ਦੱਸਿਆ ਜਾ ਰਿਹਾ ਹੈ ਕਿ ਜਿਸ ਪੁਜਾਰੀ ਨੂੰ ਮੰਦਰ ‘ਚ ਰੱਖਿਆ ਗਿਆ ਹੈ, ਉਹ ਰਾਤ ਦੇ ਸਮੇਂ ਮੰਦਰ ਨਹੀਂ ਹੈ। ਥਾਣਾ ਜੀਆਰਪੀ ਅਤੇ ਆਰਪੀਐਫ ਦੇ ਅਧਿਕਾਰੀਆਂ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ ਹੈ। ਧਾਰਮਿਕ ਜਥੇਬੰਦੀਆਂ ਨੇ ਪੁਲਿਸ ਨੂੰ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਉਹਨਾਂ ਨੇ ਪ੍ਰਸ਼ਾਸਨ ਤੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਦੋਸ਼ੀ ਸਮੇਂ ਸਿਰ ਨਾ ਫੜੇ ਗਏ ਤਾਂ ਸੰਘਰਸ਼ ਵਿੱਢਿਆ ਜਾਵੇਗਾ।