ਗੁਰਪਤਵੰਤ ਸਿੰਘ ਪੰਨੂ ਨੇ ਲਈ ਤਰਨਤਾਰਨ ਹਮਲੇ ਦੀ ਜ਼ਿੰਮੇਵਾਰੀ, ਕਿਹਾ- ਜਲੰਧਰ ਦੇ ਲਤੀਫਪੁਰਾ ‘ਚ ਲੋਕਾਂ ਨੂੰ ਬੇਘਰ ਕਰਨ ਦਾ ਬਦਲਾ ਲਿਆ
ਤਰਨਤਾਰਨ, (ਕੇਸਰੀ ਨਿਊਜ਼ ਨੈੱਟਵਰਕ): ਤਰਨਤਾਰਨ ਦੇ ਸਰਹਾਲੀ ਥਾਣੇ ’ਤੇ ਰਾਕੇਟ ਲਾਂਚਰ ਨਾਲ ਹੋਏ ਹਮਲੇ ਨੂੰ ਅਤਿਵਾਦੀ ਹਮਲਾ ਦੱਸਿਆ ਜਾ ਰਿਹਾ ਹੈ, ਦੂਜੇ ਪਾਸੇ ਅਤਿਵਾਦੀ ਗੁਰਪਤਵੰਤ ਪੰਨੂ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ। ਸਿੱਖ ਫਾਰ ਜਸਟਿਸ ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਵੌਇਸ ਨੋਟ ਭੇਜ ਕੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਪੰਨੂ ਦਾ ਕਹਿਣਾ ਹੈ ਕਿ ਜਲੰਧਰ ਦੇ ਲਤੀਫਪੁਰਾ ਵਿੱਚ 1947 ਵਿੱਚ ਪਾਕਿਸਤਾਨ ਤੋਂ ਆਏ ਪਰਿਵਾਰਾਂ ਨੂੰ ਪੰਜਾਬ ਸਰਕਾਰ ਨੇ ਬੇਘਰ ਕਰ ਦਿੱਤਾ ਹੈ। ਇਹ ਉਸਦਾ ਬਦਲਾ ਹੈ।