ਮਨਜੀਤ ਸਿੰਘ ਟੀਟੂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਅਹੁਦਿਆ ਤੋਂ ਦਿੱਤਾ ਅਸਤੀਫਾ
ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਦੀ ਸੇਵਾ 30-35 ਸਾਲ ਤਨਦੇਹੀ ਨਾਲ ਕੀਤੀ ਹੈ ਅਤੇ ਪਾਰਟੀ ਨੇ ਵੀ ਬਣਦਾ ਮਾਣ ਦਿੱਤਾ ਪਰ ਕੁੱਝ ਮਹੀਨਿਆਂ ਤੋਂ ਪਾਰਟੀ ਵਿਚ ਉਨ੍ਹਾਂ ਦਾ ਦਮ ਘੁੱਟ ਰਿਹਾ ਸੀ ਜਿਸ ਕਾਰਨ ਉਨ੍ਹਾਂ ਨੇਂ ਆਪਣੇ ਇਲਾਕਾ ਨਿਵਾਸੀਆਂ ਅਤੇ ਆਪਣੇ ਸਮਰਥਕਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਅਸਤੀਫਾ ਦਿੱਤਾ ਹੈ ਅਤੇ ਉਨ੍ਹਾਂ ਦੱਸਿਆ ਕਿ ਉਹ ਸਮਾਜ ਸੇਵਾ ਅਤੇ ਇਲਾਕੇ ਦੀਆਂ ਮੁਸ਼ਕਲਾਂ ਪਹਿਲਾ ਵਾਂਗ ਹੀ ਹੱਲ ਕਰਦੇ ਰਹਿਣਗੇ।