ਇਸ ਲੜੀ ਅੱਗੇ ਵਧਾਉਂਦੇ ਹੋਏ ਕਾਲਜ ਦੇ ਸੈਂਟਰ ਫਾਰ ਕੰਪੀਟੀਟਿਵ ਐਗਜਾਮਸ ਦੁਆਰਾ ਟਿਪਸ ਟੂ ਕਰੈਕ ਆਈ.ਏ.ਐਸ. ਐਂਡ ਅਦਰ ਕੰਪੈਟੀਟਿਵ ਐਗਜ਼ਾਮਸ ਇਨ ਦਿ ਫਸਟ ਅਟੈਂਪਟ ਵਿਸ਼ੇ ‘ਤੇ ਇਕ-ਰੋਜ਼ਾ ਵਰਕਸ਼ਾਪ ਦਾ ਆਯੋਜਿਤ ਕਰਵਾਇਆ ਗਿਆ ।
ਇਸ ਤੋਂ ਇਲਾਵਾ ਉਹਨਾਂ ਨੇ ਵਿਦਿਆਰਥਣਾਂ ਨੂੰ ਜੀਵਨ ਵਿਚ ਉਦੇਸ਼ਾਂ ਨੂੰ ਨਿਰਧਾਰਿਤ ਕਰਨ ਪ੍ਰਤੀ ਉਤਸ਼ਾਹਿਤ ਕਰਦੇ ਹੋਏ ਵਿਭਿੰਨ ਆਈ.ਏ.ਐੱਸ. ਅਫ਼ਸਰਾਂ ਦੀਆਂ ਉਦਾਹਰਣਾਂ ਦਿੱਤੀਆਂ ਜਿਨ੍ਹਾਂ ਨੇ ਮਾੜੇ ਹਾਲਾਤਾਂ ਅਤੇ ਵਿੱਤੀ ਰੁਕਾਵਟਾਂ ਦੇ ਬਾਵਜੂਦ ਪ੍ਰੀਖਿਆਵਾਂ ਪਾਸ ਕਰਕੇ ਬਾਕੀਆਂ ਦੇ ਲਈ ਮਿਸਾਲ ਕਾਇਮ ਕੀਤੀ ਹੈ । ਅੱਗੇ ਗੱਲ ਕਰਦੇ ਹੋਏ ਡਾ. ਮਧੁਰ ਨੇ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਵੇਖਣ ਲਈ ਪ੍ਰੇਰਿਤ ਕੀਤਾ ਅਤੇ ਆਪਣੇ ਸਮੇਂ ਦਾ ਸਹੀ ਉਪਯੋਗ ਕਰਦੇ ਹੋਏ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਦਾ ਯਤਨਸ਼ੀਲ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਨਾਲ ਹੀ ਵਿਦਿਆਰਥਣਾਂ ਦੁਆਰਾ ਪੁੱਛੇ ਗਏ ਪ੍ਰਸ਼ਨਾਂ ਨੂੰ ਬਹੁਤ ਸੁਚੱਜੇ ਢੰਗ ਨਾਲ ਸੰਬੋਧਿਤ ਕਰਦੇ ਹੋਏ ਡਾ. ਮਹਾਜਨ, ਸ੍ਰੀ ਰਾਜ ਠਾਕੁਰ ਅਤੇ ਸ੍ਰੀ ਸੰਦੀਪ ਸਲਾਰੀਆ ਦੁਆਰਾ ਬੇਹੱਦ ਤਸੱਲੀਬਖ਼ਸ਼ ਢੰਗ ਨਾਲ ਜਵਾਬ ਦਿੰਦੇ ਹੋਏ ਉਨ੍ਹਾਂ ਦੇ ਖ਼ਦਸ਼ਿਆਂ ਨੂੰ ਵੀ ਦੂਰ ਕੀਤਾ।
ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਵਿਦਿਆਰਥਣਾਂ ਨੂੰ ਵਿਸ਼ੇ ਸਬੰਧੀ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕਰਨ ਦੇ ਲਈ ਡਾ. ਮਧੁਰ ਪ੍ਰਤੀ ਧੰਨਵਾਦ ਵਿਅਕਤ ਕਰਦੇ ਹੋਏ ਦੱਸਿਆ ਵਿਦਿਆਲਾ ਸੈੰਟਰ ਫਾਰ ਕੰਪੀਟੀਟਿਵ ਐਗਜ਼ਾਮਸ ਦੁਆਰਾ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਉੱਤਮਤਾ ਪ੍ਰਾਪਤ ਕਰਨ ਦੇ ਕਾਬਿਲ ਬਣਾਉਣ ਦੇ ਲਈ ਕਈ ਮਹੱਤਵਪੂਰਨ ਪ੍ਰੋਗਰਾਮਾਂ ਨੂੰ ਆਯੋਜਿਤ ਕੀਤਾ ਜਾਂਦਾ ਰਹਿੰਦਾ ਹੈ ਤਾਂ ਜੋ ਉਹ ਆਪਣੇ ਜੀਵਨ ਦੇ ਵਿਚ ਮਿਹਨਤ, ਦ੍ਰਿੜ੍ਹ ਨਿਸ਼ਚਾ ਅਤੇ ਸਾਰਥਕਤਾ ਦੇ ਨਾਲ ਅੱਗੇ ਵਧਦੇ ਹੋਏ ਜਿੱਥੇ ਸਸ਼ਕਤੀਕਰਨ ਹਾਸਿਲ ਕਰ ਸਕਣ ਉਥੇ ਨਾਲ ਹੀ ਉਹ ਆਰਥਿਕ ਪੱਖੋਂ ਵੀ ਮਜ਼ਬੂਤ ਬਣ ਸਕਣ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਸਫਲ ਆਯੋਜਨ ਦੇ ਲਈ ਡਾ. ਸਬੀਨਾ ਬੱਤਰਾ, ਡਾ. ਪ੍ਰਦੀਪ ਅਰੋਡ਼ਾ, ਡਾ. ਅਰਚਨਾ ਅਤੇ ਸ੍ਰੀਮਤੀ ਪ੍ਰਾਚੀ ਦੁਆਰਾ ਕੀਤੇ ਗਏ ਯਤਨਾਂ ਦੀ ਵੀ ਸ਼ਲਾਘਾ ਕੀਤੀ।