ਕੇ.ਐਮ.ਵੀ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਵਿਸ਼ਵ ਮਨੁੱਖੀ ਅਧਿਕਾਰ ਦਿਵਸ ਮੌਕੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ
ਇਸ ਦੇ ਨਾਲ ਹੀ ਉਹਨਾਂ ਕੇ.ਐਮ.ਵੀ. ਦੁਆਰਾ ਮਹਿਲਾ ਸਸ਼ਕਤੀਕਰਨ ਦੇ ਖੇਤਰ ਵਿੱਚ ਮੋਹਰੀ ਰੂਪ ਵਿੱਚ ਯੋਗਦਾਨ ਦੇ ਲਈ ਕੀਤੇ ਜਾਂਦੇ ਯਤਨਾਂ ਅਤੇ ਪਹਿਲਕਦਮੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਦੀ ਯੋਗ ਅਗਵਾਈ ਸਦਕਾ ਹੀ ਕੇ.ਐਮ.ਵੀ. ਹਰ ਦਿਨ ਸਫਲਤਾ ਦੀਆਂ ਨਵੀਆਂ ਬੁਲੰਦੀਆਂ ਸਰ ਕਰ ਕੇ ਬਾਕੀਆਂ ਲਈ ਮਿਸਾਲ ਸਾਬਤ ਹੋ ਰਿਹਾ ਹੈ।
ਇਸ ਦੇ ਨਾਲ ਹੀ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਅੰਮ੍ਰਿਤਪਾਲ ਭਰਾਜ਼ ਅਤੇ ਸ੍ਰੀ ਰਾਮ ਛਾਬੜਾ ਨੇ ਆਪਣੇ ਸੰਬੋਧਨ ਵਿੱਚ ਮਨੁੱਖੀ ਸੇਵਾ ਨੂੰ ਸੱਚੀ ਸੇਵਾ ਉਹ ਦੱਸਦੇ ਹੋਏ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੁਆਰਾ ਸਦਾ ਲੋਕਾਂ ਦੇ ਕਲਿਆਣ ਲਈ ਕੀਤੇ ਜਾਂਦੇ ਕੰਮਾ ਬਾਰੇ ਚਾਨਣਾ ਪਾਉਂਦੇ ਹੋਏ ਸ੍ਰੀ ਅਮਨਦੀਪ ਮਿੱਤਲ ਨੂੰ ਪ੍ਰੇਰਣਾ ਕੁੰਜ ਵਜੋਂ ਸੰਬੋਧਿਤ ਕਰਦੇ ਹੋਏ ਉਹਨਾਂ ਦੁਆਰਾ ਕੀਤੇ ਜਾਂਦੇ ਨੇ ਇੱਕ ਕੰਮ ਆਪ ਜੀ ਨੂੰ ਹੋਰਨਾਂ ਲਈ ਇਕ ਮਿਸਾਲ ਦੱਸਿਆ।ਅੱਗੇ ਗੱਲ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਦੁਆਰਾ ਸਮੇਂ-ਸਮੇਂ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਚ ਮਨੁੱਖੀ ਅਧਿਕਾਰਾਂ ਤੇ ਅਧਾਰਿਤ ਸੈਮੀਨਾਰ ਆਯੋਜਿਤ ਕੀਤੇ ਜਾਂਦੇ ਰਹਿੰਦੇ ਹਨ ਤਾਂ ਜੋ ਨੌਜਵਾਨਾਂ ਨੂੰ ਹੱਕਾਂ ਅਤੇ ਫ਼ਰਜਾਂ ਪ੍ਰਤੀ ਜਾਗਰੂਕ ਕੀਤਾ ਜਾ ਸਕੇ।
ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਬੰਧੀ ਵਿਸ਼ਵਵਿਆਪੀ ਚਿੰਤਾ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਇਹ ਵੀ ਦੱਸਿਆ ਕਿ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਕਈ ਮਾਪਦੰਡ ਬਣਾਏ ਗਏ ਹਨ ਪਰ ਫਿਰ ਵੀ ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ। ਇਸ ਮੌਕੇ ‘ਤੇ ਬੋਲਦਿਆਂ ਸ੍ਰੀ ਤੀਕਸ਼ਨ ਸਮਰੋਲ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਾਡੇ ਦੇਸ਼ ਦੇ ਹਰੇਕ ਨਾਗਰਿਕ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਵੱਖ-ਵੱਖ ਸਕੀਮਾਂ ਅਤੇ ਪਹਿਲਕਦਮੀਆਂ ਬਾਰੇ ਚਾਨਣਾ ਪਾਇਆ।
ਇਸ ਮੌਕੇ ਐਡਵੋਕੇਟ ਮੁਹੰਮਦ ਰਫੀ, ਐਡਵੋਕੇਟ ਗੋਮਤੀ ਭਗਤ, ਐਡਵੋਕੇਟ ਲਵਪ੍ਰੀਤ, ਐਡਵੋਕੇਟ ਅੰਮ੍ਰਿਤਪਾਲ ਤੋਂ ਇਲਾਵਾ ਹੋਰ ਵੀ ਪਤਵੰਤੇ ਹਾਜ਼ਰ ਸਨ। ਇਸ ਮੌਕੇ ਵਿਦਿਆਰਥਣਾਂ ਮਨਲੀਨ ਕੌਰ, ਸ਼ਰੂਤੀ ਸਿੰਘ, ਜੋਤਬਿੰਦਰ ਕੌਰ, ਉਰਸ਼ਿਕਾ ਬਹਿਲ, ਨੰਦਿਤਾ ਪਠਾਨੀਆ, ਮੁਸਕਾਨ ਸ਼ਰਮਾ ਅਤੇ ਵਿਦਿਸ਼ਾ ਨੂੰ ਵੀ ਵੱਖ-ਵੱਖ ਮੁੱਦਿਆਂ ਨਾਲ ਸਬੰਧਤ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਵਿੱਚ ਵਧੀਆ ਯੋਗਦਾਨ ਪਾਉਣ ਲਈ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਸੈਮੀਨਾਰ ਦੇ ਸਫ਼ਲ ਆਯੋਜਨ ਲਈ ਡਾ: ਮਧੂਮੀਤ, ਡੀਨ, ਸਟੂਡੈਂਟ ਵੈਲਫੇਅਰ, ਸ੍ਰੀਮਤੀ ਆਸ਼ਿਮਾ ਸਾਹਨੀ, ਮੁਖੀ, ਪੋਲੀਟੀਕਲ ਸਾਇੰਸ ਵਿਭਾਗ ਅਤੇ ਸਮੁੱਚੀ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ।