KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਸੁਖਵਿੰਦਰ ਸਿੰਘ ਸੁੱਖੂ ਹੋਣਗੇ ਹਿਮਾਚਲ ਦੇ ਨਵੇਂ ਮੁੱਖ ਮੰਤਰੀ, ਮੁਕੇਸ਼ ਅਗਨੀਹੋਤਰੀ ਨੂੰ ਉਪ ਮੁੱਖ ਮੰਤਰੀ ਦੀ ਜ਼ਿੰਮੇਵਾਰੀ

ਸੁਖਵਿੰਦਰ ਸਿੰਘ ਸੁੱਖੂ ਹੋਣਗੇ ਹਿਮਾਚਲ ਦੇ ਨਵੇਂ ਮੁੱਖ ਮੰਤਰੀ, ਮੁਕੇਸ਼ ਅਗਨੀਹੋਤਰੀ ਨੂੰ ਉਪ ਮੁੱਖ ਮੰਤਰੀ ਦੀ ਜ਼ਿੰਮੇਵਾਰੀ


ਕੇਸਰੀ ਨਿਊਜ਼ ਨੈੱਟਵਰਕ- ਸ਼ਿਮਲਾ :  ਹਿਮਾਚਲ ਪ੍ਰਦੇਸ਼ ਵਿੱਚ ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੁਣ ਖ਼ਤਮ ਹੋ ਗਿਆ ਹੈ। ਹਾਈਕਮਾਂਡ ਨੇ ਮੁੱਖ ਮੰਤਰੀ ਦਾ ਨਾਂ ਤੈਅ ਕਰ ਲਿਆ ਹੈ। ਹਾਈਕਮਾਂਡ ਨੇ ਸੁਖਵਿੰਦਰ ਸਿੰਘ ਸੁੱਖੂ ਦੇ ਨਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਹਿਮਾਚਲ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾਏ ਜਾਣ ਦੇ ਸਵਾਲ ‘ਤੇ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ, ‘ਮੈਨੂੰ ਕੋਈ ਪਤਾ ਨਹੀਂ ਹੈ। ਹੁਣ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਗਈ ਹੈ, ਮੀਟਿੰਗ 5 ਵਜੇ ਹੋਵੇਗੀ। ਹਾਈਕਮਾਂਡ ਨੇ ਕੀ ਫੈਸਲਾ ਕੀਤਾ ਹੈ, ਮੈਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਹੈ। ਇਸ ਦੌਰਾਨ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨ ਪ੍ਰਤਿਭਾ ਵੀਰਭੱਦਰ ਸਿੰਘ, ਕਾਂਗਰਸੀ ਆਗੂ ਸੁਖਵਿੰਦਰ ਸਿੰਘ ਸੁੱਖੂ ਅਤੇ ਪਾਰਟੀ ਦੇ ਹੋਰ ਆਗੂਆਂ ਨੇ ਆਪਸ ਵਿੱਚ ਗੱਲਬਾਤ ਕੀਤੀ।

ਦੱਸ ਦਈਏ ਕਿ ਸ਼ੁੱਕਰਵਾਰ ਰਾਤ ਨੂੰ ਹਿਮਾਚਲ ‘ਚ ਨਵੇਂ ਚੁਣੇ ਗਏ ਵਿਧਾਇਕਾਂ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਸੀ, ਜਿਸ ‘ਚ ਕਾਂਗਰਸ ਹਾਈਕਮਾਂਡ ਨੂੰ ਸੀਐੱਮ ਦੀ ਚੋਣ ਕਰਨ ਦਾ ਅਧਿਕਾਰ ਦਿੱਤਾ ਗਿਆ ਸੀ। ਹਾਲਾਂਕਿ ਇਸ ਤੋਂ ਬਾਅਦ ਸ਼ਨੀਵਾਰ ਨੂੰ ਵੀ ਮੁੱਖ ਮੰਤਰੀ ਅਹੁਦੇ ਨੂੰ ਲੈ ਕੇ ਖਿੱਚੋਤਾਣ ਜਾਰੀ ਰਹੀ ਪਰ ਹੁਣ ਸੁਖਵਿੰਦਰ ਸਿੰਘ ਸੁੱਖੂ ਦਾ ਨਾਂ ਤੈਅ ਹੋ ਗਿਆ ਹੈ।

ਕਾਂਗਰਸੀ ਵਿਧਾਇਕ ਸ਼ਨੀਵਾਰ ਸਵੇਰ ਤੋਂ ਹੀ ਸ਼ਿਮਲਾ ਦੇ ਸਿਸਲ ਹੋਟਲ ‘ਚ ਪਹੁੰਚਣੇ ਸ਼ੁਰੂ ਹੋ ਗਏ। ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਸਮੇਤ ਪਾਰਟੀ ਦੇ ਕੇਂਦਰੀ ਅਬਜ਼ਰਵਰ ਸੇਸਿਲ ਹੋਟਲ ਵਿੱਚ ਠਹਿਰੇ ਹੋਏ ਹਨ। ਹਿਮਾਚਲ ਵਿੱਚ ਕਾਂਗਰਸ ਨੂੰ ਸਪੱਸ਼ਟ ਫਤਵਾ ਮਿਲਿਆ ਹੈ। ਹਿਮਾਚਲ ਵਿੱਚ ਕਾਂਗਰਸ ਨੇ 40 ਸੀਟਾਂ ਜਿੱਤੀਆਂ ਹਨ।

Leave a Reply