Latest news
डॉ वेद प्रताप वैदिक और पूर्व कैबिनेट मंत्री चौधरी हरि सिंह सैनी ने स्वर्गीय श्री सहीराम जौहर को एक स... ਪਾਕਿਸਤਾਨ ਵਿੱਚ ਜਨਮੇ ਇਸਲਾਮਿਕ ਪ੍ਰਚਾਰਕ ਸਾਕਿਬ ਇਕਬਾਲ ਸ਼ਮੀ ਦੇ ਵਾਰੰਗਲ ਵਿੱਚ ਦੌਰੇ ਲਈ ਭਾਰਤੀ ਵੀਜ਼ਾ ਵਿਵਸਥਾਵਾਂ ਦੀ ... 2030 ਤੱਕ ਭਾਰਤ ਵਿੱਚ ਊਰਜਾ ਖੇਤਰ ਵਿੱਚ ਕ੍ਰਾਂਤੀ ਆਵੇਗੀ - ਪੀਐਮ ਮੋਦੀ ਇਹ ਪਹਿਲੀ ਵਾਰ ਹੈ ਕਿ ਕਿਸੇ ਭਾਰਤੀ ਸਰਕਾਰ ਨੇ ਸਿੱਖਾਂ ਦੇ ਲੰਬੇ ਵਾਲਾਂ ਅਤੇ ਜੂੜੇ ਪ੍ਰਤੀ ਸੰਵੇਦਨਸ਼ੀਲਤਾ ਦਿਖਾਈ ਅਤੇ ਉਹ... ਅੰਮ੍ਰਿਤਸਰ 'ਚ ਬੰਦੂਕ ਦੀ ਨੋਕ 'ਤੇ ਖੋਲ੍ਹਿਆ ਟ੍ਰੈਫਿਕ: ਜਾਮ 'ਚ ਫਸੀ ਕਾਰ, ਵਿਅਕਤੀ ਨੇ ਕੱਢਿਆ ਰਿਵਾਲਵਰ ਬਾਇਓਫਰਟੀਲਾਈਜ਼ਰ ਲੈਬਾਰਟਰੀ ਸ਼ੁਰੂ ਕਰਨ ਵਾਲਾ ਭਾਰਤ ਦਾ ਪਹਿਲਾ ਰਾਜ ਬਣਿਆ ਪੰਜਾਬ ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਨਾਲ ਜੁੜੇ ਵਿਅਕਤੀਆਂ ਦੇ 1490 ਸ਼ੱਕੀ ਟਿਕਾਣਿ... ਬਾਲ ਵਿਵਾਹ ਦੇ ਵਿਰੁੱਧ ਵਿਚ ਆਸਾਮ ਸਰਕਾਰ ਨੇ ਚੁਕੇ ਵੱਡੇ ਕਦਮ 2170 ਲੋਕ ਗ੍ਰਿਫ਼ਤਾਰ, 4 ਹਜ਼ਾਰ ਤੋਂ ਵੱਧ ਕੇਸ ਦਰਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਪਹਿਲਾ ਰਾਜ ਪੱਧਰੀ ਜਨਤਾ ਦਰਬਾਰ 6 ਫਰਵਰੀ ਨੂੰ- ਜਿੰਪਾ ਮਾਨ ਸਰਕਾਰ ਲੁਧਿਆਣਾ ਸ਼ਹਿਰ ਦੀ ਸਵੱਛਤਾ ਪ੍ਰਣਾਲੀ ਨੂੰ ਸੁਧਾਰਨ ਲਈ ਸਾਜੋ ਸਮਾਨ ਦੀ ਖਰੀਦ 'ਤੇ 7.77 ਕਰੋੜ ਰੁਪਏ ਖਰਚ ਕਰੇ...

