESARI VIRASAT

Latest news
ਧਰਮ ਸੰਸਦ 'ਚ ਯਤੀ ਨਰਸਿਮਹਾਨੰਦ ਦੀ ਚਿਤਾਵਨੀ: ਨਾ ਸਮਝੇ ਤਾਂ 2035 ਤੱਕ ਮੁਸਲਮਾਨ ਹੋਵੇਗਾ ਪ੍ਰਧਾਨ ਮੰਤਰੀ; ਹਿੰਦੂਆਂ ਦੀ ... ਅੱਗੇ ਮੌਤ ਖੜੀ! ਅੱਗ ਲੱਗਣ ਦੀ ਅਫਵਾਹ ਕਾਰਨ ਯਾਤਰੀਆਂ ਨੇ ਮਾਰੀ ਛਾਲ: ਦੂਜੇ ਟ੍ਰੈਕ 'ਤੇ ਆ ਰਹੀ ਟਰੇਨ ਨੇ ਕੁਚਲੇ; 11 ਮਰੇ... ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਖਾਲਿਸਤਾਨੀ ਅੱਤਵਾਦੀ ਪੰਨੂ ਦੇ ਦਿਖਾਈ ਦੇਣ ਨਾਲ ਛਿੜੀ ਨਵੀਂ ਬਹਿਸ: ਦਰਸ਼ਕਾਂ 'ਚ ਘੁੰਮਦਾ... ਮਹਾਕੁੰਭ ਤੋਂ ਵਿਸ਼ੇਸ਼ ਕਵਰੇਜ: ਗੰਗਾ ਜਲ ਦੀ ਪਰਖ ਕਰਨ ਲਈ ATS ਮੈਦਾਨ ਵਿੱਚ; ਉਦਯੋਗਪਤੀ ਅਡਾਨੀ ਇਸਕਾਨ ਦੇ ਭੰਡਾਰੇ ਵਿਚ ਹੋ... ਪੰਜਾਬ ਦੇ ਕਿਸਾਨਾਂ ਜਾਂ ਪੰਜਾਬ ਦਾ ਧਰਨੇ,ਭੁਖ ਹੜਤਾਲ ਜਾਂ ਮਰਨ ਵਰਤ ਕਰਨ ਨਾਲ ਸੁਧਾਰ ਜਾਂ ਭਲਾ ਨਹੀਂ ਹੋ ਸਕਦਾ  ਮਹਾਕੁੰਭ ਵਿੱਚ ਸਿਹਤ ਤੋਂ ਇਲਾਵਾ ਮੁਫਤ ਭੋਜਨ ਅਤੇ ਵਾਈ-ਫਾਈ ਦੀ ਸੁਵਿਧਾ: ਸ਼ਰਧਾਲੂਆਂ ਲਈ ਕੁੰਭ ਨਾਲ ਜੁੜੀ ਵਿਸ਼ੇਸ਼ ਜਾਣਕਾਰੀ ਸੈਫ ਅਲੀ ਖਾਨ ਉੱਪਰ ਹਮਲੇ ਦੇ ਦੋਸ਼ ਵਿੱਚ ਬੰਗਲਾਦੇਸ਼ੀ ਗ੍ਰਿਫਤਾਰ ; ਅਦਾਲਤ ਨੇ 5 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਨਿਰਜਾਨ ਅਤੇ ਚਿਰਾਗ ਕਲੋਈਆ ਵਲੋਂ ਰਿਕਾਰਡ ਲੇਬਲ 'Jazzbaat Melodies' ਅਤੇ ਯੂਟਿਊਬ ਚੈਨਲ ਉੱਪਰ ਪਹਿਲਾ ਗਾਣਾ 'Feeling... ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਮੈਂਬਰ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ:  ਪਿਤਾ ਨੇ ਕਿਹਾ- ਜਲਦੀ ਸ਼ੁਰੂ ਹੋਵੇਗੀ ਮੈਂਬਰ... ਪਾਦਰੀਆਂ ਵਲੋਂ ਦਸਤਾਰਧਾਰੀਆਂ ਦਾ ਧਰਮ ਪਰਿਵਰਤਨ ਕਰਨ ਦੀ ਵੱਡੀ ਸਾਜਿਸ਼: ਪੰਜਾਬ 'ਚ 2 ਸਾਲਾਂ 'ਚ 3.5 ਲੱਖ ਲੋਕ ਬਣੇ ਇਸਾਈ...
You are currently viewing ਪੰਜਾਬ ਵਿੱਚ ਰੀਅਲ ਅਸਟੇਟ ਸਕੈਟਰ ਨੂੰ ਹੁਲਾਰਾ ਦੇਵੇਗੀ ਨਵੀਂ ਅਫੋਰਡੇਬਲ ਹਾਊਸਿੰਗ ਨੀਤੀ
ਲੜਕੀਆਂ ਦੇ ਸੁਪਨਿਆਂ ਨੂੰ ਮਿਲੇਗੀ ਉਡਾਣ; ਪੰਜਾਬ ਸਰਕਾਰ ਵੱਲੋਂ ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਸ਼ੁਰੂ ਕਰਨ ਨੂੰ ਮਨਜ਼ੂਰੀ

ਪੰਜਾਬ ਵਿੱਚ ਰੀਅਲ ਅਸਟੇਟ ਸਕੈਟਰ ਨੂੰ ਹੁਲਾਰਾ ਦੇਵੇਗੀ ਨਵੀਂ ਅਫੋਰਡੇਬਲ ਹਾਊਸਿੰਗ ਨੀਤੀ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਚੰਡੀਗੜ੍ਹ, 15 ਅਕਤੂਬਰ (ਕੇਸਰੀ ਨਿਊਜ਼ ਨੈੱਟਵਰਕ) : ਸੂਬੇ ਵਿੱਚ ਹੇਠਲੇ-ਮੱਧਮ ਦਰਜੇ ਅਤੇ ਘੱਟ ਆਮਦਨ ਵਾਲੇ ਪਰਿਵਾਰਾਂ ਲਈ ਕਿਫ਼ਾਇਤੀ ਮਕਾਨਾਂ ਦੀ ਉਸਾਰੀ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਵਿੱਚ ਰੀਅਲ ਅਸਟੇਟ ਸੈਕਟਰ ਨੂੰ ਹੁਲਾਰਾ ਦੇਣ ਲਈ ਪੰਜਾਬ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਜਲਦ ਨਵੀਂ ਅਫੋਰਡੇਬਲ ਹਾਊਸਿੰਗ ਪਾਲਿਸੀ ਲਿਆਂਦੀ ਜਾ ਰਹੀ ਹੈ। ਲੋਕਾਂ ਤੋਂ ਸੁਝਾਅ ਲੈਣ ਵਾਸਤੇ ਇਸ ਨੀਤੀ ਦਾ ਖਰੜਾ ਵਿਭਾਗ ਦੀ ਅਧਿਕਾਰਤ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤਾ ਗਿਆ ਹੈ।  
ਉਨ੍ਹਾਂ ਦੱਸਿਆ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ “ਪੰਜਾਬ ਅਫੋਰਡੇਬਲ ਹਾਊਸਿੰਗ ਨੀਤੀ-2022” ਤਿਆਰ ਕੀਤੀ ਹੈ ਅਤੇ ਲੋਕਾਂ ਤੋਂ ਸੁਝਾਅ ਲੈਣ ਵਾਸਤੇ ਇਸ ਨੀਤੀ ਦਾ ਖਰੜਾ ਵੈੱਬਸਾਈਟ www.puda.gov.in ਉਤੇ ਅਪਲੋਡ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇੱਛੁਕ ਵਿਅਕਤੀ 29 ਅਕਤੂਬਰ, 2022 ਤੱਕ ਆਪਣੇ ਸੁਝਾਅ ਲਿਖਤੀ ਰੂਪ ਵਿੱਚ ਦੇ ਸਕਦੇ ਹਨ।
ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਨਵੀਂ ਨੀਤੀ ਤਹਿਤ ਪਲਾਟਾਂ ਵਾਲੀ ਕਾਲੋਨੀ ਵਾਸਤੇ ਘੱਟੋ-ਘੱਟ ਰਕਬਾ ਪੰਜ ਏਕੜ ਮਿੱਥਿਆ ਗਿਆ ਹੈ ਅਤੇ ਗਰੁੱਪ ਹਾਊਸਿੰਗ ਲਈ ਘੱਟੋ-ਘੱਟ ਰਕਬਾ ਸਿਰਫ਼ 2 ਏਕੜ ਹੈ। ਆਮ ਲੋਕਾਂ ਨੂੰ ਸਸਤੀਆਂ ਦਰਾਂ ‘ਤੇ ਪਲਾਟ ਮੁਹੱਈਆ ਕਰਵਾਉਣ ਲਈ ਸਾਧਾਰਨ ਕਾਲੋਨੀਆਂ ਵਿੱਚ ਵਿਕਰੀਯੋਗ ਖੇਤਰ ਨੂੰ 55 ਫ਼ੀਸਦੀ ਤੋਂ ਵਧਾ ਕੇ 65 ਫ਼ੀਸਦੀ ਕਰ ਦਿੱਤਾ ਗਿਆ ਹੈ। ਪਲਾਟਾਂ ਵਾਲੇ ਖੇਤਰ ਵਿੱਚੋਂ ਲੰਘਦੀ ਕਿਸੇ ਵੀ ਮਾਸਟਰ ਪਲਾਨ ਸੜਕ ਸਮੇਤ ਪ੍ਰਾਜੈਕਟ ਦੇ ਕੁੱਲ ਪਲਾਟ ਖੇਤਰ ‘ਤੇ ਵੇਚਣਯੋਗ ਰਕਬਾ ਦਿੱਤਾ ਜਾ ਰਿਹਾ ਹੈ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਵਿਅਕਤੀਗਤ ਪਲਾਟ-ਧਾਰਕਾਂ ‘ਤੇ ਬੋਝ ਨੂੰ ਘਟਾਉਣ ਲਈ ਸਕੂਲ, ਡਿਸਪੈਂਸਰੀਆਂ ਅਤੇ ਹੋਰ ਆਮ ਸਹੂਲਤਾਂ ਸਬੰਧੀ ਲਾਜ਼ਮੀ ਸ਼ਰਤਾਂ ਨੂੰ ਵੀ ਹਟਾ ਦਿੱਤਾ ਗਿਆ ਹੈ। ਸਾਧਾਰਨ ਕਾਲੋਨੀ ‘ਤੇ ਲਾਗੂ ਹੋਣ ਵਾਲੇ ਸੀ.ਐਲ.ਯੂ., ਈ.ਡੀ.ਸੀ. ਅਤੇ ਹੋਰ ਚਾਰਜਿਜ਼ ਵੀ 50 ਫੀਸਦੀ ਜਾਂ ਅੱਧੇ ਕਰ ਦਿੱਤੇ ਗਏ ਹਨ ਪਰ ਗਮਾਡਾ ਖੇਤਰਾਂ ਵਿੱਚ ਇਨ੍ਹਾਂ ਚਾਰਜਿਜ਼ ਵਿੱਚ ਕਟੌਤੀ ਲਾਗੂ ਨਹੀਂ ਹੋਵੇਗੀ।
ਇਸ ਨੀਤੀ ਤਹਿਤ ਪਲਾਟ ਦਾ ਵੱਧ ਤੋਂ ਵੱਧ ਆਕਾਰ 150 ਵਰਗ ਗਜ਼ ਤੱਕ ਨਿਰਧਾਰਤ ਕੀਤਾ ਗਿਆ ਹੈ ਅਤੇ ਫਲੈਟ ਦਾ ਵੱਧ ਤੋਂ ਵੱਧ ਆਕਾਰ 90 ਵਰਗ ਮੀਟਰ ਤੱਕ ਤੈਅ ਕੀਤਾ ਗਿਆ ਹੈ। ਉਸਾਰੀ ਦੀ ਲਾਗਤ ਘਟਾਉਣ ਲਈ ਪਾਰਕਿੰਗ ਨਿਯਮਾਂ ਵਿੱਚ ਵੀ ਢਿੱਲ ਦਿੱਤੀ ਜਾ ਰਹੀ ਹੈ।
ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਹ ਨੀਤੀ ਨਿਊ ਚੰਡੀਗੜ੍ਹ ਵਿੱਚ ਲਾਗੂ ਨਹੀਂ ਹੋਵੇਗੀ ਅਤੇ ਮਾਸਟਰ ਪਲਾਨ ਅਨੁਸਾਰ ਐਸ.ਏ.ਐਸ. ਨਗਰ (ਮੋਹਾਲੀ) ਵਿੱਚ ਨਵੀਂ ਕਾਲੋਨੀ ਲਈ 25 ਏਕੜ ਰਕਬਾ ਲੋੜੀਂਦਾ ਹੈ।
