Latest news
डॉ वेद प्रताप वैदिक और पूर्व कैबिनेट मंत्री चौधरी हरि सिंह सैनी ने स्वर्गीय श्री सहीराम जौहर को एक स... ਪਾਕਿਸਤਾਨ ਵਿੱਚ ਜਨਮੇ ਇਸਲਾਮਿਕ ਪ੍ਰਚਾਰਕ ਸਾਕਿਬ ਇਕਬਾਲ ਸ਼ਮੀ ਦੇ ਵਾਰੰਗਲ ਵਿੱਚ ਦੌਰੇ ਲਈ ਭਾਰਤੀ ਵੀਜ਼ਾ ਵਿਵਸਥਾਵਾਂ ਦੀ ... 2030 ਤੱਕ ਭਾਰਤ ਵਿੱਚ ਊਰਜਾ ਖੇਤਰ ਵਿੱਚ ਕ੍ਰਾਂਤੀ ਆਵੇਗੀ - ਪੀਐਮ ਮੋਦੀ ਇਹ ਪਹਿਲੀ ਵਾਰ ਹੈ ਕਿ ਕਿਸੇ ਭਾਰਤੀ ਸਰਕਾਰ ਨੇ ਸਿੱਖਾਂ ਦੇ ਲੰਬੇ ਵਾਲਾਂ ਅਤੇ ਜੂੜੇ ਪ੍ਰਤੀ ਸੰਵੇਦਨਸ਼ੀਲਤਾ ਦਿਖਾਈ ਅਤੇ ਉਹ... ਅੰਮ੍ਰਿਤਸਰ 'ਚ ਬੰਦੂਕ ਦੀ ਨੋਕ 'ਤੇ ਖੋਲ੍ਹਿਆ ਟ੍ਰੈਫਿਕ: ਜਾਮ 'ਚ ਫਸੀ ਕਾਰ, ਵਿਅਕਤੀ ਨੇ ਕੱਢਿਆ ਰਿਵਾਲਵਰ ਬਾਇਓਫਰਟੀਲਾਈਜ਼ਰ ਲੈਬਾਰਟਰੀ ਸ਼ੁਰੂ ਕਰਨ ਵਾਲਾ ਭਾਰਤ ਦਾ ਪਹਿਲਾ ਰਾਜ ਬਣਿਆ ਪੰਜਾਬ ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਨਾਲ ਜੁੜੇ ਵਿਅਕਤੀਆਂ ਦੇ 1490 ਸ਼ੱਕੀ ਟਿਕਾਣਿ... ਬਾਲ ਵਿਵਾਹ ਦੇ ਵਿਰੁੱਧ ਵਿਚ ਆਸਾਮ ਸਰਕਾਰ ਨੇ ਚੁਕੇ ਵੱਡੇ ਕਦਮ 2170 ਲੋਕ ਗ੍ਰਿਫ਼ਤਾਰ, 4 ਹਜ਼ਾਰ ਤੋਂ ਵੱਧ ਕੇਸ ਦਰਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਪਹਿਲਾ ਰਾਜ ਪੱਧਰੀ ਜਨਤਾ ਦਰਬਾਰ 6 ਫਰਵਰੀ ਨੂੰ- ਜਿੰਪਾ ਮਾਨ ਸਰਕਾਰ ਲੁਧਿਆਣਾ ਸ਼ਹਿਰ ਦੀ ਸਵੱਛਤਾ ਪ੍ਰਣਾਲੀ ਨੂੰ ਸੁਧਾਰਨ ਲਈ ਸਾਜੋ ਸਮਾਨ ਦੀ ਖਰੀਦ 'ਤੇ 7.77 ਕਰੋੜ ਰੁਪਏ ਖਰਚ ਕਰੇ...

