KESARI VIRASAT

ਕੇਸਰੀ ਵਿਰਾਸਤ

Latest news
ਨਿੱਝਰ ਦੇ ਕਤਲ 'ਤੇ ਕੈਨੇਡਾ 'ਚ ਆਈ.ਐੱਸ.ਆਈ ਏਜੰਟ ਤੋਂ ਪੁੱਛਗਿੱਛ: ਰਿਪੋਰਟ ਦਾ ਦਾਅਵਾ- ਨਸ਼ੇ ਦੇ ਕਾਰੋਬਾਰ 'ਤੇ ਕਾਬੂ ਪਾ... Congress MLA Sukhpal Khaira Arrest: ਨਸ਼ਾ ਤਸਕਰੀ ਮਾਮਲੇ 'ਚ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਪਹੁੰਚੀ ਪੁਲਿਸ; ਪਾਣੀ... ਪੰਜਾਬ ਦੇ ਫਰੀਦਕੋਟ ਦੀ ਸਿਫ਼ਤ ਕੌਰ ਸਮਰਾ ਨੇ ਏਸ਼ੀਅਨ ਗੇਮਜ਼ ਵਿੱਚ ਇੱਕ ਸੋਨੇ ਤੇ ਇੱਕ ਚਾਂਦੀ ਦਾ ਤਮਗ਼ਾ ਜਿੱਤਿਆ ਪੰਜਾਬ ਦੇ ਨਵਾਂ ਪਿੰਡ ਸਰਦਾਰਾਂ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ 2023 ਐਵਾਰਡ ਸਿੱਖਿਆ ਵਿਭਾਗ ਪੰਜਾਬ ਦਾ ਰਬ ਹੀ ਰਾਖਾ: ਹਜ਼ਾਰਾਂ ਵਿਦਿਆਰਥੀਆਂ ਨੂੰ ਦੂਹਰੀ-ਤੀਹਰੀ ਵਾਰ ਕਰੋੜਾ ਦੇ ਵਜ਼ੀਫਿਆਂ ਦਾ ਭੁਗਤਾਨ ਪੰਜਾਬ ਸਰਕਾਰ ਨੇ ਦੋ ਮੈਡੀਕਲ ਅਧਿਕਾਰੀਆਂ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤੇ ਰੱਦ ਤਕਨੀਕ ਦਾ ਸੰਸਾਰ: ਜਦੋਂ ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਨੂੰ ਰੋਬੋਟ ਨੇ ਪਰੋਸੀ ਚਾਹ ਅਤੇ ਸੈਂਡਵਿਚ Big Breaking News : ਮਾਮਲਾ ਵਕੀਲ ਤੇ ਉਸ ਦੇ ਮੁਵੱਕਲ ਨਾਲ ਤਸ਼ੱਦਦ ਦਾ: ਐੱਸਪੀ ਸੀਆਈਏ ਇੰਚਾਰਜ ਤੇ ਕਾਂਸਟੇਬਲ ਗ੍ਰਿਫ਼ਤਾ... ਕਣਕ ਦੇ ਸਟਾਕ ‘ਚ ਹੇਰਾਫੇਰੀ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਡੀ.ਐਫ.ਐਸ.ਸੀ, ਦੋ ਇੰਸਪੈਕਟਰ ਅਤੇ ਤਿੰਨ ਆੜਤੀਆਂ ਖ਼ਿਲਾਫ਼ ... ਬਾਜਵਾ ਨੇ ਮੁਕਤਸਰ ਵਕੀਲ ਨਾਲ ਕੁੱਟਮਾਰ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ
You are currently viewing “ਮੀਰਾ ਚੱਲੀ ਸਤਿਗੁਰੂ ਕੇ ਧਾਮ ਸਾਂਝੀਵਾਲਤਾ ਯਾਤਰਾ -2022” ਦਾ ਪੰਜਾਬ ਵਿੱਚ ਨਿੱਘਾ ਸਵਾਗਤ 

“ਮੀਰਾ ਚੱਲੀ ਸਤਿਗੁਰੂ ਕੇ ਧਾਮ ਸਾਂਝੀਵਾਲਤਾ ਯਾਤਰਾ -2022” ਦਾ ਪੰਜਾਬ ਵਿੱਚ ਨਿੱਘਾ ਸਵਾਗਤ 

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਨ ਕੇਸਰੀ ਨਿਊਜ਼ ਨੈੱਟਵਰਕ- ਭਗਤੀ ਲਹਿਰ ਦੇ ਆਦਿ ਮਹਾਂਪੁਰਖਾਂ ਦੇ ਆਸ਼ੀਰਵਾਦ ਨਾਲ 4 ਨਵੰਬਰ ਤੋਂ ਮੀਰਾ ਬਾਈ ਦੇ ਜਨਮ ਸਥਾਨ ਮੇੜਤਾ ਤੋਂ ਚੱਲੀ 31 ਦਿਨਾਂ ਦੀ ” ਮੀਰਾ ਚੱਲੀ ਸਤਿਗੁਰੂ ਕੇ ਧਾਮ ਸਾਂਝੀਵਾਲਤਾ ਯਾਤਰਾ -2022″, 8 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਿੱਚ ਦਾਖਲ ਹੋਈ ਜਿਸ ਦਾ ਥਾਂ ਥਾਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ।

