KESARI VIRASAT

Latest news
ਦਿੱਲੀ 'ਚ ਪਹਿਲੀ ਵਾਰ 1 ਲੱਖ ਕਰੋੜ ਰੁਪਏ ਦਾ ਬਜਟ: ਯਮੁਨਾ ਦੀ ਸਫ਼ਾਈ ਅਤੇ ਸਾਫ਼ ਪਾਣੀ ਲਈ 9 ਹਜ਼ਾਰ ਕਰੋੜ; 10 ਲੱਖ ਰੁਪਏ... ਮੋਰਾਰੀ ਬਾਪੂ ਨੇ ਧਰਮ ਪਰਿਵਰਤਨ ਦੀਆਂ ਸਾਜ਼ਿਸ਼ਾਂ ਦਾ ਕੀਤਾ ਪਰਦਾਫਾਸ਼: ਮੁਫਤ ਸਿੱਖਿਆ ਦੇ ਨਾਂ 'ਤੇ ਹਰ ਪਿੰਡ 'ਚ ਹੋ ਰਿਹ... ਜਲੰਧਰ 'ਚ ਯੂਟਿਊਬਰ ਦੇ ਘਰ 'ਤੇ ਗ੍ਰੇਨੇਡ ਹਮਲਾ: ਪਹਿਲੀ ਵਾਰ ਪਾਕਿਸਤਾਨੀ ਕੁਨੈਕਸ਼ਨ ਆਇਆ ਸਾਹਮਣੇ ਜ਼ੁਲਫਾਨ ਨੇ ਕੀਤਾ ਹਰਿਮੰਦਰ ਸਾਹਿਬ ਕੰਪਲੈਕਸ 'ਚ ਸ਼ਰਧਾਲੂਆਂ 'ਤੇ ਹਮਲਾ: 4 ਸੇਵਾਦਾਰ ਵੀ ਜ਼ਖਮੀ; ਮੁਲਜ਼ਮ ਦੀ ਬੁਰੀ ਤਰ੍ਹ... ਹੋਲੀ ਮੌਕੇ ਲਗਾਏ ਨਾਕੇ 'ਤੇ ਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਕੁਚਲਿਆ ਚੰਡੀਗੜ੍ਹ 'ਚ ਕਾਂਸਟੇਬਲ-ਹੋਮ ਗਾਰਡ ਸਮੇਤ 3 ਲੋਕਾਂ... ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਅਤੇ ਮਹਾਰਾਸ਼ਟਰ ‘ਚ ਸਿੱਖ ਆਨੰਦਕਾਰਜ ਮੈਰਿਜ ਐਕਟ ਲਾਗੂ ਕਰਨ ਲਈ ਸੰਤ ਗਿਆਨੀ ਹਰਨਾਮ ਸਿੰਘ ... SGPC ਪ੍ਰਧਾਨ ਹਰਜਿੰਦਰ ਧਾਮੀ ਅਸਤੀਫਾ ਵਾਪਸ ਨਾ ਲੈਣ ਦੀ ਗੱਲ 'ਤੇ ਅੜੇ: ਹਰਿਮੰਦਰ ਸਾਹਿਬ ਪਹੁੰਚੇ ਕਰਨਾਟਕ ਦੇ ਡੀਜੀਪੀ ਦੀ ਫਿਲਮੀ ਹੀਰੋਇਨ ਧੀ ਲਿਆਉਂਦੀ ਸੀ ਸਰੀਰ 'ਤੇ ਸੋਨਾ ਲਪੇਟ ਕੇ : ਸਾਲ 'ਚ 30 ਵਾਰ ਦੁਬਈ ਗਈ : ਇੱਕ ਸ... ਭੰਗ ਵਰਗੇ ਨਸ਼ੇ ਨਾਲ ਭਗਵਾਨ ਸ਼ਿਵ ਨੂੰ ਜੋੜਨਾ ਮਹਾ ਪਾਪ ਅਤੇ ਸਮਾਜ ਲਈ ਹਾਨੀਕਾਰਕ- ਅਮਰ ਸ੍ਰੀਵਾਸਤਵ ਹੁਣ 22 ਸਾਲਾ ਕੁੜੀ ਨੇ ਪਾਦਰੀ ਬਜਿੰਦਰ 'ਤੇ ਲਗਾਇਆ ਜਿਨਸੀ ਸ਼ੋਸ਼ਣ ਦਾ ਦੋਸ਼ 
You are currently viewing ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਨੂੰ ਵਾਰ ਵਾਰ ਦਿੱਤੀ ਜਾ ਰਹੀ ਪੈਰੋਲ ਖ਼ਤਰਨਾਕ-ਦਾਦੂਵਾਲ

ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਨੂੰ ਵਾਰ ਵਾਰ ਦਿੱਤੀ ਜਾ ਰਹੀ ਪੈਰੋਲ ਖ਼ਤਰਨਾਕ-ਦਾਦੂਵਾਲ


ਕੇਸਰੀ ਨਿਊਜ਼ ਨੈੱਟਵਰਕ-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਮੀਡੀਆ ਨੂੰ ਇਕ ਲਿਖਤੀ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਆਪਣੇ ਕੀਤੇ ਕੁਕਰਮਾਂ ਦੀ ਸਜ਼ਾ ਭੁਗਤ ਰਹੇ ਅਤੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਸੌਦਾ ਅਸਾਧ ਗੁਰਮੀਤ ਰਾਮ ਰਹੀਮ ਨੂੰ ਵਾਰ ਵਾਰ ਦਿੱਤੀ ਜਾ ਰਹੀ ਪੈਰੋਲ ਖ਼ਤਰਨਾਕ ਸਾਬਤ ਹੋ ਸਕਦੀ ਹੈ।

ਪਹਿਲਾਂ ਵੀ ਰਾਮ ਰਹੀਮ ਨੇ ਆਪਣੇ ਪੈਰੋਕਾਰ ਸਾਧਵੀਆਂ ਦੇ ਨਾਲ ਕੁਕਰਮ ਕੀਤੇ ਅਤੇ ਕਤਲੇਆਮ ਕਰਵਾਇਆ ਸੀ।  ਜਿਸ ਵਿਚ ਪੱਤਰਕਾਰ ਰਾਮਚੰਦਰ ਛੱਤਰਪਤੀ ਕਤਲ ਕੇਸ ਵਿੱਚ 20 ਸਾਲ ਦੀ ਸਜ਼ਾ , ਰਣਜੀਤ ਸਿੰਘ ਖਾਨਪੁਰ ਕੋਲੀਆ ਦੇ ਕਤਲ ਕੇਸ ਵਿੱਚ 20 ਸਾਲ ਦੀ ਸਜ਼ਾ, ਫਿਰ ਦੋ ਸਾਧਵੀਆਂ ਦੇ ਨਾਲ ਕੀਤੇ ਕੁਕਰਮਾਂ ਦੀ 10 – 10 ਸਾਲ ਦੀ ਵੱਖਰੀ ਸਜ਼ਾ ਭੁਗਤ ਰਿਹਾ ਹੈ।  ਜਿਸ ਨੂੰ ਪੰਜਾਬ ਪੁਲਿਸ ਦੀ ਸਿੱਟ ਨੇ ਬਰਗਾੜੀ ਬੇਅਦਬੀ ਕਾਂਡ ਦਾ ਮੁੱਖ ਸਾਜ਼ਿਸ਼ਘਾੜਾ ਵੀ ਨਾਮਜ਼ਦ ਕੀਤਾ ਹੈ, ਜਿਸ ਦੇ ਸਿਪਾਹ ਸਲਾਰ ਪ੍ਰਦੀਪ ਕਲੇਰ, ਸੰਦੀਪ ਬਰੇਟਾ ਤੇ ਹਰਸ਼ ਧੂਰੀ ਅਜੇ ਤੱਕ ਫਰਾਰ ਹਨ, ਜਿਨਾਂ ਦੇ ਅਦਾਲਤ ਵਲੋਂ ਗ੍ਰਿਫ਼ਤਾਰੀ ਵਾਰੰਟ ਵੀ ਜਾਰੀ ਕੀਤੇ ਹੋਏ ਹਨ। ਸੌਦਾ ਅਸਾਧ ਉੱਪਰ ਆਪਣੇ ਸੈਂਕੜੇ ਪੈਰੋਕਾਰਾਂ ਨੂੰ ਨਿਪੁੰਸਕ ਕਰਨ ਦਾ ਮਾਮਲਾ ਵੀ ਮਾਣਯੋਗ ਹਾਈਕੋਰਟ ਵਿੱਚ ਵਿਚਾਰ ਅਧੀਨ ਹੈ, ਅਜਿਹੇ ਹਾਲਾਤਾਂ ਵਿੱਚ ਸੌਦਾ ਅਸਾਧ ਗੁਰਮੀਤ ਰਾਮ ਰਹੀਮ ਜੇਲ ਤੋਂ ਬਾਹਰ ਆ ਕੇ ਕਿਸੇ ਵੀ ਖਤਰਨਾਕ ਸਾਜਿਸ਼ ਨੂੰ ਅੰਜਾਮ ਦੇ ਸਕਦਾ ਹੈ ਅਤੇ ਇਨਾਂ ਕੇਸਾਂ ਦੇ ਗਵਾਹਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਕਰ ਸਕਦਾ ਹੈ। ਅਜਿਹੇ ਹਾਲਾਤਾਂ ਵਿੱਚ ਸੌਦਾ ਅਸਾਧ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣਾ ਕਿਸੇ ਤਰਾਂ ਵੀ ਵਾਜਿਬ ਨਹੀਂ ਹੈ।

ਜਥੇਦਾਰ ਦਾਦੂਵਾਲ ਨੇ ਕਿਹਾ ਕੇ ਸੌਦਾ ਅਸਾਧ ਗੁਰਮੀਤ ਰਾਮ ਰਹੀਮ ਦੇ ਪੈਰੋਕਾਰਾਂ ਦੀਆਂ ਵੋਟਾਂ ਦਾ ਭੁਲੇਖਾ ਪਾਲਣ ਵਾਲੀਆਂ ਪਾਰਟੀਆਂ ਨੇ ਪਿਛਲੇ ਸਮੇਂ ਦੇ ਅੰਦਰ ਹਾਰ ਦਾ ਮੂੰਹ ਵੇਖਿਆ ਹੈ। ਸੌਦਾ ਅਸਾਧ ਪਿੱਛੇ ਕੋਈ ਵੀ ਵੋਟ ਬੈਂਕ ਨਹੀਂ ਹੈ ਜੇਕਰ ਵੋਟ ਬੈਂਕ ਹੁੰਦਾ ਤਾਂ ਸੌਦਾ ਅਸਾਧ ਦਾ ਕੁੜਮ ਹਰਮੰਦਰ ਜੱਸੀ ਤਲਵੰਡੀ ਸਾਬੋ ਤੋਂ ਵਿਧਾਨ ਸਭਾ 2017 ਤੇ 2022 ਵਿੱਚ ਉਸ ਦੀ ਜ਼ਮਾਨਤ ਜ਼ਬਤ ਹੋ ਕੇ ਬੁਰੀ ਤਰਾਂ ਹਾਰ ਨਾ ਹੁੰਦੀ । 2017 ਵਿੱਚ ਸੌਦਾ ਅਸਾਧ ਨੇ ਬਾਦਲ ਦਲ ਦੀ ਹਮਾਇਤ ਦਾ ਐਲਾਨ ਕੀਤਾ ਸੀ ਤੇ ਬਾਦਲ ਦਲ ਦੀ ਬੁਰੀ ਤਰਾਂ ਹਾਰ ਹੋਈ ਸਰਕਾਰ ਵੀ ਜਾਂਦੀ ਰਹੀ ਤੇ ਬਾਦਲ ਦਲ ਵਿਰੋਧੀ ਧਿਰ ਵਿੱਚ ਬੈਠਣ ਜੋਗਾ ਵੀ ਨਾ ਰਿਹਾ । ਇਸੇ ਤਰਾਂ ਜਦੋਂ ਦਿੱਲੀ ਵਿੱਚ ਭਾਜਪਾ ਦੀ ਹਮਾਇਤ ਸੌਦਾ ਅਸਾਧ ਨੇ ਕੀਤੀ ਸੀ ਤਾਂ ਭਾਜਪਾ ਨੂੰ ਇੱਕ ਵੀ ਸੀਟ ਨਹੀਂ ਸੀ ਮਿਲੀ ਫਿਰ ਜਦੋਂ ਪੰਜਾਬ ਵਿੱਚ ਸੌਦਾ ਅਸਾਧ ਨੇ ਕੈਪਟਨ ਅਮਰਿੰਦਰ ਸਿੰਘ ਦੀ ਹਮਾਇਤ ਦਾ ਐਲਾਨ ਕੀਤਾ ਸੀ ਤਾਂ ਉਸ ਵੇਲੇ ਬਾਦਲ ਸਰਕਾਰ ਰਿਪੀਟ ਕਰ ਗਈ ਸੀ। ਇਸ ਵਾਰ ਵੀ ਸੌਦਾ ਅਸਾਧ ਨੇ ਪੰਜਾਬ ਵਿੱਚ ਭਾਜਪਾ ਦੀ ਹਮਾਇਤ ਕੀਤੀ ਤਾਂ ਭਾਜਪਾ ਨੂੰ ਸੌਦਾ ਅਸਾਧ ਦੇ ਪੈਰੋਕਾਰਾਂ ਦਾ ਗੜ ਮੰਨੇ ਜਾਂਦੇ ਇਲਾਕੇ ਮਾਲਵਾ ਵਿੱਚ ਇੱਕ ਵੀ ਸੀਟ ਪ੍ਰਾਪਤ ਨਹੀਂ ਹੋਈ।  ਇਸ ਲਈ ਸੌਦਾ ਅਸਾਧ ਦੀਆਂ ਵੋਟਾਂ ਦੀ ਝਾਕ ਕਿਸੇ ਵੀ ਪਾਰਟੀ ਨੂੰ ਨਹੀਂ ਰੱਖਣੀ ਚਾਹੀਦੀ ।

ਜਥੇਦਾਰ ਦਾਦੂਵਾਲ ਨੇ ਕਿਹਾ ਕਿ ਇਕ ਕਾਤਲ ਤੇ ਕੁਕਰਮੀ ਨੂੰ ਵਾਰ ਵਾਰ ਪੈਰੋਲ ਦਿੱਤੀ ਜਾ ਰਹੀ ਹੈ ਜਦੋਂ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਇਸ ਤਰਾਂ ਕਾਨੂੰਨ ਦੇ ਦੋਹਰੇ ਮਾਪਦੰਡ ਅਪਣਾਏ ਜਾ ਰਹੇ ਹਨ ਜੋ ਕਿਸੇ ਤਰਾਂ ਵੀ ਵਾਜਿਬ ਨਹੀਂ ਹਨ।

Leave a Reply