ਕੇਸਰੀ ਵਿਰਾਸਤ

ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ਵਿਚੋਂ ਕੀਤਾ ਮੁਅੱਤਲ, ਪਾਰਟੀ ਵਿਰੋਧੀ ਗਤੀਵਿਧੀਆਂ ਰੋਕਣ ਲਈ 2 ਦਿਨ ਦਾ ਦਿੱਤਾ ਅਲਟੀਮੇਟਮ

ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ਵਿਚੋਂ ਕੀਤਾ ਮੁਅੱਤਲ, ਪਾਰਟੀ ਵਿਰੋਧੀ ਗਤੀਵਿਧੀਆਂ ਰੋਕਣ ਲਈ 2 ਦਿਨ ਦਾ ਦਿੱਤਾ ਅਲਟੀਮੇਟਮ
ਅਨੁਸ਼ਾਸਨੀ ਕਮੇਟੀ ਨੇ ਜਗਮੀਤ ਬਰਾੜ ਵੱਲੋਂ ਨੋਟਿਸ ’ਤੇ ਦਿੱਤੇ ਜਵਾਬ ’ਤੇ ਪ੍ਰਗਟਾਈ ਅਸੰਤੁਸ਼ਟੀ, ਬਿਆਨਾਂ ’ਤੇ ਸਪਸ਼ਟੀਕਰਨ ਲਈ ਇਕ ਹੋਰ ਮੌਕਾ ਦੇਣ ਦਾ ਫੈਸਲਾ
ਚੰਡੀਗੜ੍ਹ, 2 ਨਵੰਬਰ(ਕੇਸਰੀ ਨਿਊਜ਼ ਨੈੱਟਵਰਕ) -: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਾਰਟੀ ਦੀ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਤੇ ਉਹਨਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਰੋਕਣ ਲਈ ਦੋ ਦਿਨ ਦਾ ਅਲਟੀਮੇਟਮ ਦਿੱਤਾ ਜਿਸ ਮਗਰੋਂ ਉਹਨਾਂ ਖਿਲਾਫ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।
ਇਹ ਐਲਾਨ ਕਰਦਿਆਂ ਅਕਾਲੀ ਦਲ ਦੇ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਰਦਾਰ ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਬੀਬੀ ਜਗੀਰ ਕੌਰ ਲਈ ਇਹ ਲਾਜ਼ਮੀ ਹੋਵੇਗਾ ਕਿ ਉਹ ਸਪਸ਼ਟ ਕਰਨ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਉਂਦੀਆਂ ਚੋਣਾਂ ਨਹੀਂ ਲੜਨਗੇ। ਜੇਕਰ ਉਹਨਾਂ ਨੇ ਇਹ ਸਪਸ਼ਟੀਕਰਨ ਨਾ ਦਿੱਤਾ ਫਿਰ ਪਾਰਟੀ ਉਹਨਾਂ ਦੇ ਖਿਲਾਫ ਕਾਰਵਾਈ ਕਰਨ ਲਈ ਮਜਬੂਰ ਹੋਵੇਗੀ ਕਿਉਂਕਿ ਪਾਰਟੀ ਦੇ ਅਨੁਸ਼ਾਸਨ ਤੋਂ ਉਪਰ ਕੋਈ ਨਹੀਂ ਹੈ।