ਇਹ ਜਾਣਕਾਰੀ ਦਿੰਦੇ ਹੋਏ ਸਾਂਝੀਵਾਲਤਾ ਯਾਤਰਾ ਦੇ ਇੰਚਾਰਜ ਜਸਪਾਲ ਸਿੰਘ ਖੀਵਾ ਅਤੇ ਸਹਿ ਇੰਚਾਰਜ ਨਰੇਸ਼ ਕੁਮਾਰ ਆਨੰਦਪੁਰ ਸਾਹਿਬ ਨੇ ਦੱਸਿਆ ਕਿ ਸੰਤ ਸ਼ਿਰੋਮਣੀ ਮੀਰਾ ਬਾਈ ਇਸ ਭਗਤੀ ਲਹਿਰ ਦੀ ਨਾਇਕਾ ਰਹੀ ਹੈ, ਜਿਸ ਨੇ ਸਤੀ ਅਤੇ ਜਾਤ ਦੇ ਵਿਤਕਰੇ ਨੂੰ ਤੋੜ ਕੇ ਸਮਾਜ ਨੂੰ ਨਵਾਂ ਰਸਤਾ ਦਿਖਾਇਆ ਹੈ। ਉਨ੍ਹਾਂ ਦੇ ਜਨਮ ਸਥਾਨ ਮੇੜਤਾ ਰਾਜਸਥਾਨ ਤੋਂ 4 ਨਵੰਬਰ ਨੂੰ ਚੱਲੀ ਯਾਤਰਾ ਅੱਜ 8 ਨਵੰਬਰ ਨੂੰ ਰਾਜਸਥਾਨ ਦੇ ਗੰਗਾਨਗਰ ਤੋਂ ਜੰਡਵਾਲਾ, ਚੂੜੀਵਾਲਾ ਰਾਹੀਂ ਹੁੰਦੀ ਹੋਈ ਫਾਜ਼ਿਲਕਾ ਰਾਹੀਂ ਪੰਜਾਬ ਵਿੱਚ ਦਾਖਲ ਹੋਈ।

ਮਹੰਤ ਪੁਰਸ਼ੋਤਮ ਲਾਲ ਜੀ ਚੱਕ ਹਕੀਮ ਫਗਵਾੜਾ, ਮਹੰਤ ਗੁਰਵਿੰਦਰ ਸਿੰਘ ਜੀ ਨਿਰਮਲ ਕੁਟੀਆ ਹਜ਼ਾਰਾ, ਸੰਤ ਹਰੀ ਨਰਾਇਣ ਜੀ ਹਰਿਦੁਆਰ, ਸੰਤ ਦਯਾਨੰਦ ਜੀ ਲੁਧਿਆਣਾ, ਮਹੰਤ ਸੰਗਤ ਨਾਥ ਜੀ ਅਤੇ ਹੋਰ ਸੰਤ ਮੰਡਲੀ ਵਲੋਂ ਇਸ ਸੰਦੇਸ਼ ਨੂੰ ਘਰ-ਘਰ ਲੈ ਜਾਣ ਲਈ “ਮੀਰਾ ਚੱਲੀ ਸਤਿਗੁਰੂ ਕੇ ਧਾਮ ਸਾਂਝੀਵਾਲਤਾ ਯਾਤਰਾ 2022” ਦੌਰਾਨ ਥਾਂ ਥਾਂ ਸੰਗਤਾਂ ਨੂੰ ਇੱਕਜੁੱਟਤਾ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ। ਅੱਜ 9ਨਵੰਬਰ ਨੂੰ ਇਹ ਯਾਤਰਾ ਜਲਾਲਾਬਾਦ,ਬਾਜੇ ਕੇ ਰਾਹੀਂ ਹੁੰਦੀ ਹੋਈ ਫਿਰੋਜ਼ਪੁਰ ਪੁੱਜੇਗੀ। ਪੰਜਾਬ ਦੇ ਵੱਖ ਵੱਖ ਜਿਲਿਆਂ ਰਾਹੀਂ ਇਹ ਯਾਤਰਾ, ਜੰਮੂ ਅਤੇ ਕਸ਼ਮੀਰ, ਹਿਮਾਚਲ ਸੂਬੇ ਵਿੱਚ ਹੁੰਦੇ ਹੋਏ 4 ਦਸੰਬਰ 2022 ਨੂੰ ਗੋਪਾਲ ਮੋਚਨ (ਯਮੁਨਾਨਗਰ) ਹਰਿਆਣਾ ਵਿਖੇ ਸੰਪੂਰਣ ਹੋਵੇਗੀ।

Leave a Reply