ਅਮ੍ਰਿਤਸਰ, ਕੇਸਰੀ ਨਿਊਜ਼ ਨੈੱਟਵਰਕ- ਹੰਸ ਰਾਜ ਮਹਿਲਾ ਮਹਾਂ ਵਿਦਿਆਲਿਆ ਦੀ ਤੈਰਾਕੀ ਟੀਮ ਨੇ ਜੀਐਨਡੀਯੂ ਕੈਂਪਸ, ਅੰਮ੍ਰਿਤਸਰ ਵਿਖੇ ਹੋਈ ਜੀਐਨਡੀਯੂ ਅੰਤਰ ਕਾਲਜ ਚੈਂਪੀਅਨਸ਼ਿਪ ਵਿੱਚ ਭਾਗ ਲਿਆ। HMV ਦੇ ਵਿਦਿਆਥਣਾਂ ਨੇ 68 ਅੰਕਾਂ ਨਾਲ ਜੇਤੂ ਸਥਾਨ ਹਾਸਲ ਕੀਤਾ। ਪ੍ਰਿੰਸਿਪਲ ਪ੍ਰੋ. ਡਾ. ਅਜੇ ਸਰੀਨ ਨੇ ਸਰੀਰਕ ਸਿੱਖਿਆ ਵਿਭਾਗ ਦੇ ਟੀਮ ਕੋਚ ਅਤੇ ਫੈਕਲਟੀ ਮੈਂਬਰਾਂ ਨੂੰ ਵਧਾਈ ਦਿੱਤੀ | ਇਸ ਮੌਕੇ ਡਾ. ਨਵਨੀਤ ਢੱਡਾ, ਸ੍ਰੀਮਤੀ ਰਮਨਦੀਪ ਕੌਰ ਅਤੇ ਸ੍ਰੀਮਤੀ ਹਰਪ੍ਰੀਤ ਕੌਰ ਵੀ ਹਾਜ਼ਰ ਸਨ।