ਇਸ ਮਾਣਮੱਤੇ ਪਲ ਤੇ ਸ਼੍ਰੀਮਤੀ ਮਧੂ ਸ਼ਰਮਾ ਪ੍ਰਿੰਸੀਪਲ ਸੀ.ਟੀ. ਵਰਲਡ ਸਕੂਲ ਨੇ ਟਿੱਪਣੀ ਕਰਦੇ ਕਿਹਾ ਕਿ ਅਜਿਹੇ ਅੰਤਰ-ਸਕੂਲ ਸਮਾਗਮ ਵਿਦਿਆਰਥੀਆਂ ਨੂੰ ਖੋਜ ਅਤੇ ਹੁਨਰ ਦੀ ਉੱਤਮਤਾ ਲਈ ਪ੍ਰੇਰਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਅਤੇ ਸਿਰਫ਼ ਇਨਾਮ ਜਿੱਤਣ ਤੱਕ ਸੀਮਿਤ ਨਾ ਰੱਖ ਕੇ ਵੱਡੇ ਖੋਜਾਰਥੀ ਬਣਨ ਦਾ ਸਨਮਾਨ ਦਿੰਦੇ ਹਨ ।ਸੀਟੀ ਗਰੁੱਪ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਅਤੇ ਮੈਨੇਜਿੰਗ ਡਾਇਰੈਕਟਰ ਡਾ. ਮਨਬੀਰ ਸਿੰਘ ਨੇ ਜੇਤੂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਅਜਿਹੇ ਮੁਕਾਬਲੇ ਭਾਗੀਦਾਰਾਂ ਲਈ ਮਹੱਤਵਪੂਰਨ ਅਨੁਭਵ ਹਾਸਲ ਕਰਨ ਦਾ ਮੌਕਾ ਹਨ । ਉਨ੍ਹਾਂ ਦੇ ਅਭੈ ਭੰਗੀ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ ਅਤੇ ਆਉਣ ਵਾਲੇ ਮੁਕਾਬਲਿਆਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਸ਼ੁੱਭ-ਕਾਮਨਾਵਾਂ ਵੀ ਦਿੱਤੀਆਂ ।