ਵੇਰਵੇ ਸਾਂਝੇ ਕਰਦਿਆਂ ਸਰਦਾਰ ਮਲੂਕਾ ਨੇ ਪ੍ਰੈਸ ਕਾਨਫਰੰਸ ਵਿਚ ਦੱਸਿਆ ਕਿ ਬੀਬੀ ਜਗੀਰ ਕੌਰ ਪਿਛਲੇ 4 ਮਹੀਨਿਆਂ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਲੱਗੇ ਹੋਏ ਹਨ ਤੇ ਉਹ ਅਕਾਲੀ ਦਲ ਦੇ ਖਿਲਾਫ ਤਾਕਤਾਂ ਨਾਲ ਰਲ ਕੇ ਕੰਮ ਕਰ ਰਹੇ ਹਨ। ਉਹਨਾਂ ਕਿਹਾ ਕਿ ਪਾਰਟੀ ਨੇ ਬੀਬੀ ਜਗੀਰ ਕੌਰ ਨੂੰ ਸਮਝਾਉਣ ਦਾ ਬਹੁਤ ਯਤਨ ਕੀਤਾ ਤੇ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਤੇ ਸਰਦਾਰ ਸੁਰਜੀਤ ਸਿੰਘ ਰੱਖੜਾ ਨੇ ਉਹਨਾਂ ਨਾਲ 3ਘੰਟੇ ਲੰਬੀ ਮੀਟਿੰਗ ਵੀ ਕੀਤੀ। ਇਸ ਤੋਂ ਪਹਿਲਾਂ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਵੀ ਉਹਨਾਂ ਨਾਲ ਮੁਲਾਕਾਤ ਕੀਤੀ ਪਰ ਉਹ ਸ਼੍ਰੋਮਣੀ ਕਮੇਟੀ ਚੋਣਾਂ ਲੜਨ ’ਤੇ ਅੜੇ ਹੋਏ ਹਨ।
ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਨੇ ਕਿਹਾ ਕਿ ਪਾਰਟੀ ਨੂੰ ਸ਼੍ਰੋਮਣੀ ਕਮੇਟੀ ਮੈਂਬਰਾਂ ਤੋਂ ਵੀ ਸ਼ਿਕਾਇਤਾਂ ਮਿਲੀਆਂ ਹਨ ਕਿ ਬੀਬੀ ਜਗੀਰ ਕੌਰ ਉਹਨਾਂ ’ਤੇ ਦਬਾਅ ਬਣਾ ਰਹੇ ਹਨ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਲਈ ਚੋਣ ਵਿਚ ਉਹਨਾਂ ਦੀ ਹਮਾਇਤ ਕਰਨ। ਉਹਨਾਂ ਕਿਹਾ ਕਿ ਬੀਬੀ ਜਗੀਰ ਕੌਰ ਦੇ ਮੀਡੀਆ ਵਿਚ ਆਏ ਬਿਆਨ ਵੀ ਸੰਕੇਤ ਦਿੰਦੇ ਹਨ ਕਿ ਉਹ ਪਾਰਟੀ ਦੀ ਮਰਜ਼ੀ ਖਿਲਾਫ ਚੋਣਾਂ ਲੜਨ ਲਈ ਬਜ਼ਿੱਦ ਹਨ।
ਇਸ ਦੌਰਾਨ ਸਰਦਾਰ ਮਲੂਕਾ ਨੇ ਇਹਵੀ ਦੱਸਿਆ ਕਿ ਅਨੁਸ਼ਾਸਨੀ ਕਮੇਟੀ ਦੀ ਹੋਈ ਮੀਟਿੰਗ ਵਿਚ ਸੀਨੀਅਰ ਆਗੂ ਸਰਦਾਰ ਜਗਮੀਤ ਸਿੰਘ ਬਰਾੜ ਵੱਲੋਂ ਉਹਨਾਂ ਨੂੰ ਜਾਰੀ ਨੋਟਿਸ ਦੇ ਜਵਾਬ ’ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਪਰ ਇਸਨੁੰ ਤਸੱਲੀਬਖਸ਼ ਮਹਿਸੂਸ ਨਹੀਂ ਕੀਤਾ ਗਿਆ। ਸਰਦਾਰ ਮਲੂਕਾ ਨੇ ਦੱਸਿਆ ਕਿ ਅਸੀਂ ਉਹਨਾਂ ਨੂੰ ਕੀਤੀ ਬਿਆਨਬਾਜ਼ੀ ਤੇ ਕਾਰਵਾਈਆਂ ਲਈ ਆਪਣਾ ਪੱਖ ਰੱਖਣ ਦਾ ਇਕ ਹੋਰਮੌਕਾ ਦੇਵਾਂਗੇ ਤੇ ਇਸ ਮਗਰੋਂ ਵੀ ਕੋਈ ਕਾਰਵਾਈ ਕੀਤੀ ਜਾਵੇਗੀ।
ਕਮੇਟੀ ਦੀ ਮੀਟਿੰਗ ਵਿਚ ਸਰਦਾਰ ਸ਼ਰਨਜੀਤ ਸਿੰਘ ਢਿੱਲੋਂ, ਸਰਦਾਰ ਵਿਰਸਾ ਸਿੰਘ ਵਲਟੋਹਾ, ਡਾ. ਸੁਖਵਿੰਦਰ ਕੁਮਾਰ ਤੇ ਸਰਦਾਰ ਮਨਤਾਰ ਸਿੰਘ ਬਰਾੜ ਵੀ ਸ਼ਾਮਲ ਸਨ।

Leave a Reply

Your email address will not be published. Required fields are marked *