ਅੰਮ੍ਰਿਤਸਰ : ਉਪ-ਰਾਸ਼ਟਰਪਤੀ ਜਗਦੀਪ ਧਨਖੜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ। ਉਨ੍ਹਾਂ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਵਿਖੇ ਲੰਗਰ ਵੀ ਛੱਕਿਆ। ਉਨ੍ਹਾਂ ਨੂੰ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੌਮਣੀ ਕਮੇਟੀ ਪ੍ਰਧਾਨ ਅਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੰਗ ਪੱਤਰ ਵੀ ਦਿੱਤਾ। ਇਸ ਤੋਂ ਬਾਅਦ ਧਨਖੜ ਜੱਲ੍ਹਿਆਂਵਾਲੇ ਬਾਗ਼ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਜਾਣਗੇ। ਇਸ ਤੋਂ ਉਪਰੰਤ ਉਹ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਣਗੇ। ਉਪ ਰਾਸ਼ਟਰਪਤੀ ਸ੍ਰੀ ਰਾਮਤੀਰਥ ਵੀ ਨਤਮਸਤਕ ਹੋਣ ਲਈ ਪਹੁੰਚਣਗੇ। ਉੱਪ ਰਾਸ਼ਟਰਪਤੀ ਬਣਨ ਤੋਂ ਬਾਅਦ ਜਗਦੀਪ ਧਨਖੜ ਦਾ ਇਹ ਪਹਿਲਾ ਦੌਰਾ ਹੋਵੇਗਾ। ਉਨ੍ਹਾਂ ਦੀ ਸੁਰੱਖਿਆ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ।