KESARI VIRASAT

Latest news
ਮੋਰਾਰੀ ਬਾਪੂ ਨੇ ਧਰਮ ਪਰਿਵਰਤਨ ਦੀਆਂ ਸਾਜ਼ਿਸ਼ਾਂ ਦਾ ਕੀਤਾ ਪਰਦਾਫਾਸ਼: ਮੁਫਤ ਸਿੱਖਿਆ ਦੇ ਨਾਂ 'ਤੇ ਹਰ ਪਿੰਡ 'ਚ ਹੋ ਰਿਹ... ਜਲੰਧਰ 'ਚ ਯੂਟਿਊਬਰ ਦੇ ਘਰ 'ਤੇ ਗ੍ਰੇਨੇਡ ਹਮਲਾ: ਪਹਿਲੀ ਵਾਰ ਪਾਕਿਸਤਾਨੀ ਕੁਨੈਕਸ਼ਨ ਆਇਆ ਸਾਹਮਣੇ ਜ਼ੁਲਫਾਨ ਨੇ ਕੀਤਾ ਹਰਿਮੰਦਰ ਸਾਹਿਬ ਕੰਪਲੈਕਸ 'ਚ ਸ਼ਰਧਾਲੂਆਂ 'ਤੇ ਹਮਲਾ: 4 ਸੇਵਾਦਾਰ ਵੀ ਜ਼ਖਮੀ; ਮੁਲਜ਼ਮ ਦੀ ਬੁਰੀ ਤਰ੍ਹ... ਹੋਲੀ ਮੌਕੇ ਲਗਾਏ ਨਾਕੇ 'ਤੇ ਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਕੁਚਲਿਆ ਚੰਡੀਗੜ੍ਹ 'ਚ ਕਾਂਸਟੇਬਲ-ਹੋਮ ਗਾਰਡ ਸਮੇਤ 3 ਲੋਕਾਂ... ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਅਤੇ ਮਹਾਰਾਸ਼ਟਰ ‘ਚ ਸਿੱਖ ਆਨੰਦਕਾਰਜ ਮੈਰਿਜ ਐਕਟ ਲਾਗੂ ਕਰਨ ਲਈ ਸੰਤ ਗਿਆਨੀ ਹਰਨਾਮ ਸਿੰਘ ... SGPC ਪ੍ਰਧਾਨ ਹਰਜਿੰਦਰ ਧਾਮੀ ਅਸਤੀਫਾ ਵਾਪਸ ਨਾ ਲੈਣ ਦੀ ਗੱਲ 'ਤੇ ਅੜੇ: ਹਰਿਮੰਦਰ ਸਾਹਿਬ ਪਹੁੰਚੇ ਕਰਨਾਟਕ ਦੇ ਡੀਜੀਪੀ ਦੀ ਫਿਲਮੀ ਹੀਰੋਇਨ ਧੀ ਲਿਆਉਂਦੀ ਸੀ ਸਰੀਰ 'ਤੇ ਸੋਨਾ ਲਪੇਟ ਕੇ : ਸਾਲ 'ਚ 30 ਵਾਰ ਦੁਬਈ ਗਈ : ਇੱਕ ਸ... ਭੰਗ ਵਰਗੇ ਨਸ਼ੇ ਨਾਲ ਭਗਵਾਨ ਸ਼ਿਵ ਨੂੰ ਜੋੜਨਾ ਮਹਾ ਪਾਪ ਅਤੇ ਸਮਾਜ ਲਈ ਹਾਨੀਕਾਰਕ- ਅਮਰ ਸ੍ਰੀਵਾਸਤਵ ਹੁਣ 22 ਸਾਲਾ ਕੁੜੀ ਨੇ ਪਾਦਰੀ ਬਜਿੰਦਰ 'ਤੇ ਲਗਾਇਆ ਜਿਨਸੀ ਸ਼ੋਸ਼ਣ ਦਾ ਦੋਸ਼  ਜ਼ੇਲੇਂਸਕੀ ਨੂੰ ਬਹਿਸ ਤੋਂ ਬਾਅਦ ਵ੍ਹਾਈਟ ਹਾਊਸ ਤੋਂ ਕੱਢਿਆ : ਟਰੰਪ ਨਾਲ ਸਾਂਝੀ ਪ੍ਰੈਸ ਕਾਨਫਰੰਸ ਰੱਦ
You are currently viewing *ਪ੍ਰਵਾਸੀ ਭਾਰਤੀ ਉੱਘੇ ਸਮਾਜ ਸੇਵਕ ਸੋਮ ਥਿੰਦ ਯੂ ਕੇ ਤੇ ਜੀਤ ਬਾਬਾ ਬੈਲਜੀਅਮ ਨੇ ਬੱਚਿਆਂ ਨੂੰ ਵਰਦੀਆਂ ਤੇ ਸਟੇਸ਼ਨਰੀ ਵੰਡੀ* 

*ਪ੍ਰਵਾਸੀ ਭਾਰਤੀ ਉੱਘੇ ਸਮਾਜ ਸੇਵਕ ਸੋਮ ਥਿੰਦ ਯੂ ਕੇ ਤੇ ਜੀਤ ਬਾਬਾ ਬੈਲਜੀਅਮ ਨੇ ਬੱਚਿਆਂ ਨੂੰ ਵਰਦੀਆਂ ਤੇ ਸਟੇਸ਼ਨਰੀ ਵੰਡੀ* 


ਜਲੰਧਰ (ਨਵਦੀਪ ਸਿੰਘ ਆਰ. ਕੇ.):- ਸਰਕਾਰੀ ਪ੍ਰਇਮਰੀ ਸਕੂਲ ਅਠੋਲਾ ਵਿਖੇ ਜਗਤਾਰ ਪਰਵਾਨਾ ਸੱਭਿਆਚਾਰਕ ਮੰਚ ਵਲੋਂ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਉੱਘੇ ਸਮਾਜ ਸੇਵੀ ਤੇ ਪ੍ਰਮੋਟਰ ਪਰਵਾਸੀ ਭਾਰਤੀ ਸੋਮ ਥਿੰਦ ਯੂ. ਕੇ. ਅਤੇ ਜੀਤ ਬਾਬਾ ਬੈਲਜੀਅਮ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਉਹਨਾਂ ਦੇ ਨਾਲ ਇੰਜ: ਨਰਿੰਦਰ ਬੰਗਾ ਦੂਰਦਰਸ਼ਨ ਜਲੰਧਰ ਅਤੇ ਪੰਜਾਬੀ ਸੂਫੀ ਗਾਇਕ ਸੋਹਣ ਸ਼ੰਕਰ ਨੇ ਸ਼ਮੂਲੀਅਤ ਕੀਤੀ।

ਮੰਚ ਦੇ ਸਰਪ੍ਰਸਤ ਮਨਜੀਤ ਸਿੰਘ ਸੋਹਲ ਨੇ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਮੰਚ ਵਲੋਂ ਪਦਮ ਸ਼੍ਰੀ ਰਾਜ ਗਾਇਕ ਹੰਸ ਰਾਜ ਹੰਸ ਮੈਂਬਰ ਪਾਰਲੀਮੈਂਟ ਦੀ ਸਰਪ੍ਰਸਤੀ ਵਿੱਚ ਕਰਵਾਏ ਜਾ ਰਹੇ 20 ਨਵੰਬਰ ਨੂੰ ਸੱਭਿਆਚਾਰਕ ਮੇਲੇ ਵਿੱਚ ਆਉਣ ਲਈ ਵੀ ਅਪੀਲ ਕੀਤੀ ਅਤੇ ਮੰਚ ਦੀਆਂ ਹੁਣ ਤੱਕ ਦੀਆਂ ਪ੍ਰਾਪਤੀਆਂ ਵਾਰੇ ਵਿਸਥਾਰ ਸਹਿਤ ਚਾਨਣਾ ਪਾਇਆ l ਸਮਾਰੋਹ ਦੋਰਾਨ ਇੰਜ: ਨਰਿੰਦਰ ਬੰਗਾ ਦੂਰਦਰਸ਼ਨ ਜਲੰਧਰ ਨੇ ਸੰਬੋਧਨ ਕਰਦੇ ਕਿਹਾ ਕਿ ਐਨ. ਆਰ. ਆਈ. ਵੀਰਾਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਅਤੀ ਸ਼ਲਾਘਾਯੋਗ ਹਨ। ਜੀਤ ਬਾਬਾ ਤੇ ਸੋਮ ਥਿੰਦ ਹਮੇਸ਼ਾਂ ਹੀ ਲੋੜਵੰਦਾਂ, ਪੰਜਾਬ ਦੇ ਵੱਖ ਵੱਖ ਸਕੂਲਾਂ,ਬਿਰਧ ਅਸ਼ਰਮਾਂ, ਹਸਪਤਾਲਾਂ ਅਤੇ ਹੋਰ ਖੇਤਰਾਂ ਵਿਚ ਲੋੜਾਂ ਮੁਤਾਬਕ ਆਪਣੀ ਨੇਕ ਕਮਾਈ ਚੋ ਦਾਨ ਕਰਕੇ ਓਸ ਰੱਬ ਸੱਚੇ ਦਾ ਤਹਿ ਦਿਲੋਂ ਧੰਨਵਾਦ ਤੇ ਸ਼ੁਕਰਾਨਾ ਕਰਦੇ ਨੇ l ਉਨਾਂ ਅੱਗੇ ਕਿਹਾ ਕਿ ਸੇਵਾ ਦੇਸ਼ ਦੀ ਹੋਵੇ ਜਾਂ ਫਿਰ ਸਮਾਜ ਦੀ ਦਿਲਚਸਪੀ ਨਾਲ ਕੀਤੀ ਜਾਵੇ ਤਾਂ ਪ੍ਫੁਲੱਤ ਹੁੰਦੀ ਹੈ ਜੋ ਸਮੇਂ ਸਮੇਂ ਸਿਰ ਇਸ ਖੇਤਰ ਦੀਆਂ ਇਹ ਦੋਨੋਂ ਜਾਣੀਆਂ ਪਹਿਚਾਣੀਆਂ ਸ਼ਖਸੀਅਤਾਂ ਉੱਘੇ ਸਮਾਜ ਸੇਵੀ ਪ੍ਰਵਾਸੀ ਭਾਰਤੀ ਸੋਮ ਥਿੰਦ ਅਤੇ ਜੀਤ ਬਾਬਾ ਬੈਲਜੀਅਮ ਹੋਰਾਂ ਦੇ ਸਹਿਯੋਗ ਨਾਲ ਬਾਖੂਬੀ ਨਿਭਾਈ ਜਾ ਰਹੀ ਹੈ l

ਜਗਤਾਰ ਪਰਵਾਨਾ ਸੱਭਿਆਚਾਰਕ ਮੰਚ ਅਠੋਲਾ ਦੇ ਕਾਰਜਕਾਰੀ ਪ੍ਰਧਾਨ ਅਜਮੇਰ ਸਿੰਘ ਸਹੋਤਾ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਡੀ ਏ ਵੀ ਕਾਲਜ ਜਲੰਧਰ ਦੇ ਪ੍ਰਿੰਸੀਪਲ ਨਾਲ ਮੀਟਿੰਗ ਦੋਰਾਨ ਇੱਕ ਅਨਾਥ ਤੇ ਬਹੁਤ ਹੀ ਹੁਸ਼ਿਆਰ ਵਿਦਿਆਰਥੀ ਨੇ ਜਦੋਂ ਫੀਸ ਨਾ ਦੇ ਸਕਣ ਦੀ ਸਮਰੱਥਾ ਜਤਾਈ ਤਾਂ ਸੋਮ ਥਿੰਦ ਯੂ ਕੇ ਨੇ ਸਾਰੀ ਪੜ੍ਹਾਈ ਦਾ ਖਰਚ ਚੁੱਕਣ ਲਈ ਬੇਝਿਜਕ ਇੱਕਦਮ ਹਾਂ ਕਰ ਦਿੱਤੀ ਤੇ ਹੁਣ ਤਕ ਅਨੇਕਾਂ ਬੱਚਿਆਂ ਦੀ ਪੜ੍ਹਾਈ ਲਈ ਅੱਗੇ ਆ ਰਹੇ ਨੇ l ਉਨਾਂ ਅੱਗੇ ਦੱਸਿਆ ਕਿ ਇਹ ਪਰਵਾਸੀ ਭਾਰਤੀ ਹਰ ਸਾਲ ਪੰਜਾਬ ਆ ਕੇ ਵੱਖ ਵੱਖ ਖੇਤਰ ਵਿਚ ਲੋੜਵੰਦਾਂ ਦੀ ਹਰ ਤਰਾਂ ਦੀ ਸੰਭਵ ਸਹਾਇਤਾ ਕਰਦੇ ਹਨ ਅਤੇ ਮਾਂ ਖੇਡ ਕੱਬਡੀ ਨੂੰ ਪ੍ਰਮੋਟ ਕਰਨ ਲਈ ਪੰਜਾਬ ਅਤੇ ਪੂਰੇ ਯੂਰਪ ’ਚ ਕਬੱਡੀ ਟੂਰਨਾਮੈਂਟ ਕਰਵਾਂਉਦੇ ਹਨ l ਅਜਮੇਰ ਸਿੰਘ ਸਹੋਤਾ ਤੇ ਮਨਜੀਤ ਸਿੰਘ ਸੋਹਲ ਹੋਰਾਂ ਜੀਤ ਬਾਬਾ ਤੇ ਸੋਮ ਥਿੰਦ ਦੇ ਪਰਉਪਕਾਰੀ ਕੰਮਾਂ ਦੀ ਰੱਜ ਕੇ ਤਾਰੀਫ਼ ਕੀਤੀ l ਅਜਮੇਰ ਸਿੰਘ ਸਹੋਤਾ ਦੀ ਪ੍ਰੇਰਨਾ ਸਦਕਾ ਸਕੂਲ ਦੇ ਬੱਚਿਆਂ ਦੀਆਂ ਲੋੜਾਂ ਨੂੰ ਮੁੱਖ ਰੱਖਦਿਆਂ ਹੋਇਆਂ ਜੀਤ ਬਾਬਾ ਬੈਲਜੀਅਮ ਤੇ ਸੋਮ ਥਿੰਦ ਹੋਰਾਂ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਤੇ ਸਟੇਸ਼ਨਰੀ ਵੰਡੀ। ਸਮਾਗਮ ਵਿਚ ਹੋਰਾਂ ਤੋਂ ਇਲਾਵਾ ਪ੍ਰਿੰਸੀਪਲ ਅਰਵਿੰਦਰ ਕੌਰ, ਸਾਈਂ ਕੁਲਦੀਪ ਸਿੰਘ ਰਾਣਾ, ਜਥੇਦਾਰ ਕੁੰਦਨ ਸਿੰਘ ਬਗੋਤਾ, ਅਵਤਾਰ ਸਿੰਘ ਸੋਹਲ ਯੂ ਕੇ,,ਕੇਵਲ ਸਿੰਘ ਸਾਬਕਾ ਸਰਪੰਚ, ਬਲਵੀਰ ਸਿੰਘ ਕਾਲਾ,ਮਾਸਟਰ ਲਵਪ੍ਰੀਤ ਤੇ ਜਸਵੰਤ ਸਿੰਘ ਆਦਿ ਹਾਜ਼ਿਰ ਸਨ l

 

Leave a Reply