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਿਹਾ ਕਿ ਸੀ.ਐਲ.ਯੂ. ਅਤੇ ਹੋਰ ਪ੍ਰਵਾਨਗੀਆਂ ਦੀ ਤੇਜ਼ੀ ਨਾਲ ਮਨਜ਼ੂਰੀ ਵਾਸਤੇ ਹਰੇਕ ਆਕਾਰ ਦੀ ਕਾਲੋਨੀ ਲਈ ਸਥਾਨਕ ਪੱਧਰ ‘ਤੇ ਇੱਕ ਸਮਰੱਥ ਅਥਾਰਟੀ ਨਿਰਧਾਰਤ ਕੀਤੀ ਗਈ ਹੈ। ਪ੍ਰਵਾਨਗੀਆਂ ਲਈ ਸਾਰੀਆਂ ਸ਼ਕਤੀਆਂ ਸਬੰਧਤ ਮੁਕਾਮੀ ਸ਼ਹਿਰੀ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਨੂੰ ਸੌਂਪ ਦਿੱਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਹੋਰ ਵਿਭਾਗਾਂ ਤੋਂ ਸਾਰੀਆਂ ਲਾਜ਼ਮੀ ਐਨ.ਓ.ਸੀਜ਼. ਹੁਣ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਲਈਆਂ ਜਾਣਗੀਆਂ ਅਤੇ ਪ੍ਰਵਾਨਗੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਦੇਰੀ ਤੋਂ ਬਚਾਅ ਲਈ ਬਾਕੀ ਸਾਰੇ ਵਿਭਾਗਾਂ ਲਈ ਐਨ.ਓ.ਸੀ. ਜਾਰੀ ਕਰਨ ਲਈ ਤਿੰਨ ਹਫ਼ਤਿਆਂ ਦੀ ਸਮਾਂ-ਸੀਮਾ ਨਿਰਧਾਰਤ ਕੀਤੀ ਗਈ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪ੍ਰਵਾਨਗੀਆਂ ਸਬੰਧੀ ਕੇਸਾਂ ਦੇ ਜਲਦੀ ਨਿਪਟਾਰੇ ਲਈ ਉੱਚ ਪੱਧਰ ‘ਤੇ ਨਿਯਮਤ ਨਿਗਰਾਨੀ ਨੂੰ ਯਕੀਨੀ ਬਣਾਇਆ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਨੀਤੀ ਪ੍ਰਮੋਟਰਾਂ ਨੂੰ ਆਪਣੀਆਂ ਕਾਲੋਨੀਆਂ ਨੂੰ ਬਗ਼ੈਰ ਕਿਸੇ ਮੁਸ਼ਕਿਲ ਦੇ ਮਨਜ਼ੂਰ ਕਰਵਾਉਣ ਲਈ ਉਤਸ਼ਾਹਿਤ ਕਰੇਗੀ ਅਤੇ ਯਕੀਨੀ ਤੌਰ ‘ਤੇ ਅਣ-ਅਧਿਕਾਰਤ ਕਾਲੋਨੀਆਂ ਦੀ ਉਸਾਰੀ ‘ਤੇ ਰੋਕ ਲਗਾਏਗੀ ਅਤੇ ਸੂਬੇ ਵਿੱਚ ਰੀਅਲ ਅਸਟੇਟ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ।
advertise with kesari virasat

Leave a Reply