Latest news
डॉ वेद प्रताप वैदिक और पूर्व कैबिनेट मंत्री चौधरी हरि सिंह सैनी ने स्वर्गीय श्री सहीराम जौहर को एक स... ਪਾਕਿਸਤਾਨ ਵਿੱਚ ਜਨਮੇ ਇਸਲਾਮਿਕ ਪ੍ਰਚਾਰਕ ਸਾਕਿਬ ਇਕਬਾਲ ਸ਼ਮੀ ਦੇ ਵਾਰੰਗਲ ਵਿੱਚ ਦੌਰੇ ਲਈ ਭਾਰਤੀ ਵੀਜ਼ਾ ਵਿਵਸਥਾਵਾਂ ਦੀ ... 2030 ਤੱਕ ਭਾਰਤ ਵਿੱਚ ਊਰਜਾ ਖੇਤਰ ਵਿੱਚ ਕ੍ਰਾਂਤੀ ਆਵੇਗੀ - ਪੀਐਮ ਮੋਦੀ ਇਹ ਪਹਿਲੀ ਵਾਰ ਹੈ ਕਿ ਕਿਸੇ ਭਾਰਤੀ ਸਰਕਾਰ ਨੇ ਸਿੱਖਾਂ ਦੇ ਲੰਬੇ ਵਾਲਾਂ ਅਤੇ ਜੂੜੇ ਪ੍ਰਤੀ ਸੰਵੇਦਨਸ਼ੀਲਤਾ ਦਿਖਾਈ ਅਤੇ ਉਹ... ਅੰਮ੍ਰਿਤਸਰ 'ਚ ਬੰਦੂਕ ਦੀ ਨੋਕ 'ਤੇ ਖੋਲ੍ਹਿਆ ਟ੍ਰੈਫਿਕ: ਜਾਮ 'ਚ ਫਸੀ ਕਾਰ, ਵਿਅਕਤੀ ਨੇ ਕੱਢਿਆ ਰਿਵਾਲਵਰ ਬਾਇਓਫਰਟੀਲਾਈਜ਼ਰ ਲੈਬਾਰਟਰੀ ਸ਼ੁਰੂ ਕਰਨ ਵਾਲਾ ਭਾਰਤ ਦਾ ਪਹਿਲਾ ਰਾਜ ਬਣਿਆ ਪੰਜਾਬ ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਨਾਲ ਜੁੜੇ ਵਿਅਕਤੀਆਂ ਦੇ 1490 ਸ਼ੱਕੀ ਟਿਕਾਣਿ... ਬਾਲ ਵਿਵਾਹ ਦੇ ਵਿਰੁੱਧ ਵਿਚ ਆਸਾਮ ਸਰਕਾਰ ਨੇ ਚੁਕੇ ਵੱਡੇ ਕਦਮ 2170 ਲੋਕ ਗ੍ਰਿਫ਼ਤਾਰ, 4 ਹਜ਼ਾਰ ਤੋਂ ਵੱਧ ਕੇਸ ਦਰਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਪਹਿਲਾ ਰਾਜ ਪੱਧਰੀ ਜਨਤਾ ਦਰਬਾਰ 6 ਫਰਵਰੀ ਨੂੰ- ਜਿੰਪਾ ਮਾਨ ਸਰਕਾਰ ਲੁਧਿਆਣਾ ਸ਼ਹਿਰ ਦੀ ਸਵੱਛਤਾ ਪ੍ਰਣਾਲੀ ਨੂੰ ਸੁਧਾਰਨ ਲਈ ਸਾਜੋ ਸਮਾਨ ਦੀ ਖਰੀਦ 'ਤੇ 7.77 ਕਰੋੜ ਰੁਪਏ ਖਰਚ ਕਰੇ...

ਕੇਸਰੀ ਵਿਰਾਸਤ

ਪੰਜਾਬ ਵਿਚ ਕੱਪੜਾ ਵਪਾਰੀ ਦੀ ਗੋਲੀਆਂ ਮਾਰ ਕੇ ਹੱਤਿਆ

ਕੇਸਰੀ ਨਿਊਜ਼ ਨੈੱਵਰਕ-ਨਕੋਦਰ : ਇੱਥੋੰ ਦੀ ਗੁਰਦੁਆਰਾ ਰੋਡ ’ਤੇ ਸਥਿਤ ਚਾਵਲਾ ਕੁਲੈਕਸ਼ਨ ਦੇ ਮਾਲਕ ਕੱਪੜਾ ਕਾਰੋਬਾਰੀ ਭੁਪਿੰਦਰ ਸਿੰਘ ਉਰਫ਼ ਟਿੰਮੀ ਚਾਵਲਾ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ। ਦੇਰ ਸ਼ਾਮ ਹੋਏ ਇਸ ਹਮਲੇ ’ਚ ਕਾਰੋਬਾਰੀ ਦੇ ਗੰਨਮੈਨ ਨੂੰ ਵੀ ਗੋਲ਼ੀ ਲੱਗੀ ਜੋ ਹਸਪਤਾਲ ’ਚ ਇਲਾਜ ਅਧੀਨ ਹੈ।

ਗੋਲ਼ੀਕਾਂਡ ਤੋਂ ਬਾਅਦ ਨਕੋਦਰ ਸ਼ਹਿਰ ’ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਵਾਰਦਾਤ ਦੀ ਸੂਚਨਾ ਮਿਲਣ ’ਤੇ ਵੱਡੀ ਗਿਣਤੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚੇ ਤੇ ਛਾਣਬੀਣ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਨੇ ਕੱਪੜਾ ਵਪਾਰੀ ਦੀ ਦੁਕਾਨ ਦੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ’ਚ ਲੈ ਲਈ ਹੈ।

ਦੱਸਿਆ ਜਾ ਰਿਹੈ ਕਿ ਕੋਈ ਦੋ ਮਹੀਨੇ ਪਹਿਲਾਂ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਗਿਰੋਹ ਦੇ ਗੈਂਗਸਟਰਾਂ ਨੇ ਕੱਪੜਾ ਕਾਰੋਬਾਰੀ ਕੋਲੋ 30 ਲੱਖ ਰੁਪਏ ਦੀ ਫ਼ਿਰੌਤੀ ਮੰਗਦਿਆਂ ਧਮਕਾਇਆ ਸੀ। ਉਨ੍ਹਾਂ ਇਸ ਬਾਰੇ ਪੁਲਿਸ ਨੂੰ ਵੀ ਸੂਚਨਾ ਦਿੱਤੀ ਸੀ। ਪੁਲਿਸ ਹਾਲੇ ਉਸ ਮਾਮਲੇ ਦੀ ਜਾਂਚ ਹੀ ਕਰ ਰਹੀ ਸੀ।

ਇਸ ਦੌਰਾਨ ਮ੍ਰਿਤਕ ਟਿੰਮੀ ਚਾਵਲਾ ਦੇ ਪਿਤਾ ਹਰਮਿੰਦਰ ਸਿੰਘ ਚਾਵਲਾ ਨੇ ਦੱਸਿਆ ਕਿ ਉਹ ਰੋਜ਼ਾਨਾ ਵਾਂਗ ਰਾਤ ਕਰੀਬ 8.30 ਵਜੇ ਗਾਹਕ ਭੁਗਤਾਨ ਮਗਰੋਂ ਦੁਕਾਨ ਬੰਦ ਕਰ ਕੇ ਘਰ ਜਾਣ ਲਈ ਸੜਕ ’ਤੇ ਆਏ ਸਨ। ਟਿੰਮੀ ਤੇ ਗੰਨਮੈਨ ਗੱਡੀ ’ਚ ਬੈਠ ਗਏ ਸਨ ਜਦੋਂ ਉਹ ਆਪ ਬੈਠਣ ਲੱਗੇ ਤਾਂ ਅਚਾਨਕ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਪਹਿਲਾਂ ਕਾਰ ਦੇ ਸਾਹਮਣੇ ਆ ਕੇ ਸ਼ੀਸ਼ੇ ’ਤੇ ਇੱਟ ਮਾਰੀ। ਜਦੋਂ ਟਿੰਮੀ ਗੱਡੀ ’ਚੋਂ ਬਾਹਰ ਨਿਕਲਿਆ ਤਾਂ ਹਮਲਾਵਰਾਂ ਨੇ ਗੋਲ਼ੀਆਂ ਦੀ ਵਾਛੜ ਕਰ ਦਿੱਤੀ। ਗੰਨਮੈਨਾਂ ਨੇ ਵੀ ਹਮਲਾਵਰਾਂ ’ਤੇ ਗੋਲ਼ੀਆ ਚਲਾਈਆਂ ਪਰ ਉਹ ਬਚ ਕੇ ਭੱਜਣ ’ਚ ਕਾਮਯਾਬ ਹੋ ਗਏ। ਇਸ ਹਮਲੇ ’ਚ ਗੰਨਮੈਨ ਨੂੰ ਵੀ ਗੋਲ਼ੀ ਲੱਗ ਗਈ। ਗੋਲ਼ੀਆਂ ਚੱਲਣ ਦੀ ਆਵਾਜ਼ ਸੁਣ ਕੇ ਕੁਝ ਲੋਕ ਉੱਥੇ ਆਏ ਜਿਨ੍ਹਾਂ ਨੇ ਟਿੰਮੀ ਨੂੰ ਪਹਿਲਾਂ ਸਿਵਲ ਹਸਪਤਾਲ ਤੇ ਫਿਰ ਨਿੱਜੀ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਹਸਪਤਾਲ ’ਚ ਤਾਇਨਾਤ ਡਾਕਟਰ ਮੁਤਾਬਕ ਮ੍ਰਿਤਕ ਦੇ ਸੱਜੇ ਪਾਸੇ ਲੱਕ, ਬਾਂਹ ਤੇ ਛਾਤੀ ਉਪਰ ਚਾਰ ਗੋਲ਼ੀਆਂ ਲੱਗੀਆਂ ਸਨ।

ਪੁਲਿਸ ਵਲੋਂ ਸਖਤ ਕਾਰਵਾਈ ਦਾ ਭਰੋਸਾ

ਇਸ ਦੌਰਾਨ ਮੌਕੇ ’ਤੇ ਪੁੱਜੇ ਆਈਜੀ ਜਲੰਧਰ ਰੇਂਜ ਗੁਰਸ਼ਰਨ ਸਿੰਘ ਸੰਧੂ ਨੇ ਦੱਸਿਆ ਕਿ ਹਮਲਾਵਰਾਂ, ਹਮਲੇ ਦੌਰਾਨ ਵਰਤੇ ਗਏ ਹਥਿਆਰਾਂ ਅਤੇ ਗੰਨਮੈਨਾਂ ਵੱਲੋਂ ਜਵਾਬੀ ਗੋਲ਼ੀਆਂ ਦੀ ਗਿਣਤੀ ਬਾਰੇ ਹਾਲੇ ਕੁਝ ਵੀ ਕਹਿਣਾ ਮੁਸ਼ਕਲ ਹੈ।

Leave a Reply

Your email address will not be published. Required fields are marked *