ਕੇਸਰੀ ਵਿਰਾਸਤ

ਗੁਜਰਾਤ ਵਿੱਚ ਭਾਜਪਾ ਨੂੰ ਮਿਲੀ ਇਤਿਹਾਸਕ ਅਤੇ ਸ਼ਾਨਦਾਰ ਜਿੱਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਲੋਕਾਂ ਦੇ ਅਟੁੱਟ ਵਿਸ਼ਵਾਸ ਨੂੰ ਦਰਸਾਉਂਦੀ ਹੈ-ਖੋਜੇਵਾਲ

ਕਪੂਰਥਲਾ(ਕੇਸਰੀ ਨਿਊਜ਼ ਨੈੱਟਵਰਕ)-ਗੁਜਰਾਤ ਚ ਭਾਜਪਾ ਨੇ ਇਤਿਹਾਸਕ ਜਿੱਤ ਦਰਜ ਕੀਤੀ ਹੈ,ਭਾਜਪਾ ਨੂੰ 150 ਤੋਂ ਵੱਧ ਸੀਟਾਂ ਮਿਲੀਆਂ ਹਨ,ਗੁਜਰਾਤ ਦੀ ਜਿੱਤ ਨੂੰ ਲੈ ਕੇ ਭਾਜਪਾ ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਇਸ ਜਿੱਤ ਤੇ ਭਾਜਪਾ ਆਗੂਆਂ ਨੇ ਭਾਜਪਾ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਖੋਜੇਵਾਲ ਦੇ ਨਿਵਾਸ ਸਥਾਨ ਤੇ ਇੱਕ ਦੂਜੇ ਦਾ ਲੱਡੂਆਂ ਨਾਲ ਮੂੰਹ ਮੀਠਾ ਕਰਵਾਕੇ ਖੁਸ਼ੀ ਮਨਾਈ ਅਤੇ ਇੱਕ ਦੂਜੇ ਨੂੰ ਵਧਾਈ ਦਿੱਤੀ।ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਪਾਸੀ,ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸਾਹਿਬ ਸਿੰਘ ਢਿੱਲੋਂ,ਜ਼ਿਲ੍ਹਾ ਜਨਰਲ ਸਕੱਤਰ ਜਗਦੀਸ਼ ਸ਼ਰਮਾ,ਜਿਲ੍ਹਾ ਉਪ ਪ੍ਰਧਾਨ ਐਡਵੋਕੇਟ ਪਿਯੂਸ਼ ਮਨਚੰਦਾ,ਜਿਲ੍ਹਾ ਉਪ ਪ੍ਰਧਾਨ ਧਰਮਪਾਲ ਮਹਾਜਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਮੌਕੇ ਭਾਜਪਾ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਗੁਜਰਾਤ ਦੇ ਲੋਕਾਂ ਨੇ ਇੱਕ ਵਾਰ ਫਿਰ ਤੋਂ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਵਿਸ਼ਵਾਸ ਪ੍ਰਗਟ ਕੀਤਾ ਹੈ।ਖੋਜੇਵਾਲ ਨੇ ਗੁਜਰਾਤ ਚ ਹੋਈ ਬੰਪਰ ਜਿੱਤ ਤੇ ਖੁਸ਼ੀ ਪ੍ਰਗਟ ਕਰਦੇ ਹੋਏ ਕਿਹਾ ਕਿ ਗੁਜਰਾਤ ਦੀ ਤਰ੍ਹਾਂ ਪੂਰੇ ਦੇਸ਼ ਵਿਚ ਵੀ ਦੁਬਾਰਾ 2024 ਚ ਕਮਲ ਖਿੜੇਗਾ।ਗੁਜਰਾਤ ਚ ਭਾਰਤੀ ਜਨਤਾ ਪਾਰਟੀ ਨੂੰ ਮਿਲੀ ਇਤਿਹਾਸਕ ਅਤੇ ਸ਼ਾਨਦਾਰ ਜਿੱਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਚ ਲੋਕਾਂ ਦੇ ਅਟੁੱਟ ਵਿਸ਼ਵਾਸ ਨੂੰ ਦਰਸਾਉਂਦੀ ਹੈ।ਉਨ੍ਹਾਂ ਕਿਹਾ ਕਿ ਇਹ ਗੁਜਰਾਤ ਦੇ ਸਵੈ-ਮਾਣ ਅਤੇ ਵਿਕਾਸ ਦਾ ਮਸਲਾ ਹੈ ਅਤੇ ਭਾਰਤ ਦੇ ਸਨਮਾਨ ਦਾ ਮੁੱਦਾ ਹੈ।

