KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਇਹ ਸ਼ਰਤਾਂ ਪੂਰੀਆਂ ਕਰਨ ਕਾਰਨ ਆਮ ਆਦਮੀ ਪਾਰਟੀ ਨੇ ਹਾਸਿਲ ਕੀਤਾ ਰਾਸ਼ਟਰੀ ਪਾਰਟੀ ਦਾ ਦਰਜਾ
CM Bhagwant Mann to meet Kejriwal today on mission mode to provide 300 units of free electricity in Punjab

ਇਹ ਸ਼ਰਤਾਂ ਪੂਰੀਆਂ ਕਰਨ ਕਾਰਨ ਆਮ ਆਦਮੀ ਪਾਰਟੀ ਨੇ ਹਾਸਿਲ ਕੀਤਾ ਰਾਸ਼ਟਰੀ ਪਾਰਟੀ ਦਾ ਦਰਜਾ


ਕੇਸਰੀ ਨਿਊਜ਼ ਨੈੱਟਵਰਕ– ਰਾਸ਼ਟਰੀ ਪਾਰਟੀ ਦਾ ਦਰਜਾ ਪ੍ਰਾਪਤ ਕਰਨ ਲਈ ਕੁਝ ਨਿਯਮ ਅਤੇ ਮਾਪਦੰਡ ਹਨ। ਜੇਕਰ ਕੋਈ ਪਾਰਟੀ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਦੀ ਹੈ ਅਤੇ ਸ਼ਰਤਾਂ ਪੂਰੀਆਂ ਕਰਦੀ ਹੈ ਤਾਂ ਚੋਣ ਕਮਿਸ਼ਨ ਉਸ ਨੂੰ ਰਾਸ਼ਟਰੀ ਪਾਰਟੀ ਦਾ ਦਰਜਾ ਦਿੰਦਾ ਹੈ। ਰਾਸ਼ਟਰੀ ਪਾਰਟੀ ਬਣਨ ਲਈ ਕਈ ਸ਼ਰਤਾਂ ਹਨ। ਜਿਸ ਵਿੱਚੋਂ ਘੱਟੋ-ਘੱਟ ਇੱਕ ਸ਼ਰਤ ਨੂੰ ਪੂਰਾ ਕਰਨਾ ਲਾਜ਼ਮੀ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਰਾਸ਼ਟਰੀ ਪਾਰਟੀ ਬਣਨ ਲਈ ਕੀ ਹਨ ਸ਼ਰਤਾਂ…

1. ਜੇਕਰ ਕਿਸੇ ਪਾਰਟੀ ਨੂੰ 4 ਰਾਜਾਂ ਵਿੱਚ ਖੇਤਰੀ ਪਾਰਟੀ ਦਾ ਦਰਜਾ ਮਿਲਦਾ ਹੈ ਤਾਂ ਉਸ ਨੂੰ ਰਾਸ਼ਟਰੀ ਪਾਰਟੀ ਦਾ ਦਰਜਾ ਮਿਲ ਜਾਂਦਾ ਹੈ।

2. ਜੇਕਰ ਕੋਈ ਪਾਰਟੀ 3 ਰਾਜਾਂ ਨੂੰ ਮਿਲਾ ਕੇ 3 ਫੀਸਦੀ ਲੋਕ ਸਭਾ ਸੀਟਾਂ ਜਿੱਤ ਲੈਂਦੀ ਹੈ ਤਾਂ ਉਸ ਨੂੰ ਰਾਸ਼ਟਰੀ ਪਾਰਟੀ ਦਾ ਦਰਜਾ ਮਿਲ ਜਾਂਦਾ ਹੈ।

3. ਜੇਕਰ ਕਿਸੇ ਪਾਰਟੀ ਨੂੰ ਲੋਕ ਸਭਾ ਚੋਣਾਂ ਜਾਂ ਵਿਧਾਨ ਸਭਾ ਚੋਣਾਂ ਵਿੱਚ 4 ਲੋਕ ਸਭਾ ਸੀਟਾਂ ਤੋਂ ਇਲਾਵਾ 4 ਰਾਜਾਂ ਵਿੱਚ 6% ਵੋਟਾਂ ਮਿਲਦੀਆਂ ਹਨ, ਤਾਂ ਉਸ ਨੂੰ ਰਾਸ਼ਟਰੀ ਪਾਰਟੀ ਮੰਨਿਆ ਜਾਂਦਾ ਹੈ।

4. ਜੇਕਰ ਕੋਈ ਪਾਰਟੀ ਇਨ੍ਹਾਂ ਤਿੰਨਾਂ ਸ਼ਰਤਾਂ ਵਿੱਚੋਂ ਕਿਸੇ ਇੱਕ ਨੂੰ ਵੀ ਪੂਰਾ ਕਰਦੀ ਹੈ ਤਾਂ ਉਸ ਨੂੰ ਰਾਸ਼ਟਰੀ ਪਾਰਟੀ ਦਾ ਦਰਜਾ ਮਿਲ ਜਾਂਦਾ ਹੈ।

ਇਸ  ਲਿਹਾਜ਼ ਨਾਲ ਪੰਜਾਬ ਅਤੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਗੋਆ ਵਿਧਾਨ ਸਭਾ ਚੋਣਾਂ ‘ਚ ‘ਆਪ’ ਨੂੰ 6.8 ਫੀਸਦੀ ਵੋਟਾਂ ਮਿਲੀਆਂ ਸਨ। ਇਸ ਤੋਂ ਬਾਅਦ ‘ਆਪ’ ਗੋਆ ‘ਚ ਮਾਨਤਾ ਪ੍ਰਾਪਤ ਪਾਰਟੀ ਬਣ ਗਈ ਹੈ, ਇਸ ਲਈ ਜੇਕਰ ਕੇਜਰੀਵਾਲ ਦੀ ਪਾਰਟੀ ਨੂੰ ਕਿਸੇ ਹੋਰ ਸੂਬੇ ‘ਚ ਮਾਨਤਾ ਮਿਲਦੀ ਹੈ ਤਾਂ ਇਸ ਨੂੰ ਅਧਿਕਾਰਤ ਤੌਰ ‘ਤੇ ਰਾਸ਼ਟਰੀ ਪਾਰਟੀ ਦਾ ਦਰਜਾ ਮਿਲ ਜਾਵੇਗਾ। ਇਸ ਤਰ੍ਹਾਂ ਜੇਕਰ ਗੁਜਰਾਤ ਵਿੱਚ ‘ਆਪ’ ਨੂੰ ਸਿਰਫ਼ 2 ਸੀਟਾਂ ਮਿਲਦੀਆਂ  ਤਾਂ ਆਮ ਆਦਮੀ ਪਾਰਟੀ ਕੌਮੀ ਪਾਰਟੀ ਬਣ ਜਾਂਦੀ। ਹਾਲਾਂਕਿ ਪਾਰਟੀ ਗੁਜਰਾਤ ਵਿਚ ਅੱਧਾ ਦਰਜਨ ਸੀਟਾਂ ਜਿੱਤਣ ਵਿਚ ਸਫਲ ਹੋ ਗਈ ਹੈ।

Leave a Reply