ਖੋਜੇਵਾਲ ਨੇ ਵਿਰੋਧੀ ਧਿਰ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜਨਤਾ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਅੱਡੀ ਚੋਟੀ ਨਾਲ ਬਣ ਦਿੱਤੀ ਹੈ,ਗੁਜਰਾਤ ਦੇ ਲੋਕਾਂ ਦਾ ਭਰੋਸਾ ਭਾਜਪਾ ਤੇ ਹੈ।ਉਨ੍ਹਾਂ ਨੇ ਕਿਹਾ ਕਿ ਗੁਜਰਾਤ ਵਿਕਾਸ ਮਾਡਲ ਨੂੰ ਅੱਜ ਦੁਨੀਆ ਅਪਣਾ ਰਹੀ ਹੈ।ਗੁਜਰਾਤ ਵਿੱਚ ਵਿਕਾਸ ਅਤੇ ਲੋਕ ਭਲਾਈ ਦੇ ਤੂਫਾਨ ਵਿੱਚ ਕਾਂਗਰਸ ਉੱਡ ਗਈ ਹੈ।ਗੁਜਰਾਤ ਵਿੱਚ 20 ਤੋਂ ਵੀ ਘੱਟ ਸੀਟਾਂ ਤੇ ਸਿਮਟ ਜਾਣਾ ਆਪਣੇ ਆਪ ਵਿੱਚ ਕਾਂਗਰਸ ਦੀ ਸਥਿਤੀ ਸਪੱਸ਼ਟ ਕਰਦਾ ਹੈ।ਹੁਣ ਉਹ ਚਾਹੇ ਸੋਚਣ ਜਾਂ ਨਾ ਸੋਚਣ ਪਰ ਅਸਲ ਵਿੱਚ ਇਹ ਭਾਜਪਾ ਲਈ ਇੱਕ ਸ਼ਾਨਦਾਰ ਅਤੇ ਬੇਮਿਸਾਲ ਜਿੱਤ ਹੈ।

ਉਨ੍ਹਾਂ ਕਿਹਾ ਕਿ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜੇ ਦੇਸ਼ ਦੀ ਰਾਜਨੀਤੀ ਵਿੱਚ ਇੱਕ ਸੁਨਹਿਰੀ ਅਧਿਆਏ ਹਨ।ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਵਧੀਆ ਸ਼ਾਸਨ,ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕੁਸ਼ਲ ਰਣਨੀਤੀ ਅਤੇ ਸਾਡੇ ਕੌਮੀ ਪ੍ਰਧਾਨ ਪਾਰਟੀ ਜੇਪੀ ਨੱਡਾ ਅਤੇ ਸਮੂਹ ਵਰਕਰਾਂ ਦੀ ਮਿਹਨਤ ਦਾ ਨਤੀਜਾ ਹੈ।ਇਸ ਮੌਕੇ ਜ਼ਿਲ੍ਹਾ ਸਕੱਤਰ ਅਸ਼ਵਨੀ ਤੁਲੀ,ਜ਼ਿਲ੍ਹਾ ਸਕੱਤਰ ਰਿੰਪੀ ਸ਼ਰਮਾ,ਮਹਿਲਾ ਮੋਰਚਾ ਦੇ ਸਾਬਕਾ ਮੰਡਲ ਪ੍ਰਧਾਨ ਆਭਾ ਆਨੰਦ,ਸਾਬਕਾ ਪ੍ਰਧਾਨ ਜ਼ਿਲ੍ਹਾ ਪ੍ਰਧਾਨ ਅਕਾਸ਼ ਕਾਲੀਆ,ਸਾਬਕਾ ਕੌਂਸਲਰ ਰਜਿੰਦਰ ਸਿੰਘ ਧੰਜਲ,ਸੀਨੀਅਰ ਨੇਤਾ ਮਹਿੰਦਰ ਸਿੰਘ ਬਲੇਰ,ਆਈਟੀ ਸੈੱਲ ਦੇ ਪੰਜਾਬ ਕੋ ਕਨਵੀਨਰ ਵਿੱਕੀ ਗੁਜਰਾਲ,ਯੂਥ ਆਗੂ ਸਾਹਿਲ ਸ਼ਰਮਾ,ਸਰਬਜੀਤ ਸਿੰਘ ਦਿਓਲ,ਯੁਵਾ ਮੋਰਚਾ ਦੇ ਜ਼ਿਲ੍ਹਾ ਜਨਰਲ ਸਕੱਤਰ ਵਿਵੇਕ ਸਿੰਘ ਸੰਨੀ ਬੈਂਸ,ਲੱਕੀ ਸਰਪੰਚ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *